ਜਾਪੁ ਸਾਹਿਬ
ੴ ਸਤਿਗੁਰ ਪ੍ਰਸਾਦਿ ॥
ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਜਾਪੁ
ਸ੍ਰੀ ਮੁਖਵਾਕ ਪਾਤਿਸਾਹੀ ੧੦ ॥
ਛਪੈ ਛੰਦ ॥ ਤ੍ਵ ਪ੍ਰਸਾਦਿ ॥
ਚੱਕ੍ਰ ਚਿਹਨ ਅਰੁ ਬਰਨ ਜਾਤਿ
ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ
ਕੋਊ ਕਹਿ ਨ ਸਕਤ ਕਿਹ ॥
ਅਚਲ ਮੂਰਤਿ ਅਨਭਉ ਪ੍ਰਕਾਸ
ਅਮਿਤੋਜਿ ਕਹਿੱਜੈ ॥
ਕੋਟਿ ਇੰਦ੍ਰ ਇੰਦ੍ਰਾਣ
ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ
ਨੇਤ ਨੇਤ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ
ਕਰਮ ਨਾਮ ਬਰਨਤ ਸੁਮਤ॥੧॥
ਭੁਜੰਗ ਪ੍ਰਯਾਤ ਛੰਦ ॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥
ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥
ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥
ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥
ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥
ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥
ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥
ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥
ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥
ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥
ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥
ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥
ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥
ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥
ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥
ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥
ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥
ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥
ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥
ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥
ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥
ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥
ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੭॥
ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥
ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥
ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥
ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥
ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥
ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥
ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥
ਨਮਸਤੰ ਅਜਨਮੇ ॥ ਨਮਸਤੰ ਸੁਬਨਮੇ ॥੨੧॥
ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥
ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥
ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥
ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥
ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥
ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥
ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥
ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥
ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥
ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥
ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥
ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥
ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਅਰੂਪ ਹੈਂ ॥ ਅਨੂਪ ਹੈਂ ॥
ਅਜੂ ਹੈਂ ॥ ਅਭੂ ਹੈਂ ॥੨੯॥
ਅਲੇਖ ਹੈਂ ॥ ਅਭੇਖ ਹੈਂ ॥
ਅਨਾਮ ਹੈਂ ॥ ਅਕਾਮ ਹੈਂ ॥੩੦॥
ਅਧੇ ਹੈਂ ॥ ਅਭੇ ਹੈਂ ॥
ਅਜੀਤ ਹੈਂ ॥ ਅਭੀਤ ਹੈਂ ॥੩੧॥
ਤ੍ਰਿਮਾਨ ਹੈਂ ॥ ਨਿਧਾਨ ਹੈਂ ॥
ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥
ਅਨੀਲ ਹੈਂ ॥ ਅਨਾਦਿ ਹੈਂ ॥
ਅਜੇ ਹੈਂ ॥ ਅਜਾਦਿ ਹੈਂ ॥੩੩॥
ਅਜਨਮ ਹੈਂ ॥ ਅਬਰਨ ਹੈਂ ॥
ਅਭੂਤ ਹੈਂ ॥ ਅਭਰਨ ਹੈਂ ॥੩੪॥
ਅਗੰਜ ਹੈਂ ॥ ਅਭੰਜ ਹੈਂ ॥
ਅਝੂਝ ਹੈਂ॥ ਅਝੰਝ ਹੈਂ ॥੩੫॥
ਅੱਮੀਕ ਹੈਂ ॥ ਰਫ਼ੀਕ ਹੈਂ ॥
ਅਧੰਧ ਹੈਂ ॥ ਅਬੰਧ ਹੈਂ ॥੩੬॥
ਨ੍ਰਿਬੂਝ ਹੈਂ ॥ ਅਸੂਝ ਹੈਂ ॥
ਅਕਾਲ ਹੈਂ ॥ ਅਜਾਲ ਹੈਂ ॥੩੭॥
ਅਲਾਹ ਹੈਂ ॥ ਅਜਾਹ ਹੈਂ ॥
ਅਨੰਤ ਹੈਂ ॥ ਮਹੰਤ ਹੈਂ ॥੩੮॥
ਅਲੀਕ ਹੈਂ ॥ ਨ੍ਰਿਸਰੀਕ ਹੈਂ ॥
ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥
ਅਗੰਮ ਹੈਂ ॥ ਅਜੰਮ ਹੈਂ ॥
ਅਭੂਤ ਹੈਂ ॥ ਅਛੂਤ ਹੈਂ ॥੪੦॥
ਅਲੋਕ ਹੈਂ ॥ ਅਸੋਕ ਹੈਂ ॥
ਅਕਰਮ ਹੈਂ ॥ ਅਭਰਮ ਹੈਂ ॥੪੧॥
ਅਜੀਤ ਹੈਂ ॥ ਅਭੀਤ ਹੈਂ ॥
ਅਬਾਹ ਹੈਂ ॥ ਅਗਾਹ ਹੈਂ ॥੪੨॥
ਅਮਾਨ ਹੈਂ ॥ ਨਿਧਾਨ ਹੈਂ ॥
ਅਨੇਕ ਹੈਂ ॥ ਫਿਰਿ ਏਕ ਹੈਂ ॥੪੩॥
ਭੁਜੰਗ ਪ੍ਰਯਾਤ ਛੰਦ ॥
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥
ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥
ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥
ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥
ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥
ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥
ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥
ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥
ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥
ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥
ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥
ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥
ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥
ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥
ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥
ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥
ਨਮੋ ਸਸਤ੍ਰਪਾਣੇ ॥ ਨਮੋ ਅਸਤ੍ਰ ਮਾਣੇ ॥
ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥
ਅਭੇਖੀ ਅਭਰਮੀ ਅਭੋਗੀ ਅਭੁਗਤੇ ॥
ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥
ਨਮੋ ਨਿੱਤ ਨਾਰਾਇਣੇ ਕ੍ਰਰ ਕਰਮੇ ॥
ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥
ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥
ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥
ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥
ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥
ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥
ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥
ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥
ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥
ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥
ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥
ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥
ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥
ਅਛੇਦੀ ਅਭੇਦੀ ਅਨਾਮੰ ਅਕਾਮੰ ॥
ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥
ਤੇਰਾ ਜੋਰੁ ॥ ਚਾਚਰੀ ਛੰਦ ॥
ਜਲੇ ਹੈਂ ॥ ਥਲੇ ਹੈਂ ॥
ਅਭੀਤ ਹੈਂ ॥ ਅਭੇ ਹੈਂ ॥ ॥੬੨॥
ਪ੍ਰਭੂ ਹੈਂ ॥ ਅਜੂ ਹੈਂ ॥
ਅਦੇਸ ਹੈਂ ॥ ਅਭੇਸ ਹੈਂ ॥੬੩॥
ਭੁਜੰਗ ਪ੍ਰਯਾਤ ਛੰਦ ॥
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥
ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥
ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥
ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥
ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥
ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥
ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥
ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥
ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥
ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥
ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥
ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥
ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥
ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥
ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥
ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥
ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥
ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥
ਅਖੱਲ ਜੋਗੇ ॥ ਅਚੱਲ ਭੋਗੇ ॥੭੪॥
ਅਚੱਲ ਰਾਜੇ ॥ ਅਟੱਲ ਸਾਜੇ ॥
ਅਖੱਲ ਧਰਮੰ ॥ ਅਲੱਖ ਕਰਮੰ ॥੭੫॥
ਸਰਬੰ ਦਾਤਾ ॥ ਸਰਬੰ ਗਿਆਤਾ ॥
ਸਰਬੰ ਭਾਨੇ ॥ ਸਰਬੰ ਮਾਨੇ ॥੭੬॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥
ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥
ਸਰਬੰ ਦੇਵੰ ॥ ਸਰਬੰ ਭੇਵੰ ॥
ਸਰਬੰ ਕਾਲੇ ॥ ਸਰਬੰ ਪਾਲੇ ॥੭੮॥
ਰੂਆਲ ਛੰਦ ॥ ਤ੍ਵ ਪ੍ਰਸਾਦਿ ॥
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥
ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥
ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥
ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥
ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥
ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥
ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥
ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥
ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥
ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥
ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥
ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥
ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥
ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥
ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥
ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥
ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥
ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥
ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥
ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥
ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥
ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥
ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥
ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥
ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥
ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥
ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
ਗੁਨ ਗਨ ਉਦਾਰ ॥ ਮਹਿਮਾ ਅਪਾਰ ॥
ਆਸਨ ਅਭੰਗ ॥ ਉਪਮਾ ਅਨੰਗ ॥੮੭॥
ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥
ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥
ਰਾਜਾਨ ਰਾਜ ॥ ਭਾਨਾਨ ਭਾਨ ॥
ਦੇਵਾਨ ਦੇਵ ॥ ਉਪਮਾ ਮਹਾਨ ॥੮੯॥
ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥
ਰੰਕਾਨ ਰੰਕ ॥ ਕਾਲਾਨ ਕਾਲ ॥੯੦॥
ਅਨਭੂਤ ਅੰਗ ॥ ਆਭਾ ਅਭੰਗ ॥
ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥
ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥
ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥
ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥
ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥
ਭੁਜੰਗ ਪ੍ਰਯਾਤ ਛੰਦ ॥
ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥
ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥
ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥
ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥
ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥
ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥
ਚਾਚਰੀ ਛੰਦ ॥
ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥
ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥
ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥
ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥
ਭਗਵਤੀ ਛੰਦ ॥ ਤ੍ਵ ਪਰਸ੍ਰਾਦਿ ਕਥਤੇ ॥
ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥
ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥
ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥
ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥
ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥
ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥
ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥
ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥
ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥
ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥
ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥
ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥
ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥
ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥
ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥
ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥
ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥
ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥
ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥
ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥
ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥
ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥
ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥
ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥
ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥
ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥
ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥
ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥
ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥
ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥
ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥
ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥
ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥
ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥
ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥
ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥
ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥
ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥
ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥
ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥
ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥
ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥
ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥
ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥
ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥
ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥
ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥
ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥
ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥
ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥
ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥
ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥
ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥
ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥
ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥
ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥
ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥
ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥
ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥
ਚਾਚਰੀ ਛੰਦ ॥
ਅਭੰਗ ਹੈਂ ॥ ਅਨੰਗ ਹੈਂ ॥
ਅਭੇਖ ਹੈਂ ॥ ਅਲੇਖ ਹੈਂ ॥੧੩੩॥
ਅਭਰਮ ਹੈਂ ॥ ਅਕਰਮ ਹੈਂ ॥
ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥
ਅਜੈ ਹੈਂ ॥ ਅਬੈ ਹੈਂ ॥
ਅਭੂਤ ਹੈਂ ॥ ਅਧੂਤ ਹੈਂ ॥੧੩੫॥
ਅਨਾਸ ਹੈਂ ॥ ਉਦਾਸ ਹੈਂ ॥
ਅਧੰਧ ਹੈਂ ॥ ਅਬੰਧ ਹੈਂ ॥੧੩੬॥
ਅਭਗਤ ਹੈਂ ॥ ਬਿਰਕਤ ਹੈਂ ॥
ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥
ਨਿਚਿੰਤ ਹੈਂ ॥ ਸੁਨਿੰਤ ਹੈਂ ॥
ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥
ਅਲੇਖ ਹੈਂ ॥ ਅਭੇਖ ਹੈਂ ॥
ਅਢਾਹ ਹੈਂ ॥ ਅਗਾਹ ਹੈਂ ॥੧੩੯॥
ਅਸੰਭ ਹੈਂ ॥ ਅਗੰਭ ਹੈਂ ॥
ਅਨੀਲ ਹੈਂ ॥ ਅਨਾਦਿ ਹੈਂ ॥੧੪੦॥
ਅਨਿੱਤ ਹੈਂ ॥ ਸੁਨਿੱਤ ਹੈਂ ॥
ਅਜਾਤ ਹੈਂ ॥ ਅਜਾਦ ਹੈਂ ॥੧੪੧॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਸਰਬੰ ਹੰਤਾ ॥ ਸਰਬੰ ਗੰਤਾ ॥
ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥
ਸਰਬੰ ਹਰਤਾ ॥ ਸਰਬੰ ਕਰਤਾ ॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥
ਸਰਬੰ ਕਰਮੰ ॥ ਸਰਬੰ ਧਰਮੰ ॥
ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥
ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥
ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥
ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥
ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥
ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥
ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥
ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥
ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥
ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥
ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥
ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥
ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥
ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥
ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥
ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥
ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥
ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥
ਹਰੀਫ਼ੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥
ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥
ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥
ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥
ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥
ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥
ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥
ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥
ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥
ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥
ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥
ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥
ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥
ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥
ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥
ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥
ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥
ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥
ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥
ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥
ਅਨਛਿੱਜ ਅੰਗ ॥ ਆਸਨ ਅਭੰਗ ॥
ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥
ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥
ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥
ਅਨਭਵ ਅਨਾਸ ॥ ਧ੍ਰਿਤਧਰ ਧੁਰਾਸ ॥
ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥
ਓਅੰਕਾਰ ਆਦਿ ॥ ਕਥਨੀ ਅਨਾਦਿ ॥
ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥
ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥
ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥
ਅਨਝੰਝ ਗਾਤ ॥ ਅਨਰੰਜ ਬਾਤ ॥
ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥
ਆਡੀਠ ਧਰਮ ॥ ਅਤਿ ਢੀਠ ਕਰਮ ॥
ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥
ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥
ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥
ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥
ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥
ਧ੍ਰਿਤ ਕੇ ਧ੍ਰਣ ਹੈਂ ॥ ਜਗ ਕੇ ਕ੍ਰਣ ਹੈਂ ॥
ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥
ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥
ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥
ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥
ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥
ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥
ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥
ਅਜਪਾਜਪ ਹੈਂ ॥ ਅਥਪਾਥਪ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥
ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥
ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥
ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥
ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥
ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥
ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥
ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥
ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥
ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥
ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥
ਪਰਮਾਤਮ ਹੈਂ ॥ ਸਰਬਾਤਮ ਹੈਂ ॥
ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥
ਭੁਜੰਗ ਪ੍ਰਯਾਤ ਛੰਦ ॥
ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥
ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥
ਨਮੋ ਅੰਧਕਾਰੇ ਨਮੋ ਤੇਜ ਤੇਜੇ ॥
ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧੮੫॥
ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥
ਨਮੋ ਪਰਮ ਤੱਤੰ ਅਤੱਤੰ ਸਰੂਪੇ ॥
ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥
ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥
ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥
ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥
ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥
ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥
ਕਲੰਕਾਰ ਰੂਪੇ ਅਲੰਕਾਰ ਅਲੰਕੇ ॥
ਨਮੋ ਆਸ ਆਸੇ ਨਮੋ ਬਾਂਕ ਬੰਕੇ ॥
ਅਭੰਗੀ ਸਰੂਪੇ ਅਨੰਗੀ ਅਨਾਮੇ ॥
ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥
ਏਕ ਅਛਰੀ ਛੰਦ ॥
ਅਜੈ ॥ ਅਲੈ ॥
ਅਭੈ ॥ ਅਬੈ ॥੧੮੯॥
ਅਭੂ ॥ ਅਜੂ ॥
ਅਨਾਸ ॥ ਅਕਾਸ ॥੧੯੦॥
ਅਗੰਜ ॥ ਅਭੰਜ ॥
ਅਲੱਖ ॥ ਅਭੱਖ ॥੧੯੧॥
ਅਕਾਲ ॥ ਦਿਆਲ ॥
ਅਲੇਖ ॥ ਅਭੇਖ ॥੧੯੨॥
ਅਨਾਮ ॥ ਅਕਾਮ ॥
ਅਗਾਹ ॥ ਅਢਾਹ ॥੧੯੩॥
ਅਨਾਥੇ ॥ ਪ੍ਰਮਾਥੇ ॥
ਅਜੋਨੀ ॥ ਅਮੋਨੀ ॥੧੯੪॥
ਨ ਰਾਗੇ ॥ ਨ ਰੰਗੇ ॥
ਨ ਰੂਪੇ ॥ ਨ ਰੇਖੇ ॥੧੯੫॥
ਅਕਰਮੰ ॥ ਅਭਰਮੰ ॥
ਅਗੰਜੇ ॥ ਅਲੇਖੇ ॥੧੯੬॥
ਭੁਜੰਗ ਪ੍ਰਯਾਤ ਛੰਦ ॥
ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥
ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥
ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥
ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥
ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥
ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥
ਅਜਾਇਬ ਬਿਭੂਤੇ ਗਜਾਇਬ ਗਨੀਮੇ ॥
ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥
ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥
ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥
ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥