ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ (ਅੰਗ ੬੪੭)

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥ (ਅੰਗ ੪੪੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ (ਅੰਗ ੪੮੯)

ਅਰਥ: (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ (ਅੰਗ ੬੭੮)

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ ੬੬੪)

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ (ਅੰਗ ੬੪੮)

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ (ਅੰਗ ੬੮੩)

ਅਰਥ : ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਸ਼ਹੀਦ ਬਾਬਾ ਜੈ ਸਿੰਘ ਜੀ ਖਲਕੱਟ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹੀਦੀ ਦਾ ਸੰਖੇਪ ਇਤਿਹਾਸ

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ-ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ।

ਸੰਮਤ 1810 (ਸੰਨ 1753 ਈ:) ਨੂੰ ਸਰਹਿੰਦ ਦੇ ਨਵਾਬ ਅਬਦੁੱਸ ਸਮੱਦ ਖਾਂ ਆਪਣੀ ਫੌਜ ਸਮੇਤ ਸਰਹਿੰਦ ਤੋਂ ਪਟਿਆਲੇ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਮੁਗਲ ਮਾਜਰਾ (ਬਾਰਨ) ਪੁੱਜਾ ਤਾਂ ਏਥੇ ਆ ਕੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਜੇਕਰ ਕੋਈ ਸਿੰਘ ਮਿਲਦਾ ਹੈ ਤਾਂ ਉਸ ਨੂੰ ਮੇਰੇ ਪਾਸ ਲੈ ਕੇ ਆਓ। ਉਸ ਵੇਲੇ ਬਾਬਾ ਜੈ ਸਿੰਘ ਜੀ ਖੂਹ ’ਤੇ ਇਸ਼ਨਾਨ ਕਰ ਰਹੇ ਸਨ। ਸਿਪਾਹੀਆਂ ਨੇ ਬਾਬਾ ਜੈ ਸਿੰਘ ਜੀ ਨੂੰ ਪਕੜ ਕੇ ਅਬਦੁੱਸ ਸਮੱਦ ਖਾਂ ਦੇ ਸਾਹਮਣੇ ਪੇਸ਼ ਕੀਤਾ। ਅਬਦੁੱਸ ਸਮੱਦ ਖਾਂ ਸਿੰਘ ਨੂੰ ਦੇਖ ਕੇ ਬੜਾ ਖੁਸ਼ ਹੋਇਆ ਤੇ ਨਾਲ ਹੀ ਬੋਲਿਆ ਕਿ ਅਸੀਂ ਤੁਸਾਂ ਦੇ ਕੋਲ ਨੂੰ ਲੰਘ ਕੇ ਆਏ ਹਾਂ ਸਾਨੂੰ ਸਲਾਮ ਕਿਉਂ ਨਹੀਂ ਬੁਲਾਈ। ਬਾਬਾ ਜੀ ਨੇ ਕਿਹਾ ਕਿ ਮੈਨੂੰ ਤੁਸਾਂ ਦੇ ਲੰਘਣ ਬਾਰੇ ਕੋਈ ਪਤਾ ਨਹੀਂ ਲੱਗਾ ਉਸ ਵੇਲੇ ਮੇਰੀ ਬਿਰਤੀ ਗੁਰਚਰਨਾਂ ਨਾਲ ਜੁੜੀ ਹੋਈ ਸੀ।

ਇਸ ’ਤੇ ਸੂਬੇਦਾਰ ਨੇ ਹਕੂਮਤੀ ਹੰਕਾਰ ਵਿੱਚ ਕਿਹਾ ਕਿ ਚੰਗਾ ਮੈਂ ਪਟਿਆਲੇ ਜਾ ਕੇ ਤੇਰੀ ਜੁੜੀ ਬਿਰਤੀ ਨੂੰ ਦੇਖਾਗਾਂ। ਪਹਿਲਾਂ ਤੂੰ ਮੇਰਾ ਇਹ ਬੋਝਾ ਚੁੱਕ ਕੇ ਪਟਿਆਲੇ ਪਹੁੰਚਾ। ਬਾਬਾ ਜੀ ਕਹਿਣ ਲੱਗੇ ਕਿ ਇਸ ਬੋਝੇ ਵਿੱਚ ਕੀ ਹੈ ਤਾਂ ਸਿਪਾਹੀਆ ਨੇ ਕਿਹਾ ਕਿ ਇਸ ਬੋਝੇ ਵਿੱਚ ਨਵਾਬ ਸਾਹਿਬ ਦਾ ਹੁੱਕਾ ਹੈ। ਬਾਬਾ ਜੀ ਨੇ ਕਿਹਾ ਕਿ ਮੈਂ ਹੁੱਕੇ ਵਾਲਾ ਬੋਝਾ ਨਹੀਂ ਚੁਕਾਗਾਂ। ਇਹ ਸੁਣ ਕੇ ਨਵਾਬ ਨੂੰ ਬਹੁਤ ਗੁੱਸਾ ਆਇਆ ਅਤੇ ਉਸਨੇ ਬਾਬਾ ਜੈ ਸਿੰਘ ਜੀ ਦੀ ਧਰਮ ਸੁਪਤਨੀ ਮਾਤਾ ਧੰਨ ਕੌਰ ਤੇ ਦੋ ਸਪੁੱਤਰ ਭਾਈ ਕੜਾਕਾ ਸਿੰਘ ਤੇ ਭਾਈ ਖੜਕ ਸਿੰਘ ਤੇ ਇੱਕ ਨੂੰਹ ਮਾਤਾ ਅਮਰ ਕੌਰ ਨੂੰ ਵੀ ਬੁਲਾਇਆ ਗਿਆ ਤੇ ਕਿਹਾ ਕਿ ਇਹ ਬੋਝਾ ਤੁਸੀਂ ਚੁੱਕੋ। ਉਨ੍ਹਾਂ ਸਾਰਿਆ ਨੇ ਕਿਹਾ ਕਿ ਅਸੀਂ ਵੀ ਅਮ੍ਰਿਤਧਾਰੀ ਸਿੰਘ ਹਾਂ। ਇਸ ਹੁੱਕੇ ਵਾਲੇ ਬੋਝੇ ਨੂੰ ਅਸੀਂ ਵੀ ਨਹੀਂ ਚੁੱਕਦੇ।

Asset 5 100

ਨਵਾਬ ਨੂੰ ਇਹ ਸੁਣ ਕੇ ਆਪਣਾ ਅਪਮਾਨ ਹੋਣ ਪ੍ਰਤੀਤ ਹੋਇਆ ਜਿਸ ਕਕਰੇ ਨਵਾਬ ਨੇ ਬਾਬਾ ਜੈ ਸਿੰਘ ਦੇ ਪੂਰੇ ਪਰਿਵਾਰ ਨੂੰ ਉਹਨਾਂ ਦੇ ਸਾਹਮਣੇ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਅਤੇ ਬਾਬਾ ਜੀ ਨੂੰ ਦਰੱਖਤ ਨਾਲ ਪੁੱਠਿਆਂ ਟੰਗ ਕੇ ਸਰੀਰ ਦੀ ਪੂਰੀ ਚਮੜੀ ਉਤਾਰ ਕੇ ਸ਼ਹੀਦ ਕਰ ਦਿੱਤਾ।

ਇਸ ਮਗਰੋਂ ਪਿੰਡ ਦੀਆਂ ਸੰਗਤਾਂ ਨੇ ਇਕੱਠੇ ਹੋ ਕੇ ਪੰਜੇ ਅਮਰ ਸ਼ਹੀਦਾਂ ਦਾ ਸ਼ਹੀਦੀ ਅਸਥਾਨ ਵਾਲੀ ਜਗਾਂ ’ਤੇ ਹੀ ਸੰਸਕਾਰ ਕਰ ਦਿੱਤਾ।ਉਸ ਸਮੇਂ ਬਾਬਾ ਜੈ ਸਿੰਘ ਜੀ ਦੀ ਇੱਕ ਨੂੰਹ ਭਾਈ ਕੜਾਕਾ ਸਿੰਘ ਦੀ ਸੁਪਤਨੀ ਮਾਤਾ ਰਾਜ ਕੌਰ ਜੋ ਕਿ ਗਰਭਵਤੀ ਹੋਣ ਕਾਰਨ ਅੰਬਾਲੇ ਸ਼ਹਿਰ ਗਈ ਹੋਈ ਸੀ ਜਿਸ ਨੇ ਉੱਥੇ ਲੜਕੇ ਨੂੰ ਜਨਮ ਦਿੱਤਾ ਅੱਗੋਂ ਉਹਨਾਂ ਦੀ ਪੀੜੀ ਦਰ ਪੀੜੀ ਚੱਲਦੀ ਆ ਰਹੀ ਹੈ ਤੇ ਉਹਨਾਂ ਪੰਜੇ ਅਮਰ ਸ਼ਹੀਦਾਂ ਦੀ ਯਾਦ ਵਿੱਚ ਪਹਿਲਾਂ ਸ਼ਹੀਦੀ ਅਸਥਾਨ ਬਣਾਇਆ ਗਿਆ ਜਿੱਥੇ (ਥੜਾ ਸਾਹਿਬ) ਸ਼ੋਸਭਿਤ ਹੈ ਜੀ।

Asset 9 100

ਉਪਰੰਤ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਹੁਣ ਹਰ ਸਾਲ ਸ਼ਹੀਦਾਂ ਦੀ ਯਾਦ ਵਿੱਚ ਫੱਗਣ ਸੁਦੀ ਦਸਮੀਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋੜ ਮੇਲਾ ਲਗਦਾ ਹੈ ਅਤੇ ਅਨੇਕਾਂ ਹੀ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੀਆਂ ਹਨ।

शहीद बाबा जय सिंह जी खलकट और उनके परिवार की शहादत का संक्षिप्त इतिहास:

सूरह सो पहचानिये जू लराई दिन के हेत। पुरजा-पुरजा कटि मरै कभु न चढ़ै खेतु।

सम्मत 1810 (ई. 1753) को सरहिन्द के नवाब अब्दुस्समद खाँ अपनी सेना के साथ सरहिन्द से पटियाला जा रहे थे। जब वह मुगल माजरा (बारां) गांव में पहुंचे तो उन्होंने यहां आकर सिपाहियों को आदेश दिया कि यदि कोई सिंह मिले तो उसे मेरे पास लाओ। उस समय बाबा जयसिंह जी कुएँ पर स्नान कर रहे थे। सिपाहियों ने बाबा जयसिंह को पकड़ लिया और अब्दुस्समद खान के सामने पेश किया। अब्दुस समद खान सिंह को देखकर बहुत खुश हुआ और उसने यह भी कहा कि हम आपके पास से गुजरे हैं आपने हमारा स्वागत क्यों नहीं किया। बाबा जी ने कहा कि मुझे आपके निधन के बारे में कुछ भी पता नहीं था, उस समय मेरी बिरती गुरचरण के साथ जुड़ी हुई थी |

इस पर सूबेदार ने घमंडी अंदाज में कहा कि मैं पटियाला जाऊंगा और आपकी जुड़ी बिरती को देखूंगा। सबसे पहले आपने मेरा यह बोझ उठाए और पटियाला पहुँचे। बाबाजी ने पूछा कि इस बोझ में क्या है तो सिपाही ने कहा कि इस बोझ में नवाब साहब का हुक्का है। बाबा जी ने कहा कि मैं हुक्के का बोझ नहीं उठाऊंगा। यह सुनकर नवाब को बहुत गुस्सा आया और उन्होंने बाबा जय सिंह जी की धर्ममाता माता धन कौर, दो बेटे भाई कराका सिंह और भाई खड़क सिंह और एक बहू माता अमर कौर को बुलाया और कहा कि यह बोझ तुम्हें उठाना चाहिए। उन सभी ने कहा कि हम भी अमृतधारी सिंह हैं | इसी कारण हम इस हुक्के का बोझ भी नहीं उठायेंगे ।

Asset 5 100

यह सुनकर नवाब को अपमान महसूस हुआ और उस ने अपने बाबा जय सिंह के सामने ही उनके पूरे परिवार को प्रताड़ित किया और बाबा जी के शरीर की पूरी खाल उतारकर उन्हें पेड़ से लटका दिया | वह शहीद हो गये।

Asset 7 100

इसके बाद गांव वालों ने एकत्रित होकर पांचों अमर शहीदों का अंतिम संस्कार शहीद स्थल पर कर किया |उस समय बाबा जय सिंह के एक बेटे भाई कराका सिंह की पतनी माता राज कौर जो गर्भवती होने के कारण अम्बाला शहर में गई थी सी जिसने वहां एक लड़के को जन्म दिया था | अब उनकी पीढ़ी दर पीढ़ी चलती आ रही है और उन पांच अमर शहीदों की याद में सबसे पहले एक शहीद स्थल बनाया गया जहां (थारा साहिब) बना हुआ था |

Asset 9 100

यहाँ पर बाद में गुरुद्वारा साहिब बनाया गया। अब हर वर्ष संगतों के सहयोग से शहीदों की याद में फागण सुदी दशमी को मेला लगता है और अनेक संगतें श्री गुरु ग्रंथ साहिब जी के समक्ष नतमस्तक होकर शहीदों को श्रद्धांजलि अर्पित करती हैं।

Brief history of martyrdom of Shaheed Baba Jai Singh Ji Khalkat and his family

Surah is so recognizable that it is for the sake of religion. “Even if cut into pieces, they will never leave the battlefield

The martyrdom of Shaheed Baba Jai Singh Ji Khalkat and his family is a deeply revered story of sacrifice and steadfastness in the Sikh faith. In the year Samat 1810 (1753 AD), Nawab Abdus Samad Khan of Sirhind was traveling with his army from Sirhind to Patiala. When he reached the village of Mughal Majra (Baran), he ordered his soldiers to bring any Singh they encountered to him.

Asset 3 100

At that time, Baba Jai Singh Ji was bathing at a well. The soldiers captured him and presented him before Nawab Abdus Samad Khan. The Nawab sarcastically remarked that it was fortunate for them to pass by Baba Jai Singh Ji and questioned why he did not salute them. Baba Ji calmly explained that he was unaware of their passing, as he was engaged in the remembrance of the Guru (Gurucharan).

Proudly, the Subedar ordered Baba Jai Singh Ji to carry the Nawab’s belongings to Patiala. When Baba Ji inquired about the contents, the soldiers informed him that the load contained the Nawab’s hookah. Baba Jai Singh Ji refused to bear the burden of the hookah, as it was against his principles as an Amritdhari Singh.

The Nawab, enraged by this defiance, summoned Baba Jai Singh Ji’s wife, Mata Dhan Kaur, his sons, Bhai Kharak Singh and Bhai Sher Singh, and his mother, Mata Amar Kaur. He demanded that they carry the burden, but they all refused, asserting their faith and commitment to their principles.

Asset 5 100

Insulted by their refusal, the Nawab ordered the brutal execution of Baba Jai Singh Ji’s entire family in front of him. Baba Jai Singh Ji himself was martyred in a gruesome manner—he was tied to a tree, and his skin was removed from his body.

Asset 7 100

After this horrific event, the villagers gathered at the site where the five immortal martyrs were executed and performed their last rites. Baba Jai Singh Ji’s daughter-in-law, Mata Raj Kaur, who was pregnant at the time, had gone to Ambala and later gave birth to a son there, continuing the family lineage.

In memory of these five immortal martyrs, the first martyrdom site, known as Thaja Sahib, was established.

Asset 9 100

Later, a Gurdwara Sahib was constructed at the site. Every year, on Fagan Sudi Dashami, a fair is organized in memory of the martyrs with the support of the devotees. Many devotees (Sangat) gather to bow before Sri Guru Granth Sahib Ji and pay homage to the martyrs, keeping their legacy alive.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ (ਅੰਗ ੮੭੧)

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥