ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ (ਅੰਗ ੬੧੯)

ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ (ਅੰਗ ੬੬੬)

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥ (ਅੰਗ ੫੫੬)

ਗੋਰਖਮਤੇ ਵਾਲੀ ਸਾਖੀ

ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀਆਂ ਚਾਰ ਉਦਾਸੀਆਂ ਦੌਰਾਨ ਹਰਿਦੁਆਰ ਤੋਂ ਹੁੰਦੇ ਹੋਏ ਗੋਰਖਮਤੇ ਪਹੁੰਚੇ, ਜੋ ਕਿ ਸਿੱਧਾਂ ਦਾ ਗੜ੍ਹ ਸੀ। ਇੱਥੇ ਗੁਰੂ ਸਾਹਿਬ ਜੀ ਦੀ ਸਿੱਧਾਂ ਨਾਲ ਧਰਮ ਬਾਰੇ ਚਰਚਾ ਹੋਈ। ਜੋਗੀਆਂ ਦੇ ਮੁਖੀ ਭੰਗਰਨਾਥ ਨੇ ਸ਼ਰਾਬ ਦਾ ਪਿਆਲਾ ਲਿਆ ਕੇ ਗੁਰੂ ਜੀ ਦੇ ਅੱਗੇ ਲਿਆ ਰੱਖਿਆ ਤੇ ਕਿਹਾ ਕਿ ਇਸ ਨੂੰ ਪੀਓ ਤੇ ਇਸ ਨੂੰ ਪੀਂਦਿਆਂ ਹੀ ਲਿਵ ਜੁੜ ਜਾਂਦੀ ਹੈ। ਇਹ ਸੁਣ ਕੇ ਗੁਰੂ ਜੀ ਨੇ ਨਸ਼ਿਆਂ ਤੋਂ ਵਰਜਦਿਆਂ ਫੁਰਮਾਇਆ ਕਿ ਜੋ ਪੁਰਸ਼ ਨਸ਼ੇ ਨਾਲ ਲਿਵ ਜੋੜਨੀ ਚਾਹੁੰਦਾ ਹੈ, ਸਮਝ ਲੈਣਾ ਕਿ ਉਹ ਬਦੀ ਦੀ ਸਿੱਖਿਆ ਲੈ ਰਿਹਾ ਹੈ ਤੇ ਮੁੱਢੋ ਹੀ ਕੁਰਾਹੇ ਪਿਆ ਹੋਇਆ ਹੈ।

ਇਸ ਦੌਰਾਨ ਜੋਗੀਆਂ ਨੇ ਆਪਣੀ ਸ਼ਕਤੀ ਦਾ ਨਮੂਨਾ ਵਿਖਾਉਣ ਲਈ ਧਰਤੀ ਮਾਂ ਦਾ ਸਹਾਰਾ ਲੈਣਾ ਚਾਹਿਆ ਅਤੇ ਜੋਗੀਆਂ ਦੁਆਰਾ ਧਰਤੀ ਨੂੰ ਪੁੱਛਣ ‘ਤੇ ਕਿ, ਹੇ ਧਰਤੀ ਮਾਂ। ਤੂੰ ਜੋਗੀਆਂ ਦੀ ਹੈ ਜਾਂ ਗੁਰੂ ਨਾਨਕ ਦੀ? ਤਾਂ ਜੋਗੀਆਂ ਦੁਆਰਾ ਹੀ ਧਰਤੀ ਵਿੱਚ ਦੱਬੇ ਹੋਏ ਬਾਲਕ ਨੇ ਅੱਗੋਂ ਸਿੱਧਾਂ ਦੇ ਹੱਕ ਵਿੱਚ ਜਵਾਬ ਦਿੱਤਾ ਤੇ ਕਿਹਾ ਕਿ ਮੈਂ ਸਿੱਧਾਂ ਦੀ ਹਾਂ। ਜਦੋਂ ਜੋਗੀਆਂ ਦੇ ਪੁੱਛਣ ‘ਤੇ ਧਰਤੀ ਹੇਠਲੇ ਦੱਬੇ ਬੱਚੇ ਨੇ ਦੋ ਵਾਰ ਸਿੱਧਾਂ ਦੇ ਹੱਕ ਵਿੱਚ ਜਵਾਬ ਦਿੱਤਾ ਤਾਂ ਘਟ-ਘਟ ਦੇ ਜਾਨਣਹਾਰ ਗੁਰੂ ਸਾਹਿਬ ਜੀ ਬੋਲੇ, “ਓਏ! ਤੂੰ ਅਜੇ ਤਾਈਂ ਝੂਠ ਹੀ ਬੋਲੀ ਜਾ ਰਿਹਾ ਹੈਂ। ” ਗੁਰੂ ਸਾਹਿਬ ਜੀ ਦੇ ਇਹ ਬਚਨ ਕਰਨ ਤੋਂ ਬਾਅਦ ਜਦੋਂ ਸਿੱਧਾਂ ਨੇ ਧਰਤੀ ਨੂੰ ਤੀਜੀ ਵਾਰ ਪੁੱਛਿਆ ਤਾਂ ਅੱਗੋਂ ਬੱਚੇ ਦੀ ਕੋਈ ਅਵਾਜ਼ ਨਾ ਆਈ। ਇਸ ਤਰ੍ਹਾਂ ਜੋਗੀਆਂ ਦਾ ਸਾਰਾ ਅਹੰਕਾਰ ਟੁੱਟ ਗਿਆ ਤੇ ਉਹ ਗੁਰੂ ਸਾਹਿਬ ਅੱਗੇ ਬੜੇ ਸ਼ਰਮਸ਼ਾਰ ਹੋਏ।

ਜਦੋਂ ਸਿੱਧਾਂ ਨੇ ਬੱਚੇ ਨੂੰ ਧਰਤੀ ਵਿੱਚੋਂ ਬਾਹਰ ਕੱਢਿਆ ਤਾਂ ਉਹ ਮਰ ਚੁੱਕਾ ਸੀ । ਸਿੱਧਾਂ ਨੇ ਗੁਰੂ ਸਾਹਿਬ ਜੀ ਨੂੰ ਕਿਹਾ ਕਿ ਅਸੀਂ ਤੁਹਾਡੀ ਸਮਰਥਾ ਨੂੰ ਤਾਂ ਮੰਨਾਗੇ, ਜੇ ਤੁਸੀਂ ਇਸ ਮਰੇ ਹੋਏ ਬੱਚੇ ਨੂੰ ਜਿਊਂਦਾ ਕਰ ਦਿਉ? ਸਿੱਧਾਂ ਨੂੰ ਸਿੱਧੇ ਰਸਤੇ ਪਾਉਣ ਲਈ ਗੁਰੂ ਨਾਨਕ ਪਾਤਸ਼ਾਹ ਜੀ ਨੇ ਜਦੋਂ ਉਸ ਮੁਰਦਾ ਪਏ ਬੱਚੇ ਨੂੰ ਕਿਹਾ ‘ਬੋਲ! ਸਤਿ ਕਰਤਾਰ’ ਤਾਂ ਉਹ ਬੱਚਾ ਉੱਠ ਕੇ ਖੜ੍ਹਾ ਹੋ ਗਿਆ । ਗੁਰੂ ਜੀ ਦਾ ਇਹ ਕੌਤਕ ਦੇਖ ਕੇ ਸਾਰੇ ਸਿੱਧ ਤੇ ਜੋਗੀ ਗੁਰੂ ਸਾਹਿਬ ਜੀ ਅੱਗੇ ਝੁੱਕ ਗਏ ਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਧਾਰਨ ਕੀਤਾ। ਇਸ ਅਸਥਾਨ ‘ਤੇ ਗੁਰੂ ਸਾਹਿਬ ਜੀ ਦੇ ਚਰਨ ਪੈਣ ਨਾਲ ਇਸ ਦਾ ਨਾਮ ਗੋਰਖਮਤੇ ਤੋਂ ਬਦਲ ਕੇ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ‘ਨਾਨਕਮੱਤਾ’ ਪ੍ਰਚਲਿਤ ਹੋ ਗਿਆ ਜੋ ਕਿ ਉੱਤਰਾਖੰਡ ਵਿੱਚ ਸਥਿਤ ਹੈ।

गोरखमते वाली साखी

गोरखमते वाली साखी की कहानी गुरु नानक देव जी की यात्रा के दौरान एक महत्वपूर्ण घटना को याद करती है। सिद्धों के गढ़ गोरखमते में पहुँचने पर, गुरु जी ने आध्यात्मिकता और सत्य के बारे में बातचीत की। भांगरनाथ के नेतृत्व में सिद्धों ने गुरु जी को शराब का प्याला दिया, यह सुझाव देते हुए कि यह व्यक्ति को जीवन से जोड़ेगा। गुरु जी ने इस धारणा को खारिज कर दिया, और इस बात पर जोर दिया कि पदार्थों पर निर्भरता गलत है।

जब जोगियों ने पृथ्वी से उसकी निष्ठा के बारे में सवाल करके अपनी शक्ति साबित करने की कोशिश की, तो उनके द्वारा दफनाए गए एक बच्चे ने शुरू में सिद्धों के पक्ष में जवाब दिया। हालाँकि, जब गुरु जी ने बच्चे के शब्दों को झूठा घोषित किया, तो तीसरी पूछताछ पर बच्चा चुप हो गया। इससे सिद्धों के अभिमान का पता चला और बच्चे की मृत्यु हो गई। दिव्य शक्ति के प्रदर्शन में, गुरु नानक देव जी ने “सत करतार” वाक्यांश का आह्वान करके बच्चे को पुनर्जीवित किया।

इस चमत्कारी घटना के परिणामस्वरूप गुरु जी और उत्तराखंड में उनकी शिक्षाओं के सम्मान में इस स्थान का नाम बदलकर गोरखमटे से नानकमत्ता कर दिया गया। यह कहानी आध्यात्मिक खोज में सत्य, विनम्रता और झूठ के त्याग के विषयों को रेखांकित करती है।

The story of Gorakhmate

The story of Gorakhmate Wali Sakhi recounts an important event during Guru Nanak Dev Ji’s travels. Upon arriving in Gorakhmat, a stronghold of the Siddhas, Guru Ji engaged in a dialogue about spirituality and truth. The Siddhas, led by Bhangarnath, offered Guru Ji a cup of liquor, suggesting it would connect one to life. Guru Ji rejected this notion, emphasizing that reliance on substances is misguided.

When the Jogis sought to prove their power by questioning the Earth about its allegiance, a child buried by them initially responded in favor of the Siddhas. However, after Guru Ji declared the child’s words to be false, the child fell silent upon the third inquiry. This led to a revelation of the Siddhas’ pride and culminated in the child’s death.

In a display of divine power, Guru Nanak Dev Ji revived the child by invoking the phrase “Sat Kartar.” The miraculous event resulted in the place being renamed from Gorakhmate to Nankamatta, honoring Guru Ji and his teachings in Uttarakhand. This story underscores the themes of truth, humility, and the rejection of falsehood in spiritual pursuits.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ (ਅੰਗ ੬੨੧)

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ ੭੨੯)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ (ਅੰਗ ੫੬੦)

ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋ‌‍ਪਾਲਾ ॥੪॥੧੦॥ (ਅੰਗ ੬੧੧)

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ

ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ ਦਾ 490ਵਾਂ ਪ੍ਰਕਾਸ਼ ਪੁਰਬ

ਭਾਈ ਜੇਠਾ ਜੀ ਦਾ ਜਨਮ ਪਿਤਾ ਹਰਿਦਾਸ ਜੀ ਦੇ ਘਰ ਅਤੇ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਲਾਹੌਰ ਸ਼ਹਿਰ ਦੇ ਕਸਬੇ ਚੂਨਾ ਮੰਡੀ ਵਿਖੇ ਅਕਤੂਬਰ 1534 ਈ: ਨੂੰ ਹੋਇਆ। ਆਪ ਜੀ ਦਾ ਇੱਕ ਛੋਟਾ ਭਰਾ ਤੇ ਇੱਕ ਛੋਟੀ ਭੈਣ ਸੀ । ਦੋਹਾਂ ਭੈਣ-ਭਰਾਵਾਂ ਤੋਂ ਵੱਡੇ ਹੋਣ ਕਰਕੇ ਮਾਪਿਆਂ ਨੇ ਆਪ ਜੀ ਦਾ ਨਾਮ ‘ਜੇਠਾ’ ਰੱਖਿਆ। ਆਪ ਜੀ ਦਾ ਬਚਪਨ ਲਾਹੌਰ ਵਿੱਚ ਹੀ ਬਤੀਤ ਹੋਇਆ। ਭਾਈ ਜੇਠਾ ਜੀ ਅਜੇ 5 ਕੁ ਸਾਲ ਦੇ ਹੀ ਸਨ ਕਿ ਆਪ ਜੀ ਦੇ ਮਾਤਾ ਜੀ ਸਵਰਗਵਾਸ ਹੋ ਗਏ ਅਤੇ 7 ਸਾਲ ਦੀ ਉਮਰ ਵਿਚ ਪਿਤਾ ਹਰਿਦਾਸ ਜੀ ਵੀ ਚੜ੍ਹਾਈ ਕਰ ਗਏ। ਇਸ ਤਰ੍ਹਾਂ 7 ਸਾਲ ਦੀ ਉਮਰ ਵਿੱਚ ਹੀ ਭਾਈ ਜੇਠਾ ਜੀ ਯਤੀਮ ਹੋ ਗਏ। ਹੁਣ ਛੋਟੇ ਭਰਾ ਅਤੇ ਭੈਣ ਦੇ ਪਾਲਣ- ਪੋਸ਼ਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੇ ਸਿਰ ‘ਤੇ ਆਣ ਪਈ। ਆਪ ਜੀ ਆਪਣੀ ਨਾਨੀ ਜੀ ਦੇ ਨਾਲ ਆਪਣੇ ਨਾਨਕੇ ਪਿੰਡ ਬਾਸਰਕੇ ਆ ਗਏ ਤੇ ਇੱਥੇ ਆ ਕੇ ਘੁੰਗਣੀਆਂ ਵੇਚ ਕੇ ਗੁਜ਼ਾਰਾ ਕਰਨ ਲੱਗੇ।

ਜਦੋਂ ਆਪ ਜੀ ਕੁੱਝ ਜਵਾਨ ਹੋਏ ਤਾਂ ਆਪ ਜੀ ਸੰਗਤ ਦੇ ਨਾਲ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਲਈ ਗੋਇੰਦਵਾਲ ਸਾਹਿਬ ਆ ਪਹੁੰਚੇ। ਗੁਰੂ ਸਾਹਿਬ ਜੀ ਦੇ ਦਰਸ਼ਨ ਕਰਕੇ ਅਤੇ ਉਨ੍ਹਾਂ ਦਾ ਉਪਦੇਸ਼ ਸੁਣ ਕੇ ਆਪ ਜੀ ਏਨੇ ਨਿਹਾਲ ਤੇ ਪ੍ਰਸੰਨ ਹੋਏ ਕਿ ਆਪ ਜੀ ਦਾ ਗੋਇੰਦਵਾਲ ਸਾਹਿਬ ਤੋਂ ਵਾਪਸ ਜਾਣ ਨੂੰ ਜੀਅ ਨਾ ਕਰੇ ਤੇ ਆਪ ਜੀ ਨੇ ਉੱਥੇ ਹੀ ਰਹਿਣ ਦਾ ਫੈਸਲਾ ਕਰ ਲਿਆ। ਭਾਈ ਜੇਠਾ ਜੀ ਨੇ ਗੋਇੰਦਵਾਲ ਸਾਹਿਬ ਵੀ ਘੁੰਗਣੀਆਂ ਵੇਚਣ ਵਾਲੀ ਆਪਣੀ ਕਿਰਤ ਨੂੰ ਜਾਰੀ ਰੱਖਿਆ, ਪਰ ਆਪ ਜੀ ਵਿਹਲੇ ਸਮੇਂ ਗੁਰੂ-ਦਰਬਾਰ ਦੀ ਹਾਜ਼ਰੀ ਭਰਦੇ ਹੋਏ ਬਾਣੀ ਪੜ੍ਹਦੇ-ਸੁਣਦੇ ਤੇ ਗੁਰੂ ਜੀ ਦੇ ਬਚਨਾਂ ਦਾ ਆਨੰਦ ਮਾਣਦੇ ਅਤੇ ਬੜੇ ਹੀ ਪ੍ਰੇਮ ਨਾਲ ਸੰਗਤ ਦੀ ਸੇਵਾ ਕਰਦੇ।

ਇਸ ਤਰ੍ਹਾਂ ਭਾਈ ਜੇਠਾ ਜੀ ਤਨ-ਮਨ ਕਰਕੇ ਗੁਰੂ ਜੀ ਦੀ ਸੇਵਾ ਵਿਚ ਜੁਟ ਗਏ। ਹੌਲੀ- ਹੋਲੀ ਭਾਈ ਜੇਠਾ ਜੀ ਗੁਰੂ-ਸੰਗਤ ਦੀ ਸੇਵਾ ਅਤੇ ਨਾਮ-ਸਿਮਰਨ ਦੇ ਜਾਪ ਵਿਚ ਅਜਿਹਾ ਲੀਨ ਹੋਏ ਕਿ ਆਪ ਜੀ ਹਰ ਵੇਲੇ ਸੰਗਤ ਦੀ ਸੇਵਾ ਵਿਚ ਹੀ ਮਗਨ ਰਹਿੰਦੇ, ਇਥੋਂ ਤੱਕ ਕਿ ਕਈ ਵਾਰ ਸੰਗਤ ਦੀ ਸੇਵਾ ਦੀ ਲਗਨ ਵਿਚ ਖਾਣਾ-ਪੀਣਾ ਵੀ ਭੁੱਲ ਜਾਂਦੇ। ਆਪ ਜੀ ਦੀ ਅਜਿਹੀ ਸੇਵਾ ਭਾਵਨਾ ਦੀ ਜਿੱਥੇ ਸਾਰੀ ਸੰਗਤ ਅਤੇ ਸਿੱਖਾਂ ਵਿਚ ਸੱਭਾ ਤੇ ਚਰਚਾ ਸੀ, ਉੱਥੇ ਗੁਰੂ ਅਮਰਦਾਸ ਜੀ ਵੀ ਆਪ ਜੀ ਦੀ ਅਜਿਹੀ ਸਮਰਪਿਤ ਭਾਵਨਾ ਤੋਂ ਬੜੇ ਖੁਸ਼ ਅਤੇ ਪ੍ਰਸੰਨ ਸਨ। ਸੋ ਇਸ ਤਰ੍ਹਾਂ ਗੋਇੰਦਵਾਲ ਸਾਹਿਬ ਵਿਖੇ ਸੇਵਾ ਕਰਦੇ ਹੋਏ ਭਾਈ ਜੇਠਾ ਜੀ ਬੜੇ ਹਰਮਨ ਪਿਆਰੇ ਅਤੇ ਸਿਖੀ ਜੀਵਨ-ਜਾਂਚ ਦਾ ਇੱਕ ਉੱਤਮ ਨਮੂਨਾ ਬਣ ਗਏ।

ਇੱਕ ਦਿਨ ਮਾਤਾ ਮਨਸਾ ਦੇਵੀ ਜੀ ਗੁਰੂ ਅਮਰਦਾਸ ਜੀ ਨੂੰ ਕਹਿਣ ਲੱਗੇ ਕਿ ਆਪਣੀ ਬੇਟੀ ਭਾਨੀ ਹੁਣ ਜਵਾਨ ਹੋ ਚੁੱਕੀ ਹੈ, ਉਸ ਲਈ ਕੋਈ ਯੋਗ ਵਰ ਟੋਲੋ।ਉਸ ਸਮੇਂ ਭਾਈ ਜੇਠਾ ਜੀ ਸਾਹਮਣੇ ਗੁਰੂ-ਘਰ ਦੀ ਸੇਵਾ ਵਿਚ ਰੁਝੇ ਹੋਏ ਸਨ। ਗੁਰੂ ਸਾਹਿਬ ਨੇ ਕਿਹਾ ਕਿ ਭਾਈ ਜੇਠਾ ਜੀ ਓਨ੍ਹਾਂ ਦੀ ਲੜਕੀ ਇੱਕ ਯੋਗ ਵਰ ਹੈ ਅਤੇ ਗੁਰੂ ਅਮਰਦਾਸ ਜੀ ਨੇ ਬੀਬੀ ਭਾਨੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ।ਅੰਤ ਸਮੇਂ ਭਾਈ ਜੇਠਾ ਜੀ ਦੀ ਸੇਵਾ,ਸਿਮਰਨ ਤੋਂ ਪ੍ਰਸੰਨ ਹੋ ਕੇ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਨੂੰ ਗੁਰਗੱਦੀ ਸੌਂਪ ਦਿੱਤੀ ਤੇ ਓਨ੍ਹਾਂ ਦਾ ਨਾਂ ਗੁਰੂ ਰਾਮਦਾਸ ਜੀ ਰੱਖ ਦਿੱਤਾ।

धन्य गुरु रामदास साहिब की 490वीं जयंती

भाई जेठा जी का जन्म अक्टूबर 1534 ई. को लाहौर शहर के चूना मंडी में पिता हरिदास जी और माता दया कौर जी के घर में हुआ था। आपका एक छोटा भाई और एक छोटी बहन थी। दोनों भाई-बहनों से बड़े होने के कारण माता-पिता ने उनका नाम ‘जेठा’ रखा। आपका बचपन लाहौर में बीता। भाई जेठाजी केवल 5 वर्ष के थे जब उनकी माता का निधन हो गया और 7 वर्ष की आयु में उनके पिता हरिदास का भी निधन हो गया। इस प्रकार भाई जेठा 7 वर्ष की आयु में अनाथ हो गये। अब छोटे भाई-बहन के पालन-पोषण की जिम्मेदारी भी उनके सिर पर आ गई। वह अपनी नानी के साथ अपने ननिहाल गांव बासरके आ गए और घोंघे बेचकर अपना जीवन यापन करने लगे।

जब आप थोड़े छोटे थे तो आप अपने मित्रों के साथ गुरु अमर दास के दर्शन हेतु गोइंदवाल साहिब आये। गुरु साहिब जी को देखने और उनका उपदेश सुनने के बाद आप जी इतने प्रसन्न और प्रसन्न हुए कि वह गोइंदवाल साहिब से वापस जाना नहीं चाहते थे और आप जी ने वहीं रहने का फैसला किया। भाई जेठा जी ने गोइंदवाल साहिब में घोंघे बेचने का काम भी जारी रखा, लेकिन अपने खाली समय में वे गुरु के दरबार में जाते, बानी पढ़ते और सुनते, गुरु के शब्दों का आनंद लेते और बड़े प्रेम से संगत की सेवा करते।

इस प्रकार भाई जेठा जी पूरे मन से गुरु जी की सेवा में जुट गये। धीरे-धीरे, भाई जेठा जी गुरु-संगत की सेवा और नाम-सिमरन के जाप में इतने लीन हो गए कि वह हमेशा संगत की सेवा में तल्लीन रहते थे, यहाँ तक कि कभी-कभी सेवा के प्रति समर्पण में खाना-पीना भी भूल जाते थे। संगत जा रही है जहाँ पूरे समाज और सिक्खों में आप जी की ऐसी सेवा भावना की चर्चा होने लगी, वहीं गुरु अमरदास जी भी आप जी की ऐसी समर्पित भावना से बहुत प्रसन्न और प्रसन्न हुए। इसलिए गोइंदवाल साहिब में सेवा करते हुए भाई जेठा जी बहुत लोकप्रिय हो गए और सिख जीवन का एक उत्कृष्ट उदाहरण बन गए।

एक दिन माता मनसा देवी जी गुरु अमरदास जी से कहने लगीं कि उनकी बेटी भानी अब जवान हो गई है, उसके लिए कुछ योग का वरदान ले लो, उस समय भाई जेठा जी उनके सामने गुरु-घर की सेवा में लगे हुए थे। गुरु साहिब ने कहा कि भाई जेठा जी की बेटी एक योगवर है और गुरु अमरदास जी ने भाई जेठा जी की सेवा और ध्यान से खुश होकर बीबी भानी का विवाह भाई जेठा जी से कर दिया नाम बदलकर गुरु रामदास जी रख दिया गया।

490th birth anniversary of Dhan Dhan Guru Ramdas Sahib Ji

Guru Ramdas Sahib, born Bhai Jetha ji, is a revered figure in Sikh history, and his 490th birth anniversary is a significant occasion for reflection on his life and teachings.

Born in October 1534 in Chuna Mandi, Lahore, Bhai Jetha faced tremendous adversity early in life, losing both parents by the age of seven. Despite these hardships, he took on the responsibility of caring for his younger siblings, showcasing his resilience and dedication.

His journey to spiritual enlightenment began when he visited Goindwal Sahib and encountered Guru Amar Das. Captivated by the Guru’s teachings, he chose to remain there, serving with unwavering devotion. Bhai Jetha ji’s commitment to the Guru and the Sangat (community) exemplified the Sikh ideals of selfless service and humility.

His reputation for devotion and service grew, and Guru Amar Das recognized his worthiness. When Mata Mansa Devi suggested a suitable match for her daughter Bhani, Guru Amar Das chose Bhai Jetha ji, affirming his status as a revered disciple. This union further solidified his connection to the Guru’s lineage.

Upon Guru Amar Das’s passing, Bhai Jetha ji was appointed the fourth Guru of the Sikhs, taking the name Guru Ramdas ji. He emphasized community service, equality, and devotion to God, founding the city of Amritsar and the Golden Temple, which became central to Sikh spirituality.

On this anniversary, we honor Guru Ramdas ji’s legacy of love, humility, and service, and we are reminded of the importance of community and devotion in our own lives.