ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ (ਅੰਗ ੬੮੫)

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ (ਅੰਗ ੬੨੬)

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਅੰਗ ੮੦੭)

ਅਰਥ: ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ ।ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ । ਰਹਾਉ ।ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।੧।ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ ।ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ (ਅੰਗ ੮੩੩)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਰੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ (ਅੰਗ ੮੩੦)

ਅਰਥ: ਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ (ਅੰਗ ੬੦੦)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ (ਅੰਗ ੬੧੩)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ (ਅੰਗ ੬੫੨)

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ (ਅੰਗ ੮੩੦)

ਅਰਥ:- ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ (ਅੰਗ ੬੪੪)

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।