ਅਨੰਦੁ ਸਾਹਿਬ
ਰਾਮਕਲੀ ਮਹਲਾ ੩ ਅਨੰਦੁ
ੴ☬ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ
ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ
ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ
ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ
ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ
ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ
ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ
ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ
ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ
ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ
ਸਦਾ ਰਹੁ ਹਰਿ ਨਾਲੇ ॥੨॥
ਸਾਚੇ ਸਾਹਿਬਾ
ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ
ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ
ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ
ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ
ਕਿਆ ਨਾਹੀ ਘਰਿ ਤੇਰੈ ॥੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ
ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ
ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ
ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ
ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ
ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ
ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ
ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ
ਤਿਤੁ ਘਰਿ ਅਨਹਦ ਵਾਜੇ ॥੫॥
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ
ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ
ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ
ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ
ਵੇਚਾਰੀਆ ॥੬॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ
ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ
ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ
ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ
ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ
ਆਨੰਦੁ ਗੁਰ ਤੇ ਜਾਣਿਆ ॥੭॥
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
ਪਾਵੈ ਤ ਸੋ ਜਨੁ ਦੇਹਿ ਜਿਸ ਨੋ
ਹੋਰਿ ਕਿਆ ਕਰਹਿ ਵੇਚਾਰਿਆ ॥
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ
ਇਕਿ ਨਾਮਿ ਲਾਗਿ ਸਵਾਰਿਆ ॥
ਗੁਰ ਪਰਸਾਦੀ ਮਨੁ ਭਇਆ
ਨਿਰਮਲੁ ਜਿਨਾ ਭਾਣਾ ਭਾਵਏ ॥
ਕਹੈ ਨਾਨਕੁ ਜਿਸੁ ਦੇਹਿ ਪਿਆਰੇ
ਸੋਈ ਜਨੁ ਪਾਵਏ ॥੮॥
ਆਵਹੁ ਸੰਤ ਪਿਆਰਿਹੋ ਅਕਥ
ਕੀ ਕਰਹ ਕਹਾਣੀ ॥
ਕਰਹ ਕਹਾਣੀ ਅਕਥ ਕੇਰੀ
ਕਿਤੁ ਦੁਆਰੈ ਪਾਈਐ ॥
ਤਨੁ ਮਨੁ ਧਨੁ ਸਭੁ ਸਉਪਿ
ਗੁਰ ਕਉ ਹੁਕਮਿ ਮੰਨਿਐ ਪਾਈਐ ॥
ਹੁਕਮੁ ਮੰਨਿਹੁ ਗੁਰੂ ਕੇਰਾ
ਗਾਵਹੁ ਸਚੀ ਬਾਣੀ ॥
ਕਹੈ ਨਾਨਕੁ ਸੁਣਹੁ ਸੰਤਹੁ
ਕਥਿਹੁ ਅਕਥ ਕਹਾਣੀ ॥੯॥
ਏ ਮਨ ਚੰਚਲਾ ਚਤੁਰਾਈ
ਕਿਨੈ ਨ ਪਾਇਆ ॥
ਚਤੁਰਾਈ ਨ ਪਾਇਆ ਕਿਨੈ
ਤੂ ਸੁਣਿ ਮੰਨ ਮੇਰਿਆ ॥
ਏਹ ਮਾਇਆ ਮੋਹਣੀ
ਜਿਨਿ ਏਤੁ ਭਰਮਿ ਭੁਲਾਇਆ ॥
ਮਾਇਆ ਤ ਮੋਹਣੀ ਤਿਨੈ ਕੀਤੀ
ਜਿਨਿ ਠਗਉਲੀ ਪਾਈਆ ॥
ਕੁਰਬਾਣੁ ਕੀਤਾ ਤਿਸੈ ਵਿਟਹੁ
ਜਿਨਿ ਮੋਹੁ ਮੀਠਾ ਲਾਇਆ ॥
ਕਹੈ ਨਾਨਕੁ ਮਨ ਚੰਚਲ
ਚਤੁਰਾਈ ਕਿਨੈ ਨ ਪਾਇਆ ॥੧੦॥
ਏ ਮਨ ਪਿਆਰਿਆ
ਤੂ ਸਦਾ ਸਚੁ ਸਮਾਲੇ ॥
ਏਹੁ ਕੁਟੰਬੁ ਤੂ ਜਿ ਦੇਖਦਾ
ਚਲੈ ਨਾਹੀ ਤੇਰੈ ਨਾਲੇ ॥
ਸਾਥਿ ਤੇਰੈ ਚਲੈ ਨਾਹੀ
ਤਿਸੁ ਨਾਲਿ ਕਿਉ ਚਿਤੁ ਲਾਈਐ ॥
ਐਸਾ ਕੰਮੁ ਮੂਲੇ ਨ ਕੀਚੈ
ਜਿਤੁ ਅੰਤਿ ਪਛੋਤਾਈਐ ॥
ਸਤਿਗੁਰੂ ਕਾ ਉਪਦੇਸੁ ਸੁਣਿ
ਤੂ ਹੋਵੈ ਤੇਰੈ ਨਾਲੇ ॥
ਕਹੈ ਨਾਨਕੁ ਮਨ ਪਿਆਰੇ
ਤੂ ਸਦਾ ਸਚੁ ਸਮਾਲੇ ॥੧੧॥
ਅਗਮ ਅਗੋਚਰਾ ਤੇਰਾ
ਅੰਤੁ ਨ ਪਾਇਆ ॥
ਅੰਤੋ ਨ ਪਾਇਆ ਕਿਨੈ ਤੇਰਾ
ਆਪਣਾ ਆਪੁ ਤੂ ਜਾਣਹੇ ॥
ਜੀਅ ਜੰਤ ਸਭਿ ਖੇਲੁ ਤੇਰਾ
ਕਿਆ ਕੋ ਆਖਿ ਵਖਾਣਏ ॥
ਆਖਹਿ ਤ ਵੇਖਹਿ ਸਭੁ ਤੂਹੈ
ਜਿਨਿ ਜਗਤੁ ਉਪਾਇਆ ॥
ਕਹੈ ਨਾਨਕੁ ਤੂ ਸਦਾ ਅਗੰਮੁ ਹੈ
ਤੇਰਾ ਅੰਤੁ ਨ ਪਾਇਆ ॥੧੨॥
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ
ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ
ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ ਤੁਧੁ ਉਪਾਏ
ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ
ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ ਜਿਸ ਨੋ ਆਪਿ ਤੁਠਾ
ਤਿਨਿ ਅੰਮ੍ਰਿਤੁ ਗੁਰ ਤੇ ਪਾਇਆ
॥੧੩॥
ਭਗਤਾ ਕੀ ਚਾਲ ਨਿਰਾਲੀ ॥
ਚਾਲਾ ਨਿਰਾਲੀ ਭਗਤਾਹ ਕੇਰੀ
ਬਿਖਮ ਮਾਰਗਿ ਚਲਣਾ ॥
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ
ਬਹੁਤੁ ਨਾਹੀ ਬੋਲਣਾ ॥
ਖੰਨਿਅਹੁ ਤਿਖੀ ਵਾਲਹੁ ਨਿਕੀ
ਏਤੁ ਮਾਰਗਿ ਜਾਣਾ ॥
ਗੁਰ ਪਰਸਾਦੀ ਜਿਨੀ ਆਪੁ ਤਜਿਆ
ਹਰਿ ਵਾਸਨਾ ਸਮਾਣੀ ॥
ਕਹੈ ਨਾਨਕੁ ਚਾਲ ਭਗਤਾ
ਜੁਗਹੁ ਜੁਗੁ ਨਿਰਾਲੀ ॥੧੪॥
ਜਿਉ ਤੂ ਚਲਾਇਹਿ ਤਿਵ ਚਲਹ
ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ॥
ਜਿਵ ਤੂ ਚਲਾਇਹਿ ਤਿਵੈ ਚਲਹ
ਜਿਨਾ ਮਾਰਗਿ ਪਾਵਹੇ ॥
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ
ਹਰਿ ਹਰਿ ਸਦਾ ਧਿਆਵਹੇ ॥
ਜਿਸ ਨੋ ਕਥਾ ਸੁਣਾਇਹਿ ਆਪਣੀ
ਸਿ ਗੁਰਦੁਆਰੈ ਸੁਖੁ ਪਾਵਹੇ ॥
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ
ਤਿਵੈ ਚਲਾਵਹੇ ॥੧੫॥
ਏਹੁ ਸੋਹਿਲਾ ਸਬਦੁ ਸੁਹਾਵਾ ॥
ਸਬਦੋ ਸੁਹਾਵਾ ਸਦਾ ਸੋਹਿਲਾ
ਸਤਿਗੁਰੂ ਸੁਣਾਇਆ ॥
ਏਹੁ ਤਿਨ ਕੈ ਮੰਨਿ ਵਸਿਆ
ਜਿਨ ਧੁਰਹੁ ਲਿਖਿਆ ਆਇਆ ॥
ਇਕਿ ਫਿਰਹਿ ਘਨੇਰੇ ਕਰਹਿ ਗਲਾ
ਗਲੀ ਕਿਨੈ ਨ ਪਾਇਆ ॥
ਕਹੈ ਨਾਨਕੁ ਸਬਦੁ ਸੋਹਿਲਾ
ਸਤਿਗੁਰੂ ਸੁਣਾਇਆ ॥੧੬॥
ਪਵਿਤੁ ਹੋਏ ਸੇ ਜਨਾ
ਜਿਨੀ ਹਰਿ ਧਿਆਇਆ ॥
ਹਰਿ ਧਿਆਇਆ ਪਵਿਤੁ ਹੋਏ
ਗੁਰਮੁਖਿ ਜਿਨੀ ਧਿਆਇਆ ॥
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ
ਸਿਉ ਪਵਿਤੁ ਸੰਗਤਿ ਸਬਾਈਆ ॥
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ
ਜਿਨੀ ਮੰਨਿ ਵਸਾਇਆ ॥
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ
ਹਰਿ ਹਰਿ ਧਿਆਇਆ ॥੧੭॥
ਕਰਮੀ ਸਹਜੁ ਨ ਊਪਜੈ ਵਿਣੁ
ਸਹਜੈ ਸਹਸਾ ਨ ਜਾਇ ॥
ਨਹ ਜਾਇ ਸਹਸਾ ਕਿਤੈ ਸੰਜਮਿ
ਰਹੇ ਕਰਮ ਕਮਾਏ ॥
ਸਹਸੈ ਜੀਉ ਮਲੀਣੁ ਹੈ
ਕਿਤੁ ਸੰਜਮਿ ਧੋਤਾ ਜਾਏ ॥
ਮੰਨੁ ਧੋਵਹੁ ਸਬਦਿ ਲਾਗਹੁ
ਹਰਿ ਸਿਉ ਰਹਹੁ ਚਿਤੁ ਲਾਇ ॥
ਕਹੈ ਨਾਨਕੁ ਗੁਰ ਪਰਸਾਦੀ
ਸਹਜੁ ਉਪਜੈ
ਇਹੁ ਸਹਸਾ ਇਵ ਜਾਇ ॥੧੮॥
ਜੀਅਹੁ ਮੈਲੇ ਬਾਹਰਹੁ ਨਿਰਮਲ ॥
ਬਾਹਰਹੁ ਨਿਰਮਲ ਜੀਅਹੁ ਤ ਮੈਲੇ
ਤਿਨੀ ਜਨਮੁ ਜੂਐ ਹਾਰਿਆ ॥
ਏਹ ਤਿਸਨਾ ਵਡਾ ਰੋਗੁ ਲਗਾ
ਮਰਣੁ ਮਨਹੁ ਵਿਸਾਰਿਆ ॥
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ
ਨਾਹੀ ਫਿਰਹਿ ਜਿਉ ਬੇਤਾਲਿਆ ॥
ਕਹੈ ਨਾਨਕੁ ਜਿਨ ਸਚੁ ਤਜਿਆ
ਕੂੜੇ ਲਾਗੇ ਤਿਨੀ ਜਨਮੁ
ਜੂਐ ਹਾਰਿਆ ॥੧੯॥
ਜੀਅਹੁ ਨਿਰਮਲ ਬਾਹਰਹੁ ਨਿਰਮਲ॥
ਬਾਹਰਹੁ ਤ ਨਿਰਮਲ ਜੀਅਹੁ
ਨਿਰਮਲ ਸਤਿਗੁਰ ਤੇ ਕਰਣੀ
ਕਮਾਣੀ॥
ਕੂੜ ਕੀ ਸੋਇ ਪਹੁਚੈ ਨਾਹੀ
ਮਨਸਾ ਸਚਿ ਸਮਾਣੀ ॥
ਜਨਮੁ ਰਤਨੁ ਜਿਨੀ ਖਟਿਆ
ਭਲੇ ਸੇ ਵਣਜਾਰੇ ॥
ਕਹੈ ਨਾਨਕੁ ਜਿਨ ਮੰਨੁ ਨਿਰਮਲੁ
ਸਦਾ ਰਹਹਿ ਗੁਰ ਨਾਲੇ ॥੨੦॥
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
ਹੋਵੈ ਤ ਸਨਮੁਖੁ ਸਿਖੁ
ਕੋਈ ਜੀਅਹੁ ਰਹੈ ਗੁਰ ਨਾਲੇ ॥
ਗੁਰ ਕੇ ਚਰਨ ਹਿਰਦੈ ਧਿਆਏ
ਅੰਤਰ ਆਤਮੈ ਸਮਾਲੇ ॥
ਆਪੁ ਛਡਿ ਸਦਾ ਰਹੈ ਪਰਣੈ
ਗੁਰ ਬਿਨੁ ਅਵਰੁ ਨ ਜਾਣੈ ਕੋਏ ॥
ਕਹੈ ਨਾਨਕੁ ਸੁਣਹੁ ਸੰਤਹੁ
ਸੋ ਸਿਖੁ ਸਨਮੁਖੁ ਹੋਏ ॥੨੧॥
ਜੇ ਕੋ ਗੁਰ ਤੇ ਵੇਮੁਖੁ ਹੋਵੈ
ਬਿਨੁ ਸਤਿਗੁਰ ਮੁਕਤਿ ਨ ਪਾਵੈ ॥
ਪਾਵੈ ਮੁਕਤਿ ਨ ਹੋਰ ਥੈ
ਕੋਈ ਪੁਛਹੁ ਬਿਬੇਕੀਆ ਜਾਏ ॥
ਅਨੇਕ ਜੂਨੀ ਭਰਮਿ ਆਵੈ
ਵਿਣੁ ਸਤਿਗੁਰ ਮੁਕਤਿ ਨ ਪਾਏ ॥
ਫਿਰਿ ਮੁਕਤਿ ਪਾਏ ਲਾਗਿ
ਚਰਣੀ ਸਤਿਗੁਰੂ ਸਬਦੁ ਸੁਣਾਏ ॥
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ
ਸਤਿਗੁਰ ਮੁਕਤਿ ਨ ਪਾਏ ॥੨੨॥
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ
ਗਾਵਹੁ ਸਚੀ ਬਾਣੀ ॥
ਬਾਣੀ ਤ ਗਾਵਹੁ ਗੁਰੂ ਕੇਰੀ
ਬਾਣੀਆ ਸਿਰਿ ਬਾਣੀ ॥
ਜਿਨ ਕਉ ਨਦਰਿ ਕਰਮੁ ਹੋਵੈ
ਹਿਰਦੈ ਤਿਨਾ ਸਮਾਣੀ ॥
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ
ਜਪਿਹੁ ਸਾਰਿਗਪਾਣੀ ॥
ਕਹੈ ਨਾਨਕੁ ਸਦਾ ਗਾਵਹੁ
ਏਹ ਸਚੀ ਬਾਣੀ ॥੨੩॥
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
ਬਾਣੀ ਤ ਕਚੀ ਸਤਿਗੁਰੂ ਬਾਝਹੁ
ਹੋਰ ਕਚੀ ਬਾਣੀ ॥
ਕਹਦੇ ਕਚੇ ਸੁਣਦੇ ਕਚੇ ਕਚਂੀ
ਆਖਿ ਵਖਾਣੀ ॥
ਹਰਿ ਹਰਿ ਨਿਤ ਕਰਹਿ ਰਸਨਾ
ਕਹਿਆ ਕਛੂ ਨ ਜਾਣੀ ॥
ਚਿਤੁ ਜਿਨ ਕਾ ਹਿਰਿ ਲਇਆ
ਮਾਇਆ ਬੋਲਨਿ ਪਏ ਰਵਾਣੀ ॥
ਕਹੈ ਨਾਨਕੁ ਸਤਿਗੁਰੂ ਬਾਝਹੁ
ਹੋਰ ਕਚੀ ਬਾਣੀ ॥੨੪॥
ਗੁਰ ਕਾ ਸਬਦੁ ਰਤੰਨੁ ਹੈ
ਹੀਰੇ ਜਿਤੁ ਜੜਾਉ ॥
ਸਬਦੁ ਰਤਨੁ ਜਿਤੁ ਮੰਨੁ ਲਾਗਾ
ਏਹੁ ਹੋਆ ਸਮਾਉ ॥
ਸਬਦ ਸੇਤੀ ਮਨੁ ਮਿਲਿਆ
ਸਚੈ ਲਾਇਆ ਭਾਉ ॥
ਆਪੇ ਹੀਰਾ ਰਤਨੁ ਆਪੇ
ਜਿਸ ਨੋ ਦੇਇ ਬੁਝਾਇ ॥
ਕਹੈ ਨਾਨਕੁ ਸਬਦੁ ਰਤਨੁ ਹੈ
ਹੀਰਾ ਜਿਤੁ ਜੜਾਉ ॥੨੫॥
ਸਿਵ ਸਕਤਿ ਆਪਿ ਉਪਾਇ ਕੈ ਕਰਤਾ
ਆਪੇ ਹੁਕਮੁ ਵਰਤਾਏ ॥
ਹੁਕਮੁ ਵਰਤਾਏ ਆਪਿ ਵੇਖੈ
ਗੁਰਮੁਖਿ ਕਿਸੈ ਬੁਝਾਏ ॥
ਤੋੜੇ ਬੰਧਨ ਹੋਵੈ ਮੁਕਤੁ
ਸਬਦੁ ਮੰਨਿ ਵਸਾਏ ॥
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ
ਏਕਸ ਸਿਉ ਲਿਵ ਲਾਏ ॥
ਕਹੈ ਨਾਨਕੁ ਆਪਿ ਕਰਤਾ
ਆਪੇ ਹੁਕਮੁ ਬੁਝਾਏ ॥੨੬॥
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ
ਤਤੈ ਸਾਰ ਨ ਜਾਣੀ ॥
ਤਤੈ ਸਾਰ ਨ ਜਾਣੀ ਗੁਰੂ ਬਾਝਹੁ
ਤਤੈ ਸਾਰ ਨ ਜਾਣੀ ॥
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ
ਸੁਤਿਆ ਰੈਣਿ ਵਿਹਾਣੀ ॥
ਗੁਰ ਕਿਰਪਾ ਤੇ ਸੇ ਜਨ ਜਾਗੇ
ਜਿਨਾ ਹਰਿ ਮਨਿ ਵਸਿਆ
ਬੋਲਹਿ ਅੰਮ੍ਰਿਤ ਬਾਣੀ ॥
ਕਹੈ ਨਾਨਕੁ ਸੋ ਤਤੁ ਪਾਏ
ਜਿਸ ਨੋ ਅਨਦਿਨੁ ਹਰਿ ਲਿਵ ਲਾਗੈ
ਜਾਗਤ ਰੈਣਿ ਵਿਹਾਣੀ ॥੨੭॥
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ
ਸੋ ਕਿਉ ਮਨਹੁ ਵਿਸਾਰੀਐ ॥
ਮਨਹੁ ਕਿਉ ਵਿਸਾਰੀਐ
ਏਵਡੁ ਦਾਤਾ ਜਿ ਅਗਨਿ ਮਹਿ
ਆਹਾਰੁ ਪਹੁਚਾਵਏ ॥
ਓਸ ਨੋ ਕਿਹੁ ਪੋਹਿ ਨ ਸਕੀ
ਜਿਸ ਨਉ ਆਪਣੀ ਲਿਵ ਲਾਵਏ ॥
ਆਪਣੀ ਲਿਵ ਆਪੇ ਲਾਏ
ਗੁਰਮੁਖਿ ਸਦਾ ਸਮਾਲੀਐ ॥
ਕਹੈ ਨਾਨਕੁ ਏਵਡੁ ਦਾਤਾ
ਸੋ ਕਿਉ ਮਨਹੁ ਵਿਸਾਰੀਐ ॥੨੮॥
ਜੈਸੀ ਅਗਨਿ ਉਦਰ ਮਹਿ
ਤੈਸੀ ਬਾਹਰਿ ਮਾਇਆ ॥
ਮਾਇਆ ਅਗਨਿ ਸਭ ਇਕੋ ਜੇਹੀ
ਕਰਤੈ ਖੇਲੁ ਰਚਾਇਆ ॥
ਜਾ ਤਿਸੁ ਭਾਣਾ ਤਾ ਜੰਮਿਆ
ਪਰਵਾਰਿ ਭਲਾ ਭਾਇਆ ॥
ਲਿਵ ਛੁੜਕੀ ਲਗੀ ਤ੍ਰਿਸਨਾ
ਮਾਇਆ ਅਮਰੁ ਵਰਤਾਇਆ ॥
ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ
ਉਪਜੈ ਭਾਉ ਦੂਜਾ ਲਾਇਆ ॥
ਕਹੈ ਨਾਨਕੁ ਗੁਰ ਪਰਸਾਦੀ ਜਿਨਾ
ਲਿਵ ਲਾਗੀ ਤਿਨੀ ਵਿਚੇ
ਮਾਇਆ ਪਾਇਆ ॥੨੯॥
ਹਰਿ ਆਪਿ ਅਮੁਲਕੁ ਹੈ
ਮੁਲਿ ਨ ਪਾਇਆ ਜਾਇ ॥
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ
ਰਹੇ ਲੋਕ ਵਿਲਲਾਇ ॥
ਐਸਾ ਸਤਿਗੁਰੁ ਜੇ ਮਿਲੈ
ਤਿਸ ਨੋ ਸਿਰੁ ਸਉਪੀਐ
ਵਿਚਹੁ ਆਪੁ ਜਾਇ ॥
ਜਿਸ ਦਾ ਜੀਉ ਤਿਸੁ ਮਿਲਿ ਰਹੈ
ਹਰਿ ਵਸੈ ਮਨਿ ਆਇ ॥
ਹਰਿ ਆਪਿ ਅਮੁਲਕੁ ਹੈ
ਭਾਗ ਤਿਨਾ ਕੇ ਨਾਨਕਾ
ਜਿਨ ਹਰਿ ਪਲੈ ਪਾਇ ॥੩੦॥
ਹਰਿ ਰਾਸਿ ਮੇਰੀ ਮਨੁ ਵਣਜਾਰਾ ॥
ਹਰਿ ਰਾਸਿ ਮੇਰੀ ਮਨੁ ਵਣਜਾਰਾ
ਸਤਿਗੁਰ ਤੇ ਰਾਸਿ ਜਾਣੀ ॥
ਹਰਿ ਹਰਿ ਨਿਤ ਜਪਿਹੁ ਜੀਅਹੁ
ਲਾਹਾ ਖਟਿਹੁ ਦਿਹਾੜੀ ॥
ਏਹੁ ਧਨੁ ਤਿਨਾ ਮਿਲਿਆ
ਜਿਨ ਹਰਿ ਆਪੇ ਭਾਣਾ ॥
ਕਹੈ ਨਾਨਕੁ ਹਰਿ ਰਾਸਿ ਮੇਰੀ
ਮਨੁ ਹੋਆ ਵਣਜਾਰਾ ॥੩੧॥
ਏ ਰਸਨਾ ਤੂ ਅਨ ਰਸਿ ਰਾਚਿ ਰਹੀ
ਤੇਰੀ ਪਿਆਸ ਨ ਜਾਇ ॥
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ
ਹਰਿ ਰਸੁ ਪਲੈ ਨ ਪਾਇ ॥
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ
ਬਹੁੜਿ ਨ ਤ੍ਰਿਸਨਾ ਲਾਗੈ ਆਇ ॥
ਏਹੁ ਹਰਿ ਰਸੁ ਕਰਮੀ ਪਾਈਐ
ਸਤਿਗੁਰੁ ਮਿਲੈ ਜਿਸੁ ਆਇ ॥
ਕਹੈ ਨਾਨਕੁ ਹੋਰਿ ਅਨ ਰਸ
ਸਭਿ ਵੀਸਰੇ ਜਾ
ਹਰਿ ਵਸੈ ਮਨਿ ਆਇ ॥੩੨॥
ਏ ਸਰੀਰਾ ਮੇਰਿਆ ਹਰਿ ਤੁਮ ਮਹਿ
ਜੋਤਿ ਰਖੀ ਤਾ ਤੂ
ਜਗ ਮਹਿ ਆਇਆ ॥
ਹਰਿ ਜੋਤਿ ਰਖੀ ਤੁਧੁ ਵਿਚਿ ਤਾ
ਤੂ ਜਗ ਮਹਿ ਆਇਆ ॥
ਹਰਿ ਆਪੇ ਮਾਤਾ ਆਪੇ ਪਿਤਾ ਜਿਨਿ
ਜੀਉ ਉਪਾਇ ਜਗਤੁ ਦਿਖਾਇਆ ॥
ਗੁਰ ਪਰਸਾਦੀ ਬੁਝਿਆ ਤਾ ਚਲਤੁ
ਹੋਆ ਚਲਤੁ ਨਦਰੀ ਆਇਆ ॥
ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ
ਜੋਤਿ ਰਾਖੀ ਤਾ ਤੂ
ਜਗ ਮਹਿ ਆਇਆ ॥੩੩॥
ਮਨਿ ਚਾਉ ਭਇਆ
ਪ੍ਰਭ ਆਗਮੁ ਸੁਣਿਆ ॥
ਹਰਿ ਮੰਗਲੁ ਗਾਉ
ਸਖੀ ਗ੍ਰਿਹੁ ਮੰਦਰੁ ਬਣਿਆ ॥
ਹਰਿ ਗਾਉ ਮੰਗਲੁ ਨਿਤ ਸਖੀਏ
ਸੋਗੁ ਦੂਖੁ ਨ ਵਿਆਪਏ ॥
ਗੁਰ ਚਰਨ ਲਾਗੇ ਦਿਨ ਸਭਾਗੇ
ਆਪਣਾ ਪਿਰੁ ਜਾਪਏ ॥
ਅਨਹਤ ਬਾਣੀ ਗੁਰ ਸਬਦਿ ਜਾਣੀ
ਹਰਿ ਨਾਮੁ ਹਰਿ ਰਸੁ ਭੋਗੋ ॥
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ
ਕਰਣ ਕਾਰਣ ਜੋਗੋ ॥੩੪॥
ਏ ਸਰੀਰਾ ਮੇਰਿਆ
ਇਸੁ ਜਗ ਮਹਿ ਆਇ ਕੈ ਕਿਆ
ਤੁਧੁ ਕਰਮ ਕਮਾਇਆ ॥
ਕਿ ਕਰਮ ਕਮਾਇਆ ਤੁਧੁ ਸਰੀਰਾ
ਜਾ ਤੂ ਜਗ ਮਹਿ ਆਇਆ ॥
ਜਿਨਿ ਹਰਿ ਤੇਰਾ ਰਚਨੁ ਰਚਿਆ
ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ
ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ ਏਹੁ ਸਰੀਰੁ
ਪਰਵਾਣੁ ਹੋਆ
ਜਿਨਿ ਸਤਿਗੁਰ ਸਿਉ
ਚਿਤੁ ਲਾਇਆ ॥੩੫॥
ਏ ਨੇਤ੍ਰਹੁ ਮੇਰਿਹੋ ਹਰਿ
ਤੁਮ ਮਹਿ ਜੋਤਿ ਧਰੀ
ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
ਹਰਿ ਬਿਨੁ ਅਵਰੁ ਨ ਦੇਖਹੁ ਕੋਈ
ਨਦਰੀ ਹਰਿ ਨਿਹਾਲਿਆ ॥
ਏਹੁ ਵਿਸੁ ਸੰਸਾਰੁ ਤੁਮ ਦੇਖਦੇ
ਏਹੁ ਹਰਿ ਕਾ ਰੂਪੁ ਹੈ
ਹਰਿ ਰੂਪੁ ਨਦਰੀ ਆਇਆ ॥
ਗੁਰ ਪਰਸਾਦੀ ਬੁਝਿਆ
ਜਾ ਵੇਖਾ ਹਰਿ ਇਕੁ ਹੈ
ਹਰਿ ਬਿਨੁ ਅਵਰੁ ਨ ਕੋਈ ॥
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ
ਸਤਿਗੁਰਿ ਮਿਲਿਐ
ਦਿਬ ਦ੍ਰਿਸਟਿ ਹੋਈ ॥੩੬॥
ਏ ਸ੍ਰਵਣਹੁ ਮੇਰਿਹੋ
ਸਾਚੈ ਸੁਨਣੈ ਨੋ ਪਠਾਏ ॥
ਸਾਚੈ ਸੁਨਣੈ ਨੋ ਪਠਾਏ
ਸਰੀਰਿ ਲਾਏ ਸੁਣਹੁ ਸਤਿ ਬਾਣੀ ॥
ਜਿਤੁ ਸੁਣੀ ਮਨੁ ਤਨੁ ਹਰਿਆ
ਹੋਆ ਰਸਨਾ ਰਸਿ ਸਮਾਣੀ ॥
ਸਚੁ ਅਲਖ ਵਿਡਾਣੀ ਤਾ ਕੀ
ਗਤਿ ਕਹੀ ਨ ਜਾਏ ॥
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ
ਪਵਿਤ੍ਰ ਹੋਵਹੁ
ਸਾਚੈ ਸੁਨਣੈ ਨੋ ਪਠਾਏ ॥੩੭॥
ਹਰਿ ਜੀਉ ਗੁਫਾ ਅੰਦਰਿ ਰਖਿ ਕੈ
ਵਾਜਾ ਪਵਣੁ ਵਜਾਇਆ ॥
ਵਜਾਇਆ ਵਾਜਾ ਪਉਣ
ਨਉ ਦੁਆਰੇ ਪਰਗਟੁ ਕੀਏ
ਦਸਵਾ ਗੁਪਤੁ ਰਖਾਇਆ ॥
ਗੁਰਦੁਆਰੈ ਲਾਇ ਭਾਵਨੀ ਇਕਨਾ
ਦਸਵਾ ਦੁਆਰੁ ਦਿਖਾਇਆ ॥
ਤਹ ਅਨੇਕ ਰੂਪ ਨਾਉ ਨਵ ਨਿਧਿ
ਤਿਸ ਦਾ ਅੰਤੁ ਨ ਜਾਈ ਪਾਇਆ ॥
ਕਹੈ ਨਾਨਕੁ ਹਰਿ ਪਿਆਰੈ ਜੀਉ
ਗੁਫਾ ਅੰਦਰਿ ਰਖਿ ਕੈ
ਵਾਜਾ ਪਵਣੁ ਵਜਾਇਆ ॥੩੮॥
ਏਹੁ ਸਾਚਾ ਸੋਹਿਲਾ
ਸਾਚੈ ਘਰਿ ਗਾਵਹੁ ॥
ਗਾਵਹੁ ਤ ਸੋਹਿਲਾ ਘਰਿ ਸਾਚੈ
ਜਿਥੈ ਸਦਾ ਸਚੁ ਧਿਆਵਹੇ ॥
ਸਚੋ ਧਿਆਵਹਿ ਜਾ ਤੁਧੁ ਭਾਵਹਿ
ਗੁਰਮੁਖਿ ਜਿਨਾ ਬੁਝਾਵਹੇ ॥
ਇਹੁ ਸਚੁ ਸਭਨਾ ਕਾ ਖਸਮੁ ਹੈ
ਜਿਸੁ ਬਖਸੇ ਸੋ ਜਨੁ ਪਾਵਹੇ ॥
ਕਹੈ ਨਾਨਕੁ ਸਚੁ ਸੋਹਿਲਾ
ਸਚੈ ਘਰਿ ਗਾਵਹੇ ॥੩੯॥
ਅਨਦੁ ਸੁਣਹੁ ਵਡਭਾਗੀਹੋ
ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ
ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ
ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ
ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ
ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ
ਵਾਜੇ ਅਨਹਦ ਤੂਰੇ ॥੪੦॥੧॥