ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਟੋਡੀ ਮਹਲਾ ੫ ਘਰੁ ੨ ਦੁਪਦੇ ੴ☬ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ (ਅੰਗ ੭੧੩)

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫਤਿ-ਸਾਲਾਹ ਮਿਲ ਜਾਏ ।੧। ਰਹਾਉ । ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ ੭੦੯)

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ (ਅੰਗ ੯੨੭)

ਅਰਥ: ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਰੁਤੀ ਸਲੋਕੁ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨। ਛੰਤੁ। ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ। ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ। ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ। ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ। ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ। ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ (ਅੰਗ ੮੩੦)

ਅਰਥ:- ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ (ਅੰਗ ੮੧੮)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ (ਅੰਗ ੬੭੬)

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ ।ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ ।(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ । ਰਹਾਉ ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ ।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖਜਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ (ਅੰਗ ੭੮੮)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ ੬੬੪)

ਅਰਥ: ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧।ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ ।ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ । ਰਹਾਉ ।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ ।ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ ।ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ ।(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ ।ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜਤ ਖੱਟਦਾ ਹੈ ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ ।ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ (ਅੰਗ ੬੪੮)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ (ਅੰਗ ੬੫੦)