ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ (ਅੰਗ ੬੭੦)

ਅਰਥ : ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ ।ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ ।ਕੋਈ ਹੋਰ ਕੀ ਜਾਣ ਸਕਦਾ ਹੈ?ਰਹਾਉ ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ ।ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) ।ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ ।ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ ।ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ ।ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ ।ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ (ਅੰਗ ੮੮੦)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ (ਅੰਗ ੬੨੪)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬ ੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ (ਅੰਗ ੭੬੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ (ਅੰਗ ੯੬੧)

ਅਰਥ: ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ (ਅੰਗ ੭੧੩)

ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ (ਅੰਗ ੬੮੫)

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ (ਅੰਗ ੬੨੬)

ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਅੰਗ ੮੦੭)

ਅਰਥ: ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ ।ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ । ਰਹਾਉ ।ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।੧।ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ ।ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ

ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਮੋਢੀ ਸਨ ਜਿਨ੍ਹਾਂ ਦਾ ਜਨਮ 15 ਅਪ੍ਰੈਲ 1469 ਨੂੰ ਰਾਏਭੋਇ ਦੀ ਤਲਵੰਡੀ ਵਿਖੇ ਜ਼ਿਲ੍ਹਾ ਸੇਖਪੁਰਾ ਜੋ ਕਿ ਅੱਜ ਕੱਲ ਨਾਨਕਾਣਾ ਸਾਹਿਬ ਤੋਂ ਜਾਣੂ ਹੈ, ਵਿੱਚ ਹੋਇਆ। ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਿਤਾ ਮਹਿਤਾ ਕਲਿਆਣ ਜੀ ਜੋ ਮਹਿਤਾ ਕਾਲੂ ਤੋਂ ਜਾਣੂ ਸਨ ਓਨ੍ਹਾਂ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਹੋਇਆ।


ਗੁਰੂ ਨਾਨਕ ਦੇਵ ਜੀ ਦੇ ਪਿਤਾ, ਮਹਿਤਾ ਕਾਲੂ, ਰਾਏ ਬੁਲਾਰ ਦੇ ਮੁੱਖ ਮੁਨਸ਼ੀ ਸਨ ਅਤੇ ਮਾਤਾ ਤ੍ਰਿਪਤਾ ਸਧਾਰਨ ਆਗਿਆਕਾਰੀ ਅਤੇ ਧਾਰਮਿਕ ਵਿਚਾਰਾਂ ਵਾਲੇ ਸਨ। ਬੇਬੇ ਨਾਨਕੀ ਜੀ, ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਜੀ ਜਿਹੜੇ ਕਿ ਗੁਰੂ ਜੀ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੰਦੇ ਸਨ। ਗੁਰੂ ਜੀ ਨਿਰਾਲੇ ਬਾਲਕ ਸਨ ਪਰਮਾਤਮਾ ਨੇ ਉਹਨਾਂ ਨੂੰ ਧਾਰਮਿਕ ਵਿਚਾਰਾਂ ਵਾਲਾ ਅਤੇ ਵੱਡੀ ਸੋਚ ਦਾ ਮਾਲਕ ਬਣਾਇਆ। ਸਿਰਫ ਸੱਤ ਸਾਲ ਦੀ ਉਮਰ ਵਿੱਚ ਆਪ ਨੇ ਹਿੰਦੀ ਅਤੇ ਸੰਸਕ੍ਰਿਤ ਸਿੱਖੀ।


ਆਪ ਜੀ ਦੀ ਰੱਬ ਬਾਰੇ ਅਦਭੁੱਤ ਅਤੇ ਸੁਜੱਚੀ ਸੋਚ ਨੇ ਆਪਣੇ ਪਾਂਧੇ ਨੂੰ ਹੈਰਾਨ ਕਰ ਦਿੱਤਾ। 13 ਸਾਲ ਦੀ ਉਮਰ ਵਿਚ ਆਪ ਨੇ ਪਾਰਸੀ ਸਿੱਖੀ ਅਤੇ 16 ਸਾਲ ਦੀ ਉਮਰ ਵਿੱਚ ਆਪ ਆਪਣੇ ਇਲਾਕੇ ਵਿੱਚ ਸਭ ਤੋਂ ਵੱਧ ਗਿਆਨੀ ਸਨ। ਗੁਰੂ ਜੀ ਦਾ ਵਿਆਹ ਮਾਤਾ ਸੁੱਲਖਣੀ ਜੀ ਨਾਲ ਹੋਇਆ। ਜਿਹਨਾਂ ਨੇ ਦੋ ਬਾਲਕਾਂ ਸ੍ਰੀ ਚੰਦ ਅਤੇ ਲਖਮੀ ਦਾਸ ਜੀ ਨੂੰ ਜਨਮ ਦਿੱਤਾ। ਸੰਨ 1504 ਵਿਚ ਗੁਰੂ ਜੀ ਦੀ ਵੱਡੀ ਭੈਣ ਬੇਬੇ ਨਾਨਕੀ ਉਹਨਾਂ ਨੂੰ ਸੁਲਤਾਨਪੁਰ ਲੋਧੀ ਲੈ ਗਏ ਜਿਥੇ ਉਹਨਾਂ ਦੇ ਪਤੀ ਜੈ ਰਾਮ ਜੀ ਨੇ ਗੁਰੂ ਜੀ ਨੂੰ ਇਲਾਕੇ ਦੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀ ਖਾਨੇ ਵਿੱਚ ਨੌਕਰੀ ਲਗਵਾ ਦਿੱਤਾ।


38 ਸਾਲ ਦੀ ਉਮਰ ਵਿੱਚ ਜਦੋਂ ਗੁਰੂ ਜੀ ਵੇਈ ਨਦੀ ਵਿੱਚ ਇਸ਼ਨਾਨ ਲਈ ਲਈ ਗਏ ਤਾਂ ਓਥੇ 3 ਦਿਨ ਅਲੋਪ ਰਹੇ ਇਸ ਦੌਰਾਨ ਓਨ੍ਹਾਂ ਨੂੰ ਅਕਾਲ ਪੁਰਖ ਦਾ ਫੁਰਮਾਨ ਮਿਿਲਆ ਤੇ ਓਨ੍ਹਾਂ ਨੇ ਵੇਈ ਨਦੀ ਵਿੱਚੋਂ ਬਾਹਰ ਆ ਕੇ ਸਭ ਤੋਂ ਪਹਿਲੀ ਇਹ ਤੁਕ ਉਚਾਰੀ “ਨਾ ਕੋਈ ਹਿੰਦੂ, ਨਾ ਕੋਈ ਮੁਸਲਮਾਨ”। ਗੁਰੂ ਜੀ ਨੇ ਇੱਕ ਅਲੱਗ ਧਰਮ (ਜਿਸ ਨੂੰ ਸਿੱਖੀ ਕਿਹਾ ਜਾਂਦਾ ਹੈ) ਦੇ ਪ੍ਰਚਾਰ ਲਈ ਕਈ ਉਦਾਸੀਆਂ ਧਾਰੀਆਂ। ਗੁਰੂ ਜੀ ਪੰਜਾਬ ਦੀ ਕਈ ਥਾਵਾਂ ਤੇ ਜਾਣ ਤੋਂ ਬਾਅਦ ਚਾਰੋਂ ਦਿਸ਼ਾਵਾਂ ਵੱਲ ਲੰਮੀਆਂ ਯਾਤਰਾਵਾਂ ਕੀਤੀਆਂ।


ਇਸ ਦੌਰਾਨ ਉਹ ਕਈ ਧਾਰਮਿਕ ਸਥਾਨਾਂ ’ਤੇ ਵੀ ਗਏ ਅਤੇ ਸਿੱਖੀ ਦਾ ਪ੍ਰਚਾਰ ਕੀਤਾ। ਗੁਰੂ ਜੀ ਦੁਆਰਾ ਕੀਤੀਆਂ ਇਹਨਾਂ ਯਾਤਰਾਵਾਂ ਨੂੰ ਹੀ ਚਾਰ ਉਦਾਸੀਆਂ ਦਾ ਨਾਮ ਦਿੱਤਾ ਗਿਆ। ਇਹਨਾਂ ਚਾਰ ਉਦਾਸੀਆਂ ਦੌਰਾਨ ਆਪ ਜਿਹੜੇ ਅਲੱਗ ਅਲੱਗ ਸਥਾਨਾਂ ’ਤੇ ਗਏ ਉਹਨਾਂ ਵਿੱਚੋਂ ਕੁਰੂਕਸ਼ੇਤਰ, ਹਰਿਦੁਆਰ, ਜੋਸ਼ੀ ਮੱਠ, ਰਾੜਾ ਸਾਹਿਬ, ਗੋਰਖ ਮੱਠ (ਨਾਨਕ ਮੱਠ), ਅਯੁੱਧਿਆ, ਪ੍ਰਯਾਗ, ਵਾਰਾਨਸੀ, ਗਯਾ, ਪਟਨਾ ਦੁੱਗਰੀ ਅਤੇ ਗੁਹਾਟੀ (ਆਸਾਮ) ਢਾਕਾ, ਪੂਰੀ, ਕੱਟਕ, ਰਾਮੇਸ਼ਵਰਮ, ਸ਼ਿਲੋਂਗ, ਬਿਦਰ, ਬਰੋਚ, ਸੋਮਨਾਥ, ਦਵਾਰਕਾ, ਉਜੈਨ, ਅਜਮੇਰ, ਮਥੁਰਾ, ਤਲਵੰਡੀ, ਲਾਹੌਰ, ਸੁਲਤਾਨਪੁਰ, ਬਿਲਾਸਪੁਰ, ਰਿਵਾਲਸਰ, ਜਵਾਲਾਜੀ, ਤਿੱਬਤ, ਲੱਦਾਖ, ਕਾਰਗਿਲ, ਅਮਰਨਾਥ, ਸ੍ਰੀਨਗਰ ਅਤੇ ਬਰਮੁੱਲਾ ਆਦਿ ਪ੍ਰਮੁੱਖ ਹਨ।


ਇਹਨਾਂ ਤੋਂ ਇਲਾਵਾ ਆਪ ਜੀ ਨੇ ਮੁਸਲਮਾਨਾਂ ਦੇ ਧਾਰਮਿਕ ਸਥਾਨਾਂ ’ਤੇ ਵੀ ਗਏ ਜਿਹਨਾਂ ਵਿੱਚੋਂ ਮੱਕਾ, ਮਦੀਨਾ, ਬਗਦਾਦ, ਮੁਲਤਾਨ, ਪੇਸ਼ਾਵਰ, ਸਖਰ, ਸੋਨ ਮਿਆਨੀ ਹਿੰਗਲਾਜ ਆਦਿ ਪ੍ਰਮੁੱਖ ਹਨ। ਕਈਆਂ ਦਾ ਕਹਿਣਾ ਹੈ ਕਿ ਗੁਰੂ ਜੀ ਸਮੁੰਦਰੀ ਰਸਤੇ ਤੋਂ ਮੱਕਾ ਗਏ ਸਨ। ਗੁਰੂ ਜੀ ਸਿਆਰ, ਤੁਰਕੀ ਅਤੇ ਤੇਹਰਾਨ ਵਿੱਚ ਵੀ ਗਏ। ਤੇਹਰਾਨ ਤੋਂ ਬਾਅਦ ਗੁਰੂ ਜੀ ਬੱਗੀ ਦੇ ਰਸਤਿਓ ਕਾਬੁਲ, ਕੰਧਾਰ ਅਤੇ ਜਲਾਲਾਬਾਦ ਵੀ ਗਏ।
ਗੁਰੂ ਜੀ ਦੀ ਉਦਾਸੀਆਂ ਦਾ ਮੁੱਖ ਉਪਦੇਸ਼ ਲੋਕਾਂ ਨੂੰ ਉਸ ਅਕਾਲ ਪੁਰਖ ਦੇ ਪ੍ਰਤੀ ਜਾਗਰੂਕ ਕਰਵਾਉਣਾ ਅਤੇ ਸਿੱਖੀ ਨੂੰ ਸਥਾਪਤ ਕਰਨਾ ਸੀ। ਸਿੱਖ ਧਰਮ ਨੂੰ ਫੈਲਾਉਣ ਲਈ ਕਈ ਮਦਰੱਸੇ (ਸਕੂਲ) ਖੋਲੇ ਜਿਹੜੇ ਕਿ ਮੰਜੀ ਦੇ ਨਾਮ ਤੋਂ ਜਾਣੂ ਸਨ। ਇਹਨਾਂ ਲਈ ਗੁਰੂ ਜੀ ਨੇ ਯੋਗ ਸ਼ਰਧਾਲੂ ਦੀ ਨਿਯੁਕਤੀ ਮੁੱਖ ਪ੍ਰਚਾਰਕ ਦੇ ਰੂਪ ਵਿੱਚ ਕੀਤੀ। ਸਿੱਖੀ ਦਾ ਬੀਜ ਭਾਰਤ ਅਤੇ ਪ੍ਰਦੇਸ਼ਾਂ ਵਿੱਚ ਬੜੇ ਸੁਚੱਜੇ ਢੰਗ ਨਾਲ ਬੀਜਿਆ।


ਅੰਤ ਸਮੇ ਨੂੰ ਵੇਖਦਿਆਂ ਹੋਇਆ ਗੁਰੂ ਜੀ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਪਰਖਣ ਤੋਂ ਬਾਅਦ ਗੁਰੂਗੱਦੀ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ) ਨੂੰ 1539 ਵਿੱਚ ਸੌਂਪ ਦਿੱਤੀ। ਕੁੱਝ ਦਿਨ ਬਾਅਦ 22 ਸਤੰਬਰ 1539 ਨੂੰ ਗੁਰੂ ਨਾਨਕ ਦੇਵ ਜੀ ਅਕਾਲ ਚਲਾਣਾ ਕਰ ਗਏ। ਇਸ ਤਰ੍ਹਾਂ ਅਕਾਲ ਪੁਰਖ ਦੇ ਅਵਤਾਰ ਦੀ ਸੰਸਾਰਕ ਯਾਤਰਾ ਪੂਰੀ ਹੋਈ। ਉਹਨਾਂ ਨੇ ਤਿਆਗ ਅਤੇ ਯੋਗ ਦਾ ਅੰਤ ਕੀਤਾ।


ਗੁਰੂ ਜੀ ਨੇ ਗ੍ਰਹਿਸਥੀ ਜੀਵਨ ਵਿਚ ਰਹਿੰਦੇ ਹੋਏ ਮਾਇਆ ਤੋਂ ਨਿਰਲੇਪ ਰਹਿਣ ਲਈ ਪ੍ਰੇਰਿਆ। ਮਾਨਵਤਾ ਦੀ ਸੇਵਾ ਕੀਰਤ ਸਤਿਸੰਗ ਅਤੇ ਇੱਕ ਹੀ ਅਕਾਲ ਪੁਰਖ ’ਤੇ ਭਰੋਸਾ ਰੱਖਣਾ ਸਿੱਖ ਧਰਮ ਲਈ ਮੁੱਢਲੇ ਸਿਧਾਂਤ ਬਣਾਏ। ਇਸ ਤਰ੍ਹਾਂ ਉਹਨਾਂ ਨੇ ਸਿੱਖੀ ਦੀ ਨੀਂਹ ਰੱਖੀ। ਗੁਰੂ ਜੀ ਨੇ ਬੜੇ ਸੋਹਣੇ ਸ਼ਬਦਾਂ ਵਿੱਚ ਅਕਾਲ ਪੁਰਖ ਦੇ ਬਾਰੇ ਦੱਸਿਆ ਕਿ ਉਹ ਸਭ ਤੋ਼ ਵੱਡਾ, ਸਭ ਤੋਂ ਤਾਕਤਵਰ, ਸਰਵ ਵਿਆਪਕ ਅਤੇ ਸੱਚਾ ਹੈ, ਉਹਨਾਂ ਨੇ ਪ੍ਰਮਾਤਮਾ ਦੀ ਵਡਿਆਈ ਮੂਲ ਮੰਤਰ ਵਿੱਚ ਹੇਠ ਲਿਖੇ ਅਨੁਸਾਰ ਕੀਤੀ:


ੴ ਸਤਿਨਾਮੁ
ਕਰਤਾ ਪੁਰਖੁ
ਨਿਰਭਉ ਨਿਰਵੈਰੁ
ਅਕਾਲ ਮੂਰਤਿ
ਅਜੂਨੀ ਸੈਭੰ
ਗੁਰ ਪ੍ਰਸਾਦਿ
॥ਜਪੁ॥
ਆਦਿ ਸਚੁ ਜੁਗਾਦਿ ਸਚੁ॥
ਹੈ ਭੀ ਸਚੁ ਨਾਨਕ ਹੋਸੀ ਵੀ ਸਚੁ॥੧॥


ਜਿਹਨਾਂ ਨੂੰ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਕੀਤਾ। ਗੁਰੂ ਜੀ ਪੂਰਨ ਸੰਗੀਤਕਾਰ ਵੀ ਸਨ। ਉਹਨਾਂ ਨੇ ਮਰਦਾਨਾ ਜੀ ਨਾਲ ਕਈ ਰਾਗਾਂ ਦਾ ਉਚਾਰਣ ਕੀਤਾ। ਜੋ ਕਿ ਪਸ਼ੂ ਬੁੱਧੀ ਵਾਲੇ ਜੀਵਾਂ ਜਿਵੇਂ ਕਿ ਬਾਬਰ, ਚੋਰ ਲੁਟੇਰੇ ਅਤੇ ਠੱਗਾਂ ਨੂੰ ਵੀ ਮੋਹ ਲੈਂਦਾ ਸੀ।ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਸਮਾਜ ਸੁਧਾਰਕ ਕ੍ਰਾਂਤੀਕਾਰੀ ਵੀ ਸਨ।

श्री गुरु नानक देव जी का जोति-जोति दिवस

सिख धर्म के संस्थापक श्री गुरु नानक देव जी का जन्म 15 अप्रैल, 1469 को तलवंडी (अब ननकाना साहिब, पाकिस्तान) में हुआ था। उनका जन्म हर साल पूर्णिमा को कटक में मनाया जाता है, जो आध्यात्मिकता और समाज पर उनके गहरे प्रभाव को दर्शाता है।

गुरु नानक का जन्म मेहता कालू और माता तृप्ता के घर हुआ, उनकी बड़ी बहन बेबे नानकी थीं, जिन्होंने उनके प्रारंभिक जीवन में महत्वपूर्ण भूमिका निभाई।उन्होंने छोटी उम्र से ही उल्लेखनीय बुद्धिमत्ता और आध्यात्मिक अंतर्दृष्टि का प्रदर्शन किया, कई भाषाओं में महारत हासिल की और धार्मिक अवधारणाओं की गहरी समझ प्रदर्शित की।


38 साल की उम्र में, गुरु नानक ने वेई नदी में स्नान के दौरान एक परिवर्तनकारी घटना का अनुभव किया, जिससे उनकी प्रसिद्ध घोषणा का रहस्योद्घाटन हुआ: “कोई हिंदू नहीं, कोई मुस्लिम नहीं।” इस निर्णायक क्षण ने धार्मिक सीमाओं से परे, एकता के सार्वभौमिक संदेश को बढ़ावा देने के उनके मिशन की शुरुआत को चिह्नित किया।

गुरु नानक ने व्यापक यात्राएँ कीं, जिन्हें चार उदासी के नाम से जाना जाता है, उन्होंने पूरे भारत और उसके बाहर पवित्र स्थलों का दौरा किया, जिनमें मक्का, मदीना और हिंदू और मुसलमानों दोनों के लिए महत्व के विभिन्न स्थान शामिल थे। उनकी शिक्षाओं में एक ईश्वर के प्रति समर्पण, समानता, सामुदायिक सेवा और अंधविश्वासों और जाति भेदों की अस्वीकृति पर जोर दिया गया।

22 सितंबर, 1539 को निधन से पहले, गुरु नानक ने अपनी शिक्षाओं की निरंतरता सुनिश्चित करते हुए, भाई लहना (श्री गुरु अंगद देव जी) को अपना उत्तराधिकारी नियुक्त किया। उन्होंने अपने पीछे एक ऐसी विरासत छोड़ी जिसने आध्यात्मिक ज्ञान को सामाजिक सुधार के साथ जोड़ा, अनुयायियों से भौतिक विकर्षणों से अलग रहते हुए गृहस्थ जीवन जीने का आग्रह किया।


उनकी शिक्षाओं का सार मूल मंत्र में समाहित है, जो ईश्वरीय गुणों का जश्न मनाता है। उनके भजन, जो बाद में गुरु ग्रंथ साहिब में संकलित हुए, आज भी लाखों लोगों को प्रेरित करते हैं।गुरु नानक का जीवन और संदेश आशा और मार्गदर्शन का प्रतीक बना हुआ है, जो मानवता के लिए प्रेम, समानता और सेवा को बढ़ावा देता है।

Jyoti-Jyot Day of Sri Guru Nanak Dev Ji

Sri Guru Nanak Dev Ji, the founder of Sikhism, was born on April 15, 1469, in Talwandi (now Nankana Sahib, Pakistan). His birth is celebrated every year on the full moon in Cuttack, marking his profound impact on spirituality and society.

Guru Nanak was born to Mehta Kalu and Mata Tripta, with a supportive elder sister, Bebe Nanaki, who played a crucial role in his early life. He exhibited remarkable intelligence and spiritual insight from a young age, mastering multiple languages and displaying deep understanding of religious concepts.

At 38, Guru Nanak experienced a transformative event during a bath in the river Wei, leading to the revelation of his famous declaration: “No Hindu, No Muslim.” This pivotal moment marked the beginning of his mission to promote a universal message of oneness, transcending religious boundaries.

Guru Nanak undertook extensive travels, known as the Four Udasis, visiting sacred sites across India and beyond, including Mecca, Medina, and various places of significance to both Hindus and Muslims. His teachings emphasized devotion to one God, equality, community service, and the rejection of superstitions and caste distinctions.

Before passing away on September 22, 1539, Guru Nanak appointed Bhai Lehna (Sri Guru Angad Dev Ji) as his successor, ensuring the continuation of his teachings. He left behind a legacy that combined spiritual wisdom with social reform, urging followers to live a household life while remaining detached from material distractions.

The essence of his teachings is encapsulated in the Mool Mantra, which celebrates the attributes of the Divine. His hymns, later compiled in the Guru Granth Sahib, continue to inspire millions today.

Guru Nanak’s life and message remain a beacon of hope and guidance, promoting love, equality, and service to humanity.