ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ ੬੬੪)

ਅਰਥ: ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧।ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ ।ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ । ਰਹਾਉ ।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ ।ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ ।ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ ।(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ ।ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜਤ ਖੱਟਦਾ ਹੈ ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ ।ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ ।ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ (ਅੰਗ ੬੪੮)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ (ਅੰਗ ੬੫੦)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ☬ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ (ਅੰਗ ੬੫੬)

ਅਰਥ : ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ । ਰਹਾਉ ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ;(ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ ।ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ (ਅੰਗ ੬੭੦)

ਅਰਥ : ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ ।ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ ।ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ ।ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) ।ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ ।ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ ।ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ ।ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ ।ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ (ਅੰਗ ੮੮੦)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ (ਅੰਗ ੬੨੪)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬ ੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ (ਅੰਗ ੭੬੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ (ਅੰਗ ੯੬੧)

ਅਰਥ: ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ (ਅੰਗ ੭੧੩)

ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥