ਜਪੁਜੀ ਸਾਹਿਬ

ਜਪੁਜੀ ਸਾਹਿਬ

ੴ ਸਤਿ ਨਾਮੁ ਕਰਤਾ ਪੁਰਖੁ

ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ

ਪ੍ਰਸਾਦਿ ॥

ਆਦਿ ਸਚੁ ਜੁਗਾਦਿ ਸਚੁ ॥

ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

ਚੁਪੈ ਚੁਪ ਨ ਹੋਵਈ ਜੇ ਲਾਇ ਰਹਾ

ਲਿਵ ਤਾਰ ॥

ਭੁਖਿਆ ਭੁਖ ਨ ਉਤਰੀ ਜੇ ਬੰਨਾ

ਪੁਰੀਆ ਭਾਰ ॥

ਸਹਸ ਸਿਆਣਪਾ ਲਖ ਹੋਹਿ ਤ ਇਕ

ਨ ਚਲੈ ਨਾਲਿ ॥

ਕਿਵ ਸਚਿਆਰਾ ਹੋਈਐ ਕਿਵ ਕੂੜੈ

ਤੁਟੈ ਪਾਲਿ ॥

ਹੁਕਮਿ ਰਜਾਈ ਚਲਣਾ ਨਾਨਕ

ਲਿਖਿਆ ਨਾਲਿ ॥੧॥

ਹੁਕਮੀ ਹੋਵਨਿ ਆਕਾਰ

ਹੁਕਮੁ ਨ ਕਹਿਆ ਜਾਈ ॥

ਹੁਕਮੀ ਹੋਵਨਿ ਜੀਅ ਹੁਕਮਿ ਮਿਲੈ

ਵਡਿਆਈ ॥

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ

ਸੁਖ ਪਾਈਅਹਿ ॥

ਇਕਨਾ ਹੁਕਮੀ ਬਖਸੀਸ ਇਕਿ ਹੁਕਮੀ

ਸਦਾ ਭਵਾਈਅਹਿ ॥

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ

ਨ ਕੋਇ ॥

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ

ਨ ਕੋਇ ॥੨॥

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥

ਗਾਵੈ ਕੋ ਦਾਤਿ ਜਾਣੈ ਨੀਸਾਣੁ ॥

ਗਾਵੈ ਕੋ ਗੁਣ ਵਡਿਆਈਆ ਚਾਰ ॥

ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥

ਗਾਵੈ ਕੋ ਸਾਜਿ ਕਰੇ ਤਨੁ ਖੇਹ ॥

ਗਾਵੈ ਕੋ ਜੀਅ ਲੈ ਫਿਰਿ ਦੇਹ॥

ਗਾਵੈ ਕੋ ਜਾਪੈ ਦਿਸੈ ਦੂਰਿ ॥

ਗਾਵੈ ਕੋ ਵੇਖੈ ਹਾਦਰਾ ਹਦੂਰਿ ॥

ਕਥਨਾ ਕਥੀ ਨ ਆਵੈ ਤੋਟਿ ॥

ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥

ਦੇਦਾ ਦੇ ਲੈਦੇ ਥਕਿ ਪਾਹਿ॥

ਜੁਗਾ ਜੁਗੰਤਰਿ ਖਾਹੀ ਖਾਹਿ ॥

ਹੁਕਮੀ ਹੁਕਮੁ ਚਲਾਏ ਰਾਹੁ ॥

ਨਾਨਕ ਵਿਗਸੈ ਵੇਪਰਵਾਹੁ ॥੩॥

ਸਾਚਾ ਸਾਹਿਬੁ ਸਾਚੁ ਨਾਇ

ਭਾਖਿਆ ਭਾਉ ਅਪਾਰੁ ॥

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ

ਦਾਤਾਰੁ ॥

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ

ਦਰਬਾਰੁ॥

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ

ਧਰੇ ਪਿਆਰੁ ॥

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ

ਵੀਚਾਰੁ॥

ਕਰਮੀ ਆਵੈ ਕਪੜਾ ਨਦਰੀ ਮੋਖੁ

ਦੁਆਰੁ ॥

ਨਾਨਕ ਏਵੈ ਜਾਣੀਐ ਸਭੁ ਆਪੇ

ਸਚਿਆਰੁ ॥੪॥

ਥਾਪਿਆ ਨ ਜਾਇ ਕੀਤਾ ਨ ਹੋਇ ॥

ਆਪੇ ਆਪਿ ਨਿਰੰਜਨੁ ਸੋਇ ॥

ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥

ਨਾਨਕ ਗਾਵੀਐ ਗੁਣੀ ਨਿਧਾਨੁ ॥

ਗਾਵੀਐ ਸੁਣੀਐ ਮਨਿ ਰਖੀਐ ਭਾਉ ॥

ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥

ਗੁਰਮੁਖਿ ਨਾਦੰ ਗੁਰਮੁਖਿ ਵੇਦੰ

ਗੁਰਮੁਖਿ ਰਹਿਆ ਸਮਾਈ ॥

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ

ਪਾਰਬਤੀ ਮਾਈ ॥

ਜੇ ਹਉ ਜਾਣਾ ਆਖਾ ਨਾਹੀ ਕਹਣਾ

ਕਥਨੁ ਨ ਜਾਈ ॥

ਗੁਰਾ ਇਕ ਦੇਹਿ ਬੁਝਾਈ ॥

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ

ਵਿਸਰਿ ਨ ਜਾਈ ॥੫॥

ਤੀਰਥਿ ਨਾਵਾ ਜੇ ਤਿਸੁ ਭਾਵਾ

ਵਿਣੁ ਭਾਣੇ ਕਿ ਨਾਇ ਕਰੀ

ਜੇਤੀ ਸਿਰਠਿ ਉਪਾਈ ਵੇਖਾ ਵਿਣੁ

ਕਰਮਾ ਕਿ ਮਿਲੈ ਲਈ ॥

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ

ਇਕ ਗੁਰ ਕੀ ਸਿਖ ਸੁਣੀ ॥

ਗੁਰਾ ਇਕ ਦੇਹਿ ਬੁਝਾਈ ॥

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ

ਵਿਸਰਿ ਨ ਜਾਈ ॥੬॥

ਜੇ ਜੁਗ ਚਾਰੇ ਆਰਜਾ

ਹੋਰ ਦਸੂਣੀ ਹੋਇ ॥

ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ

ਸਭੁ ਕੋਇ ॥

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ

ਜਗਿ ਲੇਇ ॥

ਜੇ ਤਿਸੁ ਨਦਰਿ ਨ ਆਵਈ ਤ ਵਾਤ ਨ

ਪੁਛੈ ਕੇ ॥

ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ

ਧਰੇ ॥

ਨਾਨਕ ਨਿਰਗੁਣਿ ਗੁਣੁ ਕਰੇ

ਗੁਣਵੰਤਿਆ ਗੁਣੁ ਦੇ ॥

ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ

ਕੋਇ ਕਰੇ ॥੭॥

ਸੁਣਿਐ ਸਿਧ ਪੀਰ ਸੁਰਿ ਨਾਥ ॥

ਸੁਣਿਐ ਧਰਤਿ ਧਵਲ ਆਕਾਸ ॥

ਸੁਣਿਐ ਦੀਪ ਲੋਅ ਪਾਤਾਲ ॥

ਸੁਣਿਐ ਪੋਹਿ ਨ ਸਕੈ ਕਾਲੁ ॥

ਨਾਨਕ ਭਗਤਾ ਸਦਾ ਵਿਗਾਸੁ ॥

ਸੁਣਿਐ ਦੂਖ ਪਾਪ ਕਾ ਨਾਸੁ ॥੮॥

ਸੁਣਿਐ ਈਸਰੁ ਬਰਮਾ ਇੰਦੁ ॥

ਸੁਣਿਐ ਮੁਖਿ ਸਾਲਾਹਣ ਮੰਦੁ ॥

ਸੁਣਿਐ ਜੋਗ ਜੁਗਤਿ ਤਨਿ ਭੇਦ ॥

ਸੁਣਿਐ ਸਾਸਤ ਸਿਮ੍ਰਿਤਿ ਵੇਦ ॥

ਨਾਨਕ ਭਗਤਾ ਸਦਾ ਵਿਗਾਸੁ ॥

ਸੁਣਿਐ ਦੂਖ ਪਾਪ ਕਾ ਨਾਸੁ ॥੯॥

ਸੁਣਿਐ ਸਤੁ ਸੰਤੋਖੁ ਗਿਆਨੁ ॥

ਸੁਣਿਐ ਅਠਸਠਿ ਕਾ ਇਸਨਾਨੁ ॥

ਸੁਣਿਐ ਪੜਿ ਪੜਿ ਪਾਵਹਿ ਮਾਨੁ ॥

ਸੁਣਿਐ ਲਾਗੈ ਸਹਜਿ ਧਿਆਨੁ ॥

ਨਾਨਕ ਭਗਤਾ ਸਦਾ ਵਿਗਾਸੁ ॥

ਸੁਣਿਐ ਦੂਖ ਪਾਪ ਕਾ ਨਾਸੁ ॥੧੦॥

ਸੁਣਿਐ ਸਰਾ ਗੁਣਾ ਕੇ ਗਾਹ ॥

ਸੁਣਿਐ ਸੇਖ ਪੀਰ ਪਾਤਿਸਾਹ ॥

ਸੁਣਿਐ ਅੰਧੇ ਪਾਵਹਿ ਰਾਹੁ ॥

ਸੁਣਿਐ ਹਾਥ ਹੋਵੈ ਅਸਗਾਹੁ ॥

ਨਾਨਕ ਭਗਤਾ ਸਦਾ ਵਿਗਾਸੁ ॥

ਸੁਣਿਐ ਦੂਖ ਪਾਪ ਕਾ ਨਾਸੁ ॥੧੧॥

ਮੰਨੇ ਕੀ ਗਤਿ ਕਹੀ ਨ ਜਾਇ ॥

ਜੇ ਕੋ ਕਹੈ ਪਿਛੈ ਪਛੁਤਾਇ ॥

ਕਾਗਦਿ ਕਲਮ ਨ ਲਿਖਣਹਾਰੁ ॥

ਮੰਨੇ ਕਾ ਬਹਿ ਕਰਨਿ ਵੀਚਾਰੁ ॥

ਐਸਾ ਨਾਮੁ ਨਿਰੰਜਨੁ ਹੋਇ ॥

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਮੰਨੈ ਸੁਰਤਿ ਹੋਵੈ ਮਨਿ ਬੁਧਿ ॥

ਮੰਨੈ ਸਗਲ ਭਵਣ ਕੀ ਸੁਧਿ ॥

ਮੰਨੈ ਮੁਹਿ ਚੋਟਾ ਨਾ ਖਾਇ ॥

ਮੰਨੈ ਜਮ ਕੈ ਸਾਥਿ ਨ ਜਾਇ ॥

ਐਸਾ ਨਾਮੁ ਨਿਰੰਜਨੁ ਹੋਇ ॥

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਮੰਨੈ ਮਾਰਗਿ ਠਾਕ ਨ ਪਾਇ ॥

ਮੰਨੈ ਪਤਿ ਸਿਉ ਪਰਗਟੁ ਜਾਇ ॥

ਮੰਨੈ ਮਗੁ ਨ ਚਲੈ ਪੰਥੁ ॥

ਮੰਨੈ ਧਰਮ ਸੇਤੀ ਸਨਬੰਧੁ ॥

ਐਸਾ ਨਾਮੁ ਨਿਰੰਜਨੁ ਹੋਇ ॥

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

ਮੰਨੈ ਪਾਵਹਿ ਮੋਖੁ ਦੁਆਰੁ ॥

ਮੰਨੈ ਪਰਵਾਰੈ ਸਾਧਾਰੁ ॥

ਮੰਨੈ ਤਰੈ ਤਾਰੇ ਗੁਰੁ ਸਿਖ ॥

ਮੰਨੈ ਨਾਨਕ ਭਵਹਿ ਨ ਭਿਖ ॥

ਐਸਾ ਨਾਮੁ ਨਿਰੰਜਨੁ ਹੋਇ ॥

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

ਪੰਚ ਪਰਵਾਣ ਪੰਚ ਪਰਧਾਨੁ ॥

ਪੰਚੇ ਪਾਵਹਿ ਦਰਗਹਿ ਮਾਨੁ ॥

ਪੰਚੇ ਸੋਹਹਿ ਦਰਿ ਰਾਜਾਨੁ ॥

ਪੰਚਾ ਕਾ ਗੁਰੁ ਏਕੁ ਧਿਆਨੁ ॥

ਜੇ ਕੋ ਕਹੈ ਕਰੈ ਵੀਚਾਰੁ ॥

ਕਰਤੇ ਕੈ ਕਰਣੈ ਨਾਹੀ ਸੁਮਾਰੁ ॥

ਧੌਲੁ ਧਰਮੁ ਦਇਆ ਕਾ ਪੂਤੁ ॥

ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥

ਜੇ ਕੋ ਬੁਝੈ ਹੋਵੈ ਸਚਿਆਰੁ ॥

ਧਵਲੈ ਉਪਰਿ ਕੇਤਾ ਭਾਰੁ ॥

ਧਰਤੀ ਹੋਰੁ ਪਰੈ ਹੋਰੁ ਹੋਰੁ ॥

ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥

ਜੀਅ ਜਾਤਿ ਰੰਗਾ ਕੇ ਨਾਵ ॥

ਸਭਨਾ ਲਿਖਿਆ ਵੁੜੀ ਕਲਾਮ ॥

ਏਹੁ ਲੇਖਾ ਲਿਖਿ ਜਾਣੈ ਕੋਇ ॥

ਲੇਖਾ ਲਿਖਿਆ ਕੇਤਾ ਹੋਇ ॥

ਕੇਤਾ ਤਾਣੁ ਸੁਆਲਿਹੁ ਰੂਪੁ ॥

ਕੇਤੀ ਦਾਤਿ ਜਾਣੈ ਕੌਣੁ ਕੂਤੁ ॥

ਕੀਤਾ ਪਸਾਉ ਏਕੋ ਕਵਾਉ ॥

ਤਿਸ ਤੇ ਹੋਏ ਲਖ ਦਰੀਆਉ ॥

ਕੁਦਰਤਿ ਕਵਣ ਕਹਾ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥

ਜੋ ਤੁਧੁ ਭਾਵੈ ਸਾਈ ਭਲੀ ਕਾਰ ॥

ਤੂ ਸਦਾ ਸਲਾਮਤਿ ਨਿਰੰਕਾਰ ॥੧੬॥

ਅਸੰਖ ਜਪ ਅਸੰਖ ਭਾਉ ॥

ਅਸੰਖ ਪੂਜਾ ਅਸੰਖ ਤਪ ਤਾਉ ॥

ਅਸੰਖ ਗਰੰਥ ਮੁਖਿ ਵੇਦ ਪਾਠ ॥

ਅਸੰਖ ਜੋਗ ਮਨਿ ਰਹਹਿ ਉਦਾਸ ॥

ਅਸੰਖ ਭਗਤ ਗੁਣ ਗਿਆਨ

ਵੀਚਾਰ॥

ਅਸੰਖ ਸਤੀ ਅਸੰਖ ਦਾਤਾਰ ॥

ਅਸੰਖ ਸੂਰ ਮੁਹ ਭਖ ਸਾਰ ॥

ਅਸੰਖ ਮੋਨਿ ਲਿਵ ਲਾਇ ਤਾਰ ॥

ਕੁਦਰਤਿ ਕਵਣ ਕਹਾ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥

ਜੋ ਤੁਧੁ ਭਾਵੈ ਸਾਈ ਭਲੀ ਕਾਰ ॥

ਤੂ ਸਦਾ ਸਲਾਮਤਿ ਨਿਰੰਕਾਰ ॥੧੭॥

ਅਸੰਖ ਮੂਰਖ ਅੰਧ ਘੋਰ ॥

ਅਸੰਖ ਚੋਰ ਹਰਾਮਖੋਰ ॥

ਅਸੰਖ ਅਮਰ ਕਰਿ ਜਾਹਿ ਜੋਰ ॥

ਅਸੰਖ ਗਲਵਢ ਹਤਿਆ ਕਮਾਹਿ ॥

ਅਸੰਖ ਪਾਪੀ ਪਾਪੁ ਕਰਿ ਜਾਹਿ ॥

ਅਸੰਖ ਕੂੜਿਆਰ ਕੂੜੇ ਫਿਰਾਹਿ ॥

ਅਸੰਖ ਮਲੇਛ ਮਲੁ ਭਖਿ ਖਾਹਿ ॥

ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥

ਨਾਨਕੁ ਨੀਚੁ ਕਹੈ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥

ਜੋ ਤੁਧੁ ਭਾਵੈ ਸਾਈ ਭਲੀ ਕਾਰ ॥

ਤੂ ਸਦਾ ਸਲਾਮਤਿ ਨਿਰੰਕਾਰ ॥੧੮॥

ਅਸੰਖ ਨਾਵ ਅਸੰਖ ਥਾਵ ॥

ਅਗੰਮ ਅਗੰਮ ਅਸੰਖ ਲੋਅ ॥

ਅਸੰਖ ਕਹਹਿ ਸਿਰਿ ਭਾਰੁ ਹੋਇ ॥

ਅਖਰੀ ਨਾਮੁ ਅਖਰੀ ਸਾਲਾਹ ॥

ਅਖਰੀ ਗਿਆਨੁ ਗੀਤ ਗੁਣ ਗਾਹ ॥

ਅਖਰੀ ਲਿਖਣੁ ਬੋਲਣੁ ਬਾਣਿ ॥

ਅਖਰਾ ਸਿਰਿ ਸੰਜੋਗੁ ਵਖਾਣਿ ॥

ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥

ਜਿਵ ਫੁਰਮਾਏ ਤਿਵ ਤਿਵ ਪਾਹਿ ॥

ਜੇਤਾ ਕੀਤਾ ਤੇਤਾ ਨਾਉ ॥

ਵਿਣੁ ਨਾਵੈ ਨਾਹੀ ਕੋ ਥਾਉ ॥

ਕੁਦਰਤਿ ਕਵਣ ਕਹਾ ਵੀਚਾਰੁ ॥

ਵਾਰਿਆ ਨ ਜਾਵਾ ਏਕ ਵਾਰ ॥

ਜੋ ਤੁਧੁ ਭਾਵੈ ਸਾਈ ਭਲੀ ਕਾਰ ॥

ਤੂ ਸਦਾ ਸਲਾਮਤਿ ਨਿਰੰਕਾਰ ॥੧੯॥

ਭਰੀਐ ਹਥੁ ਪੈਰੁ ਤਨੁ ਦੇਹ ॥

ਪਾਣੀ ਧੋਤੈ ਉਤਰਸੁ ਖੇਹ ॥

ਮੂਤ ਪਲੀਤੀ ਕਪੜੁ ਹੋਇ ॥

ਦੇ ਸਾਬੂਣੁ ਲਈਐ ਓਹੁ ਧੋਇ ॥

ਭਰੀਐ ਮਤਿ ਪਾਪਾ ਕੈ ਸੰਗਿ ॥

ਓਹੁ ਧੋਪੈ ਨਾਵੈ ਕੈ ਰੰਗਿ ॥

ਪੁੰਨੀ ਪਾਪੀ ਆਖਣੁ ਨਾਹਿ ॥

ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥

ਆਪੇ ਬੀਜਿ ਆਪੇ ਹੀ ਖਾਹੁ ॥

ਨਾਨਕ ਹੁਕਮੀ ਆਵਹੁ ਜਾਹੁ ॥੨੦॥

ਤੀਰਥੁ ਤਪੁ ਦਇਆ ਦਤੁ ਦਾਨੁ ॥

ਜੇ ਕੋ ਪਾਵੈ ਤਿਲ ਕਾ ਮਾਨੁ ॥

ਸੁਣਿਆ ਮੰਨਿਆ ਮਨਿ ਕੀਤਾ ਭਾਉ ॥

ਅੰਤਰਗਤਿ ਤੀਰਥਿ ਮਲਿ ਨਾਉ ॥

ਸਭਿ ਗੁਣ ਤੇਰੇ ਮੈ ਨਾਹੀ ਕੋਇ ॥

ਵਿਣੁ ਗੁਣ ਕੀਤੇ ਭਗਤਿ ਨ ਹੋਇ ॥

ਸੁਅਸਤਿ ਆਥਿ ਬਾਣੀ ਬਰਮਾਉ ॥

ਸਤਿ ਸੁਹਾਣੁ ਸਦਾ ਮਨਿ ਚਾਉ ॥

ਕਵਣੁ ਸੁ ਵੇਲਾ ਵਖਤੁ ਕਵਣੁ ਕਵਣ

ਥਿਤਿ ਕਵਣੁ ਵਾਰੁ ॥

ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ

ਹੋਆ ਆਕਾਰੁ ॥

ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ

ਪੁਰਾਣੁ ॥

ਵਖਤੁ ਨ ਪਾਇਓ ਕਾਦੀਆ ਜਿ

ਲਿਖਨਿ ਲੇਖੁ ਕੁਰਾਣੁ ॥

ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ

ਨਾ ਕੋਈ ॥

ਜਾ ਕਰਤਾ ਸਿਰਠੀ ਕਉ ਸਾਜੇ ਆਪੇ

ਜਾਣੈ ਸੋਈ ॥

ਕਿਵ ਕਰਿ ਆਖਾ ਕਿਵ ਸਾਲਾਹੀ ਕਿਉ

ਵਰਨੀ ਕਿਵ ਜਾਣਾ ॥

ਨਾਨਕ ਆਖਣਿ ਸਭੁ ਕੋ ਆਖੈ ਇਕ ਦੂ

ਇਕੁ ਸਿਆਣਾ ॥

ਵਡਾ ਸਾਹਿਬੁ ਵਡੀ ਨਾਈ

ਕੀਤਾ ਜਾ ਕਾ ਹੋਵੈ ॥

ਨਾਨਕ ਜੇ ਕੋ ਆਪੌ ਜਾਣੈ ਅਗੈ

ਗਇਆ ਨ ਸੋਹੈ ॥੨੧॥

ਪਾਤਾਲਾ ਪਾਤਾਲ ਲਖ

ਆਗਾਸਾ ਆਗਾਸ ॥

ਓੜਕ ਓੜਕ ਭਾਲਿ ਥਕੇ

ਵੇਦ ਕਹਨਿ ਇਕ ਵਾਤ ॥

ਸਹਸ ਅਠਾਰਹ ਕਹਨਿ ਕਤੇਬਾ

ਅਸੁਲੂ ਇਕੁ ਧਾਤੁ ॥

ਲੇਖਾ ਹੋਇ ਤ ਲਿਖੀਐ ਲੇਖੈ ਹੋਇ

ਵਿਣਾਸੁ॥

ਨਾਨਕ ਵਡਾ ਆਖੀਐ ਆਪੇ ਜਾਣੈ

ਆਪੁ ॥੨੨॥

ਨਦੀਆ ਅਤੈ ਵਾਹ ਪਵਹਿ ਸਮੁੰਦਿ ਨ

ਜਾਣੀਅਹਿ ॥

ਸਾਲਾਹੀ ਸਾਲਾਹਿ

ਏਤੀ ਸੁਰਤਿ ਨ ਪਾਈਆ ॥

ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ

ਮਾਲੁ ਧਨੁ ॥

ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ

ਨ ਵੀਸਰਹਿ ॥੨੩॥

ਅੰਤੁ ਨ ਸਿਫਤੀ ਕਹਣਿ ਨ ਅੰਤੁ ॥

ਅੰਤੁ ਨ ਕਰਣੈ ਦੇਣਿ ਨ ਅੰਤੁ ॥

ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥

ਅੰਤੁ ਨ ਜਾਪੈ ਕਿਆ ਮਨਿ ਮੰਤੁ ॥

ਅੰਤੁ ਨ ਜਾਪੈ ਕੀਤਾ ਆਕਾਰੁ ॥

ਅੰਤੁ ਨ ਜਾਪੈ ਪਾਰਾਵਾਰੁ ॥

ਅੰਤ ਕਾਰਣਿ ਕੇਤੇ ਬਿਲਲਾਹਿ ॥

ਤਾ ਕੇ ਅੰਤ ਨ ਪਾਏ ਜਾਹਿ ॥

ਏਹੁ ਅੰਤੁ ਨ ਜਾਣੈ ਕੋਇ ॥

ਬਹੁਤਾ ਕਹੀਐ ਬਹੁਤਾ ਹੋਇ ॥

ਵਡਾ ਸਾਹਿਬੁ ਊਚਾ ਥਾਉ ॥

ਊਚੇ ਉਪਰਿ ਊਚਾ ਨਾਉ ॥

ਏਵਡੁ ਊਚਾ ਹੋਵੈ ਕੋਇ ॥

ਤਿਸੁ ਊਚੇ ਕਉ ਜਾਣੈ ਸੋਇ ॥

ਜੇਵਡੁ ਆਪਿ ਜਾਣੈ ਆਪਿ ਆਪਿ ॥

ਨਾਨਕ ਨਦਰੀ ਕਰਮੀ ਦਾਤਿ ॥੨੪॥

ਬਹੁਤਾ ਕਰਮੁ ਲਿਖਿਆ ਨਾ ਜਾਇ ॥

ਵਡਾ ਦਾਤਾ ਤਿਲੁ ਨ ਤਮਾਇ ॥

ਕੇਤੇ ਮੰਗਹਿ ਜੋਧ ਅਪਾਰ ॥

ਕੇਤਿਆ ਗਣਤ ਨਹੀ ਵੀਚਾਰੁ ॥

ਕੇਤੇ ਖਪਿ ਤੁਟਹਿ ਵੇਕਾਰ ॥

ਕੇਤੇ ਲੈ ਲੈ ਮੁਕਰੁ ਪਾਹਿ ॥

ਕੇਤੇ ਮੂਰਖ ਖਾਹੀ ਖਾਹਿ ॥

ਕੇਤਿਆ ਦੂਖ ਭੂਖ ਸਦ ਮਾਰ ॥

ਏਹਿ ਭਿ ਦਾਤਿ ਤੇਰੀ ਦਾਤਾਰ ॥

ਬੰਦਿ ਖਲਾਸੀ ਭਾਣੈ ਹੋਇ ॥

ਹੋਰੁ ਆਖਿ ਨ ਸਕੈ ਕੋਇ ॥

ਜੇ ਕੋ ਖਾਇਕੁ ਆਖਣਿ ਪਾਇ ॥

ਓਹੁ ਜਾਣੈ ਜੇਤੀਆ ਮੁਹਿ ਖਾਇ ॥

ਆਪੇ ਜਾਣੈ ਆਪੇ ਦੇਇ ॥

ਆਖਹਿ ਸਿ ਭਿ ਕੇਈ ਕੇਇ ॥

ਜਿਸ ਨੋ ਬਖਸੇ ਸਿਫਤਿ ਸਾਲਾਹ ॥

ਨਾਨਕ ਪਾਤਿਸਾਹੀ ਪਾਤਿਸਾਹੁ

॥੨੫॥

ਅਮੁਲ ਗੁਣ ਅਮੁਲ ਵਾਪਾਰ ॥

ਅਮੁਲ ਵਾਪਾਰੀਏ ਅਮੁਲ ਭੰਡਾਰ ॥

ਅਮੁਲ ਆਵਹਿ ਅਮੁਲ ਲੈ ਜਾਹਿ ॥

ਅਮੁਲ ਭਾਇ ਅਮੁਲਾ ਸਮਾਹਿ ॥

ਅਮੁਲੁ ਧਰਮੁ ਅਮੁਲੁ ਦੀਬਾਣੁ ॥

ਅਮੁਲੁ ਤੁਲੁ ਅਮੁਲੁ ਪਰਵਾਣੁ ॥

ਅਮੁਲੁ ਬਖਸੀਸ ਅਮੁਲੁ ਨੀਸਾਣੁ ॥

ਅਮੁਲੁ ਕਰਮੁ ਅਮੁਲੁ ਫੁਰਮਾਣੁ ॥

ਅਮੁਲੋ ਅਮੁਲੁ ਆਖਿਆ ਨ ਜਾਇ ॥

ਆਖਿ ਆਖਿ ਰਹੇ ਲਿਵ ਲਾਇ ॥

ਆਖਹਿ ਵੇਦ ਪਾਠ ਪੁਰਾਣ ॥

ਆਖਹਿ ਪੜੇ ਕਰਹਿ ਵਖਿਆਣ ॥

ਆਖਹਿ ਬਰਮੇ ਆਖਹਿ ਇੰਦ ॥

ਆਖਹਿ ਗੋਪੀ ਤੈ ਗੋਵਿੰਦ ॥

ਆਖਹਿ ਈਸਰ ਆਖਹਿ ਸਿਧ ॥

ਆਖਹਿ ਕੇਤੇ ਕੀਤੇ ਬੁਧ ॥

ਆਖਹਿ ਦਾਨਵ ਆਖਹਿ ਦੇਵ ॥

ਆਖਹਿ ਸੁਰਿ ਨਰ ਮੁਨਿ ਜਨ ਸੇਵ ॥

ਕੇਤੇ ਆਖਹਿ ਆਖਣਿ ਪਾਹਿ ॥

ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥

ਏਤੇ ਕੀਤੇ ਹੋਰਿ ਕਰੇਹਿ ॥

ਤਾ ਆਖਿ ਨ ਸਕਹਿ ਕੇਈ ਕੇਇ ॥

ਜੇਵਡੁ ਭਾਵੈ ਤੇਵਡੁ ਹੋਇ ॥

ਨਾਨਕ ਜਾਣੈ ਸਾਚਾ ਸੋਇ ॥

ਜੇ ਕੋ ਆਖੈ ਬੋਲੁਵਿਗਾੜੁ ॥

ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ

॥੨੬॥

ਸੋ ਦਰੁ ਕੇਹਾ ਸੋ ਘਰੁ ਕੇਹਾ

ਜਿਤੁ ਬਹਿ ਸਰਬ ਸਮਾਲੇ ॥

ਵਾਜੇ ਨਾਦ ਅਨੇਕ ਅਸੰਖਾ ਕੇਤੇ

ਵਾਵਣਹਾਰੇ ॥

ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ

ਗਾਵਣਹਾਰੇ ॥

ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ

ਗਾਵੈ ਰਾਜਾ ਧਰਮੁ ਦੁਆਰੇ ॥

ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ

ਲਿਖਿ ਲਿਖਿ ਧਰਮੁ ਵੀਚਾਰੇ ॥

ਗਾਵਹਿ ਈਸਰੁ ਬਰਮਾ ਦੇਵੀ ਸੋਹਨਿ

ਸਦਾ ਸਵਾਰੇ ॥

ਗਾਵਹਿ ਇੰਦ ਇਦਾਸਣਿ ਬੈਠੇ

ਦੇਵਤਿਆ ਦਰਿ ਨਾਲੇ ॥

ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ

ਸਾਧ ਵਿਚਾਰੇ ॥

ਗਾਵਨਿ ਜਤੀ ਸਤੀ ਸੰਤੋਖੀ ਗਾਵਹਿ

ਵੀਰ ਕਰਾਰੇ ॥

ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ

ਜੁਗੁ ਵੇਦਾ ਨਾਲੇ ॥

ਗਾਵਹਿ ਮੋਹਣੀਆ ਮਨੁ ਮੋਹਨਿ

ਸੁਰਗਾ ਮਛ ਪਇਆਲੇ ॥

ਗਾਵਨਿ ਰਤਨ ਉਪਾਏ ਤੇਰੇ ਅਠਸਠਿ

ਤੀਰਥ ਨਾਲੇ ॥

ਗਾਵਹਿ ਜੋਧ ਮਹਾਬਲ ਸੂਰਾ ਗਾਵਹਿ

ਖਾਣੀ ਚਾਰੇ ॥

ਗਾਵਹਿ ਖੰਡ ਮੰਡਲ ਵਰਭੰਡਾ ਕਰਿ

ਕਰਿ ਰਖੇ ਧਾਰੇ ॥

ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ

ਰਤੇ ਤੇਰੇ ਭਗਤ ਰਸਾਲੇ ॥

ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ

ਆਵਨਿ ਨਾਨਕੁ ਕਿਆ ਵੀਚਾਰੇ ॥

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ

ਸਾਚੀ ਨਾਈ ॥

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ

ਜਿਨਿ ਰਚਾਈ ॥

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ

ਮਾਇਆ ਜਿਨਿ ਉਪਾਈ ॥

ਕਰਿ ਕਰਿ ਵੇਖੈ ਕੀਤਾ ਆਪਣਾ ਜਿਵ

ਤਿਸ ਦੀ ਵਡਿਆਈ ॥

ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ

ਕਰਣਾ ਜਾਈ ॥

ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ

ਨਾਨਕ ਰਹਣੁ ਰਜਾਈ ॥੨੭॥

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ

ਧਿਆਨ ਕੀ ਕਰਹਿ ਬਿਭੂਤਿ ॥

ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ

ਡੰਡਾ ਪਰਤੀਤਿ ॥

ਆਈ ਪੰਥੀ ਸਗਲ ਜਮਾਤੀ ਮਨਿ ਜੀਤੈ

ਜਗੁ ਜੀਤੁ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ

ਜੁਗੁ ਜੁਗੁ ਏਕੋ ਵੇਸੁ ॥੨੮॥

ਭੁਗਤਿ ਗਿਆਨੁ ਦਇਆ ਭੰਡਾਰਣਿ

ਘਟਿ ਘਟਿ ਵਾਜਹਿ ਨਾਦ ॥

ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ

ਸਿਧਿ ਅਵਰਾ ਸਾਦ ॥

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ

ਲੇਖੇ ਆਵਹਿ ਭਾਗ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ

ਜੁਗੁ ਜੁਗੁ ਏਕੋ ਵੇਸੁ ॥੨੯॥

ਏਕਾ ਮਾਈ ਜੁਗਤਿ ਵਿਆਈ

ਤਿਨਿ ਚੇਲੇ ਪਰਵਾਣੁ ॥

ਇਕੁ ਸੰਸਾਰੀ ਇਕੁ ਭੰਡਾਰੀ

ਇਕੁ ਲਾਏ ਦੀਬਾਣੁ ॥

ਜਿਵ ਤਿਸੁ ਭਾਵੈ ਤਿਵੈ ਚਲਾਵੈ

ਜਿਵ ਹੋਵੈ ਫੁਰਮਾਣੁ ॥

ਓਹੁ ਵੇਖੈ ਓਨਾ ਨਦਰਿ ਨ ਆਵੈ

ਬਹੁਤਾ ਏਹੁ ਵਿਡਾਣੁ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ

ਜੁਗੁ ਜੁਗੁ ਏਕੋ ਵੇਸੁ ॥੩੦॥

ਆਸਣੁ ਲੋਇ ਲੋਇ ਭੰਡਾਰ ॥

ਜੋ ਕਿਛੁ ਪਾਇਆ ਸੁ ਏਕਾ ਵਾਰ ॥

ਕਰਿ ਕਰਿ ਵੇਖੈ ਸਿਰਜਣਹਾਰੁ ॥

ਨਾਨਕ ਸਚੇ ਕੀ ਸਾਚੀ ਕਾਰ ॥

ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ

ਜੁਗੁ ਜੁਗੁ ਏਕੋ ਵੇਸੁ ॥੩੧॥

ਇਕ ਦੂ ਜੀਭੌ ਲਖ ਹੋਹਿ

ਲਖ ਹੋਵਹਿ ਲਖ ਵੀਸ ॥

ਲਖੁ ਲਖੁ ਗੇੜਾ ਆਖੀਅਹਿ

ਏਕੁ ਨਾਮੁ ਜਗਦੀਸ ॥

ਏਤੁ ਰਾਹਿ ਪਤਿ ਪਵੜੀਆ

ਚੜੀਐ ਹੋਇ ਇਕੀਸ ॥

ਸੁਣਿ ਗਲਾ ਆਕਾਸ ਕੀ

ਕੀਟਾ ਆਈ ਰੀਸ ॥

ਨਾਨਕ ਨਦਰੀ ਪਾਈਐ

ਕੂੜੀ ਕੂੜੈ ਠੀਸ ॥੩੨॥

ਆਖਣਿ ਜੋਰੁ ਚੁਪੈ ਨਹ ਜੋਰੁ ॥

ਜੋਰੁ ਨ ਮੰਗਣਿ ਦੇਣਿ ਨ ਜੋਰੁ ॥

ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥

ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥

ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥

ਜੋਰੁ ਨ ਜੁਗਤੀ ਛੁਟੈ ਸੰਸਾਰੁ ॥

ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥

ਨਾਨਕ ਉਤਮੁ ਨੀਚੁ ਨ ਕੋਇ ॥੩੩॥

ਰਾਤੀ ਰੁਤੀ ਥਿਤੀ ਵਾਰ ॥

ਪਵਣ ਪਾਣੀ ਅਗਨੀ ਪਾਤਾਲ ॥

ਤਿਸੁ ਵਿਚਿ ਧਰਤੀ ਥਾਪਿ ਰਖੀ

ਧਰਮ ਸਾਲ ॥

ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥

ਤਿਨ ਕੇ ਨਾਮ ਅਨੇਕ ਅਨੰਤ ॥

ਕਰਮੀ ਕਰਮੀ ਹੋਇ ਵੀਚਾਰੁ ॥

ਸਚਾ ਆਪਿ ਸਚਾ ਦਰਬਾਰੁ ॥

ਤਿਥੈ ਸੋਹਨਿ ਪੰਚ ਪਰਵਾਣੁ ॥

ਨਦਰੀ ਕਰਮਿ ਪਵੈ ਨੀਸਾਣੁ ॥

ਕਚ ਪਕਾਈ ਓਥੈ ਪਾਇ ॥

ਨਾਨਕ ਗਇਆ ਜਾਪੈ ਜਾਇ ॥੩੪॥

ਧਰਮ ਖੰਡ ਕਾ ਏਹੋ ਧਰਮੁ ॥

ਗਿਆਨ ਖੰਡ ਕਾ ਆਖਹੁ ਕਰਮੁ ॥

ਕੇਤੇ ਪਵਣ ਪਾਣੀ ਵੈਸੰਤਰ

ਕੇਤੇ ਕਾਨ ਮਹੇਸ ॥

ਕੇਤੇ ਬਰਮੇ ਘਾੜਤਿ ਘੜੀਅਹਿ

ਰੂਪ ਰੰਗ ਕੇ ਵੇਸ ॥

ਕੇਤੀਆ ਕਰਮ ਭੂਮੀ ਮੇਰ ਕੇਤੇ

ਕੇਤੇ ਧੂ ਉਪਦੇਸ ॥

ਕੇਤੇ ਇੰਦ ਚੰਦ ਸੂਰ ਕੇਤੇ

ਕੇਤੇ ਮੰਡਲ ਦੇਸ ॥

ਕੇਤੇ ਸਿਧ ਬੁਧ ਨਾਥ ਕੇਤੇ

ਕੇਤੇ ਦੇਵੀ ਵੇਸ ॥

ਕੇਤੇ ਦੇਵ ਦਾਨਵ ਮੁਨਿ ਕੇਤੇ

ਕੇਤੇ ਰਤਨ ਸਮੁੰਦ ॥

ਕੇਤੀਆ ਖਾਣੀ ਕੇਤੀਆ ਬਾਣੀ

ਕੇਤੇ ਪਾਤ ਨਰਿੰਦ ॥

ਕੇਤੀਆ ਸੁਰਤੀ ਸੇਵਕ ਕੇਤੇ

ਨਾਨਕ ਅੰਤੁ ਨ ਅੰਤੁ ॥੩੫॥

ਗਿਆਨ ਖੰਡ ਮਹਿ

ਗਿਆਨੁ ਪਰਚੰਡੁ ॥

ਤਿਥੈ ਨਾਦ ਬਿਨੋਦ ਕੋਡ ਅਨੰਦੁ ॥

ਸਰਮ ਖੰਡ ਕੀ ਬਾਣੀ ਰੂਪੁ ॥

ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥

ਤਾ ਕੀਆ ਗਲਾ ਕਥੀਆ ਨਾ ਜਾਹਿ ॥

ਜੇ ਕੋ ਕਹੈ ਪਿਛੈ ਪਛੁਤਾਇ ॥

ਤਿਥੈ ਘੜੀਐ ਸੁਰਤਿ

ਮਤਿ ਮਨਿ ਬੁਧਿ ॥

ਤਿਥੈ ਘੜੀਐ ਸੁਰਾ

ਸਿਧਾ ਕੀ ਸੁਧਿ ॥੩੬॥

ਕਰਮ ਖੰਡ ਕੀ ਬਾਣੀ ਜੋਰੁ ॥

ਤਿਥੈ ਹੋਰੁ ਨ ਕੋਈ ਹੋਰੁ ॥

ਤਿਥੈ ਜੋਧ ਮਹਾਬਲ ਸੂਰ ॥

ਤਿਨ ਮਹਿ ਰਾਮੁ ਰਹਿਆ ਭਰਪੂਰ ॥

ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥

ਤਾ ਕੇ ਰੂਪ ਨ ਕਥਨੇ ਜਾਹਿ ॥

ਨਾ ਓਹਿ ਮਰਹਿ ਨ ਠਾਗੇ ਜਾਹਿ ॥

ਜਿਨ ਕੈ ਰਾਮੁ ਵਸੈ ਮਨ ਮਾਹਿ ॥

ਤਿਥੈ ਭਗਤ ਵਸਹਿ ਕੇ ਲੋਅ ॥

ਕਰਹਿ ਅਨੰਦੁ ਸਚਾ ਮਨਿ ਸੋਇ ॥

ਸਚ ਖੰਡਿ ਵਸੈ ਨਿਰੰਕਾਰੁ ॥

ਕਰਿ ਕਰਿ ਵੇਖੈ ਨਦਰਿ ਨਿਹਾਲ ॥

ਤਿਥੈ ਖੰਡ ਮੰਡਲ ਵਰਭੰਡ ॥

ਜੇ ਕੋ ਕਥੈ ਤ ਅੰਤ ਨ ਅੰਤ ॥

ਤਿਥੈ ਲੋਅ ਲੋਅ ਆਕਾਰ ॥

ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥

ਵੇਖੈ ਵਿਗਸੈ ਕਰਿ ਵੀਚਾਰੁ ॥

ਨਾਨਕ ਕਥਨਾ ਕਰੜਾ ਸਾਰੁ ॥੩੭॥

ਜਤੁ ਪਾਹਾਰਾ ਧੀਰਜੁ ਸੁਨਿਆਰੁ ॥

ਅਹਰਣਿ ਮਤਿ ਵੇਦੁ ਹਥੀਆਰੁ ॥

ਭਉ ਖਲਾ ਅਗਨਿ ਤਪ ਤਾਉ ॥

ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥

ਘੜੀਐ ਸਬਦੁ ਸਚੀ ਟਕਸਾਲ ॥

ਜਿਨ ਕਉ ਨਦਰਿ ਕਰਮੁ ਤਿਨ ਕਾਰ ॥

ਨਾਨਕ ਨਦਰੀ ਨਦਰਿ ਨਿਹਾਲ

॥੩੮॥

ਸਲੋਕੁ ॥

ਪਵਣੁ ਗੁਰੂ ਪਾਣੀ ਪਿਤਾ

ਮਾਤਾ ਧਰਤਿ ਮਹਤੁ ॥

ਦਿਵਸੁ ਰਾਤਿ ਦੁਇ ਦਾਈ ਦਾਇਆ

ਖੇਲੈ ਸਗਲ ਜਗਤੁ ॥

ਚੰਗਿਆਈਆ ਬੁਰਿਆਈਆ

ਵਾਚੈ ਧਰਮੁ ਹਦੂਰਿ ॥

ਕਰਮੀ ਆਪੋ ਆਪਣੀ

ਕੇ ਨੇੜੈ ਕੇ ਦੂਰਿ ॥

ਜਿਨੀ ਨਾਮੁ ਧਿਆਇਆ

ਗਏ ਮਸਕਤਿ ਘਾਲਿ ॥

ਨਾਨਕ ਤੇ ਮੁਖ ਉਜਲੇ

ਕੇਤੀ ਛੁਟੀ ਨਾਲਿ 

॥੧॥

0 Comment

Leave a Reply

Your email address will not be published. Required fields are marked *