ਕੌੜੇ ਰੀਠਿਆਂ ਨੂੰ ਮਿੱਠਿਆਂ ਕਰਨ ਵਾਲੀ ਸਾਖੀ

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਸਮੇਂ ਜ਼ਿਲ੍ਹਾ ਚੰਪਾਵਤ ਵੀ ਸਿੱਧਾਂ ਦਾ ਗੜ੍ਹ ਸੀ ਅਤੇ ਉਹ ਆਪਣੀਆਂ ਕਰਾਮਾਤਾਂ ਨਾਲ ਲੋਕਾਂ ਨੂੰ ਡਰਾ ਕੇ ਪਰਮਾਤਮਾ ਨਾਲ ਜੋੜਨ ਦੀ ਬਜਾਏ ਆਪਣੇ ਨਾਲ ਜੋੜ ਕੇ ਆਪਣੀ ਪੂਜਾ-ਪ੍ਰਤਿਸ਼ਠਾ ਕਰਵਾ ਰਹੇ ਸਨ ਅਤੇ ਉਨ੍ਹਾਂ ਨੂੰ ਕੁਰਾਹੇ ਪਾ ਰਹੇ ਸਨ । ਗੁਰੂ ਸਾਹਿਬ ਜੀ ਉਨ੍ਹਾਂ ਨੂੰ ਸਿੱਧੇ ਰਸਤੇ ਪਾਉਣ ਲਈ ਉੱਥੇ ਪਹੁੰਚੇ। ਗੁਰੂ ਸਾਹਿਬ ਜੀ ਜਦੋਂ ਇੱਥੇ ਆਏ ਤਾਂ ਭਾਈ ਮਰਦਾਨਾ ਜੀ ਨੂੰ ਭੁੱਖ ਲੱਗੀ ਅਤੇ ਜਦੋਂ ਉਨ੍ਹਾਂ ਨੇ ਸਿੱਧਾਂ ਪਾਸੋਂ ਕੁੱਝ ਖਾਣ ਲਈ ਮੰਗਿਆ ਤਾਂ ਸਿੱਧਾਂ ਨੇ ਭਾਈ ਮਰਦਾਨਾ ਜੀ ਨੂੰ ਕੁੱਝ ਖਾਣ ਲਈ ਦੇਣ ਦੀ ਬਜਾਏ, ਕੌੜੇ ਰੀਠੇ ਦੇ ਦਰੱਖਤ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ‘ਜਾਹ! ਦਰੱਖਤ ਨੂੰ ਲੱਗੇ ਹੋਏ ਉਹ ਫਲ ਖਾ ਲੈ।

ਸਿੱਧਾਂ ਦੀ ਇਸ ਬੇਰੁਖੀ ਦਾ ਜਵਾਬ ਦਿੰਦੇ ਹੋਏ ਅਤੇ ਉਨ੍ਹਾਂ ਨੂੰ ਸਿੱਧੇ ਰਸਤੇ ਪਾਉਣ ਲਈ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੀ ਅੰਮ੍ਰਿਤਮਈ ਦ੍ਰਿਸ਼ਟੀ ਰੀਠੇ ਦੇ ਦਰੱਖਤ ਉੱਪਰ ਪਾਈ ਅਤੇ ਕੌੜੇ ਰੀਠਿਆਂ ਨੂੰ ਮਿੱਠਿਆਂ ਕਰ ਦਿੱਤਾ, ਜੋ ਕਿ ਭਾਈ ਮਰਦਾਨਾ ਜੀ ਨੇ ਬੜੇ ਅਨੰਦ ਅਤੇ ਪ੍ਰੇਮ ਨਾਲ ਛਕੇ। ਇਹ ਕੌਤਕ ਦੇਖ ਕੇ ਸਾਰੇ ਸਿੱਧ ਗੁਰੂ ਜੀ ਦੇ ਚਰਨਾਂ ‘ਤੇ ਢਹਿ ਪਏ ਤੇ ਉਨ੍ਹਾਂ ਤੋਂ ਆਤਮਿਕ ਉਪਦੇਸ਼ ਦੀ ਜਾਚਨਾ ਕਰਨ ਲੱਗੇ। ਗੁਰੂ ਸਾਹਿਬ ਜੀ ਨੇ ਉਨ੍ਹਾਂ ਨੂੰ ਕਰਮ-ਕਾਂਡਾਂ ਅਤੇ ਰਿਧੀਆਂ-ਸਿਧੀਆਂ ਦੇ ਚੱਕਰਾਂ ਵਿਚੋਂ ਬਾਹਰ ਨਿਕਲ ਕੇ ਸੱਚੇ ਮਨ ਨਾਲ ਪਰਮਾਤਮਾ ਦੀ ਭਗਤੀ ਕਰਨ ਲਈ ਪ੍ਰੇਰਿਆ ਤਾਂ ਜੋ ਉਹ ਬ੍ਰਹਮ ਵਿੱਚ ਲੀਨ ਹੋ ਸਕਣ।

ਇਸ ਤਰ੍ਹਾਂ ਗੁਰੂ ਸਾਹਿਬ ਜੀ ਕੁਰਾਹੇ ਪਏ ਸਿੱਧਾਂ ਨੂੰ ਸੱਚ-ਧਰਮ ਨਾਲ ਜੋੜ ਕੇ ਉਥੋਂ ਰਵਾਨਾ ਹੋਏ। ਬਾਅਦ ਵਿੱਚ ਸੰਗਤਾਂ ਦੁਆਰਾ ਉਸ ਮਿੱਠੇ ਰੀਠੇ ਦੀਆਂ ਗਿਟਕਾਂ ਨੂੰ ਬੀਜਿਆ ਗਿਆ, ਜਿਸ ਦੇ ਸਦਕਾ ਅੱਜ ਉੱਥੇ ਅਨੇਕਾਂ ਮਿੱਠੇ ਰੀਠਿਆਂ ਦੇ ਦਰੱਖਤ ਹਨ, ਜਿਸ ਨੂੰ ਕਿ ਸੰਗਤਾਂ ਪ੍ਰਸ਼ਾਦ ਦੇ ਰੂਪ ਵਿੱਚ ਲੈਂਦੀਆਂ ਹਨ। ਅੱਗੇ ਗੁਰੂ ਸਾਹਿਬ ਜੀ ਮਥੁਰਾ ਗਏ ਜਿੱਥੇ ਗੁਰੂ ਸਾਹਿਬ ਜੀ ਨੇ ਲੋਕਾਈ ਨੂੰ ਬੁੱਤ ਪੂਜਾ ਤੋਂ ਵਰਜ ਕੇ ਪ੍ਰਭੂ-ਭਗਤੀ ਨਾਲ ਜੋੜਿਆ।

कड़वे रीठे से मीठे फल बनने की कहानी

यह कहानी गुरु नानक देव जी के दयालु दृष्टिकोण को खूबसूरती से दर्शाती है, जो लोगों को दिखावटी कर्मकांडों से दूर करके सच्ची भक्ति के मार्ग पर ले जाता है। दिव्य ज्ञान फैलाने के लिए अपनी यात्राओं (उदासी) के दौरान, उन्हें सिद्धों द्वारा गुमराह किए गए लोगों का सामना करना पड़ा, जो अपनी शक्तियों का इस्तेमाल भगवान से जुड़ने के बजाय भय और नियंत्रण को प्रेरित करने के लिए करते थे।

चंपावत में, भाई मरदाना जी की भूख ने उन्हें भोजन मांगने के लिए प्रेरित किया, लेकिन सिद्धों ने अपने अभिमान में उन्हें कड़वे रीठे के फल की ओर निर्देशित किया, जो उदासीनता से भरा हुआ इशारा था। गुरु नानक देव जी, दिव्य कृपा के अवतार थे, उन्होंने एक नज़र से कड़वाहट को मिठास में बदल दिया, जो नकारात्मकता और अज्ञानता को दूर करने का प्रतीक था। भाई मरदाना जी ने मीठे रीठे का आनंद लिया और सिद्धों ने इस परिवर्तन को देखकर अपनी आध्यात्मिक अंधता का एहसास किया। इससे वे विनम्र हो गए और उन्होंने गुरु जी से मार्गदर्शन मांगा, जिन्होंने उन्हें शक्तियों और चमत्कारों (ऋद्धियों और सिद्धियों) से लगाव छोड़ने और इसके बजाय भगवान से सच्चा, दिल से जुड़ाव विकसित करने की सलाह दी।

गुरु नानक देव जी की शिक्षाएँ सतही प्रथाओं से परे थीं और लोगों को प्रेम, विनम्रता और आंतरिक सत्य पर आधारित आध्यात्मिकता की ओर आकर्षित करती थीं। कड़वे रीठे को मीठे में बदलकर, उन्होंने एक प्रतीकात्मक शिक्षा दी: जिस तरह ईश्वरीय कृपा से कड़वाहट बदल सकती है, उसी तरह सच्ची समझ से मानवीय अज्ञानता भी मीठी हो सकती है। आज भी, उस मीठे रीठे के पेड़ के वंशज इस परिवर्तन की याद दिलाते हैं, और फलों को प्रसाद के रूप में बांटा जाता है, जो ज्ञान, विनम्रता और सच्ची भक्ति की मिठास के आशीर्वाद का प्रतीक है। चंपावत के बाद, गुरु जी ने मथुरा की अपनी यात्रा जारी रखी, जहाँ उन्होंने लोगों को मूर्ति पूजा से हटकर सच्ची भक्ति की ओर ध्यान केंद्रित करने के लिए प्रोत्साहित किया, जिससे लोगों को ईश्वरीय सार से जोड़ने का उनका मिशन आगे बढ़ा।

The story of bitter reetha into sweet fruits

This story beautifully illustrates Guru Nanak Dev Ji’s compassionate approach to guiding people away from superficial rituals and onto a path of true devotion. During his travels (Udasis) to spread divine wisdom, he encountered people misled by Siddhas who used their powers to inspire awe and control rather than connection with God.

In Champawat, Bhai Mardana Ji’s hunger led them to ask for food, but the Siddhas, in their pride, directed him towards bitter reetha fruits, a gesture laden with indifference. Guru Nanak Dev Ji, embodying divine grace, transformed the bitterness into sweetness with a glance, symbolizing the removal of negativity and ignorance. Bhai Mardana Ji relished the sweetened reethas with joy, and the Siddhas, witnessing this transformation, realized their spiritual blindness. This humbled them, and they sought guidance from Guru Ji, who then advised them to release attachment to powers and miracles (Ridhis and Siddhis) and instead cultivate a true, heartfelt connection to God.

Guru Nanak Dev Ji’s teachings transcended superficial practices and drew people towards spirituality grounded in love, humility, and inner truth. By converting bitter reethas to sweet ones, he offered a symbolic lesson: just as bitterness can transform with divine grace, so too can human ignorance be sweetened by true understanding. Even today, the descendants of that sweet reetha tree serve as a reminder of this transformation, and the fruits are shared as prasad, symbolizing the blessings of wisdom, humility, and the sweetness of true devotion.

After Champawat, Guru Ji continued his journey to Mathura, where he encouraged people to shift their focus from idol worship to sincere devotion, furthering his mission to connect people with the divine essence.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ (ਅੰਗ ੬੭੮)

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ (ਅੰਗ ੬੪੫)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ (ਅੰਗ ੬੧੧)

ਅਰਥ: (ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ, (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ॥੧॥ ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ (ਅੰਗ ੬੧੯)

ਅਰਥ: (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

ਸਮੂਹ ਸਾਧ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਜਾਣੋ, ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ

ਦੇਸ਼ ਭਰ ਵਿੱਚ ਅੱਜ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ, ਇਸ ਦਾ ਸਬੰਧ ਛੇਵੇਂ ਪਤਾਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਈ ਨਾਲ ਜੁੜਿਆ ਹੈ।ਹਿੰਦੂ ਸਮਾਜ ਜਿੱਥੇ ਦੀਵਾਲੀ ਨੂੰ ਆਪਣੀ ਰੌਸ਼ਨੀ ਦਾ ਤਿਉਹਾਰ ਅਤੇ ਸ੍ਰੀ ਰਾਮਚੰਦਰ ਜੀ ਦੇ ਅਯੁੱਧਿਆ ਵਾਪਸ ਪਹੁੰਚਣ ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹਨ। ਉੱਥੇ ਦੂਸਰੇ ਪਾਸੇ ਸਿੱਖ ਕੌਮ ਵੱਲੋਂ ਦੀਵਾਲੀ ਦੀ ਵੱਖਰੀ ਹੀ ਮਹੱਤਤਾ ਹੈ, ਕਿਉਂਕਿ ਸਿੱਖ ਕੌਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਨਦੀ ਹੈ ਕਿਉਂਕਿ ਇਸ ਦਿਨ ਸਿੱਖਾਂ ਦੇ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਅ ਹੋ ਕੇ ਆਏ ਸਨ।

ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ: ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਕੌਮ ਵਿੱਚ ਇੱਕ ਵੱਖਰਾ ਹੀ ਮੋੜ ਲਿਆਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰ ਵਰਤਣ ਦਾ ਸੰਦੇਸ਼ ਦਿੱਤਾ।

ਗੁਰੂ ਸਾਹਿਬ ਨੇ ‘ਮੀਰੀ’ ਤੇ ‘ਪੀਰੀ’ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ ‘ਚ ਨਿਪੁੰਨ ਹੋਣ ਦਾ ਸੰਦੇਸ਼ ਵੀ ਦਿੱਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਵਿੱਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।
ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ।ਉਸੇ ਤਰ੍ਹਾਂ ਜਹਾਂਗੀਰ ਵੱਲੋਂ ਕੀਤੀ ਗ੍ਰਿਫ਼ਤਾਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਇਰਾਦੇ ਵਿੱਚ ਕੋਈ ਬਦਲਾਵ ਨਹੀਂ ਲਿਆ ਸਕੀ, ਆਖਿਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਹਰਗੋਬਿੰਦ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਇਕੱਲੇ ਜੇਲ੍ਹ ਤੋਂ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ 52 ਹੋਰ ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ (52) ਕਲੀਆਂ ਵਾਲੇ ਚੋਲੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ ਗਿਆ।

ਕਿਲ੍ਹੇ ‘ਚੋਂ ਰਿਹਾਈ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੀ ਆਮਦ ਦੀ ਖ਼ੁਸ਼ੀ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਦੀਪਮਾਲਾ’ ਅਤੇ ‘ਆਤਿਸ਼ਬਾਜ਼ੀ’ ਦੇ ਨਾਲ-ਨਾਲ ਆਪਣੇ ਘਰਾਂ ਦੇ ਬਨੇਰਿਆਂ/ਕੰਧਾਂ ‘ਤੇ ਵੀ ਦੀਪਮਾਲਾ ਕੀਤੀ। ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ ਵਜੋਂ ਮਨਾਉਣਾ ਸ਼ੁਰੂ ਕੀਤਾ।

जानिए, सिख इतिहास में बंदी छोड़ दिवस की महिमा

बंदी छोड़ दिवस सिख इतिहास में एक महत्वपूर्ण स्थान रखता है और इसे सिखों के छठे गुरु, गुरु हरगोबिंद साहिब जी के लचीलेपन, स्वतंत्रता और दयालु नेतृत्व की याद दिलाने के लिए व्यापक रूप से मनाया जाता है। यह दिन ग्वालियर किले से गुरु की रिहाई की याद दिलाता है, जहाँ उन्हें मुगल सम्राट जहाँगीर ने कैद कर रखा था। हालाँकि, गुरु हरगोबिंद साहिब जी ने तब तक किले को छोड़ने से इनकार कर दिया जब तक कि उनके साथ 52 अन्य बंदी राजाओं को मुक्त नहीं किया जा सकता। अपार करुणा और बहादुरी के कार्य में, गुरु ने 52 लटकनों से एक विशेष वस्त्र बनवाया था, जिनमें से प्रत्येक एक राजा का प्रतीक था, ताकि प्रत्येक व्यक्ति उसके साथ स्वतंत्रता की ओर चल सके।

ऐतिहासिक रूप से, यह दिन पाँचवें गुरु, गुरु अर्जन देव जी के बलिदान के बाद मनाया जाता है, जिनकी शहादत सिखों के लिए एक महत्वपूर्ण मोड़ थी। गुरु हरगोबिंद साहिब जी ने आध्यात्मिक और लौकिक दोनों तरह की ज़िम्मेदारी संभालते हुए मीरी (लौकिक अधिकार) और पीरी (आध्यात्मिक अधिकार) का प्रतिनिधित्व करने वाली दो कृपाण पहनीं। अमृतसर में अकाल तख्त की स्थापना ने सिखों की न्याय को बनाए रखने और धार्मिकता की रक्षा करने की तत्परता को और मजबूत किया। तब से, दिवाली के दिन बंदी छोड़ दिवस मनाया जाता है, जिसमें सिख सत्य और स्वतंत्रता की जीत को चिह्नित करने के लिए अपने घरों और गुरुद्वारों को रोशन करते हैं।

यह सुंदर परंपरा तब शुरू हुई जब गुरु हरगोबिंद साहिब जी स्वर्ण मंदिर (श्री हरमंदिर साहिब) पहुंचे, जहाँ उनका स्वागत एक खुश सिख समुदाय ने किया और रोशनी और उत्सव के साथ उनकी वापसी का जश्न मनाया। इस प्रकार, जबकि दिवाली विभिन्न समुदायों में व्यापक रूप से मनाई जाती है, सिखों के लिए, यह मुक्ति और दिव्य प्रकाश के दिन के रूप में एक अनूठा महत्व रखता है। बंदी छोड़ दिवस की भावना हमें धार्मिकता, न्याय और करुणा के मार्ग पर चलने के लिए प्रेरित करती है।

Know, the greatness of Bandi Chod Day in Sikh history

Bandi Chhor Diwas holds a significant place in

and is celebrated widely as a reminder of resilience, freedom, and the compassionate leadership of Guru Hargobind Sahib Ji, the sixth Guru of the Sikhs. This day commemorates the Guru’s release from Gwalior Fort, where he had been imprisoned by the Mughal Emperor Jahangir. Guru Hargobind Sahib Ji, however, refused to leave the fort unless 52 other captive kings could be freed alongside him. In an act of immense compassion and bravery, the Guru had a special robe made with 52 tassels, each symbolizing one king, so that each could hold on and walk out to freedom alongside him.

Historically, this day followed the sacrifice of Guru Arjan Dev Ji, the fifth Guru, whose martyrdom signified a turning point for Sikhs. Guru Hargobind Sahib Ji, taking up the mantle of both spiritual and temporal responsibility, wore two kirpans representing Miri (temporal authority) and Piri (spiritual authority). His establishment of the Akal Takht Sahib in Amritsar further solidified the Sikhs’ readiness to uphold justice and defend righteousness.

Since then, Bandi Chhor Diwas has been celebrated on the day of Diwali, with Sikhs illuminating their homes and Gurdwaras to mark the victory of truth and freedom. This beautiful tradition began when Guru Hargobind Sahib Ji arrived at the Golden Temple (Sri Harmandir Sahib), greeted by a joyful Sikh community that celebrated his return with lights and festivities. Thus, while Diwali is widely celebrated across different communities, for Sikhs, it holds this unique significance as a day of liberation and divine light.

May the spirit of Bandi Chhor Diwas inspire us to walk the path of righteousness, justice, and compassion.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ (ਅੰਗ ੫੮੪)

ਅਰਥ: ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੩ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ (ਅੰਗ ੭੭੧)

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ (ਅੰਗ ੬੧੭)

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ (ਅੰਗ ੬੪੬)

ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।