ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ (ਅੰਗ ੮੨੧)

ਅਰਥ: ਰਾਗ ਬਿਲਾਵਲੁ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ॥੧॥ ਰਹਾਉ॥ (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ॥੧॥ (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ॥੨॥

ਨੂਰ ਸ਼ਾਹ (ਜਾਦੂਗਰਨੀ) ਦਾ ਪ੍ਰਸੰਗ

ਸਿੱਖੀ ਦਾ ਪ੍ਰਚਾਰ ਕਰਦੇ ਹੋਏ ਗੁਰੂ ਜੀ ਆਸਾਮ ਪਹੁੰਚੇ ਤੇ ਸ਼ਹਿਰ ਦੇ ਬਾਹਰਵਾਰ ਜਾ ਕੇ ਡੇਰਾ ਲਾਇਆ। ਜਦੋਂ ਭਾਈ ਮਰਦਾਨਾ ਜੀ ਨੂੰ ਭੁੱਖ ਲੱਗੀ ਤਾਂ ਉਹ ਗੁਰੂ ਜੀ ਤੋਂ ਆਗਿਆ ਲੈ ਕੇ ਭੋਜਨ ਲੈਣ ਲਈ ਸ਼ਹਿਰ ਵਿਚ ਗਏ ਤੇ ਇੱਕ ਬਹੁਤ ਸੋਹਣੇ ਘਰ ਵਿੱਚ ਜਾ ਪਹੁੰਚੇੇ। ਇਹ ਘਰ ਨੂਰ ਸ਼ਾਹ ਜਾਦੂਗਰਨੀ ਦਾ ਸੀ, ਜੋ ਆਪਣੇ ਕਾਲੇ ਜਾਦੂ ਨਾਲ ਇਨਸਾਨਾਂ ਨੂੰ ਆਪਣਾ ਗੁਲਾਮ ਬਣਾ ਲੈਂਦੀ ਸੀ ਤੇ ਫਿਰ ਉਨ੍ਹਾਂ ਤੋਂ ਆਪਣੀ ਮਰਜ਼ੀ ਨਾਲ ਹਰ ਤਰ੍ਹਾਂ ਦੇ ਕੰਮ ਕਰਵਾਉਂਦੀ ਸੀ । ਉਸ ਨੇ ਭਾਈ ਮਰਦਾਨਾ ਜੀ ਨੂੰ ਜਦੋਂ ਆਪਣੇ ਘਰ ਵਿੱਚ ਵੇਖਿਆ ਤਾਂ ਉਸ ਜਾਜ਼ੂਗਰਨੀ ਨੇ ਭਾਈ ਮਰਦਾਨਾ ਜੀ ਨੂੰ ਵੀ ਆਪਣੇ ਜਾਦੂ ਨਾਲ ਆਪਣਾ ਗੁਲਾਮ ਬਣਾ ਲਿਆ, ਜੋ ਇੱਕ ਭੇਡੂ ਵਾਂਗ ਉਨ੍ਹਾਂ ਦੇ ਪਿੱਛੇ-ਪਿੱਛੇ ਫਿਰਨ ਲੱਗਾ। ਘਟ-ਘਟ ਦੇ ਜਾਣਨਹਾਰ ਗੁਰੂ ਨਾਨਕ ਦੇਵ ਜੀ ਭਾਈ ਮਰਦਾਨਾ ਜੀ ਨੂੰ ਨੂਰ ਸ਼ਾਹ ਦੇ ਜਾਦੂ ਤੋਂ ਮੁਕਤ ਕਰਨ ਅਤੇ ਨੂਰ ਸ਼ਾਹ ਨੂੰ ਸਿੱਧੇ ਰਸਤੇ ਪਾਉਣ ਲਈ ਉੱਥੇ ਆਣ ਪਹੁੰਚੇ ।


ਨੂਰ ਸ਼ਾਹ ਨੇ ਆਪਣੇ ਜਾਦੂ ਨਾਲ ਗੁਰੂ ਜੀ ਨੂੰ ਵੀ ਆਪਣੇ ਵਸ ਵਿੱਚ ਕਰਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਸ ਦਾ ਕੋਈ ਵੀ ਜਾਦੂ ਗੁਰੂ ਸਾਹਿਬ ਜੀ ਉੱਪਰ ਨਾ ਚੱਲਿਆ ਅਤੇ ਉੱਲਟਾ ਉਸ ਦੀ ਸਾਰੀ ਤਾਕਤ ਖ਼ਤਮ ਹੋ ਗਈ ਤੇ ਉਹ ਕੰਬ ਉੱਠੀ। ਉਸ ਨੂੰ ਸਮਝ ਆ ਗਈ ਕਿ ਇਹ ਕੋਈ ਮਹਾਨ ਪੁਰਖ ਹਨ, ਜਿਨ੍ਹਾਂ ‘ਤੇ ਮੇਰੇ ਜਾਦੂ ਦਾ ਕੋਈ ਅਸਰ ਨਹੀਂ ਹੋਇਆ। ਉਹ ਗੁਰੂ ਜੀ ਦੇ ਚਰਨਾਂ ‘ਤੇ ਢਹਿ ਪਈ ਤੇ ਬੇਨਤੀ ਕਰਨ ਲਗੀ, “ਮੈਨੂੰ ਬਖ਼ਸ਼ ਦਿਉ, ਮੈਂ ਬਹੁਤ ਪਾਪ ਕੀਤੇ ਹਨ।” ਉਸ ਦੀ ਪਿਛਲੇ ਜਨਮ ਦੀ ਨਾਮ-ਸਿਮਰਨ ਦੀ ਕਮਾਈ ਸੀ, ਪਰ ਜਾਦੂਗਰਾਂ ਦੀ ਕੁਸੰਗਤ ਵਿਚ ਪੈ ਕੇ ਉਹ ਜਾਦੂ ਦੀ ਬਹੁਤ ਵੱਡੀ ਰਾਣੀ ਬਣ ਗਈ ਤੇ ਬੁਰੇ ਕੰਮ ਕਰਨ ਲੱਗ ਪਈ ਸੀ।ਜਿਸ ਵੀ ਮਨੁੱਖ ਨੇ, ਭਾਵੇਂ ਕਿਸੇ ਵੀ ਜਨਮ ਵਿੱਚ ਅਕਾਲ ਪੁਰਖ ਦੀ ਭਗਤੀ ਕੀਤੀ ਹੋਵੇ, ਪਰਮਾਤਮਾ ਵਕਤ ਆਉਣ ‘ਤੇ ਉਸ ਨੂੰ ਜ਼ਰੂਰ ਸਿੱਧੇ ਰਸਤੇ ਪਾ ਦਿੰਦਾ ਹੈ। ਉਹ ਭਾਵੇਂ ਕਿੰਨਾ ਹੀ ਕੁਸੰਗਤ ਵਿੱਚ ਫਸਿਆ ਹੋਇਆ, ਪਾਪਾਂ ਦੀ ਮਾਰ ਕਿਉਂ ਨਾ ਝੱਲ ਰਿਹਾ ਹੋਵੇ।

ਗੁਰੂ ਸਾਹਿਬ ਜੀ ਨੇ ਉਸ ਨੂੰ ਅਕਾਲ-ਪੁਰਖ ਦੀ ਭਗਤੀ ਕਰਨ ਦਾ ਉਪਦੇਸ਼ ਦਿੱਤਾ ਤੇ ਅੱਗੇ ਤੋਂ ਚੰਗੇ ਕਰਮ ਕਰਨ ਦੀ ਸਿੱਖਿਆ ਦਿੱਤੀ। ਗੁਰੂ ਸਾਹਿਬ ਜੀ ਦੇ ਦਿੱਤੇ ਉਪਦੇਸ਼ ਨੂੰ ਕਮਾਉਂਦੀ ਹੋਈ, ਨੂਰ ਸ਼ਾਹ ਨਾਮ-ਬਾਣੀ ਜਪ ਕੇ ਉੱਚੀ ਆਤਮਿਕ ਅਵਸਥਾ ਦੀ ਮਾਲਕ ਬਣ ਗਈ ਤੇ ਗੁਰੂ ਜੀ ਨੇ ਉਸ ਨੂੰ ਉਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕਰਨ ਦਾ ਕੰਮ ਸੌਂਪਿਆ। ਇਸ ਤਰ੍ਹਾਂ ਜਿਹੜੀ ਨੂਰਸ਼ਾਹ ਜਾਦੂਗਰਨੀ ਪਹਿਲਾਂ ਲੋਕਾਂ ਨੂੰ ਕੁਰਾਹੇ ਪਾਉਂਦੀ ਤੇ ਉਨ੍ਹਾਂ ਨਾਲ ਬਦਸਲੂਕੀ ਕਰਦੀ ਸੀ, ਉਹੀ ਜਾਦੂਗਰਨੀ ਹੁਣ ਲੋਕਾਂ ਨੂੰ ਸਿੱਧੇ ਰਸਤੇ ਪਾਉਣ ਲੱਗ ਪਈ ਤੇ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਉਪਦੇਸ਼ ਦੇ ਕੇ ਉਨ੍ਹਾਂ ਨੂੰ ਸੱਚ ਦੇ ਮਾਰਗ ‘ਤੇ ਤੋਰਨ ਲੱਗੀ। ਇਸ ਤਰ੍ਹਾਂ ਗੁਰਬਾਣੀ ਦੇ ਇਹ ਮਹਾਂਵਾਕ ਪੂਰਨ ਹੋਏ।


“ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਿਟਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥”

नूर शाह (जादूगर)

गुरु नानक देव जी सिख धर्म की शिक्षाओं का प्रसार करते हुए असम गए थे। भाई मरदाना जी को भूख लगी तो वे भोजन की तलाश में शहर में निकल पड़े और नूर शाह नामक एक महिला के घर पहुँचे। वह अपने शक्तिशाली काले जादू के लिए जानी जाती थी, जिसका इस्तेमाल वह लोगों को अपने वश में करके उन्हें अपना गुलाम बना लेती थी। जब भाई मरदाना उसके घर में दाखिल हुए, तो नूर शाह ने अपने जादू का इस्तेमाल करके उन्हें अपना गुलाम बना लिया और उन्हें बिना सोचे-समझे उनके आदेशों का पालन करने के लिए मजबूर कर दिया। गुरु नानक देव जी को इस स्थिति का पता चला और वे भाई मरदाना जी को चुड़ैल के नियंत्रण से मुक्त करने के लिए उनके घर पहुँचे।

नूर शाह ने गुरु जी पर अपना जादू चलाने की कोशिश की, लेकिन इसका उन पर कोई असर नहीं हुआ। इसके बजाय, उनकी अपनी शक्तियाँ पूरी तरह से खत्म हो गईं और वे गुरु जी की दिव्य आभा की उपस्थिति में काँपने लगीं। गुरु नानक की महानता को पहचानते हुए, वह उनके चरणों में गिर पड़ी और अपने पापों को स्वीकार करते हुए क्षमा की भीख माँगी। उसने कबूल किया कि अपने पिछले जन्म में, उसने नाम-सिमरन (भगवान के नाम का स्मरण) के माध्यम से दिव्य आशीर्वाद अर्जित किया था, लेकिन बाद में वह जादूगरों की संगति में पड़ गई और अपनी शक्तियों का इस्तेमाल बुरे कामों के लिए करने लगी।

गुरु नानक देव जी ने करुणा के साथ उससे कहा कि शाश्वत ईश्वर हमेशा उन लोगों का मार्गदर्शन करता है जिन्होंने एक बार उनकी पूजा की है, चाहे वे कितने भी अंधकार में क्यों न गिर गए हों। उन्होंने उसे ईमानदारी से भगवान की पूजा करने और उस बिंदु से आगे अच्छे कर्म करने की सलाह दी। गुरु नानक की शिक्षाओं का पालन करते हुए, नूर शाह ने अपने दुर्भावनापूर्ण तरीकों को पीछे छोड़ते हुए खुद को बदल दिया। उसने दिव्य नाम-बानी का जाप करना शुरू कर दिया और एक उच्च आध्यात्मिक स्थिति प्राप्त की। गुरु जी ने उसे क्षेत्र में सिख धर्म का प्रचार करने और लोगों को सच्चाई के मार्ग पर मार्गदर्शन करने का काम सौंपा।

कहानी दया, विनम्रता और आध्यात्मिकता और दिव्य कृपा की परिवर्तनकारी शक्ति के सिख मूल्यों को खूबसूरती से दर्शाती है। गुरबाणी का यह वाक्य, “जब पुराने कर्म अंकुरित होते हैं, तो जो भगवान के प्रति समर्पित होता है, वह भिखारी बन जाता है। जो अंधकार से एक हो जाता है, जो गर्भ में जन्म लेता है, वह भिखारी बन जाता है,” इस धारणा पर जोर देता है कि पिछले जन्मों के गहरे पाप भी भगवान के प्रति भक्ति और समर्पण से दूर हो सकते हैं, जिससे विनम्रता और सेवा का एक नया जीवन शुरू होता है।

Noor Shah (the Magician)

The story of Nur Shah (the witch) is a profound illustration of transformation, redemption, and the power of divine intervention as depicted in Sikhism.
Guru Nanak Dev Ji, while spreading the teachings of Sikhism, visited Assam. Bhai Mardana Ji, feeling hungry, ventured into the city to find food and arrived at the house of a woman named Nur Shah. She was known for her powerful black magic, which she used to control people, turning them into her slaves. When Bhai Mardana entered her home, Nur Shah used her magic to make him her slave, compelling him to follow her orders mindlessly.
Guru Nanak Dev Ji, knowing of this situation, arrived at the house to free Bhai Mardana Ji from the witch’s control. Nur Shah attempted to use her magic on Guru Ji, but it had no effect on him. Instead, her own powers were completely nullified, and she began to tremble in the presence of Guru Ji’s divine aura.
Recognizing the greatness of Guru Nanak, she fell at his feet and begged for forgiveness, acknowledging her sins. She confessed that in her previous life, she had earned divine blessings through Naam-Simran (remembrance of God’s name), but had later fallen into the company of magicians, using her powers for evil deeds.
Guru Nanak Dev Ji, with compassion, told her that the Eternal God always guides those who have once worshipped Him, no matter how far they have fallen into darkness. He advised her to worship God sincerely and to perform good deeds from that point onward. Following the teachings of Guru Nanak, Nur Shah transformed, leaving behind her malicious ways. She began to chant the divine Naam-Bani and attained a high spiritual state. Guru Ji entrusted her with the task of spreading Sikhism in the region, guiding people on the path of truth.
The story beautifully reflects the Sikh values of compassion, humility, and the transformative power of spirituality and divine grace. The phrase from Gurbani, “When the old karma sprouts, the one who is devoted to the Lord becomes a beggar. The one who is united with the darkness, the one who is born in the womb, becomes a beggar,” emphasizes the notion that even the deeply entrenched sins of previous lives can be overcome by devotion and surrender to God, leading to a new life of humility and service.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਅੰਗ ੬੯੪)

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ (ਅੰਗ ੬੪੮)

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (ਅੰਗ ੬੭੫)

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ (ਅੰਗ ੬੩੮)

ਅਰਥ:- ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।1। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।3। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।4।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ (ਅੰਗ ੬੩੭)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ (ਅੰਗ ੬੨੮)

ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ (ਅੰਗ ੬੪੭)

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ (ਅੰਗ ੬੫੪)

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥