ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ (ਅੰਗ ੮੧੫)

ਅਰਥ: ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (ਅੰਗ ੬੮੨)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ (ਅੰਗ ੬੨੪)

ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਅਰਥ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਹੈ ਜੋ ਕਿ ਗੁਰੂ ਨਗਰੀ ਅੰਮ੍ਰਿਤਸਰ ‘ਚ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਈ: ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਾ ਇਤਿਹਾਸ ਹੇਠ ਲਿਖੇ ਅਨੁਸਾਰ ਹੈ।

1604 ਈ: ਵਿੱਚ ਪੋਥੀ ਸਾਹਿਬ ਦੀ ਸੰਪਾਦਨਾ ਪੂਰੀ ਹੋਈ: ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਰੀ ਬਾਣੀ ਨੂੰ ਇਸ ਦੇ ਸ਼ੁੱਧ ਰੂਪ ਵਿੱਚ ਰੱਖਣ ਅਤੇ ਲੋਕ ਭਲਾਈ ਲਈ ਮਹਾਨ ਫੈਸਲਾ ਲਿਆ। ਉਹ ਫੈਸਲਾ ਸੀ ਕਿ ਸਾਰੀ ਬਾਣੀ ਨੂੰ ਇੱਕ ਗ੍ਰੰਥ ਸਾਹਿਬ ਵਿੱਚ ਇਕੱਠਾ ਕੀਤਾ ਜਾਵੇ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉਸ ਸਮੇਂ ਪੋਥੀ ਸਾਹਿਬ ਕਿਹਾ ਜਾਂਦਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਰਚਨਾ ‘ਜਪੁਜੀ ਸਾਹਿਬ’ ਨੂੰ ਥਾਂ ਦਿੱਤੀ। ਇਹ ਮਹਾਨ ਕਾਰਜ ਗੁਰੂ ਜੀ ਨੇ ਭਾਈ ਗੁਰਦਾਸ ਜੀ ਨੂੰ ਲਿਖਾਰੀ ਨਿਯੁਕਤ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਮਸਰ ਦੇ ਕੰਢੇ ਪੋਥੀ ਸਾਹਿਬ ਲਿਖਣ ਦਾ ਕਾਰਜ ਆਰੰਭਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਾਹਮਣੇ ਇਹ ਬਹੁਤ ਵੱਡਾ ਕਾਰਜ ਸੀ, ਜਿਸ ਵਿਚ ਉਨ੍ਹਾਂ ਨੇ ਸਾਰੀਆਂ ਬਾਣੀਆਂ ਨੂੰ ਛਾਂਟ ਕੇ ਸ਼ੁੱਧ ਬਾਣੀ ਦੀ ਚੋਣ ਕਰਨੀ ਸੀ ਅਤੇ ਸੰਤਾਂ-ਮਹਾਂਪੁਰਖਾਂ ਦੀ ਬਾਣੀ ਨੂੰ ਉਨ੍ਹਾਂ ਦੇ ਸ਼ੁੱਧ ਰੂਪ ਵਿਚ ਇਕੱਠਾ ਕਰਨਾ ਸੀ। ਅਖ਼ੀਰ ਕਈ ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ 1604 ਈ: ਵਿੱਚ ਪੋਥੀ ਸਾਹਿਬ ਦੀ ਸੰਪਾਦਨਾ ਪੂਰੀ ਹੋਈ।

1430 ਅੰਗਾਂ ਵਿੱਚ ਬਾਣੀ ਦਰਜ: 1604 ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। 1430 ਅੰਗਾਂ (ਪੰਨਿਆਂ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਗ੍ਰੰਥ ਦੇ ਪਹਿਲੇ ਗ੍ਰੰਥੀ ਬਣੇ।

ਭਾਈ ਗੁਰਦਾਸ ਜੀ ਨੇ ਲਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬੋਲ: ਗੁਰਦੁਆਰਾ ਰਾਮਸਰ ਸਾਹਿਬ ਦੇ ਅਸਥਾਨ ‘ਤੇ ਗੁਰੂ ਸਾਹਿਬ ਨੇ ਭਾਈ ਗੁਰਦਾਸ ਜੀ ਦੁਆਰਾ 1603 ਵਿੱਚ ਬਾਣੀ ਲਿਖਵਾਉਣ ਦਾ ਕੰਮ ਸ਼ੁਰੂ ਕੀਤਾ, ਜੋ 1604 ਵਿਚ ਸੰਪੂਰਨ ਹੋਇਆ। ਇਸ ਤੋਂ ਬਾਅਦ ਇਸ ਦਾ ਨਾਂ ਆਦਿ ਗ੍ਰੰਥ ਰੱਖਿਆ ਗਿਆ। ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕਾਰਜ ਬਿਨਾਂ ਕਿਸੇ ਭੇਦ-ਭਾਵ ਦੇ ਸਾਰੇ ਵਿਦਵਾਨਾਂ ਅਤੇ ਸ਼ਰਧਾਲੂਆਂ ਦੀ ਬਾਣੀ ਸਮੇਤ ਕੀਤਾ। ਰਾਗਾਂ ਦੇ ਆਧਾਰ ’ਤੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੰਕਲਿਤ ਬਾਣੀਆਂ ਦਾ ਵਰਗੀਕਰਨ ਕੀਤਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਗੁਰ ਸਾਹਿਬਾਨਾਂ ਦੀ ਬਾਣੀ ਦਰਜ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ (974 ਸ਼ਬਦ ਤੇ ਸਲੋਕ), ਸ੍ਰੀ ਗੁਰੂ ਅੰਗਦ ਦੇਵ ਜੀ (62 ਸਲੋਕ), ਸ੍ਰੀ ਗੁਰੂ ਅਮਰਦਾਸ ਜੀ (907 ਪਦ ਤੇ ਸਲੋਕ), ਸ੍ਰੀ ਗੁਰੂ ਰਾਮਦਾਸ ਜੀ (679 ਪਦ ਤੇ ਸਲੋਕ) , ਸ੍ਰੀ ਗੁਰੂ ਅਰਜਨ ਦੇਵ ਜੀ (2218 ਪਦ ਤੇ ਸਲੋਕ), ਸ੍ਰੀ ਗੁਰੂ ਤੇਗ ਬਹਾਦਰ ਜੀ (115 ਪਦ ਤੇ ਸਲੋਕ) ਦੀ ਬਾਣੀ ਸ਼ਾਮਿਲ ਹੈ। ਇਸ ਤੋਂ ਇਲਾਵਾ ਭਗਤ ਜੈਦੇਵ (2 ਸ਼ਬਦ), ਸ਼ੇਖ ਫਰੀਦ (112 ਸ਼ਬਦ, 4 ਸ਼ਬਦ), ਭਗਤ ਤਿਰਲੋਚਨ ਜੀ (4 ਸ਼ਬਦ), ਭਗਤ ਨਾਮਦੇਵ ਜੀ (60 ਸ਼ਬਦ), ਭਗਤ ਰਾਮਾਨੰਦ ਜੀ (1 ਸ਼ਬਦ), ਭਗਤ ਸਾਧਨਾ ਜੀ (1 ਸ਼ਬਦ)। ਸ਼ਬਦ), ਭਗਤ ਬੇਣੀ ਜੀ (1 ਸ਼ਬਦ), ਭਗਤ ਰਵਿਦਾਸ ਜੀ (41 ਸ਼ਬਦ), ਭਗਤ ਕਬੀਰ ਜੀ (292 ਸ਼ਬਦ, ਭਗਤ ਧੰਨਾ ਜੀ (4 ਸ਼ਬਦ), ਭਗਤ ਪੀਪਾ ਜੀ (1 ਸ਼ਬਦ) ਸ਼ਾਮਲ ਹਨ। ਇਸ ਦੇ ਨਾਲ ਹੀ ਸ੍ਰੀ ਗੁਰੁ ਗ੍ਰੰਥ ਸਾਹਿਬ ਵਿੱਚ 11 ਭੱਟਾਂ, ਕਲਸ਼ਰ, ਜਲਪ, ਕਿਰਤ, ਸਲ, ਭੱਲ, ਨਲ, ਮਥੁਰਾ, ਗਯੰਦ, ਭਿਖਾ, ਬੱਲ ਅਤੇ ਹਰਬੰਸ ਜੀ ਦੀਆਂ 123 ਸਵੱਈਏ ਵੀ ਦਰਜ ਹਨ।

ਮੁੱਢ ਤੋਂ ਲੈਕੇ ਸੰਪੂਰਨਤਾ: ਸਭ ਤੋਂ ਪਹਿਲਾਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਕਾਲ ਪੁਰਖ ਦੇ ਸਦੀਵੀ ਬਚਨਾਂ ਨੂੰ ਪੋਥੀ ਰੂਪ ਵਿੱਚ ਲਿਿਖਆ। ਇਸ ਤੋਂ ਮਗਰੋਂ ਜਿਸ ਵਕਤ ਗੁਰੂ ਅੰਗਦ ਦੇਵ ਜੀ ਗੁਰਿਆਈ ’ਤੇ ਬਿਰਾਜਮਾਨ ਸਨ, ਉਸ ਵਕਤ ਗੁਰੂ ਨਾਨਕ ਦੇਵ ਜੀ ਨੇ ਇਸ ਪੋਥੀ ਨੂੰ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤਾ। ਆਤਮ ਤ੍ਰਿਪਤੀ ਅਤੇ ਨਿਰੰਕਾਰ ਦੇ ਦਰਸ਼ਨ ਕਰਵਾਉਣ ਵਾਲੇ ਇਹਨਾਂ ਅੰਮ੍ਰਿਤ ਬਚਨਾਂ ਦਾ ਪਰਵਾਹ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਤੱਕ ਨਿਰੰਤਰ ਚਲਦਾ ਰਿਹਾ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦਾ ਦੁੱਖ ਹਰਣ ਦੇ ਲਈ ਭਗਤਾਂ, ਭੱਟਾਂ ਤੇ ਗੁਰੂ ਘਰ ਵਲੋਂ ਵਰੋਸਾਏ ਸਿੱਖਾਂ ਦੀ ਬਾਣੀ ਨੂੰ ਇਕੱਤਰ ਕਰਨ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ’ਚ ‘ਆਦਿ ਗ੍ਰੰਥ’ ਤਿਆਰ ਕਰਵਾਇਆ। 1430 ਅੰਕ ਵਾਲੇ ਇਸ ਮਹਾਨ ਗ੍ਰੰਥ ਵਿੱਚ ਅੰਗ 1 ਤੋਂ ਲੈ ਕੇ 13 ਤੱਕ ਰਾਗ-ਮੁਕਤ ਨਿੱਤਨੇਮ ਦੀਆਂ ਬਾਣੀਆਂ ਅੰਕਿਤ ਹਨ। ਅੰਗ 14 ਤੋਂ ਲੈ ਕੇ 1353 ਤੱਕ ਰਾਗ-ਬੱਧ ਬਾਣੀ ਅੰਕਿਤ ਹੈ। ਅੰਕ 1353 ਤੋਂ 1430 ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ, ਭਗਤ ਕਬੀਰ ਜੀ, ਬਾਬਾ ਸ਼ੇਖ ਫਰੀਦ ਤੇ ਭੱਟ ਸਾਹਿਬਾਨ ਵਲੋਂ ਉਚਾਰੇ ਸਲੋਕ, ਸਵੱਯੇ, ਰਾਗ ਮਾਲਾ ਦਰਜ ਹੈ। ਅਖੀਰ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਨੇ 1708 ਈ ਨੂੰ ਜੋਤੀ-ਜੋਤਿ ਸਮਾਉਣ ਦੇ ਸਮੇਂ ਇਸ ਪਾਵਨ ਗ੍ਰੰਥ ਨੂੰ ਮੱਥਾ ਟੇਕਿਆ ਅਤੇ ਇਸ ਗ੍ਰੰਥ ਦੀ ਪਰਿਕਰਮਾ ਕਰਕੇ ਗੁਰੂ ਥਾਪ ਦਿੱਤਾ। ਇਸ ਤਰ੍ਹਾਂ ਸਿੱਖ ਕੌਮ ਨੂੰ ਸਦੀਵੀ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਗੁਰੂ ਸਾਹਿਬ ਨੇ ਲਾਇਆ।

श्री गुरु ग्रंथ साहिब का पहला प्रकाश पर्व

आज श्री गुरु ग्रंथ साहिब का पहला प्रकाश पर्व है, जिसे गुरु नगरी अमृतसर में बड़ी श्रद्धा और भावना के साथ मनाया जाता है। सिखों के पांचवें गुरु अर्जन देव जी ने आज ही के दिन 1604 ई. में पहली बार सचखंड श्री हरमंदिर साहिब में प्रकाश पर्व मनाया था। गुरु ग्रंथ साहिब का प्रकाशन हुआ। श्री गुरु ग्रंथ साहिब के प्रकाशन का इतिहास इस प्रकार है।

पोथी साहिब का संकलन 1604 ई. में पूरा हुआ: श्री गुरु अर्जन देव जी ने संपूर्ण बानी को शुद्ध रूप में रखने और लोगों के कल्याण के लिए एक महान निर्णय लिया। यह निर्णय लिया गया कि संपूर्ण बानी को एक ग्रंथ साहिब में संग्रहीत किया जाना चाहिए। श्री गुरु ग्रंथ साहिब को उस समय पोथी साहिब कहा जाता था। श्री गुरु ग्रंथ साहिब जी का संपादन करते समय श्री गुरु अर्जन देव जी ने सबसे पहले श्री गुरु नानक देव जी की महान कृति ‘जपुजी साहिब’ को स्थान दिया। इस महान कार्य के लिए गुरु जी ने भाई गुरदास जी को मुंशी नियुक्त किया और श्री अमृतसर साहिब में रामसर के तट पर पोथी साहिब लिखने का कार्य शुरू किया। श्री गुरु अर्जन देव जी के सामने यह एक बहुत बड़ा कार्य था, जिसमें उन्हें सभी छंदों को छांटना था और शुद्ध छंद का चयन करना था और साधु-संतों के छंदों को उनके शुद्ध रूप में एकत्र करना था। अंततः कई महीनों की कड़ी मेहनत के बाद 1604 ई. में पोथी साहिब का संपादन पूरा हुआ।

1430 भागों में दर्ज बानी: आज ही के दिन 1604 में श्री गुरु ग्रंथ साहिब को पहली बार श्री हरमंदिर साहिब में प्रकाशित किया गया था। 1430 पन्नों वाले श्री गुरु ग्रंथ साहिब के प्रथम प्रकाशन के अवसर पर श्रद्धालुओं ने कीर्तन दीवान सजाया और बाबा बुड्ढा ने श्लोकों का जाप शुरू किया. पहले पातशाह से लेकर छठे पातशाह तक अपना जीवन सिख धर्म की सेवा में समर्पित करने वाले बाबा बुड्ढा इस पुस्तक के पहले लेखक बने।

भाई गुरदास जी द्वारा लिखित श्री गुरु अर्जन देव जी के बोल: गुरुद्वारा रामसर साहिब के मंदिर में, गुरु साहिब ने 1603 में भाई गुरदास जी द्वारा बानी लिखने का काम शुरू किया, जो 1604 में पूरा हुआ। इसके बाद इसका नाम आदि ग्रंथ रखा गया। गुरु अर्जन देव जी ने सभी विद्वानों और भक्तों के श्लोकों सहित बिना किसी भेदभाव के श्री गुरु ग्रंथ साहिब जी का संपादन करने का कार्य किया। रागों के आधार पर उन्होंने श्री गुरु ग्रंथ साहिब में संकलित स्तोत्रों का वर्गीकरण किया है।

श्री गुरु ग्रंथ साहिब में विभिन्न गुरु साहिबों के पद दर्ज हैं: श्री गुरु नानक देव जी (974 शब्द और श्लोक), श्री गुरु अंगद देव जी (62 श्लोक), श्री गुरु अमरदास जी (907 श्लोक और श्लोक) ग्रंथ साहिब, श्री गुरु रामदास जी (679 श्लोक और श्लोक), श्री गुरु अर्जन देव जी (2218 श्लोक और श्लोक), श्री गुरु तेग बहादुर जी (115 श्लोक और श्लोक) शामिल हैं। इसके अलावा भगत जयदेव (2 शब्द), शेख फरीद (112 शब्द, 4 शब्द), भगत तिरलोचन जी (4 शब्द), भगत नामदेव जी (60 शब्द), भगत रामानंद जी (1 शब्द), भगत साधना जी (1 शब्द) शब्द) )। शबद), भगत बेनी जी (1 शबद), भगत रविदास जी (41 शबद), भगत कबीर जी (292 शबद), भगत धन्ना जी (4 शबद), भगत पीपा जी (1 शबद) श्री गुरु के साथ 11 भाट। कलशार, जलप, किरात, साल, भल्ल, नल, मथुरा, गयंद, भिखा, गेंद और हरबंस के 123 स्वाय भी ग्रंथ साहिब में दर्ज हैं।

आदि से पूर्णता तक: सबसे पहले सिख धर्म के संस्थापक श्री गुरु नानक देव जी ने अकाल पुरख के शाश्वत शब्दों को पोथी के रूप में लिखा था। इसके बाद जब गुरु अंगद देव जी गुरिया पर बैठे तो गुरु नानक देव जी ने यह पुस्तक गुरु अंगद देव जी को सौंप दी। गुरु नानक देव जी, गुरु अंगद देव जी, गुरु अमर दास जी, गुरु राम दास जी, गुरु अर्जन देव जी इन अमृत बचनों की परवाह करते रहे, जिससे आत्मसंतुष्टि और निरंकार के दर्शन होते हैं। श्री गुरु अर्जन देव जी ने मानवता की पीड़ा को कम करने के लिए गुरु घर द्वारा सौंपी गई भगतों, भट्टों और सिखों की बानी को एकत्र करने के बाद श्री गुरु ग्रंथ साहिब के रूप में ‘आदि ग्रंथ’ तैयार किया। 1430 अंकों वाले इस महान ग्रंथ में राग-मुक्त नित्तनेम् के छंद अंग 1 से 13 तक क्रमांकित हैं। अंग 14 से 1353 तक राग-बद्ध छंद क्रमांकित हैं। संख्या 1353 से 1430 में श्री गुरु तेग बहादुर जी, भगत कबीर जी, बाबा शेख फरीद और भट्ट साहिबों द्वारा गाए गए श्लोक, स्वर, राग मालाएं शामिल हैं। अंत में, दशम पिता श्री गुरु गोबिंद सिंह ने 1708 ई. को ज्योति-जोती लेते समय इस पवित्र पुस्तक को नमन किया और इस पुस्तक की परिक्रमा की और गुरु थाप दी। इस प्रकार गुरु साहिब द्वारा सिख समुदाय को शाश्वत शब्द गुरु श्री गुरु ग्रंथ साहिब जी दिया गया।

The first Prakash Purab of Sri Guru Granth Sahib

Prakash Purab of Sri Guru Granth Sahib and its historical significance. This occasion, marking the first publication of the Sri Guru Granth Sahib in 1604 AD, is a momentous event in Sikh history, celebrated with deep reverence and joy.


The Prakash Purab commemorates the day when Guru Arjan Dev Ji, the fifth Guru of the Sikhs, completed the compilation of the sacred scripture known initially as the ‘Pothi Sahib,’ which later came to be known as the Sri Guru Granth Sahib. This compilation was a monumental task, undertaken with great dedication and care to preserve the purity and integrity of the hymns and teachings of previous Gurus and saints.
The process of creating this scripture involved gathering the divine verses from various sources, including the teachings of Guru Nanak Dev Ji and other Gurus, as well as the hymns of revered saints and poets. This meticulous work ensured that the teachings of Sikhism were recorded comprehensively and authentically. The Sri Guru Granth Sahib was organized into different ragas and included verses from various contributors, providing a rich and diverse spiritual resource for the Sikh community.


The publication of the Sri Guru Granth Sahib at the Harmandir Sahib (Golden Temple) was a significant event that was celebrated with devotional singing and prayers. Baba Buddha Ji, a revered figure in Sikh history, had the honor of being the first to recite from this sacred scripture, symbolizing the continuity and reverence of the Sikh faith.


The ongoing respect and veneration of the Sri Guru Granth Sahib, culminating in its designation as the eternal Guru by Guru Gobind Singh Ji in 1708, highlight its central role in Sikhism. This holy scripture serves as a guide for spiritual practice, moral conduct, and community life, embodying the divine wisdom and teachings of the Gurus and saints.


Celebrating this Prakash Purab in Guru Nagar Amritsar and elsewhere, Sikhs reaffirm their commitment to the values and teachings of the Sri Guru Granth Sahib, which continue to inspire and guide their lives.

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ (ਅੰਗ ੬੭੧)

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ (ਅੰਗ ੫੬੧)

ਅਰਥ: ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥