ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ (ਅੰਗ ੬੫੪)

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ (ਅੰਗ ੬੫੬)

ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ (ਅੰਗ ੬੩੬)

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ (ਅੰਗ ੬੮੮)

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ* *ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ (ਅੰਗ ੬੮੦)

ਅਰਥ: ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ (ਅੰਗ ੫੦੮)

ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥