ਜਪੁਜੀ ਸਾਹਿਬ

ਜਪੁਜੀ ਸਾਹਿਬ

ੴ ਸਤਿ ਨਾਮੁ 

ਕਰਤਾ ਪੁਰਖੁ

ਨਿਰਭਉ 

ਨਿਰਵੈਰੁ

ਅਕਾਲ ਮੂਰਤਿ 

ਅਜੂਨੀ ਸੈਭੰ ਗੁਰ

ਪ੍ਰਸਾਦਿ ॥

ਆਦਿ ਸਚੁ 

ਜੁਗਾਦਿ ਸਚੁ ॥

ਹੈ ਭੀ ਸਚੁ 

ਨਾਨਕ ਹੋਸੀ ਭੀ 

ਸਚੁ ॥੧॥

ਚੁਪੈ ਚੁਪ ਨ 

ਹੋਵਈ ਜੇ ਲਾਇ 

ਰਹਾ

ਲਿਵ ਤਾਰ ॥

ਭੁਖਿਆ ਭੁਖ ਨ 

ਉਤਰੀ ਜੇ ਬੰਨਾ

ਪੁਰੀਆ ਭਾਰ ॥

ਸਹਸ 

ਸਿਆਣਪਾ 

ਲਖ ਹੋਹਿ ਤ 

ਇਕ

ਨ ਚਲੈ ਨਾਲਿ 

॥

ਕਿਵ ਸਚਿਆਰਾ 

ਹੋਈਐ ਕਿਵ

ਕੂੜੈ

ਤੁਟੈ ਪਾਲਿ ॥

ਹੁਕਮਿ ਰਜਾਈ 

ਚਲਣਾ ਨਾਨਕ

ਲਿਖਿਆ ਨਾਲਿ 

॥੧॥

ਹੁਕਮੀ ਹੋਵਨਿ 

ਆਕਾਰ

ਹੁਕਮੁ ਨ 

ਕਹਿਆ ਜਾਈ ॥

ਹੁਕਮੀ ਹੋਵਨਿ 

ਜੀਅ ਹੁਕਮਿ 

ਮਿਲੈ

ਵਡਿਆਈ ॥

ਹੁਕਮੀ ਉਤਮੁ 

ਨੀਚੁ ਹੁਕਮਿ 

ਲਿਖਿ ਦੁਖ

ਸੁਖ ਪਾਈਅਹਿ 

॥

ਇਕਨਾ ਹੁਕਮੀ 

ਬਖਸੀਸ ਇਕਿ 

ਹੁਕਮੀ ਸਦਾ 

ਭਵਾਈਅਹਿ 

ਹੁਕਮੈ ਅੰਦਰਿ 

ਸਭੁ ਕੋ ਬਾਹਰਿ

ਹੁਕਮ

ਨ ਕੋਇ ॥

ਨਾਨਕ ਹੁਕਮੈ 

ਜੇ 

ਬੁਝੈ ਤ ਹਉਮੈ 

ਕਹੈ

ਨ ਕੋਇ ॥੨॥

ਗਾਵੈ ਕੋ ਤਾਣੁ 

ਹੋਵੈ ਕਿਸੈ ਤਾਣੁ 

॥

ਗਾਵੈ ਕੋ ਦਾਤਿ 

ਜਾਣੈ ਨੀਸਾਣੁ ॥

ਗਾਵੈ ਕੋ ਗੁਣ 

ਵਡਿਆਈਆ 

ਚਾਰ ॥

ਗਾਵੈ ਕੋ 

ਵਿਦਿਆ ਵਿਖਮੁ 

ਵੀਚਾਰੁ ॥

ਗਾਵੈ ਕੋ ਸਾਜਿ 

ਕਰੇ ਤਨੁ ਖੇਹ ॥

ਗਾਵੈ ਕੋ ਜੀਅ 

ਲੈ ਫਿਰਿ ਦੇਹ॥

ਗਾਵੈ ਕੋ ਜਾਪੈ 

ਦਿਸੈ ਦੂਰਿ ॥

ਗਾਵੈ ਕੋ ਵੇਖੈ 

ਹਾਦਰਾ ਹਦੂਰਿ ॥

ਕਥਨਾ ਕਥੀ ਨ 

ਆਵੈ ਤੋਟਿ ॥

ਕਥਿ ਕਥਿ ਕਥੀ 

ਕੋਟੀ ਕੋਟਿ ਕੋਟਿ ॥

ਦੇਦਾ ਦੇ ਲੈਦੇ 

ਥਕਿ ਪਾਹਿ॥

ਜੁਗਾ ਜੁਗੰਤਰਿ 

ਖਾਹੀ ਖਾਹਿ ॥

ਹੁਕਮੀ ਹੁਕਮੁ 

ਚਲਾਏ ਰਾਹੁ ॥

ਨਾਨਕ ਵਿਗਸੈ 

ਵੇਪਰਵਾਹੁ ॥੩॥

ਸਾਚਾ ਸਾਹਿਬੁ 

ਸਾਚੁ ਨਾਇ

ਭਾਖਿਆ ਭਾਉ 

ਅਪਾਰੁ ॥

ਆਖਹਿ ਮੰਗਹਿ 

ਦੇਹਿ ਦੇਹਿ 

ਦਾਤਿ ਕਰੇ

ਦਾਤਾਰੁ ॥

ਫੇਰਿ ਕਿ ਅਗੈ 

ਰਖੀਐ ਜਿਤੁ 

ਦਿਸੈ ਦਰਬਾਰੁ॥

ਮੁਹੌ ਕਿ ਬੋਲਣੁ 

ਬੋਲੀਐ ਜਿਤੁ 

ਸੁਣਿ

ਧਰੇ ਪਿਆਰੁ ॥

ਅੰਮ੍ਰਿਤ ਵੇਲਾ 

ਸਚੁ ਨਾਉ 

ਵਡਿਆਈ

ਵੀਚਾਰੁ॥

ਕਰਮੀ ਆਵੈ 

ਕਪੜਾ ਨਦਰੀ 

ਮੋਖੁ

ਦੁਆਰੁ ॥

ਨਾਨਕ ਏਵੈ 

ਜਾਣੀਐ ਸਭੁ 

ਆਪੇ

ਸਚਿਆਰੁ ॥੪॥

ਥਾਪਿਆ ਨ 

ਜਾਇ ਕੀਤਾ ਨ 

ਹੋਇ ॥

ਆਪੇ ਆਪਿ 

ਨਿਰੰਜਨੁ ਸੋਇ ॥

ਜਿਨਿ ਸੇਵਿਆ 

ਤਿਨਿ ਪਾਇਆ 

ਮਾਨੁ ॥

ਨਾਨਕ ਗਾਵੀਐ 

ਗੁਣੀ ਨਿਧਾਨੁ ॥

ਗਾਵੀਐ ਸੁਣੀਐ 

ਮਨਿ ਰਖੀਐ 

ਭਾਉ ॥

ਦੁਖੁ ਪਰਹਰਿ 

ਸੁਖੁ ਘਰਿ ਲੈ 

ਜਾਇ ॥

ਗੁਰਮੁਖਿ ਨਾਦੰ 

ਗੁਰਮੁਖਿ ਵੇਦੰ

ਗੁਰਮੁਖਿ 

ਰਹਿਆ ਸਮਾਈ 

॥

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ

ਪਾਰਬਤੀ ਮਾਈ ॥

ਜੇ ਹਉ ਜਾਣਾ ਆਖਾ ਨਾਹੀ ਕਹਣਾ

ਕਥਨੁ ਨ ਜਾਈ ॥

ਗੁਰਾ ਇਕ ਦੇਹਿ 

ਬੁਝਾਈ ॥

ਸਭਨਾ ਜੀਆ 

ਕਾ 

ਇਕੁ ਦਾਤਾ ਸੋ ਮੈ

ਵਿਸਰਿ ਨ 

ਜਾਈ ॥੫॥

ਤੀਰਥਿ ਨਾਵਾ 

ਜੇ ਤਿਸੁ ਭਾਵਾ

ਵਿਣੁ ਭਾਣੇ ਕਿ 

ਨਾਇ ਕਰੀ

ਜੇਤੀ ਸਿਰਠਿ 

ਉਪਾਈ ਵੇਖਾ 

ਵਿਣੁ

ਕਰਮਾ ਕਿ 

ਮਿਲੈ ਲਈ ॥

ਮਤਿ ਵਿਚਿ 

ਰਤਨ ਜਵਾਹਰ 

ਮਾਣਿਕ ਜੇ

ਇਕ ਗੁਰ ਕੀ 

ਸਿਖ ਸੁਣੀ ॥

ਗੁਰਾ ਇਕ ਦੇਹਿ 

ਬੁਝਾਈ ॥

ਸਭਨਾ ਜੀਆ 

ਕਾ 

ਇਕੁ ਦਾਤਾ ਸੋ ਮੈ

ਵਿਸਰਿ ਨ 

ਜਾਈ ॥੬॥

ਜੇ ਜੁਗ ਚਾਰੇ 

ਆਰਜਾ

ਹੋਰ ਦਸੂਣੀ 

ਹੋਇ॥

ਨਵਾ ਖੰਡਾ 

ਵਿਚਿ ਜਾਣੀਐ 

ਨਾਲਿ ਚਲੈ

ਸਭੁ ਕੋਇ ॥

ਚੰਗਾ ਨਾਉ 

ਰਖਾਇ ਕੈ ਜਸੁ 

ਕੀਰਤਿ

ਜਗਿ ਲੇਇ ॥

ਜੇ ਤਿਸੁ ਨਦਰਿ 

ਨ ਆਵਈ ਤ 

ਵਾਤ ਨ

ਪੁਛੈ ਕੇ ॥

ਕੀਟਾ ਅੰਦਰਿ 

ਕੀਟੁ ਕਰਿ ਦੋਸੀ 

ਦੋਸੁ ਧਰੇ ॥

ਨਾਨਕ 

ਨਿਰਗੁਣਿ ਗੁਣੁ 

ਕਰੇ

ਗੁਣਵੰਤਿਆ 

ਗੁਣੁ ਦੇ ॥

ਤੇਹਾ ਕੋਇ ਨ 

ਸੁਝਈ ਜਿ ਤਿਸੁ 

ਗੁਣੁ

ਕੋਇ ਕਰੇ ॥੭॥

ਸੁਣਿਐ ਸਿਧ 

ਪੀਰ ਸੁਰਿ ਨਾਥ ॥

ਸੁਣਿਐ ਧਰਤਿ 

ਧਵਲ ਆਕਾਸ ॥

ਸੁਣਿਐ ਦੀਪ 

ਲੋਅ ਪਾਤਾਲ ॥

ਸੁਣਿਐ ਪੋਹਿ ਨ 

ਸਕੈ ਕਾਲੁ ॥

ਨਾਨਕ ਭਗਤਾ 

ਸਦਾ ਵਿਗਾਸੁ ॥

ਸੁਣਿਐ ਦੂਖ 

ਪਾਪ ਕਾ 

ਨਾਸੁ ॥੮॥

ਸੁਣਿਐ ਈਸਰੁ 

ਬਰਮਾ ਇੰਦੁ ॥

ਸੁਣਿਐ ਮੁਖਿ 

ਸਾਲਾਹਣ ਮੰਦੁ ॥

ਸੁਣਿਐ ਜੋਗ 

ਜੁਗਤਿ ਤਨਿ ਭੇਦ ॥

ਸੁਣਿਐ ਸਾਸਤ 

ਸਿਮ੍ਰਿਤਿ ਵੇਦ ॥

ਨਾਨਕ ਭਗਤਾ 

ਸਦਾ ਵਿਗਾਸੁ ॥

ਸੁਣਿਐ ਦੂਖ 

ਪਾਪ ਕਾ 

ਨਾਸੁ ॥੯॥

ਸੁਣਿਐ ਸਤੁ 

ਸੰਤੋਖੁ ਗਿਆਨੁ ॥

ਸੁਣਿਐ 

ਅਠਸਠਿ 

ਕਾ ਇਸਨਾਨੁ ॥

ਸੁਣਿਐ ਪੜਿ 

ਪੜਿ ਪਾਵਹਿ 

ਮਾਨੁ ॥

ਸੁਣਿਐ ਲਾਗੈ 

ਸਹਜਿ ਧਿਆਨੁ ॥

ਨਾਨਕ ਭਗਤਾ 

ਸਦਾ ਵਿਗਾਸੁ ॥

ਸੁਣਿਐ ਦੂਖ 

ਪਾਪ ਕਾ 

ਨਾਸੁ ॥੧੦॥

ਸੁਣਿਐ ਸਰਾ 

ਗੁਣਾ ਕੇ ਗਾਹ॥

ਸੁਣਿਐ ਸੇਖ 

ਪੀਰ ਪਾਤਿਸਾਹ॥

ਸੁਣਿਐ ਅੰਧੇ 

ਪਾਵਹਿ ਰਾਹੁ ॥

ਸੁਣਿਐ ਹਾਥ 

ਹੋਵੈ ਅਸਗਾਹੁ ॥

ਨਾਨਕ ਭਗਤਾ 

ਸਦਾ ਵਿਗਾਸੁ ॥

ਸੁਣਿਐ ਦੂਖ 

ਪਾਪ ਕਾ 

ਨਾਸੁ ॥੧੧॥

ਮੰਨੇ ਕੀ ਗਤਿ 

ਕਹੀ ਨ ਜਾਇ ॥

ਜੇ ਕੋ ਕਹੈ ਪਿਛੈ 

ਪਛੁਤਾਇ ॥

ਕਾਗਦਿ ਕਲਮ 

ਨ ਲਿਖਣਹਾਰੁ॥

ਮੰਨੇ ਕਾ ਬਹਿ 

ਕਰਨਿ ਵੀਚਾਰੁ॥

ਐਸਾ ਨਾਮੁ 

ਨਿਰੰਜਨੁ ਹੋਇ ॥

ਜੇ ਕੋ ਮੰਨਿ 

ਜਾਣੈ ਮਨਿ 

ਕੋਇ ॥੧੨॥

ਮੰਨੈ ਸੁਰਤਿ ਹੋਵੈ 

ਮਨਿ ਬੁਧਿ ॥

ਮੰਨੈ ਸਗਲ 

ਭਵਣ ਕੀ 

ਸੁਧਿ ॥

ਮੰਨੈ ਮੁਹਿ ਚੋਟਾ 

ਨਾ ਖਾਇ ॥

ਮੰਨੈ ਜਮ ਕੈ 

ਸਾਥਿ ਨ ਜਾਇ ॥

ਐਸਾ ਨਾਮੁ 

ਨਿਰੰਜਨੁ ਹੋਇ ॥

ਜੇ ਕੋ ਮੰਨਿ 

ਜਾਣੈ ਮਨਿ 

ਕੋਇ ॥੧੩॥

ਮੰਨੈ ਮਾਰਗਿ 

ਠਾਕ ਨ ਪਾਇ ॥

ਮੰਨੈ ਪਤਿ ਸਿਉ 

ਪਰਗਟੁ ਜਾਇ ॥

ਮੰਨੈ ਮਗੁ ਨ 

ਚਲੈ ਪੰਥੁ ॥

ਮੰਨੈ ਧਰਮ ਸੇਤੀ 

ਸਨਬੰਧੁ ॥

ਐਸਾ ਨਾਮੁ 

ਨਿਰੰਜਨੁ ਹੋਇ ॥

ਜੇ ਕੋ ਮੰਨਿ 

ਜਾਣੈ ਮਨਿ 

ਕੋਇ ॥੧੪॥

ਮੰਨੈ ਪਾਵਹਿ 

ਮੋਖੁ ਦੁਆਰੁ ॥

ਮੰਨੈ ਪਰਵਾਰੈ 

ਸਾਧਾਰੁ ॥

ਮੰਨੈ ਤਰੈ ਤਾਰੇ 

ਗੁਰੁ ਸਿਖ ॥

ਮੰਨੈ ਨਾਨਕ 

ਭਵਹਿ ਨ ਭਿਖ॥

ਐਸਾ ਨਾਮੁ 

ਨਿਰੰਜਨੁ ਹੋਇ ॥

ਜੇ ਕੋ ਮੰਨਿ 

ਜਾਣੈ ਮਨਿ 

ਕੋਇ ॥੧੫॥

ਪੰਚ ਪਰਵਾਣ 

ਪੰਚ ਪਰਧਾਨੁ ॥

ਪੰਚੇ ਪਾਵਹਿ 

ਦਰਗਹਿ ਮਾਨੁ॥

ਪੰਚੇ ਸੋਹਹਿ 

ਦਰਿ ਰਾਜਾਨੁ ॥

ਪੰਚਾ ਕਾ ਗੁਰੁ 

ਏਕੁ ਧਿਆਨੁ ॥

ਜੇ ਕੋ ਕਹੈ ਕਰੈ 

ਵੀਚਾਰੁ ॥

ਕਰਤੇ ਕੈ ਕਰਣੈ 

ਨਾਹੀ ਸੁਮਾਰੁ ॥

ਧੌਲੁ ਧਰਮੁ 

ਦਇਆ ਕਾ 

ਪੂਤੁ ॥

ਸੰਤੋਖੁ ਥਾਪਿ 

ਰਖਿਆ ਜਿਨਿ 

ਸੂਤਿ ॥

ਜੇ ਕੋ ਬੁਝੈ ਹੋਵੈ 

ਸਚਿਆਰੁ ॥

ਧਵਲੈ ਉਪਰਿ 

ਕੇਤਾ ਭਾਰੁ ॥

ਧਰਤੀ ਹੋਰੁ ਪਰੈ 

ਹੋਰੁ ਹੋਰੁ ॥

ਤਿਸ ਤੇ ਭਾਰੁ 

ਤਲੈ ਕਵਣੁ ਜੋਰੁ ॥

ਜੀਅ ਜਾਤਿ 

ਰੰਗਾ ਕੇ ਨਾਵ ॥

ਸਭਨਾ 

ਲਿਖਿਆ ਵੁੜੀ 

ਕਲਾਮ ॥

ਏਹੁ ਲੇਖਾ 

ਲਿਖਿ 

ਜਾਣੈ ਕੋਇ ॥

ਲੇਖਾ ਲਿਖਿਆ 

ਕੇਤਾ ਹੋਇ ॥

ਕੇਤਾ ਤਾਣੁ 

ਸੁਆਲਿਹੁ ਰੂਪੁ ॥

ਕੇਤੀ ਦਾਤਿ 

ਜਾਣੈ 

ਕੌਣੁ ਕੂਤੁ ॥

ਕੀਤਾ ਪਸਾਉ 

ਏਕੋ ਕਵਾਉ ॥

ਤਿਸ ਤੇ ਹੋਏ 

ਲਖ ਦਰੀਆਉ ॥

ਕੁਦਰਤਿ ਕਵਣ 

ਕਹਾ ਵੀਚਾਰੁ ॥

ਵਾਰਿਆ ਨ 

ਜਾਵਾ ਏਕ ਵਾਰ 

॥

ਜੋ ਤੁਧੁ ਭਾਵੈ 

ਸਾਈ ਭਲੀ 

ਕਾਰ ॥

ਤੂ ਸਦਾ 

ਸਲਾਮਤਿ 

ਨਿਰੰਕਾਰ॥੧੬॥

ਅਸੰਖ ਜਪ 

ਅਸੰਖ ਭਾਉ ॥

ਅਸੰਖ ਪੂਜਾ 

ਅਸੰਖ ਤਪ 

ਤਾਉ ॥

ਅਸੰਖ ਗਰੰਥ 

ਮੁਖਿ ਵੇਦ ਪਾਠ ॥

ਅਸੰਖ ਜੋਗ 

ਮਨਿ 

ਰਹਹਿ ਉਦਾਸ ॥

ਅਸੰਖ ਭਗਤ 

ਗੁਣ ਗਿਆਨ

ਵੀਚਾਰ॥

ਅਸੰਖ ਸਤੀ 

ਅਸੰਖ ਦਾਤਾਰ ॥

ਅਸੰਖ ਸੂਰ ਮੁਹ 

ਭਖ ਸਾਰ ॥

ਅਸੰਖ ਮੋਨਿ 

ਲਿਵ ਲਾਇ ਤਾਰ ॥

ਕੁਦਰਤਿ ਕਵਣ 

ਕਹਾ ਵੀਚਾਰੁ ॥

ਵਾਰਿਆ ਨ 

ਜਾਵਾ ਏਕ ਵਾਰ ॥

ਜੋ ਤੁਧੁ ਭਾਵੈ 

ਸਾਈ ਭਲੀ 

ਕਾਰ ॥

ਤੂ ਸਦਾ 

ਸਲਾਮਤਿ 

ਨਿਰੰਕਾਰ॥੧੭॥

ਅਸੰਖ ਮੂਰਖ 

ਅੰਧ ਘੋਰ ॥

ਅਸੰਖ ਚੋਰ 

ਹਰਾਮਖੋਰ ॥

ਅਸੰਖ ਅਮਰ 

ਕਰਿ ਜਾਹਿ ਜੋਰ ॥

ਅਸੰਖ ਗਲਵਢ 

ਹਤਿਆ ਕਮਾਹਿ ॥

ਅਸੰਖ ਪਾਪੀ 

ਪਾਪੁ ਕਰਿ 

ਜਾਹਿ ॥

ਅਸੰਖ 

ਕੂੜਿਆਰ ਕੂੜੇ 

ਫਿਰਾਹਿ ॥

ਅਸੰਖ ਮਲੇਛ 

ਮਲੁ ਭਖਿ ਖਾਹਿ ॥

ਅਸੰਖ ਨਿੰਦਕ 

ਸਿਰਿ ਕਰਹਿ 

ਭਾਰੁ ॥

ਨਾਨਕੁ ਨੀਚੁ 

ਕਹੈ ਵੀਚਾਰੁ ॥

ਵਾਰਿਆ ਨ 

ਜਾਵਾ ਏਕ ਵਾਰ 

॥

ਜੋ ਤੁਧੁ ਭਾਵੈ 

ਸਾਈ ਭਲੀ 

ਕਾਰ ॥

ਤੂ ਸਦਾ 

ਸਲਾਮਤਿ 

ਨਿਰੰਕਾਰ॥੧੮॥

ਅਸੰਖ ਨਾਵ 

ਅਸੰਖ ਥਾਵ ॥

ਅਗੰਮ ਅਗੰਮ 

ਅਸੰਖ ਲੋਅ ॥

ਅਸੰਖ ਕਹਹਿ

 ਸਿਰਿ ਭਾਰੁ 

ਹੋਇ ॥

ਅਖਰੀ ਨਾਮੁ 

ਅਖਰੀ ਸਾਲਾਹ ॥

ਅਖਰੀ ਗਿਆਨੁ 

ਗੀਤ ਗੁਣ 

ਗਾਹ ॥

ਅਖਰੀ ਲਿਖਣੁ 

ਬੋਲਣੁ ਬਾਣਿ ॥

ਅਖਰਾ ਸਿਰਿ 

ਸੰਜੋਗੁ ਵਖਾਣਿ ॥

ਜਿਨਿ ਏਹਿ 

ਲਿਖੇ ਤਿਸੁ 

ਸਿਰਿ ਨਾਹਿ ॥

ਜਿਵ ਫੁਰਮਾਏ 

ਤਿਵ ਤਿਵ ਪਾਹਿ ॥

ਜੇਤਾ ਕੀਤਾ 

ਤੇਤਾ ਨਾਉ ॥

ਵਿਣੁ ਨਾਵੈ 

ਨਾਹੀ ਕੋ ਥਾਉ 

॥

ਕੁਦਰਤਿ ਕਵਣ 

ਕਹਾ ਵੀਚਾਰੁ ॥

ਵਾਰਿਆ ਨ 

ਜਾਵਾ ਏਕ ਵਾਰ 

॥

ਜੋ ਤੁਧੁ ਭਾਵੈ 

ਸਾਈ ਭਲੀ 

ਕਾਰ ॥

ਤੂ ਸਦਾ 

ਸਲਾਮਤਿ 

ਨਿਰੰਕਾਰ॥੧੯॥

ਭਰੀਐ ਹਥੁ ਪੈਰੁ 

ਤਨੁ ਦੇਹ ॥

ਪਾਣੀ ਧੋਤੈ 

ਉਤਰਸੁ ਖੇਹ ॥

ਮੂਤ ਪਲੀਤੀ 

ਕਪੜੁ ਹੋਇ ॥

ਦੇ ਸਾਬੂਣੁ 

ਲਈਐ ਓਹੁ 

ਧੋਇ ॥

ਭਰੀਐ ਮਤਿ 

ਪਾਪਾ ਕੈ ਸੰਗਿ 

॥

ਓਹੁ ਧੋਪੈ ਨਾਵੈ 

ਕੈ ਰੰਗਿ ॥

ਪੁੰਨੀ ਪਾਪੀ 

ਆਖਣੁ ਨਾਹਿ ॥

ਕਰਿ ਕਰਿ 

ਕਰਣਾ ਲਿਖਿ 

ਲੈ ਜਾਹੁ ॥

ਆਪੇ ਬੀਜਿ 

ਆਪੇ ਹੀ ਖਾਹੁ ॥

ਨਾਨਕ ਹੁਕਮੀ 

ਆਵਹੁ ਜਾਹੁ

॥੨੦॥

ਤੀਰਥੁ ਤਪੁ 

ਦਇਆ ਦਤੁ 

ਦਾਨੁ ॥

ਜੇ ਕੋ ਪਾਵੈ 

ਤਿਲ ਕਾ 

ਮਾਨੁ ॥

ਸੁਣਿਆ 

ਮੰਨਿਆ 

ਮਨਿ ਕੀਤਾ

 ਭਾਉ ॥

ਅੰਤਰਗਤਿ 

ਤੀਰਥਿ ਮਲਿ 

ਨਾਉ ॥

ਸਭਿ ਗੁਣ ਤੇਰੇ 

ਮੈ ਨਾਹੀ ਕੋਇ ॥

ਵਿਣੁ ਗੁਣ ਕੀਤੇ 

ਭਗਤਿ ਨ ਹੋਇ ॥

ਸੁਅਸਤਿ ਆਥਿ 

ਬਾਣੀ ਬਰਮਾਉ ॥

ਸਤਿ ਸੁਹਾਣੁ 

ਸਦਾ ਮਨਿ ਚਾਉ ॥

ਕਵਣੁ ਸੁ ਵੇਲਾ 

ਵਖਤੁ ਕਵਣੁ 

ਕਵਣ

ਥਿਤਿ ਕਵਣੁ 

ਵਾਰੁ ॥

ਕਵਣਿ ਸਿ ਰੁਤੀ 

ਮਾਹੁ ਕਵਣੁ ਜਿਤੁ

ਹੋਆ ਆਕਾਰੁ ॥

ਵੇਲ ਨ 

ਪਾਈਆ ਪੰਡਤੀ 

ਜਿ ਹੋਵੈ ਲੇਖੁ

ਪੁਰਾਣੁ ॥

ਵਖਤੁ ਨ 

ਪਾਇਓ ਕਾਦੀਆ ਜਿ

ਲਿਖਨਿ ਲੇਖੁ 

ਕੁਰਾਣੁ ॥

ਥਿਤਿ ਵਾਰੁ ਨਾ 

ਜੋਗੀ ਜਾਣੈ 

ਰੁਤਿ ਮਾਹੁ

ਨਾ ਕੋਈ ॥

ਜਾ ਕਰਤਾ 

ਸਿਰਠੀ ਕਉ 

ਸਾਜੇ ਆਪੇ

ਜਾਣੈ ਸੋਈ ॥

ਕਿਵ ਕਰਿ 

ਆਖਾ ਕਿਵ 

ਸਾਲਾਹੀ ਕਿਉ

ਵਰਨੀ ਕਿਵ 

ਜਾਣਾ ॥

ਨਾਨਕ ਆਖਣਿ 

ਸਭੁ ਕੋ ਆਖੈ 

ਇਕ ਦੂ

ਇਕੁ ਸਿਆਣਾ ॥

ਵਡਾ ਸਾਹਿਬੁ 

ਵਡੀ ਨਾਈ

ਕੀਤਾ ਜਾ ਕਾ 

ਹੋਵੈ ॥

ਨਾਨਕ ਜੇ ਕੋ 

ਆਪੌ ਜਾਣੈ ਅਗੈ

ਗਇਆ ਨ ਸੋਹੈ 

॥੨੧॥

ਪਾਤਾਲਾ 

ਪਾਤਾਲ 

ਲਖ

ਆਗਾਸਾ 

ਆਗਾਸ ॥

ਓੜਕ ਓੜਕ 

ਭਾਲਿ ਥਕੇ

ਵੇਦ ਕਹਨਿ 

ਇਕ ਵਾਤ ॥

ਸਹਸ ਅਠਾਰਹ 

ਕਹਨਿ ਕਤੇਬਾ

ਅਸੁਲੂ ਇਕੁ 

ਧਾਤੁ ॥

ਲੇਖਾ ਹੋਇ ਤ 

ਲਿਖੀਐ ਲੇਖੈ 

ਹੋਇ ਵਿਣਾਸੁ॥

ਨਾਨਕ ਵਡਾ 

ਆਖੀਐ ਆਪੇ 

ਜਾਣੈ

ਆਪੁ ॥੨੨॥

ਨਦੀਆ ਅਤੈ 

ਵਾਹ ਪਵਹਿ 

ਸਮੁੰਦਿ ਨ

ਜਾਣੀਅਹਿ ॥

ਸਾਲਾਹੀ 

ਸਾਲਾਹਿ

ਏਤੀ ਸੁਰਤਿ ਨ 

ਪਾਈਆ ॥

ਸਮੁੰਦ ਸਾਹ 

ਸੁਲਤਾਨ 

ਗਿਰਹਾ ਸੇਤੀ

ਮਾਲੁ ਧਨੁ ॥

ਕੀੜੀ ਤੁਲਿ ਨ 

ਹੋਵਨੀ ਜੇ ਤਿਸੁ 

ਮਨਹੁ ਨ 

ਵੀਸਰਹਿ॥੨੩॥

ਅੰਤੁ ਨ ਸਿਫਤੀ 

ਕਹਣਿ ਨ ਅੰਤੁ ॥

ਅੰਤੁ ਨ ਕਰਣੈ 

ਦੇਣਿ ਨ ਅੰਤੁ ॥

ਅੰਤੁ ਨ ਵੇਖਣਿ 

ਸੁਣਣਿ ਨ ਅੰਤੁ॥

ਅੰਤੁ ਨ ਜਾਪੈ 

ਕਿਆ ਮਨਿ 

ਮੰਤੁ॥

ਅੰਤੁ ਨ ਜਾਪੈ 

ਕੀਤਾ ਆਕਾਰੁ ॥

ਅੰਤੁ ਨ ਜਾਪੈ 

ਪਾਰਾਵਾਰੁ ॥

ਅੰਤ ਕਾਰਣਿ 

ਕੇਤੇ ਬਿਲਲਾਹਿ॥

ਤਾ ਕੇ ਅੰਤ ਨ 

ਪਾਏ ਜਾਹਿ ॥

ਏਹੁ ਅੰਤੁ ਨ 

ਜਾਣੈ ਕੋਇ ॥

ਬਹੁਤਾ ਕਹੀਐ 

ਬਹੁਤਾ ਹੋਇ ॥

ਵਡਾ ਸਾਹਿਬੁ 

ਊਚਾ ਥਾਉ ॥

ਊਚੇ ਉਪਰਿ 

ਊਚਾ ਨਾਉ ॥

ਏਵਡੁ ਊਚਾ 

ਹੋਵੈ ਕੋਇ ॥

ਤਿਸੁ ਊਚੇ ਕਉ 

ਜਾਣੈ ਸੋਇ ॥

ਜੇਵਡੁ ਆਪਿ 

ਜਾਣੈ ਆਪਿ 

ਆਪਿ ॥

ਨਾਨਕ ਨਦਰੀ 

ਕਰਮੀ 

ਦਾਤਿ॥੨੪॥

ਬਹੁਤਾ ਕਰਮੁ 

ਲਿਖਿਆ ਨਾ 

ਜਾਇ ॥

ਵਡਾ ਦਾਤਾ 

ਤਿਲੁ ਨ ਤਮਾਇ 

॥

ਕੇਤੇ ਮੰਗਹਿ 

ਜੋਧ ਅਪਾਰ ॥

ਕੇਤਿਆ ਗਣਤ 

ਨਹੀ ਵੀਚਾਰੁ ॥

ਕੇਤੇ ਖਪਿ 

ਤੁਟਹਿ ਵੇਕਾਰ ॥

ਕੇਤੇ ਲੈ ਲੈ 

ਮੁਕਰੁ ਪਾਹਿ ॥

ਕੇਤੇ ਮੂਰਖ 

ਖਾਹੀ ਖਾਹਿ ॥

ਕੇਤਿਆ ਦੂਖ 

ਭੂਖ ਸਦ ਮਾਰ ॥

ਏਹਿ ਭਿ ਦਾਤਿ 

ਤੇਰੀ ਦਾਤਾਰ ॥

ਬੰਦਿ ਖਲਾਸੀ 

ਭਾਣੈ ਹੋਇ ॥

ਹੋਰੁ ਆਖਿ ਨ 

ਸਕੈ ਕੋਇ ॥

ਜੇ ਕੋ ਖਾਇਕੁ 

ਆਖਣਿ ਪਾਇ ॥

ਓਹੁ ਜਾਣੈ 

ਜੇਤੀਆ ਮੁਹਿ 

ਖਾਇ ॥

ਆਪੇ ਜਾਣੈ 

ਆਪੇ ਦੇਇ ॥

ਆਖਹਿ ਸਿ ਭਿ 

ਕੇਈ ਕੇਇ ॥

ਜਿਸ ਨੋ ਬਖਸੇ 

ਸਿਫਤਿ ਸਾਲਾਹ

॥

ਨਾਨਕ 

ਪਾਤਿਸਾਹੀ 

ਪਾਤਿਸਾਹੁ

॥੨੫॥

ਅਮੁਲ ਗੁਣ 

ਅਮੁਲ ਵਾਪਾਰ ॥

ਅਮੁਲ 

ਵਾਪਾਰੀਏ 

ਅਮੁਲ ਭੰਡਾਰ ॥

ਅਮੁਲ ਆਵਹਿ 

ਅਮੁਲ ਲੈ ਜਾਹਿ ॥

ਅਮੁਲ ਭਾਇ 

ਅਮੁਲਾ ਸਮਾਹਿ ॥

ਅਮੁਲੁ ਧਰਮੁ 

ਅਮੁਲੁ ਦੀਬਾਣੁ ॥

ਅਮੁਲੁ ਤੁਲੁ 

ਅਮੁਲੁ ਪਰਵਾਣੁ ॥

ਅਮੁਲੁ ਬਖਸੀਸ 

ਅਮੁਲੁ ਨੀਸਾਣੁ ॥

ਅਮੁਲੁ ਕਰਮੁ 

ਅਮੁਲੁ ਫੁਰਮਾਣੁ ॥

ਅਮੁਲੋ ਅਮੁਲੁ 

ਆਖਿਆ ਨ 

ਜਾਇ ॥

ਆਖਿ ਆਖਿ 

ਰਹੇ ਲਿਵ ਲਾਇ ॥

ਆਖਹਿ ਵੇਦ 

ਪਾਠ ਪੁਰਾਣ ॥

ਆਖਹਿ ਪੜੇ 

ਕਰਹਿ ਵਖਿਆਣ ॥

ਆਖਹਿ ਬਰਮੇ 

ਆਖਹਿ ਇੰਦ ॥

ਆਖਹਿ ਗੋਪੀ 

ਤੈ ਗੋਵਿੰਦ ॥

ਆਖਹਿ ਈਸਰ 

ਆਖਹਿ ਸਿਧ ॥

ਆਖਹਿ ਕੇਤੇ 

ਕੀਤੇ ਬੁਧ ॥

ਆਖਹਿ ਦਾਨਵ 

ਆਖਹਿ ਦੇਵ ॥

ਆਖਹਿ ਸੁਰਿ 

ਨਰ ਮੁਨਿ ਜਨ 

ਸੇਵ ॥

ਕੇਤੇ ਆਖਹਿ 

ਆਖਣਿ ਪਾਹਿ ॥

ਕੇਤੇ ਕਹਿ ਕਹਿ 

ਉਠਿ ਉਠਿ ਜਾਹਿ ॥

ਏਤੇ ਕੀਤੇ ਹੋਰਿ 

ਕਰੇਹਿ ॥

ਤਾ ਆਖਿ ਨ 

ਸਕਹਿ ਕੇਈ 

ਕੇਇ ॥

ਜੇਵਡੁ ਭਾਵੈ 

ਤੇਵਡੁ ਹੋਇ ॥

ਨਾਨਕ ਜਾਣੈ 

ਸਾਚਾ ਸੋਇ ॥

ਜੇ ਕੋ ਆਖੈ 

ਬੋਲੁਵਿਗਾੜੁ ॥

ਤਾ ਲਿਖੀਐ 

ਸਿਰਿ ਗਾਵਾਰਾ 

ਗਾਵਾਰੁ

॥੨੬॥

ਸੋ ਦਰੁ ਕੇਹਾ ਸੋ 

ਘਰੁ ਕੇਹਾ

ਜਿਤੁ ਬਹਿ 

ਸਰਬ ਸਮਾਲੇ ॥

ਵਾਜੇ ਨਾਦ 

ਅਨੇਕ ਅਸੰਖਾ 

ਕੇਤੇ

ਵਾਵਣਹਾਰੇ ॥

ਕੇਤੇ ਰਾਗ ਪਰੀ 

ਸਿਉ ਕਹੀਅਨਿ 

ਕੇਤੇ

ਗਾਵਣਹਾਰੇ ॥

ਗਾਵਹਿ ਤੁਹਨੋ 

ਪਉਣੁ ਪਾਣੀ 

ਬੈਸੰਤਰੁ

ਗਾਵੈ ਰਾਜਾ 

ਧਰਮੁ ਦੁਆਰੇ ॥

ਗਾਵਹਿ ਚਿਤੁ 

ਗੁਪਤੁ ਲਿਖਿ 

ਜਾਣਹਿ

ਲਿਖਿ ਲਿਖਿ 

ਧਰਮੁ ਵੀਚਾਰੇ ॥

ਗਾਵਹਿ ਈਸਰੁ 

ਬਰਮਾ ਦੇਵੀ 

ਸੋਹਨਿ

ਸਦਾ ਸਵਾਰੇ ॥

ਗਾਵਹਿ ਇੰਦ 

ਇਦਾਸਣਿ ਬੈਠੇ

ਦੇਵਤਿਆ ਦਰਿ 

ਨਾਲੇ ॥

ਗਾਵਹਿ ਸਿਧ 

ਸਮਾਧੀ ਅੰਦਰਿ 

ਗਾਵਨਿ

ਸਾਧ ਵਿਚਾਰੇ ॥

ਗਾਵਨਿ ਜਤੀ 

ਸਤੀ ਸੰਤੋਖੀ 

ਗਾਵਹਿ

ਵੀਰ ਕਰਾਰੇ ॥

ਗਾਵਨਿ ਪੰਡਿਤ 

ਪੜਨਿ ਰਖੀਸਰ 

ਜੁਗੁ ਜੁਗੁ 

ਵੇਦਾ ਨਾਲੇ ॥

ਗਾਵਹਿ 

ਮੋਹਣੀਆ ਮਨੁ 

ਮੋਹਨਿ

ਸੁਰਗਾ ਮਛ 

ਪਇਆਲੇ ॥

ਗਾਵਨਿ ਰਤਨ 

ਉਪਾਏ ਤੇਰੇ 

ਅਠਸਠਿ

ਤੀਰਥ ਨਾਲੇ ॥

ਗਾਵਹਿ ਜੋਧ 

ਮਹਾਬਲ ਸੂਰਾ 

ਗਾਵਹਿ

ਖਾਣੀ ਚਾਰੇ ॥

ਗਾਵਹਿ ਖੰਡ 

ਮੰਡਲ ਵਰਭੰਡਾ 

ਕਰਿ ਕਰਿ 

ਰਖੇ ਧਾਰੇ ॥

ਸੇਈ ਤੁਧੁਨੋ 

ਗਾਵਹਿ ਜੋ ਤੁਧੁ 

ਭਾਵਨਿ

ਰਤੇ ਤੇਰੇ ਭਗਤ 

ਰਸਾਲੇ ॥

ਹੋਰਿ ਕੇਤੇ 

ਗਾਵਨਿ ਸੇ ਮੈ 

ਚਿਤਿ ਨ

ਆਵਨਿ ਨਾਨਕੁ 

ਕਿਆ ਵੀਚਾਰੇ ॥

ਸੋਈ ਸੋਈ ਸਦਾ 

ਸਚੁ ਸਾਹਿਬੁ 

ਸਾਚਾ

ਸਾਚੀ ਨਾਈ ॥

ਹੈ ਭੀ ਹੋਸੀ 

ਜਾਇ ਨ ਜਾਸੀ 

ਰਚਨਾ

ਜਿਨਿ ਰਚਾਈ ॥

ਰੰਗੀ ਰੰਗੀ 

ਭਾਤੀ ਕਰਿ 

ਕਰਿ ਜਿਨਸੀ

ਮਾਇਆ ਜਿਨਿ 

ਉਪਾਈ ॥

ਕਰਿ ਕਰਿ ਵੇਖੈ 

ਕੀਤਾ ਆਪਣਾ 

ਜਿਵ ਤਿਸ ਦੀ 

ਵਡਿਆਈ ॥

ਜੋ ਤਿਸੁ ਭਾਵੈ 

ਸੋਈ ਕਰਸੀ 

ਹੁਕਮੁ ਨ

ਕਰਣਾ ਜਾਈ ॥

ਸੋ ਪਾਤਿਸਾਹੁ 

ਸਾਹਾ 

ਪਾਤਿਸਾਹਿਬੁ

ਨਾਨਕ ਰਹਣੁ 

ਰਜਾਈ ॥੨੭॥

ਮੁੰਦਾ ਸੰਤੋਖੁ 

ਸਰਮੁ ਪਤੁ ਝੋਲੀ

ਧਿਆਨ ਕੀ 

ਕਰਹਿ ਬਿਭੂਤਿ ॥

ਖਿੰਥਾ ਕਾਲੁ 

ਕੁਆਰੀ 

ਕਾਇਆ ਜੁਗਤਿ

ਡੰਡਾ ਪਰਤੀਤਿ ॥

ਆਈ ਪੰਥੀ 

ਸਗਲ ਜਮਾਤੀ 

ਮਨਿ ਜੀਤੈ

ਜਗੁ ਜੀਤੁ ॥

ਆਦੇਸੁ ਤਿਸੈ 

ਆਦੇਸੁ ॥

ਆਦਿ ਅਨੀਲੁ 

ਅਨਾਦਿ 

ਅਨਾਹਤਿ

ਜੁਗੁ ਜੁਗੁ ਏਕੋ 

ਵੇਸੁ ॥੨੮॥

ਭੁਗਤਿ ਗਿਆਨੁ 

ਦਇਆ 

ਭੰਡਾਰਣਿ

ਘਟਿ ਘਟਿ 

ਵਾਜਹਿ ਨਾਦ ॥

ਆਪਿ ਨਾਥੁ 

ਨਾਥੀ ਸਭ ਜਾ 

ਕੀ ਰਿਧਿ

ਸਿਧਿ ਅਵਰਾ 

ਸਾਦ ॥

ਸੰਜੋਗੁ ਵਿਜੋਗੁ 

ਦੁਇ ਕਾਰ 

ਚਲਾਵਹਿ

ਲੇਖੇ ਆਵਹਿ 

ਭਾਗ ॥

ਆਦੇਸੁ ਤਿਸੈ 

ਆਦੇਸੁ ॥

ਆਦਿ ਅਨੀਲੁ 

ਅਨਾਦਿ 

ਅਨਾਹਤਿ

ਜੁਗੁ ਜੁਗੁ ਏਕੋ 

ਵੇਸੁ ॥੨੯॥

ਏਕਾ ਮਾਈ 

ਜੁਗਤਿ ਵਿਆਈ

ਤਿਨਿ ਚੇਲੇ 

ਪਰਵਾਣੁ ॥

ਇਕੁ ਸੰਸਾਰੀ 

ਇਕੁ ਭੰਡਾਰੀ

ਇਕੁ ਲਾਏ 

ਦੀਬਾਣੁ ॥

ਜਿਵ ਤਿਸੁ ਭਾਵੈ 

ਤਿਵੈ ਚਲਾਵੈ

ਜਿਵ ਹੋਵੈ 

ਫੁਰਮਾਣੁ ॥

ਓਹੁ ਵੇਖੈ ਓਨਾ 

ਨਦਰਿ ਨ ਆਵੈ

ਬਹੁਤਾ ਏਹੁ 

ਵਿਡਾਣੁ ॥

ਆਦੇਸੁ ਤਿਸੈ 

ਆਦੇਸੁ ॥

ਆਦਿ ਅਨੀਲੁ 

ਅਨਾਦਿ 

ਅਨਾਹਤਿ

ਜੁਗੁ ਜੁਗੁ ਏਕੋ 

ਵੇਸੁ ॥੩੦॥

ਆਸਣੁ ਲੋਇ 

ਲੋਇ ਭੰਡਾਰ ॥

ਜੋ ਕਿਛੁ 

ਪਾਇਆ 

ਸੁ ਏਕਾ ਵਾਰ ॥

ਕਰਿ ਕਰਿ ਵੇਖੈ 

ਸਿਰਜਣਹਾਰੁ ॥

ਨਾਨਕ ਸਚੇ ਕੀ 

ਸਾਚੀ ਕਾਰ ॥

ਆਦੇਸੁ ਤਿਸੈ 

ਆਦੇਸੁ ॥

ਆਦਿ ਅਨੀਲੁ 

ਅਨਾਦਿ 

ਅਨਾਹਤਿ

ਜੁਗੁ ਜੁਗੁ ਏਕੋ 

ਵੇਸੁ ॥੩੧॥

ਇਕ ਦੂ ਜੀਭੌ 

ਲਖ ਹੋਹਿ

ਲਖ ਹੋਵਹਿ 

ਲਖ 

ਵੀਸ ॥

ਲਖੁ ਲਖੁ ਗੇੜਾ 

ਆਖੀਅਹਿ

ਏਕੁ ਨਾਮੁ 

ਜਗਦੀਸ ॥

ਏਤੁ ਰਾਹਿ ਪਤਿ 

ਪਵੜੀਆ

ਚੜੀਐ ਹੋਇ 

ਇਕੀਸ ॥

ਸੁਣਿ ਗਲਾ 

ਆਕਾਸ ਕੀ

ਕੀਟਾ ਆਈ 

ਰੀਸ ॥

ਨਾਨਕ ਨਦਰੀ 

ਪਾਈਐ

ਕੂੜੀ ਕੂੜੈ ਠੀਸ 

॥੩੨॥

ਆਖਣਿ ਜੋਰੁ 

ਚੁਪੈ ਨਹ ਜੋਰੁ ॥

ਜੋਰੁ ਨ ਮੰਗਣਿ 

ਦੇਣਿ ਨ ਜੋਰੁ ॥

ਜੋਰੁ ਨ ਜੀਵਣਿ 

ਮਰਣਿ ਨਹ ਜੋਰੁ ॥

ਜੋਰੁ ਨ ਰਾਜਿ 

ਮਾਲਿ ਮਨਿ ਸੋਰੁ ॥

ਜੋਰੁ ਨ ਸੁਰਤੀ 

ਗਿਆਨਿ 

ਵੀਚਾਰਿ ॥

ਜੋਰੁ ਨ ਜੁਗਤੀ 

ਛੁਟੈ ਸੰਸਾਰੁ ॥

ਜਿਸੁ ਹਥਿ ਜੋਰੁ 

ਕਰਿ ਵੇਖੈ ਸੋਇ ॥

ਨਾਨਕ ਉਤਮੁ 

ਨੀਚੁ ਨ ਕੋਇ 

॥੩੩॥

ਰਾਤੀ ਰੁਤੀ

ਥਿਤੀ ਵਾਰ ॥

ਪਵਣ ਪਾਣੀ 

ਅਗਨੀ ਪਾਤਾਲ 

॥

ਤਿਸੁ ਵਿਚਿ 

ਧਰਤੀ ਥਾਪਿ 

ਰਖੀ

ਧਰਮ ਸਾਲ ॥

ਤਿਸੁ ਵਿਚਿ 

ਜੀਅ ਜੁਗਤਿ 

ਕੇ ਰੰਗ ॥

ਤਿਨ ਕੇ ਨਾਮ 

ਅਨੇਕ ਅਨੰਤ ॥

ਕਰਮੀ ਕਰਮੀ 

ਹੋਇ ਵੀਚਾਰੁ ॥

ਸਚਾ ਆਪਿ 

ਸਚਾ ਦਰਬਾਰੁ ॥

ਤਿਥੈ ਸੋਹਨਿ 

ਪੰਚ ਪਰਵਾਣੁ ॥

ਨਦਰੀ ਕਰਮਿ 

ਪਵੈ ਨੀਸਾਣੁ ॥

ਕਚ ਪਕਾਈ 

ਓਥੈ ਪਾਇ ॥

ਨਾਨਕ ਗਇਆ 

ਜਾਪੈ ਜਾਇ 

॥੩੪॥

ਧਰਮ ਖੰਡ ਕਾ 

ਏਹੋ ਧਰਮੁ ॥

ਗਿਆਨ ਖੰਡ 

ਕਾ ਆਖਹੁ 

ਕਰਮੁ ॥

ਕੇਤੇ ਪਵਣ 

ਪਾਣੀ ਵੈਸੰਤਰ

ਕੇਤੇ ਕਾਨ ਮਹੇਸ ॥

ਕੇਤੇ ਬਰਮੇ 

ਘਾੜਤਿ 

ਘੜੀਅਹਿ

ਰੂਪ ਰੰਗ 

ਕੇ ਵੇਸ ॥

ਕੇਤੀਆ ਕਰਮ 

ਭੂਮੀ ਮੇਰ ਕੇਤੇ

ਕੇਤੇ ਧੂ ਉਪਦੇਸ 

॥

ਕੇਤੇ ਇੰਦ ਚੰਦ 

ਸੂਰ ਕੇਤੇ

ਕੇਤੇ ਮੰਡਲ ਦੇਸ 

॥

ਕੇਤੇ ਸਿਧ ਬੁਧ 

ਨਾਥ ਕੇਤੇ

ਕੇਤੇ ਦੇਵੀ ਵੇਸ 

॥

ਕੇਤੇ ਦੇਵ

ਦਾਨਵ ਮੁਨਿ 

ਕੇਤੇ ਕੇਤੇ 

ਰਤਨ ਸਮੁੰਦ ॥

ਕੇਤੀਆ ਖਾਣੀ 

ਕੇਤੀਆ ਬਾਣੀ

ਕੇਤੇ ਪਾਤ

ਨਰਿੰਦ ॥

ਕੇਤੀਆ ਸੁਰਤੀ 

ਸੇਵਕ ਕੇਤੇ

ਨਾਨਕ ਅੰਤੁ ਨ 

ਅੰਤੁ ॥੩੫॥

ਗਿਆਨ ਖੰਡ 

ਮਹਿ ਗਿਆਨੁ 

ਪਰਚੰਡੁ ॥

ਤਿਥੈ ਨਾਦ 

ਬਿਨੋਦ ਕੋਡ 

ਅਨੰਦੁ ॥

ਸਰਮ ਖੰਡ ਕੀ 

ਬਾਣੀ ਰੂਪੁ ॥

ਤਿਥੈ ਘਾੜਤਿ 

ਘੜੀਐ ਬਹੁਤੁ 

ਅਨੂਪੁ ॥

ਤਾ ਕੀਆ ਗਲਾ 

ਕਥੀਆ ਨਾ 

ਜਾਹਿ ॥

ਜੇ ਕੋ ਕਹੈ ਪਿਛੈ 

ਪਛੁਤਾਇ ॥

ਤਿਥੈ ਘੜੀਐ 

ਸੁਰਤਿ

ਮਤਿ ਮਨਿ ਬੁਧਿ 

॥

ਤਿਥੈ ਘੜੀਐ 

ਸੁਰਾ ਸਿਧਾ ਕੀ 

ਸੁਧਿ॥੩੬॥

ਕਰਮ ਖੰਡ ਕੀ 

ਬਾਣੀ ਜੋਰੁ ॥

ਤਿਥੈ ਹੋਰੁ ਨ 

ਕੋਈ ਹੋਰੁ ॥

ਤਿਥੈ ਜੋਧ 

ਮਹਾਬਲ ਸੂਰ ॥

ਤਿਨ ਮਹਿ ਰਾਮੁ 

ਰਹਿਆ ਭਰਪੂਰ 

॥

ਤਿਥੈ ਸੀਤੋ 

ਸੀਤਾ 

ਮਹਿਮਾ ਮਾਹਿ ॥

ਤਾ ਕੇ ਰੂਪ ਨ 

ਕਥਨੇ ਜਾਹਿ ॥

ਨਾ ਓਹਿ ਮਰਹਿ 

ਨ ਠਾਗੇ ਜਾਹਿ ॥

ਜਿਨ ਕੈ ਰਾਮੁ 

ਵਸੈ ਮਨ ਮਾਹਿ 

॥

ਤਿਥੈ ਭਗਤ 

ਵਸਹਿ ਕੇ ਲੋਅ 

॥

ਕਰਹਿ ਅਨੰਦੁ 

ਸਚਾ ਮਨਿ ਸੋਇ 

॥

ਸਚ ਖੰਡਿ ਵਸੈ 

ਨਿਰੰਕਾਰੁ ॥

ਕਰਿ ਕਰਿ ਵੇਖੈ 

ਨਦਰਿ ਨਿਹਾਲ 

॥

ਤਿਥੈ ਖੰਡ 

ਮੰਡਲ ਵਰਭੰਡ॥

ਜੇ ਕੋ ਕਥੈ ਤ 

ਅੰਤ ਨ ਅੰਤ ॥

ਤਿਥੈ ਲੋਅ ਲੋਅ 

ਆਕਾਰ ॥

ਜਿਵ ਜਿਵ 

ਹੁਕਮੁ ਤਿਵੈ 

ਤਿਵ ਕਾਰ ॥

ਵੇਖੈ ਵਿਗਸੈ 

ਕਰਿ ਵੀਚਾਰੁ ॥

ਨਾਨਕ ਕਥਨਾ 

ਕਰੜਾ 

ਸਾਰੁ ॥੩੭॥

ਜਤੁ ਪਾਹਾਰਾ 

ਧੀਰਜੁ 

ਸੁਨਿਆਰੁ ॥

ਅਹਰਣਿ ਮਤਿ 

ਵੇਦੁ ਹਥੀਆਰੁ ॥

ਭਉ ਖਲਾ 

ਅਗਨਿ ਤਪ 

ਤਾਉ ॥

ਭਾਂਡਾ ਭਾਉ 

ਅੰਮ੍ਰਿਤੁ ਤਿਤੁ 

ਢਾਲਿ ॥

ਘੜੀਐ ਸਬਦੁ 

ਸਚੀ ਟਕਸਾਲ 

॥

ਜਿਨ ਕਉ 

ਨਦਰਿ 

ਕਰਮੁ ਤਿਨ 

ਕਾਰ ॥

ਨਾਨਕ ਨਦਰੀ 

ਨਦਰਿ ਨਿਹਾਲ

॥੩੮॥

ਸਲੋਕੁ ॥

ਪਵਣੁ ਗੁਰੂ 

ਪਾਣੀ ਪਿਤਾ

ਮਾਤਾ ਧਰਤਿ 

ਮਹਤੁ ॥

ਦਿਵਸੁ ਰਾਤਿ 

ਦੁਇ ਦਾਈ 

ਦਾਇਆ

ਖੇਲੈ ਸਗਲ 

ਜਗਤੁ ॥

ਚੰਗਿਆਈਆ 

ਬੁਰਿਆਈਆ

ਵਾਚੈ ਧਰਮੁ 

ਹਦੂਰਿ ॥

ਕਰਮੀ ਆਪੋ 

ਆਪਣੀ

ਕੇ ਨੇੜੈ ਕੇ ਦੂਰਿ 

॥

ਜਿਨੀ ਨਾਮੁ 

ਧਿਆਇਆ

ਗਏ ਮਸਕਤਿ 

ਘਾਲਿ ॥

ਨਾਨਕ ਤੇ ਮੁਖ 

ਉਜਲੇ

ਕੇਤੀ ਛੁਟੀ 

ਨਾਲਿ 

॥੧॥

ਜਾਪੁ ਸਾਹਿਬ

ੴ☬ ਸਤਿਗੁਰ 

ਪ੍ਰਸਾਦਿ ॥

ਸ੍ਰੀ ਵਾਹਿਗੁਰੂ 

ਜੀ 

ਕੀ ਫਤਹ ॥

ਜਾਪੁ

ਸ੍ਰੀ ਮੁਖਵਾਕ 

ਪਾਤਿਸਾਹੀ 

੧੦ ॥

ਛਪੈ ਛੰਦ ॥ ਤ੍ਵ 

ਪ੍ਰਸਾਦਿ ॥

ਚੱਕ੍ਰ ਚਿਹਨ 

ਅਰੁ 

ਬਰਨ ਜਾਤਿ 

ਅਰੁ ਪਾਤਿ 

ਨਹਿਨ ਜਿਹ ॥

ਰੂਪ ਰੰਗ ਅਰੁ 

ਰੇਖ ਭੇਖ 

ਕੋਊ ਕਹਿ ਨ 

ਸਕਤ ਕਿਹ ॥

ਅਚਲ ਮੂਰਤਿ 

ਅਨਭਉ ਪ੍ਰਕਾਸ 

ਅਮਿਤੋਜਿ 

ਕਹਿੱਜੈ ॥

ਕੋਟਿ ਇੰਦ੍ਰ 

ਇੰਦ੍ਰਾਣ 

ਸਾਹੁ ਸਾਹਾਣਿ 

ਗਣਿਜੈ ॥

ਤ੍ਰਿਭਵਣ ਮਹੀਪ 

ਸੁਰ ਨਰ ਅਸੁਰ 

ਨੇਤ ਨੇਤ ਬਨ 

ਤ੍ਰਿਣ ਕਹਤ ॥

ਤ੍ਵ ਸਰਬ ਨਾਮ 

ਕਥੈ ਕਵਨ 

ਕਰਮ ਨਾਮ 

ਬਰਨਤ ਸੁਮਤ

॥੧॥

ਭੁਜੰਗ ਪ੍ਰਯਾਤ 

ਛੰਦ ॥

ਨਮਸਤ੍ਵੰ 

ਅਕਾਲੇ ॥ 

ਨਮਸਤ੍ਵੰ 

ਕ੍ਰਿਪਾਲੇ ॥

ਨਮਸਤੰ ਅਰੂਪੇ॥

ਨਮਸਤੰ ਅਨੂਪੇ 

॥੨॥

ਨਮਸਤੰ 

ਅਭੇਖੇ॥ 

ਨਮਸਤੰ ਅਲੇਖੇ॥

ਨਮਸਤੰ ਅਕਾਏ 

॥ ਨਮਸਤੰ 

ਅਜਾਏ ॥੩॥

ਨਮਸਤੰ ਅਗੰਜੇ 

॥ ਨਮਸਤੰ 

ਅਭੰਜੇ ॥

ਨਮਸਤੰ ਅਨਾਮੇ 

॥ ਨਮਸਤੰ 

ਅਠਾਮੇ ॥੪॥

ਨਮਸਤੰ 

ਅਕਰਮੰ 

॥ ਨਮਸਤੰ 

ਅਧਰਮੰ ॥

ਨਮਸਤੰ ਅਨਾਮੰ 

॥ ਨਮਸਤੰ 

ਅਧਾਮੰ ॥੫॥

ਨਮਸਤੰ ਅਜੀਤੇ 

॥ ਨਮਸਤੰ 

ਅਭੀਤੇ ॥

ਨਮਸਤੰ ਅਬਾਹੇ 

॥ ਨਮਸਤੰ 

ਅਢਾਹੇ ॥੬॥ 

ਨਮਸਤੰ ਅਨੀਲੇ 

॥ ਨਮਸਤੰ 

ਅਨਾਦੇ ॥

ਨਮਸਤੰ ਅਛੇਦੇ 

॥ ਨਮਸਤੰ 

ਅਗਾਧੇ ॥੭॥

ਨਮਸਤੰ ਅਗੰਜੇ 

॥ ਨਮਸਤੰ 

ਅਭੰਜੇ ॥

ਨਮਸਤੰ ਉਦਾਰੇ 

॥ ਨਮਸਤੰ 

ਅਪਾਰੇ ॥੮॥

ਨਮਸਤੰ ਸੁ ਏਕੈ 

॥ ਨਮਸਤੰ 

ਅਨੇਕੈ ॥

ਨਮਸਤੰ ਅਭੂਤੇ 

॥ ਨਮਸਤੰ 

ਅਜੂਪੇ ॥੯॥

ਨਮਸਤੰ

ਨ੍ਰਿਕਰਮੇ 

॥ ਨਮਸਤੰ 

ਨ੍ਰਿਭਰਮੇ ॥

ਨਮਸਤੰ ਨ੍ਰਿਦੇਸੇ 

॥ ਨਮਸਤੰ 

ਨ੍ਰਿਭੇਸੇ ॥੧੦॥

 ਨਮਸਤੰ 

ਨ੍ਰਿਨਾਮੇ ॥ 

ਨਮਸਤੰ 

ਨ੍ਰਿਕਾਮੇ ॥

ਨਮਸਤੰ ਨ੍ਰਿਧਾਤੇ 

॥ ਨਮਸਤੰ 

ਨ੍ਰਿਘਾਤੇ ॥੧੧॥

ਨਮਸਤੰ ਨ੍ਰਿਧੂਤੇ 

॥ ਨਮਸਤੰ 

ਅਭੂਤੇ ॥

ਨਮਸਤੰ ਅਲੋਕੇ 

॥ ਨਮਸਤੰ 

ਅਸੋਕੇ ॥੧੨॥

ਨਮਸਤੰ ਨ੍ਰਿਤਾਪੇ 

॥ ਨਮਸਤੰ 

ਅਥਾਪੇ ॥

ਨਮਸਤੰ ਤ੍ਰਿਮਾਨੇ 

॥ ਨਮਸਤੰ 

ਨਿਧਾਨੇ ॥੧੩॥

ਨਮਸਤੰ ਅਗਾਹੇ 

॥ ਨਮਸਤੰ 

ਅਬਾਹੇ ॥

ਨਮਸਤੰ 

ਤ੍ਰਿਬਰਗੇ 

॥ ਨਮਸਤੰ 

ਅਸਰਗੇ ॥੧੪॥

ਨਮਸਤੰ ਪ੍ਰਭੋਗੇ 

॥ ਨਮਸਤੰ 

ਸੁਜੋਗੇ ॥

ਨਮਸਤੰ ਅਰੰਗੇ 

॥ ਨਮਸਤੰ 

ਅਭੰਗੇ ॥੧੫॥

ਨਮਸਤੰ ਅਗੰਮੇ 

॥ ਨਮਸਤਸਤੁ 

ਰੰਮੇ ॥

ਨਮਸਤੰ 

ਜਲਾਸਰੇ 

॥ ਨਮਸਤੰ 

ਨਿਰਾਸਰੇ 

॥੧੬॥

ਨਮਸਤੰ ਅਜਾਤੇ 

॥ ਨਮਸਤੰ 

ਅਪਾਤੇ ॥

ਨਮਸਤੰ 

ਅਮਜਬੇ 

॥ ਨਮਸਤਸਤੁ 

ਅਜਬੇ ॥੧੭॥

ਅਦੇਸੰ 

ਅਦੇਸੇ ॥ 

ਨਮਸਤੰ ਅਭੇਸੇ 

॥

ਨਮਸਤੰ ਨ੍ਰਿਧਾਮੇ 

॥ ਨਮਸਤੰ 

ਨ੍ਰਿਬਾਮੇ ॥੧੮॥

ਨਮੋ ਸਰਬ 

ਕਾਲੇ 

॥ ਨਮੋ ਸਰਬ 

ਦਿਆਲੇ ॥

ਨਮੋ ਸਰਬ ਰੂਪੇ 

॥ ਨਮੋ ਸਰਬ 

ਭੂਪੇ ॥੧੯॥

ਨਮੋ ਸਰਬ ਖਾਪੇ 

॥ ਨਮੋ ਸਰਬ 

ਥਾਪੇ ॥ 

ਨਮੋ ਸਰਬ 

ਕਾਲੇ 

॥ ਨਮੋ ਸਰਬ 

ਪਾਲੇ ॥੨੦॥

ਨਮਸਤਸਤੁ 

ਦੇਵੈ 

॥ ਨਮਸਤੰ 

ਅਭੇਵੈ ॥

ਨਮਸਤੰ 

ਅਜਨਮੇ 

॥ ਨਮਸਤੰ 

ਸੁਬਨਮੇ ॥੨੧॥

ਨਮੋ ਸਰਬ 

ਗਉਨੇ ॥ ਨਮੋ 

ਸਰਬ ਭਉਨੇ ॥

ਨਮੋ ਸਰਬ ਰੰਗੇ 

॥ ਨਮੋ ਸਰਬ 

ਭੰਗੇ ॥੨੨॥

ਨਮੋ ਕਾਲ 

ਕਾਲੇ ॥ 

ਨਮਸਤਸਤੁ 

ਦਿਆਲੇ ॥

ਨਮਸਤੰ 

ਅਬਰਨੇ ॥ 

ਨਮਸਤੰ

ਅਮਰਨੇ 

॥੨੩॥

ਨਮਸਤੰ ਜਰਾਰੰ 

॥ ਨਮਸਤੰ 

ਕ੍ਰਿਤਾਰੰ ॥

ਨਮੋ ਸਰਬ ਧੰਧੇ 

॥ ਨਮੋ ਸਤ 

ਅਬੰਧੇ ॥੨੪॥

ਨਮਸਤੰ ਨ੍ਰਿਸਾਕੇ 

॥ ਨਮਸਤੰ 

ਨ੍ਰਿਬਾਕੇ ॥

ਨਮਸਤੰ ਰਹੀਮੇ 

॥ ਨਮਸਤੰ 

ਕਰੀਮੇ ॥੨੫॥

ਨਮਸਤੰ ਅਨੰਤੇ 

॥ ਨਮਸਤੰ 

ਮਹੰਤੇ ॥

ਨਮਸਤਸਤੁ 

ਰਾਗੇ 

॥ ਨਮਸਤੰ 

ਸੁਹਾਗੇ ॥੨੬॥

ਨਮੋ ਸਰਬ ਸੋਖੰ 

॥ ਨਮੋ ਸਰਬ 

ਪੋਖੰ ॥

ਨਮੋ ਸਰਬ 

ਕਰਤਾ ॥ ਨਮੋ 

ਸਰਬ ਹਰਤਾ 

॥੨੭॥

ਨਮੋ ਜੋਗ ਜੋਗੇ 

॥ ਨਮੋ ਭੋਗ 

ਭੋਗੇ ॥

ਨਮੋ ਸਰਬ 

ਦਿਆਲੇ ॥ ਨਮੋ 

ਸਰਬ ਪਾਲੇ 

॥੨੮॥

ਚਾਚਰੀ ਛੰਦ ॥ 

ਤ੍ਵ ਪ੍ਰਸਾਦਿ ॥

ਅਰੂਪ ਹੈਂ ॥ 

ਅਨੂਪ ਹੈਂ ॥ 

ਅਜੂ ਹੈਂ ॥ ਅਭੂ 

ਹੈਂ ॥੨੯॥

ਅਲੇਖ ਹੈਂ ॥ 

ਅਭੇਖ ਹੈਂ ॥ 

ਅਨਾਮ ਹੈਂ ॥ 

ਅਕਾਮ ਹੈਂ 

॥੩੦॥

ਅਧੇ ਹੈਂ ॥ 

ਅਭੇ ਹੈਂ ॥ 

ਅਜੀਤ ਹੈਂ

ਅਭੀਤ ਹੈਂ 

॥੩੧॥

ਤ੍ਰਿਮਾਨ ਹੈਂ ॥ 

ਨਿਧਾਨ ਹੈਂ ॥

 ਤ੍ਰਿਬਰਗ ਹੈਂ ॥ 

ਅਸਰਗ ਹੈਂ 

॥੩੨॥

ਅਨੀਲ ਹੈਂ ॥ 

ਅਨਾਦਿ ਹੈਂ ॥ 

ਅਜੇ ਹੈਂ ॥ 

ਅਜਾਦਿ ਹੈਂ 

॥੩੩॥

ਅਜਨਮ ਹੈਂ ॥ 

ਅਬਰਨ ਹੈਂ ॥ 

ਅਭੂਤ ਹੈਂ ॥ 

ਅਭਰਨ ਹੈਂ 

॥੩੪॥

ਅਗੰਜ ਹੈਂ ॥ 

ਅਭੰਜ ਹੈਂ ॥

 ਅਝੂਝ ਹੈਂ॥ 

ਅਝੰਝ ਹੈਂ 

॥੩੫॥

ਅੱਮੀਕ ਹੈਂ ॥ 

ਰਫ਼ੀਕ ਹੈਂ ॥ 

ਅਧੰਧ ਹੈਂ ॥ 

ਅਬੰਧ ਹੈਂ 

॥੩੬॥

ਨ੍ਰਿਬੂਝ ਹੈਂ ॥ 

ਅਸੂਝ ਹੈਂ ॥ 

ਅਕਾਲ ਹੈਂ ॥ 

ਅਜਾਲ ਹੈਂ 

॥੩੭॥

ਅਲਾਹ ਹੈਂ ॥ 

ਅਜਾਹ ਹੈਂ ॥ 

ਅਨੰਤ ਹੈਂ ॥ 

ਮਹੰਤ ਹੈਂ ॥੩੮॥

ਅਲੀਕ ਹੈਂ ॥ 

ਨ੍ਰਿਸਰੀਕ ਹੈਂ ॥

 ਨ੍ਰਿਲੰਭ ਹੈਂ ॥ 

ਅਸੰਭ ਹੈਂ॥੩੯॥

ਅਗੰਮ ਹੈਂ ॥ 

ਅਜੰਮ ਹੈਂ ॥ 

ਅਭੂਤ ਹੈਂ ॥ 

ਅਛੂਤ ਹੈਂ॥੪੦॥

ਅਲੋਕ ਹੈਂ ॥ 

ਅਸੋਕ ਹੈਂ ॥ 

ਅਕਰਮ ਹੈਂ ॥

ਅਭਰਮ ਹੈਂ 

॥੪੧॥

ਅਜੀਤ ਹੈਂ ॥ 

ਅਭੀਤ ਹੈਂ ॥ 

ਅਬਾਹ ਹੈਂ ॥ 

ਅਗਾਹ ਹੈਂ

॥੪੨॥

ਅਮਾਨ ਹੈਂ ॥ 

ਨਿਧਾਨ ਹੈਂ ॥ 

ਅਨੇਕ ਹੈਂ ॥ 

ਫਿਰਿ ਏਕ ਹੈਂ 

॥੪੩॥

ਭੁਜੰਗ ਪ੍ਰਯਾਤ 

ਛੰਦ ॥

ਨਮੋ ਸਰਬ 

ਮਾਨੇ ॥ 

ਸਮਸਤੀ 

ਨਿਧਾਨੇ 

॥

ਨਮੋ ਦੇਵ ਦੇਵੇ ॥ ਅਭੇਖੀ ਅਭੇਵੇ 

॥੪੪॥

ਨਮੋ ਕਾਲ 

ਕਾਲੇ ॥ 

ਨਮੋ ਸਰਬ ਪਾਲੇ ॥

ਨਮੋ ਸਰਬ 

ਗਉਣੇ ॥ 

ਨਮੋ ਸਰਬ 

ਭਉਣੇ ॥੪੫॥

ਅਨੰਗੀ ਅਨਾਥੇ 

॥ ਨ੍ਰਿਸੰਗੀ 

ਪ੍ਰਮਾਥੇ ॥

ਨਮੋ ਭਾਨ ਭਾਨੇ 

॥ ਨਮੋ ਮਾਨ 

ਮਾਨੇ ॥੪੬॥

ਨਮੋ ਚੰਦ੍ਰ ਚੰਦ੍ਰੇ ॥

ਨਮੋ ਭਾਨ ਭਾਨੇ 

॥

ਨਮੋ ਗੀਤ ਗੀਤੇ 

॥ ਨਮੋ ਤਾਨ 

ਤਾਨੇ ॥੪੭॥

ਨਮੋ ਨ੍ਰਿੱਤ ਨ੍ਰਿੱਤੇ 

॥ ਨਮੋ ਨਾਦ 

ਨਾਦੇ ॥

ਨਮੋ ਪਾਨ ਪਾਨੇ 

॥ ਨਮੋ ਬਾਦ 

ਬਾਦੇ ॥੪੮॥

ਅਨੰਗੀ ਅਨਾਮੇ 

॥ 

ਸਮਸਤੀ ਸਰੂਪੇ 

॥

ਪ੍ਰਭੰਗੀ ਪ੍ਰਮਾਥੇ ॥ 

ਸਮਸਤੀ ਬਿਭੂਤੇ 

॥੪੯॥

ਕਲੰਕੰ ਬਿਨਾ ਨੇ 

ਕਲੰਕੀ ਸਰੂਪੇ ॥

ਨਮੋ ਰਾਜ 

ਰਾਜੇਸ੍ਵਰੰ ਪਰਮ 

ਰੂਪੇ ॥੫੦॥

ਨਮੋ ਜੋਗ 

ਜੋਗੇਸ੍ਵਰੰ ਪਰਮ 

ਸਿੱਧੇ ॥

ਨਮੋ ਰਾਜ 

ਰਾਜੇਸ੍ਵਰੰ ਪਰਮ 

ਬ੍ਰਿਧੇ ॥੫੧॥

ਨਮੋ ਸਸਤ੍ਰਪਾਣੇ 

॥ ਨਮੋ ਅਸਤ੍ਰ 

ਮਾਣੇ ॥

ਨਮੋ ਪਰਮ 

ਗਿਆਤਾ ॥ 

ਨਮੋ 

ਲੋਕ ਮਾਤਾ 

॥੫੨॥

ਅਭੇਖੀ ਅਭਰਮੀ 

ਅਭੋਗੀ ਅਭੁਗਤੇ ॥

ਨਮੋ ਜੋਗ 

ਜੋਗੇਸ੍ਵਰੰ ਪਰਮ 

ਜੁਗਤੇ ॥੫੩॥

ਨਮੋ ਨਿੱਤ 

ਨਾਰਾਇਣੇ ਕ੍ਰਰ 

ਕਰਮੇ ॥

ਨਮੋ ਪ੍ਰੇਤ ਅਪ੍ਰੇਤ 

ਦੇਵੇ ਸੁਧਰਮੇ 

॥੫੪॥

ਨਮੋ ਰੋਗ 

ਹਰਤਾ ਨਮੋ 

ਰਾਗ ਰੂਪੇ ॥

ਨਮੋ ਸਾਹ ਸਾਹੰ 

ਨਮੋ ਭੂਪ ਭੂਪੇ 

॥੫੫॥

ਨਮੋ ਦਾਨ ਦਾਨੇ 

ਨਮੋ ਮਾਨ ਮਾਨੰ ॥

ਨਮੋ ਰੋਗ ਰੋਗੇ 

ਨਮਸਤੰ 

ਇਸਨਾਨੰ 

॥੫੬॥

ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥

ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥

ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥

ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥

ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥

ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥

ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥

ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥

ਅਛੇਦੀ ਅਭੇਦੀ ਅਨਾਮੰ ਅਕਾਮੰ ॥

ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਤੇਰਾ ਜੋਰੁ ॥ ਚਾਚਰੀ ਛੰਦ ॥

ਜਲੇ ਹੈਂ ॥ ਥਲੇ ਹੈਂ ॥ 

ਅਭੀਤ ਹੈਂ ॥ ਅਭੇ ਹੈਂ ॥ ॥੬੨॥

ਪ੍ਰਭੂ ਹੈਂ ॥ ਅਜੂ ਹੈਂ ॥ 

ਅਦੇਸ ਹੈਂ ॥ ਅਭੇਸ ਹੈਂ ॥੬੩॥

 ਭੁਜੰਗ ਪ੍ਰਯਾਤ ਛੰਦ ॥

ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ 

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥

ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥

ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥

ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥

ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥

ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥

ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥

ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥

ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥

ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥

ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥

ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥

ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥

ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥

ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥

ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥

ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥

ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥

ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥

 ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥

ਅਖੱਲ ਜੋਗੇ ॥ ਅਚੱਲ ਭੋਗੇ ॥੭੪॥

ਅਚੱਲ ਰਾਜੇ ॥ ਅਟੱਲ ਸਾਜੇ ॥

ਅਖੱਲ ਧਰਮੰ ॥ ਅਲੱਖ ਕਰਮੰ ॥੭੫॥

ਸਰਬੰ ਦਾਤਾ ॥ ਸਰਬੰ ਗਿਆਤਾ ॥

ਸਰਬੰ ਭਾਨੇ ॥ ਸਰਬੰ ਮਾਨੇ ॥੭੬॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥

ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥

ਸਰਬੰ ਦੇਵੰ ॥ ਸਰਬੰ ਭੇਵੰ ॥

ਸਰਬੰ ਕਾਲੇ ॥ ਸਰਬੰ ਪਾਲੇ ॥੭੮॥

 ਰੂਆਲ ਛੰਦ ॥ ਤ੍ਵ ਪ੍ਰਸਾਦਿ ॥

ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥

ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥

ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥

ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥

ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥

ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥

ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥

ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥

ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥

ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥

ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥

ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੮੧॥

ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥

ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥

ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥

ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥

ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥

ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥

ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥

ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥

ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ 

ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥

ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥

ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥

ਆਪ ਰੂਪ ਅਮੀਕ ਅਨ ਉਸਤਤਿ ਏਕ ਪੁਰਖ ਅਵਧੂਤ ॥

ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥

ਅੰਗ ਹੀਨ ਅਭੰਗ ਅਨਾਤਮ ਏਕ ਪੁਰਖ ਅਪਾਰ ॥

ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੮੫॥

ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥

ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥

ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥

ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥

 ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥

ਗੁਨ ਗਨ ਉਦਾਰ ॥ ਮਹਿਮਾ ਅਪਾਰ ॥

ਆਸਨ ਅਭੰਗ ॥ ਉਪਮਾ ਅਨੰਗ ॥੮੭॥

ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥

ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥

ਰਾਜਾਨ ਰਾਜ ॥ ਭਾਨਾਨ ਭਾਨ ॥

ਦੇਵਾਨ ਦੇਵ ॥ ਉਪਮਾ ਮਹਾਨ ॥੮੯॥

ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥

ਰੰਕਾਨ ਰੰਕ ॥ ਕਾਲਾਨ ਕਾਲ ॥੯੦॥

ਅਨਭੂਤ ਅੰਗ ॥ ਆਭਾ ਅਭੰਗ ॥

ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥

ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥

ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥

ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥

ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥ 

ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥

ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥

ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥

 ਭੁਜੰਗ ਪ੍ਰਯਾਤ ਛੰਦ ॥

ਚੱਤ੍ਰ ਚੱਕ੍ਰ ਕਰਤਾ ॥ ਚੱਤ੍ਰ ਚੱਕ੍ਰ ਹਰਤਾ ॥

ਚੱਤ੍ਰ ਚੱਕ੍ਰ ਦਾਨੇ ॥ ਚੱਤ੍ਰ ਚੱਕ੍ਰ ਜਾਨੇ ॥੯੬॥

ਚੱਤ੍ਰ ਚੱਕ੍ਰ ਵਰਤੀ ॥ ਚੱਤ੍ਰ ਚੱਕ੍ਰ ਭਰਤੀ ॥

ਚੱਤ੍ਰ ਚੱਕ੍ਰ ਪਾਲੇ ॥ ਚੱਤ੍ਰ ਚੱਕ੍ਰ ਕਾਲੇ ॥੯੭॥

ਚੱਤ੍ਰ ਚੱਕ੍ਰ ਪਾਸੇ ॥ ਚੱਤ੍ਰ ਚੱਕ੍ਰ ਵਾਸੇ ॥

ਚੱਤ੍ਰ ਚੱਕ੍ਰ ਮਾਨਯੈ ॥ ਚੱਤ੍ਰ ਚੱਕ੍ਰ ਦਾਨਯੈ ॥੯੮॥

 ਚਾਚਰੀ ਛੰਦ ॥

ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥

ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੧੦੦॥

ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥

ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥

 ਭਗਵਤੀ ਛੰਦ ॥ ਤ੍ਵ ਪਰਸ੍ਰਾਦਿ ਕਥਤੇ ॥

ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥

ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥

ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥

ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥

ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥

ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥

ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ 

ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥

ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥

ਕਿ ਚਿੱਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੧੦੭॥

ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥

ਕਿ ਪਾਕ ਬਿਐਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥

ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥

ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥

ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥

ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥

ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥

ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥

ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥

ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥

ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥

ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥

ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥

ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥

ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥

ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥

ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥

ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥

ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥

ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥

ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥

ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥

ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥

ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥

ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥

ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥

ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥

ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥

ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥

ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥

ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥

ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥

ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥

ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥

ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥

ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥

ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥

ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥

ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥

ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥

ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥

ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥

ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥

ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥

ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥

ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥

ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥

ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥

ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥

ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥

ਚਾਚਰੀ ਛੰਦ ॥

ਅਭੰਗ ਹੈਂ ॥ ਅਨੰਗ ਹੈਂ ॥

ਅਭੇਖ ਹੈਂ ॥ ਅਲੇਖ ਹੈਂ ॥੧੩੩॥

ਅਭਰਮ ਹੈਂ ॥ ਅਕਰਮ ਹੈਂ ॥

ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥

ਅਜੈ ਹੈਂ ॥ ਅਬੈ ਹੈਂ ॥

ਅਭੂਤ ਹੈਂ ॥ ਅਧੂਤ ਹੈਂ ॥੧੩੫॥

ਅਨਾਸ ਹੈਂ ॥ ਉਦਾਸ ਹੈਂ ॥

ਅਧੰਧ ਹੈਂ ॥ ਅਬੰਧ ਹੈਂ ॥੧੩੬॥

ਅਭਗਤ ਹੈਂ ॥ ਬਿਰਕਤ ਹੈਂ ॥

 ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥

ਨਿਚਿੰਤ ਹੈਂ ॥ ਸੁਨਿੰਤ ਹੈਂ ॥

ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥

ਅਲੇਖ ਹੈਂ ॥ ਅਭੇਖ ਹੈਂ ॥

ਅਢਾਹ ਹੈਂ ॥ ਅਗਾਹ ਹੈਂ ॥੧੩੯॥

ਅਸੰਭ ਹੈਂ ॥ ਅਗੰਭ ਹੈਂ ॥

ਅਨੀਲ ਹੈਂ ॥ ਅਨਾਦਿ ਹੈਂ ॥੧੪੦॥

ਅਨਿੱਤ ਹੈਂ ॥ ਸੁਨਿੱਤ ਹੈਂ ॥

ਅਜਾਤ ਹੈਂ ॥ ਅਜਾਦ ਹੈਂ ॥੧੪੧॥

 ਚਰਪਟ ਛੰਦ ॥ ਤ੍ਵ ਪ੍ਰਸਾਦਿ ॥

ਸਰਬੰ ਹੰਤਾ ॥ ਸਰਬੰ ਗੰਤਾ ॥

ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥

ਸਰਬੰ ਹਰਤਾ ॥ ਸਰਬੰ ਕਰਤਾ ॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥

ਸਰਬੰ ਕਰਮੰ ॥ ਸਰਬੰ ਧਰਮੰ ॥

ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥ 

ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥

ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥

ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥

ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥

ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥

ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥

ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥

ਨ ਪੋਤ੍ਰੈ ਨ ਪੁੱਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥

ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥

ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥

ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥

ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥

ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥

ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥

ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥

ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥

ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥

ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥

ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥

ਹਰੀਫ਼ੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥

ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥

ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥

ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥

ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥

ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥

ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥ 

ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥

ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥

ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥

ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥

ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥

ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥

ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥

ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥

 ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥

ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥

ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥

ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥

ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥

ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥

ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥

ਅਨਛਿੱਜ ਅੰਗ ॥ ਆਸਨ ਅਭੰਗ ॥

ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥

ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥

ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥

ਅਨਭਵ ਅਨਾਸ ॥ ਧ੍ਰਿਤਧਰ ਧੁਰਾਸ ॥

ਆਜਾਨ ਬਾਹੁ ॥ ਏਕੈ ਸਦਾਹੁ ॥੧੬੬॥

ਓਅੰਕਾਰ ਆਦਿ ॥ ਕਥਨੀ ਅਨਾਦਿ ॥

ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥

ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥

ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥

ਅਨਝੰਝ ਗਾਤ ॥ ਅਨਰੰਜ ਬਾਤ ॥ 

ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥

ਆਡੀਠ ਧਰਮ ॥ ਅਤਿ ਢੀਠ ਕਰਮ ॥

ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥

 ਹਰਿਬੋਲਮਨਾ ਛੰਦ ॥ ਤ੍ਵ ਪ੍ਰਸਾਦਿ ॥

ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥

ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥

ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥

ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥

ਧ੍ਰਿਤ ਕੇ ਧ੍ਰਣ ਹੈਂ ॥ ਜਗ ਕੇ ਕ੍ਰਣ ਹੈਂ ॥

ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥

ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥

ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥

ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥

ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥

ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥

ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥

ਅਜਪਾਜਪ ਹੈਂ ॥ ਅਥਪਾਥਪ ਹੈਂ ॥

ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥

ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥

ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥

ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥

ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥

ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥

ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥

ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥

ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥ 

ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥

ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥

ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥

ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥

ਪਰਮਾਤਮ ਹੈਂ ॥ ਸਰਬਾਤਮ ਹੈਂ ॥

ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥

ਭੁਜੰਗ ਪ੍ਰਯਾਤ ਛੰਦ ॥

ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥

ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥

ਨਮੋ ਅੰਧਕਾਰੇ ਨਮੋ ਤੇਜ ਤੇਜੇ ॥

ਨਮੋ ਬ੍ਰਿੰਦ ਬ੍ਰਿੰਦੇ  ਨਮੋ ਬੀਜ ਬੀਜੇ ॥੧੮੫॥

ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥

ਨਮੋ ਪਰਮ ਤੱਤੰ ਅਤੱਤੰ ਸਰੂਪੇ ॥

ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥

ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥

ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥

ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥

ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥

ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥

ਕਲੰਕਾਰ ਰੂਪੇ ਅਲੰਕਾਰ ਅਲੰਕੇ ॥

ਨਮੋ ਆਸ ਆਸੇ ਨਮੋ ਬਾਂਕ ਬੰਕੇ ॥

ਅਭੰਗੀ ਸਰੂਪੇ ਅਨੰਗੀ ਅਨਾਮੇ ॥

ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥

ਏਕ ਅਛਰੀ ਛੰਦ ॥

ਅਜੈ ॥ ਅਲੈ ॥

ਅਭੈ ॥ ਅਬੈ ॥੧੮੯॥

ਅਭੂ ॥ ਅਜੂ ॥

ਅਨਾਸ ॥ ਅਕਾਸ ॥੧੯੦॥

ਅਗੰਜ ॥ ਅਭੰਜ ॥

ਅਲੱਖ ॥ ਅਭੱਖ ॥੧੯੧॥

ਅਕਾਲ ॥ ਦਿਆਲ ॥

ਅਲੇਖ ॥ ਅਭੇਖ ॥੧੯੨॥

ਅਨਾਮ ॥ ਅਕਾਮ ॥

ਅਗਾਹ ॥ ਅਢਾਹ ॥੧੯੩॥

ਅਨਾਥੇ ॥ ਪ੍ਰਮਾਥੇ ॥

ਅਜੋਨੀ ॥ ਅਮੋਨੀ ॥੧੯੪॥

ਨ ਰਾਗੇ ॥ ਨ ਰੰਗੇ ॥

ਨ ਰੂਪੇ ॥ ਨ ਰੇਖੇ ॥੧੯੫॥

ਅਕਰਮੰ ॥ ਅਭਰਮੰ ॥

ਅਗੰਜੇ ॥ ਅਲੇਖੇ ॥੧੯੬॥

 ਭੁਜੰਗ ਪ੍ਰਯਾਤ ਛੰਦ ॥

ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥

ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥

ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥

ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧੯੭॥

ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥

ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥

ਅਜਾਇਬ ਬਿਭੂਤੇ ਗਜਾਇਬ ਗਨੀਮੇ ॥

ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥

ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥

ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥

ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥

ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥

ਤ੍ਵ ਪ੍ਰਸਾਦਿ ਸਵੱਯੇ

ੴ☬ ਵਾਹਿਗੁਰੂ ਜੀ ਕੀ ਫਤਹ॥

ਪਾਤਿਸ਼ਾਹੀ ੧੦॥

ਤ੍ਵ ਪ੍ਰਸਾਦਿ ਸਵੱਯੇ

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ

ਦੇਖਿ ਫਿਰਿਓ ਘਰ ਜੋਗ ਜਤੀ ਕੇ ॥

ਸੂਰ ਸੁਰਾਰਦਨ ਸੁੱਧ ਸੁਧਾਦਿਕ

ਸੰਤ ਸਮੂਹ ਅਨੇਕ ਮਤੀ ਕੇ ॥

ਸਾਰੇ ਹੀ ਦੇਸ ਕੋ ਦੇਖਿ ਰਹਿਓ

ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥

ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ

ਏਕ ਰਤੀ ਬਿਨੁ ਏਕ ਰਤੀ ਕੇ ॥੧॥

ਮਾਤੇ ਮਤੰਗ ਜਰੇ ਜਰ ਸੰਗ

ਅਨੂਪ ਉਤੰਗ ਸੁਰੰਗ ਸਵਾਰੇ ॥

ਕੋਟਿ ਤੁਰੰਗ ਕੁਰੰਗ ਸੇ ਕੂਦਤ

ਪਉਨ ਕੇ ਗਉਨ ਕੋ ਜਾਤ ਨਿਵਾਰੇ ॥

ਭਾਰੀ ਭੁਜਾਨ ਕੇ ਭੂਪ ਭਲੀ ਬਿਧਿ

ਨਿਆਵਤ ਸੀਸ ਨ ਜਾਤ ਬਿਚਾਰੇ ॥

ਏਤੇ ਭਏ ਤੁ ਕਹਾ ਭਏ ਭੂਪਤਿ ਅੰਤ

ਕੋ ਨਾਂਗੇ ਹੀ ਪਾਂਇ ਪਧਾਰੇ ॥੨॥

ਜੀਤ ਫਿਰੇ ਸਭ ਦੇਸ ਦਿਸਾਨ ਕੋ

ਬਾਜਤ ਢੋਲ ਮ੍ਰਿਦੰਗ ਨਗਾਰੇ ॥

ਗੁੰਜਤ ਗੂੜ ਗਜਾਨ ਕੇ ਸੁੰਦਰ

ਹਿੰਸਤ ਹੀ ਹਯਰਾਜ ਹਜਾਰੇ ॥

ਭੂਤ ਭਵਿੱਖ ਭਵਾਨ ਕੇ ਭੂਪਤ

ਕਉਨੁ ਗਨੈ ਨਹੀਂ ਜਾਤ ਬਿਚਾਰੇ ॥

ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ

ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥

ਤੀਰਥ ਨਾਨ ਦਇਆ ਦਮ ਦਾਨ

ਸੁ ਸੰਜਮ ਨੇਮ ਅਨੇਕ ਬਿਸੇਖੈ ॥

ਬੇਦ ਪੁਰਾਨ ਕਤੇਬ ਕੁਰਾਨ

ਜਮੀਨ ਜਮਾਨ ਸਬਾਨ ਕੇ ਪੇਖੈ ॥

ਪਉਨ ਅਹਾਰ ਜਤੀ ਜਤ ਧਾਰ

ਸਬੈ ਸੁ ਬਿਚਾਰ ਹਜਾਰ ਕ ਦੇਖੈ ॥

ਸ੍ਰੀ ਭਗਵਾਨ ਭਜੇ ਬਿਨੁ ਭੂਪਤਿ

ਏਕ ਰਤੀ ਬਿਨੁ ਏਕ ਨ ਲੇਖੈ ॥੪॥

ਸੁੱਧ ਸਿਪਾਹ ਦੁਰੰਤ ਦੁਬਾਹ

ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥

ਭਾਰੀ ਗੁਮਾਨ ਭਰੇ ਮਨ ਮੈਂ ਕਰ

ਪਰਬਤ ਪੰਖ ਹਲੇ ਨ ਹਲੈਂਗੇ ॥

ਤੋਰਿ ਅਰੀਨ ਮਰੋਰਿ ਮਵਾਸਨ

ਮਾਤੇ ਮਤੰਗਨ ਮਾਨ ਮਲੈਂਗੇ ॥ 

ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ

ਤਿਆਗਿ ਜਹਾਨ ਨਿਦਾਨ ਚਲੈਂਗੇ

॥੫॥

ਬੀਰ ਅਪਾਰ ਬਡੇ ਬਰਿਆਰ

ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥

ਤੋਰਤ ਦੇਸ ਮਲਿੰਦ ਮਵਾਸਨ ਮਾਤੇ

ਗਜਾਨ ਕੇ ਮਾਨ ਮਲੱਯਾ ॥

ਗਾੜ੍ਹੇ ਗੜ੍ਹਾਨ ਕੇ ਤੋੜਨ ਹਾਰ ਸੁ

ਬਾਤਨ ਹੀਂ ਚਕ ਚਾਰ ਲਵੱਯਾ ॥

ਸਾਹਿਬ ਸ੍ਰੀ ਸਭ ਕੋ ਸਿਰਨਾਇਕ

ਜਾਚਕ ਅਨੇਕ ਸੁ ਏਕ ਦਿਵੱਯਾ ॥੬॥

ਦਾਨਵ ਦੇਵ ਫਨਿੰਦ ਨਿਸਾਚਰ

ਭੂਤ ਭਵਿਖ ਭਵਾਨ ਜਪੈਂਗੇ ॥

ਜੀਵ ਜਿਤੇ ਜਲ ਮੈ ਥਲ ਮੈ

ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥

ਪੁੰਨ ਪ੍ਰਤਾਪਨ ਬਾਢ ਜੈਤ ਧੁਨ

ਪਾਪਨ ਕੇ ਬਹੁ ਪੁੰਜ ਖਪੈਂਗੇ ॥

ਸਾਧ ਸਮੂਹ ਪ੍ਰਸੰਨ ਫਿਰੈ ਜਗ ਸੱਤ੍ਰ

ਸਭੈ ਅਵਲੋਕ ਚਪੈਂਗੇ ॥੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਪ

ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥

ਕੋਟਿ ਇਸ਼ਨਾਨ ਗਜਾਦਿਕ ਦਾਨ

ਅਨੇਕ ਸੁਅੰਬਰ ਸਾਜ ਬਰੈਂਗੇ ॥

ਬ੍ਰਹਮ ਮਹੇਸਰ ਬਿਸਨ ਸਚੀਪਤਿ

ਅੰਤ ਫਸੇ ਜਮ ਫਾਸ ਪਰੈਂਗੇ ॥

ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ

ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥

ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ

ਬੈਠਿ ਰਹਿਓ ਬਕ

ਧਿਆਨ ਲਗਾਇਓ ॥

ਨ੍ਹਾਤ ਫਿਰਿਓ ਲੀਏ

ਸਾਤ ਸਮੁਦ੍ਰਨਿ 

ਲੋਕ ਗਯੋ ਪਰਲੋਕ ਗਵਾਇਓ ॥

ਬਾਸੁ ਕੀਓ ਬਿਖਿਆਨ ਸੋਂ ਬੈਠ ਕੈ

ਐਸੇ ਹੀ ਐਸ ਸੁ ਬੈਸ ਬਿਤਾਇਓ ॥

ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ

ਕੀਓ ਤਿਨ ਹੀ ਪ੍ਰਭ ਪਾਇਓ ॥੯॥

ਕਾਹੂ ਲੈ ਪਾਹਨ ਪੂਜ ਧਰਯੋ ਸਿਰ

ਕਾਹੂ ਲੈ ਲਿੰਗੁ ਗਰੇ ਲਟਕਾਇਓ ॥

ਕਾਹੂ ਲਖਿਓ ਹਰਿ ਅਵਾਚੀ

ਦਿਸਾ ਮਹਿ ਕਾਹੂ

ਪਛਾਹ ਕੋ ਸੀਸੁ ਨਿਵਾਇਓ ॥

ਕੋਊ ਬੁਤਾਨ ਕੋ ਪੂਜਤ ਹੈ

ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥

ਕੂਰ ਕ੍ਰਿਆ ਉਰਝਿਓ ਸਭਹੀ ਜਗ

ਸ੍ਰੀ ਭਗਵਾਨ ਕੋ

ਭੇਦੁ ਨ ਪਾਇਓ ॥੧੦॥ 

ਚੌਪਈ ਸਾਹਿਬ

ਪਾਃ੧੦ 

ਕਬਿਯੋਬਾਚ ਬੇਨਤੀ

॥ ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥

ਪੂਰਨ ਹੋਇ ਚਿੱਤ ਕੀ ਇੱਛਾ ॥

ਤਵ ਚਰਨਨ ਮਨ ਰਹੈ ਹਮਾਰਾ ॥

ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥

ਹਮਰੇ ਦੁਸਟ ਸਭੈ ਤੁਮ ਘਾਵਹੁ ॥

ਆਪੁ ਹਾਥ ਦੈ ਮੋਹਿ ਬਚਾਵਹੁ ॥

ਸੁਖੀ ਬਸੈ ਮੋਰੋ ਪਰਿਵਾਰਾ ॥

ਸੇਵਕ ਸਿੱਖ ਸਭੈ ਕਰਤਾਰਾ ॥੨॥

ਮੋ ਰੱਛਾ ਨਿਜੁ ਕਰ ਦੈ ਕਰਿਯੈ ॥

ਸਭ ਬੈਰਿਨ ਕੌ ਆਜ ਸੰਘਰਿਯੈ ॥

ਪੂਰਨ ਹੋਇ ਹਮਾਰੀ ਆਸਾ ॥

ਤੋਰ ਭਜਨ ਕੀ ਰਹੈ ਪਿਆਸਾ ॥੩॥

ਤੁਮਹਿ ਛਾਡਿ ਕੋਈ ਅਵਰ ਨ

ਧਿਯਾਊਂ ॥

ਜੋ ਬਰ ਚਾਹੋਂ ਸੁ ਤੁਮ ਤੇ ਪਾਊਂ ॥

ਸੇਵਕ ਸਿੱਖ ਹਮਾਰੇ ਤਾਰੀਅਹਿ ॥

ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ

॥੪॥

ਆਪ ਹਾਥ ਦੈ ਮੁਝੈ ਉਬਰਿਯੈ ॥

ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥

ਹੂਜੋ ਸਦਾ ਹਮਾਰੇ ਪੱਛਾ ॥

ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥

ਰਾਖਿ ਲੇਹੁ ਮੁਹਿ ਰਾਖਨਹਾਰੇ ॥

ਸਾਹਿਬ ਸੰਤ ਸਹਾਇ ਪਿਯਾਰੇ ॥

ਦੀਨ ਬੰਧੁ ਦੁਸਟਨ ਕੇ ਹੰਤਾ ॥

ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥

ਕਾਲ ਪਾਇ ਸਿਵਜੂ ਅਵਤਰਾ ॥

ਕਾਲ ਪਾਇ ਕਰਿ ਬਿਸਨੁ ਪ੍ਰਕਾਸਾ ॥

ਸਕਲ ਕਾਲ ਕਾ ਕੀਆ ਤਮਾਸਾ ॥੭॥

ਜਵਨ ਕਾਲ ਜੋਗੀ ਸਿਵ ਕੀਓ ॥

ਬੇਦ ਰਾਜ ਬ੍ਰਹਮਾ ਜੂ ਥੀਓ ॥

ਜਵਨ ਕਾਲ ਸਭ ਲੋਕ ਸਵਾਰਾ ॥

ਨਮਸਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥

ਦੇਵ ਦੈਤ ਜੱਛਨ ਉਪਜਾਯੋ ॥

ਆਦਿ ਅੰਤਿ ਏਕੈ ਅਵਤਾਰਾ ॥

ਸੋਈ ਗੁਰੂ ਸਮਝਿਯਹੁ ਹਮਾਰਾ ॥੯॥

ਨਮਸਕਾਰ ਤਿਸ ਹੀ ਕੋ ਹਮਾਰੀ ॥

ਸਕਲ ਪ੍ਰਜਾ ਜਿਨ ਆਪ ਸਵਾਰੀ ॥

ਸਿਵਕਨ ਕੋ ਸਿਵਗੁਨ ਸੁਖ ਦੀਯੋ ॥

ਸੱਤ੍ਰੁਨ ਕੋ ਪਲ ਮੋ ਬਧ ਕੀਯੋ ॥੧੦॥

ਘਟ ਘਟ ਕੇ ਅੰਤਰ ਕੀ ਜਾਨਤ ॥

ਭਲੇ ਬੁਰੇ ਕੀ ਪੀਰ ਪਛਾਨਤ ॥

ਚੀਟੀ ਤੇ ਕੁੰਚਰ ਅਸਥੂਲਾ ॥

ਸਭ ਪਰ ਕ੍ਰਿਪਾ ਦ੍ਰਿਸਟਿ

ਕਰਿ ਫੂਲਾ ॥੧੧॥

ਸੰਤਨ ਦੁਖ ਪਾਏ ਤੇ ਦੁਖੀ ॥

ਸੁਖ ਪਾਏ ਸਾਧਨ ਕੇ ਸੁਖੀ ॥

ਏਕ ਏਕ ਕੀ ਪੀਰ ਪਛਾਨੈਂ ॥

ਘਟ ਘਟ ਕੇ

ਪਟ ਪਟ ਕੀ ਜਾਨੈਂ ॥੧੨॥

ਜਬ ਉਦਕਰਖ ਕਰਾ ਕਰਤਾਰਾ ॥

ਪ੍ਰਜਾ ਧਰਤ ਤਬ ਦੇਹ ਅਪਾਰਾ ॥

ਜਬ ਆਕਰਖ ਕਰਤ ਹੋ ਕਬਹੂੰ ॥

ਤੁਮ ਮੈ ਮਿਲਤ ਦੇਹ

ਧਰ ਸਭਹੂੰ ॥੧੩॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥

ਆਪੁ ਆਪਨੀ ਬੂਝ ਉਚਾਰੈ ॥

ਤੁਮ ਸਭਹੀ ਤੇ ਰਹਤ ਨਿਰਾਲਮ ॥

ਜਾਨਤ ਬੇਦ ਭੇਦ

ਅਰ ਆਲਮ ॥੧੪॥

ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥

ਆਦਿ ਅਨੀਲ ਅਨਾਦਿ ਅਸੰਭ ॥

ਤਾ ਕਾ ਮੂੜ੍ਹ ਉਚਾਰਤ ਭੇਦਾ ॥

ਜਾਕੌ ਭੇਵ ਨ ਪਾਵਤ ਬੇਦਾ ॥੧੫॥

ਤਾਕੌ ਕਰਿ ਪਾਹਨ ਅਨੁਮਾਨਤ ॥

ਮਹਾਂ ਮੂੜ੍ਹ ਕਛੁ ਭੇਦ ਨ ਜਾਨਤ ॥

ਮਹਾਦੇਵ ਕੌ ਕਹਤ ਸਦਾ ਸਿਵ ॥

ਨਿਰੰਕਾਰ ਕਾ ਚੀਨਤ

ਨਹਿ ਭਿਵ ॥੧੬॥

ਆਪੁ ਆਪੁਨੀ ਬੁਧਿ ਹੈ ਜੇਤੀ ॥

ਬਰਨਤ ਭਿੰਨ ਭਿੰਨ ਤੁਹਿ ਤੇਤੀ ॥

ਤੁਮਰਾ ਲਖਾ ਨ ਜਾਇ ਪਸਾਰਾ ॥

ਕਿਹ ਬਿਧਿ ਸਜਾ

ਪ੍ਰਥਮ ਸੰਸਾਰਾ ॥੧੭॥

ਏਕੈ ਰੂਪ ਅਨੂਪ ਸਰੂਪਾ ॥

ਰੰਕ ਭਯੋ ਰਾਵ ਕਹੀ ਭੂਪਾ ॥

ਅੰਡਜ ਜੇਰਜ ਸੇਤਜ ਕੀਨੀ ॥

ਉਤਭੁਜ ਖਾਨਿ

ਬਹੁਰ ਰਚਿ ਦੀਨੀ ॥੧੮॥

ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥

ਕਹੂੰ ਸਿਮਟਿ ਭ੍ਯੋ ਸੰਕਰ ਇਕੈਠਾ ॥

ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥

ਆਦਿ ਜੁਗਾਦਿ

ਸਰੂਪ ਸੁਯੰਭਵ ॥੧੯॥

ਅਬ ਰੱਛਾ ਮੇਰੀ ਤੁਮ ਕਰੋ ॥

ਸਿੱਖ ਉਬਾਰਿ ਅਸਿੱਖ ਸੰਘਰੋ ॥

ਦੁਸ਼ਟ ਜਿਤੇ ਉਠਵਤ ਉਤਪਾਤਾ ॥

ਸਕਲ ਮਲੇਛ

ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸਰਨੀ ਪਰੇ ॥

ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥

ਪੁਰਖ ਜਵਨ ਪਗ ਪਰੇ ਤਿਹਾਰੇ ॥

ਤਿਨਕੇ ਤੁਮ ਸੰਕਟ ਸਭ ਟਾਰੇ ॥੨੧॥

ਜੋ ਕਲਿ ਕੋ ਇਕ ਬਾਰ ਧਿਐ ਹੈ ॥

ਤਾਕੇ ਕਾਲ ਨਿਕਟਿ ਨਹਿ ਐਹੈ ॥

ਰੱਛਾ ਹੋਇ ਤਾਹਿ ਸਭ ਕਾਲਾ ॥

ਦੁਸ਼ਟ ਅਰਿਸਟ

ਟਰੇਂ ਤਤਕਾਲਾ ॥੨੨॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥

ਤਾ ਕੇ ਤਾਪ ਤਨਕ ਮੋ ਹਰਿਹੋ ॥

ਰਿੱਧਿ ਸਿੱਧਿ ਘਰ ਮੋ ਸਭ ਹੋਈ ॥

ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੨੩॥

ਏਕ ਬਾਰ ਜਿਨ ਤੁਮੈ ਸੰਭਾਰਾ ॥

ਕਾਲ ਫਾਸ ਤੇ ਤਾਹਿ ਉਬਾਰਾ ॥

ਜਿਨ ਨਰ ਨਾਮ ਤਿਹਾਰੋ ਕਹਾ ॥

ਦਾਰਿਦ ਦੁਸਟ ਦੋਖ ਤੇ ਰਹਾ ॥੨੪॥

ਖੜਗ ਕੇਤ ਮੈ ਸਰਣਿ ਤਿਹਾਰੀ ॥

ਆਪ ਹਾਥ ਦੈ ਲੇਹੁ ਉਬਾਰੀ ॥

ਸਰਬ ਠੌਰ ਮੋ ਹੋਹੁ ਸਹਾਈ ॥

ਦੁਸਟ ਦੋਖ ਤੇ ਲੇਹੁ ਬਚਾਈ ॥੨੫॥

ਸ੍ਵੈਯਾ ॥

ਪਾਂਇ ਗਹੇ ਜਬ ਤੇ ਤੁਮਰੇ

ਤਬ ਤੇ ਕੋਊ ਆਂਖ

ਤਰੇ ਨਹੀਂ ਆਨ੍ਯੋ ॥

ਰਾਮ ਰਹੀਮ ਪੁਰਾਨ ਕੁਰਾਨ

ਅਨੇਕ ਕਹੈਂ ਮਤ ਏਕ ਨ ਮਾਨ੍ਯੋ ॥

ਸਿੰਮ੍ਰਿਤ ਸਾਸਤ੍ਰ ਬੇਦ ਸਭੈ

ਬਹੁ ਭੇਦ ਕਹੈਂ ਹਮ ਏਕ ਨ ਜਾਨ੍ਯੋ ॥

ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ

ਮੈ ਨ ਕਹ੍ਯੋ ਸਭ ਤੋਹਿ ਬਖਾਨ੍ਯੋ ॥

ਦੋਹਰਾ ॥

ਸਗਲ ਦੁਆਰ ਕਉ ਛਾਡਿਕੈ

ਗਹਿਓ ਤੁਹਾਰੋ ਦੁਆਰ ॥

ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥

ਅਨੰਦੁ ਸਾਹਿਬ

ਰਾਮਕਲੀ ਮਹਲਾ ੩ ਅਨੰਦੁ

ੴ☬ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ

ਸਤਿਗੁਰੂ ਮੈ ਪਾਇਆ ॥

ਸਤਿਗੁਰੁ ਤ ਪਾਇਆ ਸਹਜ ਸੇਤੀ

ਮਨਿ ਵਜੀਆ ਵਾਧਾਈਆ ॥

ਰਾਗ ਰਤਨ ਪਰਵਾਰ ਪਰੀਆ

ਸਬਦ ਗਾਵਣ ਆਈਆ ॥

ਸਬਦੋ ਤ ਗਾਵਹੁ ਹਰੀ ਕੇਰਾ

ਮਨਿ ਜਿਨੀ ਵਸਾਇਆ ॥

ਕਹੈ ਨਾਨਕੁ ਅਨੰਦੁ ਹੋਆ

ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ

ਸਦਾ ਰਹੁ ਹਰਿ ਨਾਲੇ ॥

ਹਰਿ ਨਾਲਿ ਰਹੁ ਤੂ ਮੰਨ ਮੇਰੇ

ਦੂਖ ਸਭਿ ਵਿਸਾਰਣਾ ॥

ਅੰਗੀਕਾਰੁ ਓਹੁ ਕਰੇ ਤੇਰਾ

ਕਾਰਜ ਸਭਿ ਸਵਾਰਣਾ ॥

ਸਭਨਾ ਗਲਾ ਸਮਰਥੁ ਸੁਆਮੀ

ਸੋ ਕਿਉ ਮਨਹੁ ਵਿਸਾਰੇ ॥

ਕਹੈ ਨਾਨਕੁ ਮੰਨ ਮੇਰੇ

ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ

ਕਿਆ ਨਾਹੀ ਘਰਿ ਤੇਰੈ ॥

ਘਰਿ ਤ ਤੇਰੈ ਸਭੁ ਕਿਛੁ ਹੈ

ਜਿਸੁ ਦੇਹਿ ਸੁ ਪਾਵਏ ॥

ਸਦਾ ਸਿਫਤਿ ਸਲਾਹ ਤੇਰੀ

ਨਾਮੁ ਮਨਿ ਵਸਾਵਏ ॥

ਨਾਮੁ ਜਿਨ ਕੈ ਮਨਿ ਵਸਿਆ

ਵਾਜੇ ਸਬਦ ਘਨੇਰੇ ॥

ਕਹੈ ਨਾਨਕੁ ਸਚੇ ਸਾਹਿਬ

ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥

ਸਾਚੁ ਨਾਮੁ ਅਧਾਰੁ ਮੇਰਾ

ਜਿਨਿ ਭੁਖਾ ਸਭਿ ਗਵਾਈਆ ॥

ਕਰਿ ਸਾਂਤਿ ਸੁਖ ਮਨਿ ਆਇ ਵਸਿਆ

ਜਿਨਿ ਇਛਾ ਸਭਿ ਪੁਜਾਈਆ ॥

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ

ਜਿਸ ਦੀਆ ਏਹਿ ਵਡਿਆਈਆ ॥ 

ਕਹੈ ਨਾਨਕੁ ਸੁਣਹੁ ਸੰਤਹੁ

ਸਬਦਿ ਧਰਹੁ ਪਿਆਰੋ ॥

ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

ਘਰਿ ਸਭਾਗੈ ਸਬਦ ਵਾਜੇ

ਕਲਾ ਜਿਤੁ ਘਰਿ ਧਾਰੀਆ ॥

ਪੰਚ ਦੂਤ ਤੁਧੁ ਵਸਿ ਕੀਤੇ

ਕਾਲੁ ਕੰਟਕੁ ਮਾਰਿਆ ॥

ਧੁਰਿ ਕਰਮਿ ਪਾਇਆ ਤੁਧੁ ਜਿਨ

ਕਉ ਸਿ ਨਾਮਿ ਹਰਿ ਕੈ ਲਾਗੇ ॥

ਕਹੈ ਨਾਨਕੁ ਤਹ ਸੁਖੁ ਹੋਆ

ਤਿਤੁ ਘਰਿ ਅਨਹਦ ਵਾਜੇ ॥੫॥

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥

ਦੇਹ ਨਿਮਾਣੀ ਲਿਵੈ ਬਾਝਹੁ ਕਿਆ

ਕਰੇ ਵੇਚਾਰੀਆ ॥

ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ

ਕਰਿ 

ਬਨਵਾਰੀਆ ॥

ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ 

ਸਵਾਰੀਆ ॥

ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ

ਵੇਚਾਰੀਆ ॥੬॥

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ

ਗੁਰੂ ਤੇ ਜਾਣਿਆ ॥

ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ

ਕਰੇ ਪਿਆਰਿਆ ॥

ਕਰਿ ਕਿਰਪਾ ਕਿਲਵਿਖ ਕਟੇ

ਗਿਆਨ ਅੰਜਨੁ ਸਾਰਿਆ ॥

ਅੰਦਰਹੁ ਜਿਨ ਕਾ ਮੋਹੁ ਤੁਟਾ

ਤਿਨ ਕਾ ਸਬਦੁ ਸਚੈ ਸਵਾਰਿਆ ॥

ਕਹੈ ਨਾਨਕੁ ਏਹੁ ਅਨੰਦੁ ਹੈ

ਆਨੰਦੁ ਗੁਰ ਤੇ ਜਾਣਿਆ ॥੭॥

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥

ਪਾਵੈ ਤ ਸੋ ਜਨੁ ਦੇਹਿ ਜਿਸ ਨੋ

ਹੋਰਿ ਕਿਆ ਕਰਹਿ ਵੇਚਾਰਿਆ ॥

ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ

ਇਕਿ ਨਾਮਿ ਲਾਗਿ ਸਵਾਰਿਆ ॥

ਗੁਰ ਪਰਸਾਦੀ ਮਨੁ ਭਇਆ

ਨਿਰਮਲੁ ਜਿਨਾ ਭਾਣਾ ਭਾਵਏ ॥

ਕਹੈ ਨਾਨਕੁ ਜਿਸੁ ਦੇਹਿ ਪਿਆਰੇ

ਸੋਈ ਜਨੁ ਪਾਵਏ ॥੮॥

ਆਵਹੁ ਸੰਤ ਪਿਆਰਿਹੋ ਅਕਥ

ਕੀ ਕਰਹ ਕਹਾਣੀ ॥

ਕਰਹ ਕਹਾਣੀ ਅਕਥ ਕੇਰੀ

ਕਿਤੁ ਦੁਆਰੈ ਪਾਈਐ ॥

ਤਨੁ ਮਨੁ ਧਨੁ ਸਭੁ ਸਉਪਿ

ਗੁਰ ਕਉ ਹੁਕਮਿ ਮੰਨਿਐ ਪਾਈਐ ॥

ਹੁਕਮੁ ਮੰਨਿਹੁ ਗੁਰੂ ਕੇਰਾ

ਗਾਵਹੁ ਸਚੀ ਬਾਣੀ ॥

ਕਹੈ ਨਾਨਕੁ ਸੁਣਹੁ ਸੰਤਹੁ

ਕਥਿਹੁ ਅਕਥ ਕਹਾਣੀ ॥੯॥

ਏ ਮਨ ਚੰਚਲਾ ਚਤੁਰਾਈ

ਕਿਨੈ ਨ ਪਾਇਆ ॥

ਚਤੁਰਾਈ ਨ ਪਾਇਆ ਕਿਨੈ

ਤੂ ਸੁਣਿ ਮੰਨ ਮੇਰਿਆ ॥

ਏਹ ਮਾਇਆ ਮੋਹਣੀ

ਜਿਨਿ ਏਤੁ ਭਰਮਿ ਭੁਲਾਇਆ ॥

ਮਾਇਆ ਤ ਮੋਹਣੀ ਤਿਨੈ ਕੀਤੀ

ਜਿਨਿ ਠਗਉਲੀ ਪਾਈਆ ॥

ਕੁਰਬਾਣੁ ਕੀਤਾ ਤਿਸੈ ਵਿਟਹੁ

ਜਿਨਿ ਮੋਹੁ ਮੀਠਾ ਲਾਇਆ ॥

ਕਹੈ ਨਾਨਕੁ ਮਨ ਚੰਚਲ

ਚਤੁਰਾਈ ਕਿਨੈ ਨ ਪਾਇਆ ॥੧੦॥

ਏ ਮਨ ਪਿਆਰਿਆ

ਤੂ ਸਦਾ ਸਚੁ ਸਮਾਲੇ ॥

ਏਹੁ ਕੁਟੰਬੁ ਤੂ ਜਿ ਦੇਖਦਾ

ਚਲੈ ਨਾਹੀ ਤੇਰੈ ਨਾਲੇ ॥

ਸਾਥਿ ਤੇਰੈ ਚਲੈ ਨਾਹੀ

ਤਿਸੁ ਨਾਲਿ ਕਿਉ ਚਿਤੁ ਲਾਈਐ ॥

ਐਸਾ ਕੰਮੁ ਮੂਲੇ ਨ ਕੀਚੈ

ਜਿਤੁ ਅੰਤਿ ਪਛੋਤਾਈਐ ॥

ਸਤਿਗੁਰੂ ਕਾ ਉਪਦੇਸੁ ਸੁਣਿ

ਤੂ ਹੋਵੈ ਤੇਰੈ ਨਾਲੇ ॥

ਕਹੈ ਨਾਨਕੁ ਮਨ ਪਿਆਰੇ

ਤੂ ਸਦਾ ਸਚੁ ਸਮਾਲੇ ॥੧੧॥

ਅਗਮ ਅਗੋਚਰਾ ਤੇਰਾ

ਅੰਤੁ ਨ ਪਾਇਆ ॥

ਅੰਤੋ ਨ ਪਾਇਆ ਕਿਨੈ ਤੇਰਾ

ਆਪਣਾ ਆਪੁ ਤੂ ਜਾਣਹੇ ॥

ਜੀਅ ਜੰਤ ਸਭਿ ਖੇਲੁ ਤੇਰਾ

ਕਿਆ ਕੋ ਆਖਿ ਵਖਾਣਏ ॥

ਆਖਹਿ ਤ ਵੇਖਹਿ ਸਭੁ ਤੂਹੈ

ਜਿਨਿ ਜਗਤੁ ਉਪਾਇਆ ॥

ਕਹੈ ਨਾਨਕੁ ਤੂ ਸਦਾ ਅਗੰਮੁ ਹੈ

ਤੇਰਾ ਅੰਤੁ ਨ ਪਾਇਆ ॥੧੨॥

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ

ਸੁ ਅੰਮ੍ਰਿਤੁ ਗੁਰ ਤੇ ਪਾਇਆ ॥

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ

ਸਚਾ ਮਨਿ ਵਸਾਇਆ ॥

ਜੀਅ ਜੰਤ ਸਭਿ ਤੁਧੁ ਉਪਾਏ

ਇਕਿ ਵੇਖਿ ਪਰਸਣਿ ਆਇਆ ॥

ਲਬੁ ਲੋਭੁ ਅਹੰਕਾਰੁ ਚੂਕਾ

ਸਤਿਗੁਰੂ ਭਲਾ ਭਾਇਆ ॥

ਕਹੈ ਨਾਨਕੁ ਜਿਸ ਨੋ ਆਪਿ ਤੁਠਾ

ਤਿਨਿ ਅੰਮ੍ਰਿਤੁ ਗੁਰ ਤੇ ਪਾਇਆ

॥੧੩॥

ਭਗਤਾ ਕੀ ਚਾਲ ਨਿਰਾਲੀ ॥

ਚਾਲਾ ਨਿਰਾਲੀ ਭਗਤਾਹ ਕੇਰੀ

ਬਿਖਮ ਮਾਰਗਿ ਚਲਣਾ ॥

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ

ਬਹੁਤੁ ਨਾਹੀ ਬੋਲਣਾ ॥

ਖੰਨਿਅਹੁ ਤਿਖੀ ਵਾਲਹੁ ਨਿਕੀ

ਏਤੁ ਮਾਰਗਿ ਜਾਣਾ ॥

ਗੁਰ ਪਰਸਾਦੀ ਜਿਨੀ ਆਪੁ ਤਜਿਆ

ਹਰਿ ਵਾਸਨਾ ਸਮਾਣੀ ॥

ਕਹੈ ਨਾਨਕੁ ਚਾਲ ਭਗਤਾ

ਜੁਗਹੁ ਜੁਗੁ ਨਿਰਾਲੀ ॥੧੪॥

ਜਿਉ ਤੂ ਚਲਾਇਹਿ ਤਿਵ ਚਲਹ

ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ॥

ਜਿਵ ਤੂ ਚਲਾਇਹਿ ਤਿਵੈ ਚਲਹ

ਜਿਨਾ ਮਾਰਗਿ ਪਾਵਹੇ ॥

ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ

ਹਰਿ ਹਰਿ ਸਦਾ ਧਿਆਵਹੇ ॥

ਜਿਸ ਨੋ ਕਥਾ ਸੁਣਾਇਹਿ ਆਪਣੀ

ਸਿ ਗੁਰਦੁਆਰੈ ਸੁਖੁ ਪਾਵਹੇ ॥

ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ

ਤਿਵੈ ਚਲਾਵਹੇ ॥੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥

ਸਬਦੋ ਸੁਹਾਵਾ ਸਦਾ ਸੋਹਿਲਾ

ਸਤਿਗੁਰੂ ਸੁਣਾਇਆ ॥

ਏਹੁ ਤਿਨ ਕੈ ਮੰਨਿ ਵਸਿਆ

ਜਿਨ ਧੁਰਹੁ ਲਿਖਿਆ ਆਇਆ ॥

ਇਕਿ ਫਿਰਹਿ ਘਨੇਰੇ ਕਰਹਿ ਗਲਾ

ਗਲੀ ਕਿਨੈ ਨ ਪਾਇਆ ॥

ਕਹੈ ਨਾਨਕੁ ਸਬਦੁ ਸੋਹਿਲਾ

ਸਤਿਗੁਰੂ ਸੁਣਾਇਆ ॥੧੬॥

ਪਵਿਤੁ ਹੋਏ ਸੇ ਜਨਾ

ਜਿਨੀ ਹਰਿ ਧਿਆਇਆ ॥

ਹਰਿ ਧਿਆਇਆ ਪਵਿਤੁ ਹੋਏ

ਗੁਰਮੁਖਿ ਜਿਨੀ ਧਿਆਇਆ ॥

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ

ਸਿਉ ਪਵਿਤੁ ਸੰਗਤਿ ਸਬਾਈਆ ॥ 

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ

ਜਿਨੀ ਮੰਨਿ ਵਸਾਇਆ ॥

ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ

ਹਰਿ ਹਰਿ ਧਿਆਇਆ ॥੧੭॥

ਕਰਮੀ ਸਹਜੁ ਨ ਊਪਜੈ ਵਿਣੁ

ਸਹਜੈ ਸਹਸਾ ਨ ਜਾਇ ॥

ਨਹ ਜਾਇ ਸਹਸਾ ਕਿਤੈ ਸੰਜਮਿ

ਰਹੇ ਕਰਮ ਕਮਾਏ ॥

ਸਹਸੈ ਜੀਉ ਮਲੀਣੁ ਹੈ

ਕਿਤੁ ਸੰਜਮਿ ਧੋਤਾ ਜਾਏ ॥

ਮੰਨੁ ਧੋਵਹੁ ਸਬਦਿ ਲਾਗਹੁ

ਹਰਿ ਸਿਉ ਰਹਹੁ ਚਿਤੁ ਲਾਇ ॥

ਕਹੈ ਨਾਨਕੁ ਗੁਰ ਪਰਸਾਦੀ

ਸਹਜੁ ਉਪਜੈ

ਇਹੁ ਸਹਸਾ ਇਵ ਜਾਇ ॥੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥

ਬਾਹਰਹੁ ਨਿਰਮਲ ਜੀਅਹੁ ਤ ਮੈਲੇ

ਤਿਨੀ ਜਨਮੁ ਜੂਐ ਹਾਰਿਆ ॥

ਏਹ ਤਿਸਨਾ ਵਡਾ ਰੋਗੁ ਲਗਾ

ਮਰਣੁ ਮਨਹੁ ਵਿਸਾਰਿਆ ॥

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ

ਨਾਹੀ ਫਿਰਹਿ ਜਿਉ ਬੇਤਾਲਿਆ ॥

ਕਹੈ ਨਾਨਕੁ ਜਿਨ ਸਚੁ ਤਜਿਆ

ਕੂੜੇ ਲਾਗੇ ਤਿਨੀ ਜਨਮੁ

ਜੂਐ ਹਾਰਿਆ ॥੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ॥

ਬਾਹਰਹੁ ਤ ਨਿਰਮਲ ਜੀਅਹੁ

ਨਿਰਮਲ ਸਤਿਗੁਰ ਤੇ ਕਰਣੀ

ਕਮਾਣੀ॥

ਕੂੜ ਕੀ ਸੋਇ ਪਹੁਚੈ ਨਾਹੀ

ਮਨਸਾ ਸਚਿ ਸਮਾਣੀ ॥

ਜਨਮੁ ਰਤਨੁ ਜਿਨੀ ਖਟਿਆ

ਭਲੇ ਸੇ ਵਣਜਾਰੇ ॥

ਕਹੈ ਨਾਨਕੁ ਜਿਨ ਮੰਨੁ ਨਿਰਮਲੁ

ਸਦਾ ਰਹਹਿ ਗੁਰ ਨਾਲੇ ॥੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

ਹੋਵੈ ਤ ਸਨਮੁਖੁ ਸਿਖੁ

ਕੋਈ ਜੀਅਹੁ ਰਹੈ ਗੁਰ ਨਾਲੇ ॥

ਗੁਰ ਕੇ ਚਰਨ ਹਿਰਦੈ ਧਿਆਏ

ਅੰਤਰ ਆਤਮੈ ਸਮਾਲੇ ॥

ਆਪੁ ਛਡਿ ਸਦਾ ਰਹੈ ਪਰਣੈ

ਗੁਰ ਬਿਨੁ ਅਵਰੁ ਨ ਜਾਣੈ ਕੋਏ ॥ 

ਕਹੈ ਨਾਨਕੁ ਸੁਣਹੁ ਸੰਤਹੁ

ਸੋ ਸਿਖੁ ਸਨਮੁਖੁ ਹੋਏ ॥੨੧॥

ਜੇ ਕੋ ਗੁਰ ਤੇ ਵੇਮੁਖੁ ਹੋਵੈ

ਬਿਨੁ ਸਤਿਗੁਰ ਮੁਕਤਿ ਨ ਪਾਵੈ ॥

 ਪਾਵੈ ਮੁਕਤਿ ਨ ਹੋਰ ਥੈ

ਕੋਈ ਪੁਛਹੁ ਬਿਬੇਕੀਆ ਜਾਏ ॥

ਅਨੇਕ ਜੂਨੀ ਭਰਮਿ ਆਵੈ

ਵਿਣੁ ਸਤਿਗੁਰ ਮੁਕਤਿ ਨ ਪਾਏ ॥

ਫਿਰਿ ਮੁਕਤਿ ਪਾਏ ਲਾਗਿ

ਚਰਣੀ ਸਤਿਗੁਰੂ ਸਬਦੁ ਸੁਣਾਏ ॥

ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ

ਸਤਿਗੁਰ ਮੁਕਤਿ ਨ ਪਾਏ ॥੨੨॥

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ

ਗਾਵਹੁ ਸਚੀ ਬਾਣੀ ॥

ਬਾਣੀ ਤ ਗਾਵਹੁ ਗੁਰੂ ਕੇਰੀ

ਬਾਣੀਆ ਸਿਰਿ ਬਾਣੀ ॥

ਜਿਨ ਕਉ ਨਦਰਿ ਕਰਮੁ ਹੋਵੈ

ਹਿਰਦੈ ਤਿਨਾ ਸਮਾਣੀ ॥

ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ

ਜਪਿਹੁ ਸਾਰਿਗਪਾਣੀ ॥

ਕਹੈ ਨਾਨਕੁ ਸਦਾ ਗਾਵਹੁ

ਏਹ ਸਚੀ ਬਾਣੀ ॥੨੩॥

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥

ਬਾਣੀ ਤ ਕਚੀ ਸਤਿਗੁਰੂ ਬਾਝਹੁ

ਹੋਰ ਕਚੀ ਬਾਣੀ ॥

ਕਹਦੇ ਕਚੇ ਸੁਣਦੇ ਕਚੇ ਕਚਂੀ

ਆਖਿ ਵਖਾਣੀ ॥

ਹਰਿ ਹਰਿ ਨਿਤ ਕਰਹਿ ਰਸਨਾ

ਕਹਿਆ ਕਛੂ ਨ ਜਾਣੀ ॥

ਚਿਤੁ ਜਿਨ ਕਾ ਹਿਰਿ ਲਇਆ

ਮਾਇਆ ਬੋਲਨਿ ਪਏ ਰਵਾਣੀ ॥

ਕਹੈ ਨਾਨਕੁ ਸਤਿਗੁਰੂ ਬਾਝਹੁ

ਹੋਰ ਕਚੀ ਬਾਣੀ ॥੨੪॥

ਗੁਰ ਕਾ ਸਬਦੁ ਰਤੰਨੁ ਹੈ

ਹੀਰੇ ਜਿਤੁ ਜੜਾਉ ॥

ਸਬਦੁ ਰਤਨੁ ਜਿਤੁ ਮੰਨੁ ਲਾਗਾ

ਏਹੁ ਹੋਆ ਸਮਾਉ ॥

ਸਬਦ ਸੇਤੀ ਮਨੁ ਮਿਲਿਆ

ਸਚੈ ਲਾਇਆ ਭਾਉ ॥

ਆਪੇ ਹੀਰਾ ਰਤਨੁ ਆਪੇ

ਜਿਸ ਨੋ ਦੇਇ ਬੁਝਾਇ ॥

ਕਹੈ ਨਾਨਕੁ ਸਬਦੁ ਰਤਨੁ ਹੈ

ਹੀਰਾ ਜਿਤੁ ਜੜਾਉ ॥੨੫॥ 

ਸਿਵ ਸਕਤਿ ਆਪਿ ਉਪਾਇ ਕੈ ਕਰਤਾ

ਆਪੇ ਹੁਕਮੁ ਵਰਤਾਏ ॥

ਹੁਕਮੁ ਵਰਤਾਏ ਆਪਿ ਵੇਖੈ

ਗੁਰਮੁਖਿ ਕਿਸੈ ਬੁਝਾਏ ॥

ਤੋੜੇ ਬੰਧਨ ਹੋਵੈ ਮੁਕਤੁ

ਸਬਦੁ ਮੰਨਿ ਵਸਾਏ ॥

ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ

ਏਕਸ ਸਿਉ ਲਿਵ ਲਾਏ ॥

ਕਹੈ ਨਾਨਕੁ ਆਪਿ ਕਰਤਾ

ਆਪੇ ਹੁਕਮੁ ਬੁਝਾਏ ॥੨੬॥

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ

ਤਤੈ ਸਾਰ ਨ ਜਾਣੀ ॥

ਤਤੈ ਸਾਰ ਨ ਜਾਣੀ ਗੁਰੂ ਬਾਝਹੁ

ਤਤੈ ਸਾਰ ਨ ਜਾਣੀ ॥

ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ

ਸੁਤਿਆ ਰੈਣਿ ਵਿਹਾਣੀ ॥

ਗੁਰ ਕਿਰਪਾ ਤੇ ਸੇ ਜਨ ਜਾਗੇ

ਜਿਨਾ ਹਰਿ ਮਨਿ ਵਸਿਆ

ਬੋਲਹਿ ਅੰਮ੍ਰਿਤ ਬਾਣੀ ॥

ਕਹੈ ਨਾਨਕੁ ਸੋ ਤਤੁ ਪਾਏ

ਜਿਸ ਨੋ ਅਨਦਿਨੁ ਹਰਿ ਲਿਵ ਲਾਗੈ

ਜਾਗਤ ਰੈਣਿ ਵਿਹਾਣੀ ॥੨੭॥

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ

ਸੋ ਕਿਉ ਮਨਹੁ ਵਿਸਾਰੀਐ ॥

ਮਨਹੁ ਕਿਉ ਵਿਸਾਰੀਐ

ਏਵਡੁ ਦਾਤਾ ਜਿ ਅਗਨਿ ਮਹਿ 

ਆਹਾਰੁ ਪਹੁਚਾਵਏ ॥

ਓਸ ਨੋ ਕਿਹੁ ਪੋਹਿ ਨ ਸਕੀ

ਜਿਸ ਨਉ ਆਪਣੀ ਲਿਵ ਲਾਵਏ ॥

ਆਪਣੀ ਲਿਵ ਆਪੇ ਲਾਏ

ਗੁਰਮੁਖਿ ਸਦਾ ਸਮਾਲੀਐ ॥

ਕਹੈ ਨਾਨਕੁ ਏਵਡੁ ਦਾਤਾ

ਸੋ ਕਿਉ ਮਨਹੁ ਵਿਸਾਰੀਐ ॥੨੮॥

ਜੈਸੀ ਅਗਨਿ ਉਦਰ ਮਹਿ

ਤੈਸੀ ਬਾਹਰਿ ਮਾਇਆ ॥

ਮਾਇਆ ਅਗਨਿ ਸਭ ਇਕੋ ਜੇਹੀ

ਕਰਤੈ ਖੇਲੁ ਰਚਾਇਆ ॥

ਜਾ ਤਿਸੁ ਭਾਣਾ ਤਾ ਜੰਮਿਆ

ਪਰਵਾਰਿ ਭਲਾ ਭਾਇਆ ॥

ਲਿਵ ਛੁੜਕੀ ਲਗੀ ਤ੍ਰਿਸਨਾ

ਮਾਇਆ ਅਮਰੁ ਵਰਤਾਇਆ ॥

ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ

ਉਪਜੈ ਭਾਉ ਦੂਜਾ ਲਾਇਆ ॥

ਕਹੈ ਨਾਨਕੁ ਗੁਰ ਪਰਸਾਦੀ ਜਿਨਾ

ਲਿਵ ਲਾਗੀ ਤਿਨੀ ਵਿਚੇ

ਮਾਇਆ ਪਾਇਆ ॥੨੯॥ 

ਹਰਿ ਆਪਿ ਅਮੁਲਕੁ ਹੈ

ਮੁਲਿ ਨ ਪਾਇਆ ਜਾਇ ॥

ਮੁਲਿ ਨ ਪਾਇਆ ਜਾਇ ਕਿਸੈ ਵਿਟਹੁ

ਰਹੇ ਲੋਕ ਵਿਲਲਾਇ ॥

ਐਸਾ ਸਤਿਗੁਰੁ ਜੇ ਮਿਲੈ

ਤਿਸ ਨੋ ਸਿਰੁ ਸਉਪੀਐ 

ਵਿਚਹੁ ਆਪੁ ਜਾਇ ॥

ਜਿਸ ਦਾ ਜੀਉ ਤਿਸੁ ਮਿਲਿ ਰਹੈ

ਹਰਿ ਵਸੈ ਮਨਿ ਆਇ ॥

ਹਰਿ ਆਪਿ ਅਮੁਲਕੁ ਹੈ

ਭਾਗ ਤਿਨਾ ਕੇ ਨਾਨਕਾ

ਜਿਨ ਹਰਿ ਪਲੈ ਪਾਇ ॥੩੦॥

ਹਰਿ ਰਾਸਿ ਮੇਰੀ ਮਨੁ ਵਣਜਾਰਾ ॥

ਹਰਿ ਰਾਸਿ ਮੇਰੀ ਮਨੁ ਵਣਜਾਰਾ

ਸਤਿਗੁਰ ਤੇ ਰਾਸਿ ਜਾਣੀ ॥

ਹਰਿ ਹਰਿ ਨਿਤ ਜਪਿਹੁ ਜੀਅਹੁ

ਲਾਹਾ ਖਟਿਹੁ ਦਿਹਾੜੀ ॥

ਏਹੁ ਧਨੁ ਤਿਨਾ ਮਿਲਿਆ

ਜਿਨ ਹਰਿ ਆਪੇ ਭਾਣਾ ॥

ਕਹੈ ਨਾਨਕੁ ਹਰਿ ਰਾਸਿ ਮੇਰੀ

ਮਨੁ ਹੋਆ ਵਣਜਾਰਾ ॥੩੧॥

ਏ ਰਸਨਾ ਤੂ ਅਨ ਰਸਿ ਰਾਚਿ ਰਹੀ

ਤੇਰੀ ਪਿਆਸ ਨ ਜਾਇ ॥

ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ

ਹਰਿ ਰਸੁ ਪਲੈ ਨ ਪਾਇ ॥

ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ

ਬਹੁੜਿ ਨ ਤ੍ਰਿਸਨਾ ਲਾਗੈ ਆਇ ॥

ਏਹੁ ਹਰਿ ਰਸੁ ਕਰਮੀ ਪਾਈਐ

ਸਤਿਗੁਰੁ ਮਿਲੈ ਜਿਸੁ ਆਇ ॥

ਕਹੈ ਨਾਨਕੁ ਹੋਰਿ ਅਨ ਰਸ

ਸਭਿ ਵੀਸਰੇ ਜਾ

ਹਰਿ ਵਸੈ ਮਨਿ ਆਇ ॥੩੨॥

ਏ ਸਰੀਰਾ ਮੇਰਿਆ ਹਰਿ ਤੁਮ ਮਹਿ

ਜੋਤਿ ਰਖੀ ਤਾ ਤੂ

ਜਗ ਮਹਿ ਆਇਆ ॥

ਹਰਿ ਜੋਤਿ ਰਖੀ ਤੁਧੁ ਵਿਚਿ ਤਾ

ਤੂ ਜਗ ਮਹਿ ਆਇਆ ॥

ਹਰਿ ਆਪੇ ਮਾਤਾ ਆਪੇ ਪਿਤਾ ਜਿਨਿ

ਜੀਉ ਉਪਾਇ ਜਗਤੁ ਦਿਖਾਇਆ ॥

ਗੁਰ ਪਰਸਾਦੀ ਬੁਝਿਆ ਤਾ ਚਲਤੁ

ਹੋਆ ਚਲਤੁ ਨਦਰੀ ਆਇਆ ॥

ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ

ਜੋਤਿ ਰਾਖੀ ਤਾ ਤੂ

ਜਗ ਮਹਿ ਆਇਆ ॥੩੩॥ 

ਮਨਿ ਚਾਉ ਭਇਆ

ਪ੍ਰਭ ਆਗਮੁ ਸੁਣਿਆ ॥

ਹਰਿ ਮੰਗਲੁ ਗਾਉ

ਸਖੀ ਗ੍ਰਿਹੁ ਮੰਦਰੁ ਬਣਿਆ ॥

ਹਰਿ ਗਾਉ ਮੰਗਲੁ ਨਿਤ ਸਖੀਏ

ਸੋਗੁ ਦੂਖੁ ਨ ਵਿਆਪਏ ॥

ਗੁਰ ਚਰਨ ਲਾਗੇ ਦਿਨ ਸਭਾਗੇ

ਆਪਣਾ ਪਿਰੁ ਜਾਪਏ ॥

ਅਨਹਤ ਬਾਣੀ ਗੁਰ ਸਬਦਿ ਜਾਣੀ

ਹਰਿ ਨਾਮੁ ਹਰਿ ਰਸੁ ਭੋਗੋ ॥

ਕਹੈ ਨਾਨਕੁ ਪ੍ਰਭੁ ਆਪਿ ਮਿਲਿਆ

ਕਰਣ ਕਾਰਣ ਜੋਗੋ ॥੩੪॥

ਏ ਸਰੀਰਾ ਮੇਰਿਆ

ਇਸੁ ਜਗ ਮਹਿ ਆਇ ਕੈ ਕਿਆ

ਤੁਧੁ ਕਰਮ ਕਮਾਇਆ ॥

ਕਿ ਕਰਮ ਕਮਾਇਆ ਤੁਧੁ ਸਰੀਰਾ

ਜਾ ਤੂ ਜਗ ਮਹਿ ਆਇਆ ॥

ਜਿਨਿ ਹਰਿ ਤੇਰਾ ਰਚਨੁ ਰਚਿਆ

ਸੋ ਹਰਿ ਮਨਿ ਨ ਵਸਾਇਆ ॥

ਗੁਰ ਪਰਸਾਦੀ ਹਰਿ ਮੰਨਿ ਵਸਿਆ

ਪੂਰਬਿ ਲਿਖਿਆ ਪਾਇਆ ॥

ਕਹੈ ਨਾਨਕੁ ਏਹੁ ਸਰੀਰੁ

ਪਰਵਾਣੁ ਹੋਆ

ਜਿਨਿ ਸਤਿਗੁਰ ਸਿਉ

ਚਿਤੁ ਲਾਇਆ ॥੩੫॥

ਏ ਨੇਤ੍ਰਹੁ ਮੇਰਿਹੋ ਹਰਿ

ਤੁਮ ਮਹਿ ਜੋਤਿ ਧਰੀ

ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥

ਹਰਿ ਬਿਨੁ ਅਵਰੁ ਨ ਦੇਖਹੁ ਕੋਈ

ਨਦਰੀ ਹਰਿ ਨਿਹਾਲਿਆ ॥

ਏਹੁ ਵਿਸੁ ਸੰਸਾਰੁ ਤੁਮ ਦੇਖਦੇ

ਏਹੁ ਹਰਿ ਕਾ ਰੂਪੁ ਹੈ 

ਹਰਿ ਰੂਪੁ ਨਦਰੀ ਆਇਆ ॥

ਗੁਰ ਪਰਸਾਦੀ ਬੁਝਿਆ

ਜਾ ਵੇਖਾ ਹਰਿ ਇਕੁ ਹੈ

ਹਰਿ ਬਿਨੁ ਅਵਰੁ ਨ ਕੋਈ ॥

ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ

ਸਤਿਗੁਰਿ ਮਿਲਿਐ

ਦਿਬ ਦ੍ਰਿਸਟਿ ਹੋਈ ॥੩੬॥

ਏ ਸ੍ਰਵਣਹੁ ਮੇਰਿਹੋ

ਸਾਚੈ ਸੁਨਣੈ ਨੋ ਪਠਾਏ ॥

ਸਾਚੈ ਸੁਨਣੈ ਨੋ ਪਠਾਏ

ਸਰੀਰਿ ਲਾਏ ਸੁਣਹੁ ਸਤਿ ਬਾਣੀ ॥

ਜਿਤੁ ਸੁਣੀ ਮਨੁ ਤਨੁ ਹਰਿਆ

ਹੋਆ ਰਸਨਾ ਰਸਿ ਸਮਾਣੀ ॥

 ਸਚੁ ਅਲਖ ਵਿਡਾਣੀ ਤਾ ਕੀ

ਗਤਿ ਕਹੀ ਨ ਜਾਏ ॥ 

ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ

ਪਵਿਤ੍ਰ ਹੋਵਹੁ

ਸਾਚੈ ਸੁਨਣੈ ਨੋ ਪਠਾਏ ॥੩੭॥

ਹਰਿ ਜੀਉ ਗੁਫਾ ਅੰਦਰਿ ਰਖਿ ਕੈ

ਵਾਜਾ ਪਵਣੁ ਵਜਾਇਆ ॥

ਵਜਾਇਆ ਵਾਜਾ ਪਉਣ

ਨਉ ਦੁਆਰੇ ਪਰਗਟੁ ਕੀਏ

ਦਸਵਾ ਗੁਪਤੁ ਰਖਾਇਆ ॥

ਗੁਰਦੁਆਰੈ ਲਾਇ ਭਾਵਨੀ ਇਕਨਾ

ਦਸਵਾ ਦੁਆਰੁ ਦਿਖਾਇਆ ॥

ਤਹ ਅਨੇਕ ਰੂਪ ਨਾਉ ਨਵ ਨਿਧਿ

ਤਿਸ ਦਾ ਅੰਤੁ ਨ ਜਾਈ ਪਾਇਆ ॥

ਕਹੈ ਨਾਨਕੁ ਹਰਿ ਪਿਆਰੈ ਜੀਉ

ਗੁਫਾ ਅੰਦਰਿ ਰਖਿ ਕੈ

ਵਾਜਾ ਪਵਣੁ ਵਜਾਇਆ ॥੩੮॥

ਏਹੁ ਸਾਚਾ ਸੋਹਿਲਾ

ਸਾਚੈ ਘਰਿ ਗਾਵਹੁ ॥

ਗਾਵਹੁ ਤ ਸੋਹਿਲਾ ਘਰਿ ਸਾਚੈ

ਜਿਥੈ ਸਦਾ ਸਚੁ ਧਿਆਵਹੇ ॥

ਸਚੋ ਧਿਆਵਹਿ ਜਾ ਤੁਧੁ ਭਾਵਹਿ

ਗੁਰਮੁਖਿ ਜਿਨਾ ਬੁਝਾਵਹੇ ॥

ਇਹੁ ਸਚੁ ਸਭਨਾ ਕਾ ਖਸਮੁ ਹੈ

ਜਿਸੁ ਬਖਸੇ ਸੋ ਜਨੁ ਪਾਵਹੇ ॥

ਕਹੈ ਨਾਨਕੁ ਸਚੁ ਸੋਹਿਲਾ

ਸਚੈ ਘਰਿ ਗਾਵਹੇ ॥੩੯॥

ਅਨਦੁ ਸੁਣਹੁ ਵਡਭਾਗੀਹੋ

ਸਗਲ ਮਨੋਰਥ ਪੂਰੇ ॥

ਪਾਰਬ੍ਰਹਮੁ ਪ੍ਰਭੁ ਪਾਇਆ

ਉਤਰੇ ਸਗਲ ਵਿਸੂਰੇ ॥

ਦੂਖ ਰੋਗ ਸੰਤਾਪ ਉਤਰੇ

ਸੁਣੀ ਸਚੀ ਬਾਣੀ ॥

ਸੰਤ ਸਾਜਨ ਭਏ ਸਰਸੇ

ਪੂਰੇ ਗੁਰ ਤੇ ਜਾਣੀ ॥

ਸੁਣਤੇ ਪੁਨੀਤ ਕਹਤੇ ਪਵਿਤੁ

ਸਤਿਗੁਰੁ ਰਹਿਆ ਭਰਪੂਰੇ ॥

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ

ਵਾਜੇ ਅਨਹਦ ਤੂਰੇ ॥੪੦॥੧॥ 

Sukhmani Sahib

ਗਉੜੀ ਸੁਖਮਨੀ ਮਃ 5 ॥

ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਆਦਿ ਗੁਰਏ ਨਮਹ ॥
ਜੁਗਾਦਿ ਗੁਰਏ ਨਮਹ ॥
ਸਤਿਗੁਰਏ ਨਮਹ ॥

ਅਸਟਪਦੀ ॥

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਿਮਰਉ ਜਾਸੁ ਬਿਸੁੰਭਰ ਏਕੈ ॥
ਨਾਮੁ ਜਪਤ ਅਗਨਤ ਅਨੇਕੈ ॥
ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਹਰ ॥
ਕੀਨੇ ਰਾਮ ਨਾਮ ਇਕ ਆਖ੍ਹਰ ॥
ਕਿਨਕਾ ਏਕ ਜਿਸੁ ਜੀਅ ਬਸਾਵੈ ॥
ਤਾ ਕੀ ਮਹਿਮਾ ਗਨੀ ਨ ਆਵੈ ॥
ਕਾਂਖੀ ਏਕੈ ਦਰਸ ਤੁਹਾਰੋ ॥
ਨਾਨਕ ਉਨ ਸੰਗਿ ਮੋਹਿ ਉਧਾਰੋ ॥1॥

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
ਸਰਬ ਨਿਧਾਨ ਨਾਨਕ ਹਰਿ ਰੰਗਿ ॥2॥

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
ਪ੍ਰਭ ਕੈ ਸਿਮਰਨਿ ਸੁਫਲ ਫਲਾ ॥
ਸੇ ਸਿਮਰਹਿ ਜਿਨ ਆਪਿ ਸਿਮਰਾਏ ॥
ਨਾਨਕ ਤਾ ਕੈ ਲਾਗਉ ਪਾਏ ॥3॥

ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥
ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥
ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥
ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥
ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥
ਪ੍ਰਭ ਕੈ ਸਿਮਰਨਿ ਪੂਰਨ ਆਸਾ ॥
ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥
ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥
ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥
ਨਾਨਕ ਜਨ ਕਾ ਦਾਸਨਿ ਦਸਨਾ ॥4॥

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥
ਨਾਨਕ ਜਨ ਕੀ ਮੰਗੈ ਰਵਾਲਾ ॥5॥

ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥
ਨਾਨਕ ਸਿਮਰਨੁ ਪੂਰੈ ਭਾਗਿ ॥6॥

ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥
ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥
ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥
ਨਾਨਕ ਤਿਨ ਜਨ ਸਰਨੀ ਪਇਆ ॥7॥

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥
ਹਰਿ ਸਿਮਰਨਿ ਲਗਿ ਬੇਦ ਉਪਾਏ ॥
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥
ਹਰਿ ਸਿਮਰਨਿ ਧਾਰੀ ਸਭ ਧਰਨਾ ॥
ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥
ਹਰਿ ਸਿਮਰਨਿ ਕੀਓ ਸਗਲ ਅਕਾਰਾ ॥
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥
ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥8॥1॥

ਸਲੋਕੁ ॥
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥
ਸਰਣਿ ਤੁਮ੍‍ਾਰੀ ਆਇਓ ਨਾਨਕ ਕੇ ਪ੍ਰਭ ਸਾਥ ॥1॥

ਅਸਟਪਦੀ ॥
ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥
ਜਹ ਮਹਾ ਭਇਆਨ ਦੂਤ ਜਮ ਦਲੈ ॥
ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥
ਜਹ ਮੁਸਕਲ ਹੋਵੈ ਅਤਿ ਭਾਰੀ ॥
ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥
ਅਨਿਕ ਪੁਨਹਚਰਨ ਕਰਤ ਨਹੀ ਤਰੈ ॥
ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥
ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥
ਨਾਨਕ ਪਾਵਹੁ ਸੂਖ ਘਨੇਰੇ ॥1॥

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥
ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
ਲਾਖ ਕਰੋਰੀ ਬੰਧੁ ਨ ਪਰੈ ॥
ਹਰਿ ਕਾ ਨਾਮੁ ਜਪਤ ਨਿਸਤਰੈ ॥
ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥
ਹਰਿ ਕਾ ਨਾਮੁ ਜਪਤ ਆਘਾਵੈ ॥
ਜਿਹ ਮਾਰਗਿ ਇਹੁ ਜਾਤ ਇਕੇਲਾ ॥
ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
ਐਸਾ ਨਾਮੁ ਮਨ ਸਦਾ ਧਿਆਈਐ ॥
ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥2॥

ਛੂਟਤ ਨਹੀ ਕੋਟਿ ਲਖ ਬਾਹੀ ॥
ਨਾਮੁ ਜਪਤ ਤਹ ਪਾਰਿ ਪਰਾਹੀ ॥
ਅਨਿਕ ਬਿਘਨ ਜਹ ਆਇ ਸੰਘਾਰੈ ॥
ਹਰਿ ਕਾ ਨਾਮੁ ਤਤਕਾਲ ਉਧਾਰੈ ॥
ਅਨਿਕ ਜੋਨਿ ਜਨਮੈ ਮਰਿ ਜਾਮ ॥
ਨਾਮੁ ਜਪਤ ਪਾਵੈ ਬਿਸ੍ਰਾਮ ॥
ਹਉ ਮੈਲਾ ਮਲੁ ਕਬਹੁ ਨ ਧੋਵੈ ॥
ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥
ਐਸਾ ਨਾਮੁ ਜਪਹੁ ਮਨ ਰੰਗਿ ॥
ਨਾਨਕ ਪਾਈਐ ਸਾਧ ਕੈ ਸੰਗਿ ॥3॥

ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥
ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥
ਜਿਹ ਪੈਡੈ ਮਹਾ ਅੰਧ ਗੁਬਾਰਾ ॥
ਹਰਿ ਕਾ ਨਾਮੁ ਸੰਗਿ ਉਜੀਆਰਾ ॥
ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥
ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥
ਜਹ ਮਹਾ ਭਇਆਨ ਤਪਤਿ ਬਹੁ ਘਾਮ ॥
ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥
ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥
ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥4॥

ਭਗਤ ਜਨਾ ਕੀ ਬਰਤਨਿ ਨਾਮੁ ॥
ਸੰਤ ਜਨਾ ਕੈ ਮਨਿ ਬਿਸ੍ਰਾਮੁ ॥
ਹਰਿ ਕਾ ਨਾਮੁ ਦਾਸ ਕੀ ਓਟ ॥
ਹਰਿ ਕੈ ਨਾਮਿ ਉਧਰੇ ਜਨ ਕੋਟਿ ॥
ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥
ਹਰਿ ਹਰਿ ਅਉਖਧੁ ਸਾਧ ਕਮਾਤਿ ॥
ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥
ਪਾਰਬ੍ਰਹਮਿ ਜਨ ਕੀਨੋ ਦਾਨ ॥
ਮਨ ਤਨ ਰੰਗਿ ਰਤੇ ਰੰਗ ਏਕੈ ॥
ਨਾਨਕ ਜਨ ਕੈ ਬਿਰਤਿ ਬਿਬੇਕੈ ॥5॥

ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥
ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥
ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥
ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥
ਹਰਿ ਕਾ ਨਾਮੁ ਜਨ ਕੀ ਵਡਿਆਈ ॥
ਹਰਿ ਕੈ ਨਾਮਿ ਜਨ ਸੋਭਾ ਪਾਈ ॥
ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥
ਜਨੁ ਰਾਤਾ ਹਰਿ ਨਾਮ ਕੀ ਸੇਵਾ ॥
ਨਾਨਕ ਪੂਜੈ ਹਰਿ ਹਰਿ ਦੇਵਾ ॥6॥

ਹਰਿ ਹਰਿ ਜਨ ਕੈ ਮਾਲੁ ਖਜੀਨਾ ॥
ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥
ਹਰਿ ਹਰਿ ਜਨ ਕੈ ਓਟ ਸਤਾਣੀ ॥
ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥
ਓਤਿ ਪੋਤਿ ਜਨ ਹਰਿ ਰਸਿ ਰਾਤੇ ॥
ਸੁੰਨ ਸਮਾਧਿ ਨਾਮ ਰਸ ਮਾਤੇ ॥
ਆਠ ਪਹਰ ਜਨੁ ਹਰਿ ਹਰਿ ਜਪੈ ॥
ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥
ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥
ਨਾਨਕ ਜਨ ਸੰਗਿ ਕੇਤੇ ਤਰੇ ॥7॥

ਪਾਰਜਾਤੁ ਇਹੁ ਹਰਿ ਕੋ ਨਾਮ ॥
ਕਾਮਧੇਨ ਹਰਿ ਹਰਿ ਗੁਣ ਗਾਮ ॥
ਸਭ ਤੇ ਊਤਮ ਹਰਿ ਕੀ ਕਥਾ ॥
ਨਾਮੁ ਸੁਨਤ ਦਰਦ ਦੁਖ ਲਥਾ ॥
ਨਾਮ ਕੀ ਮਹਿਮਾ ਸੰਤ ਰਿਦ ਵਸੈ ॥
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥
ਸੰਤ ਕਾ ਸੰਗੁ ਵਡਭਾਗੀ ਪਾਈਐ ॥
ਸੰਤ ਕੀ ਸੇਵਾ ਨਾਮੁ ਧਿਆਈਐ ॥
ਨਾਮ ਤੁਲਿ ਕਛੁ ਅਵਰੁ ਨ ਹੋਇ ॥
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥8॥2॥

ਸਲੋਕੁ ॥
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥1॥

ਅਸਟਪਦੀ ॥
ਜਾਪ ਤਾਪ ਗਿਆਨ ਸਭਿ ਧਿਆਨ ॥
ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥
ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥
ਸਗਲ ਤਿਆਗਿ ਬਨ ਮਧੇ ਫਿਰਿਆ ॥
ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥
ਪੁੰਨ ਦਾਨ ਹੋਮੇ ਬਹੁ ਰਤਨਾ ॥
ਸਰੀਰੁ ਕਟਾਇ ਹੋਮੈ ਕਰਿ ਰਾਤੀ ॥
ਵਰਤ ਨੇਮ ਕਰੈ ਬਹੁ ਭਾਤੀ ॥
ਨਹੀ ਤੁਲਿ ਰਾਮ ਨਾਮ ਬੀਚਾਰ ॥
ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥1॥

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥
ਮਹਾ ਉਦਾਸੁ ਤਪੀਸਰੁ ਥੀਵੈ ॥
ਅਗਨਿ ਮਾਹਿ ਹੋਮਤ ਪਰਾਨ ॥
ਕਨਿਕ ਅਸ੍ਵ ਹੈਵਰ ਭੂਮਿ ਦਾਨ ॥
ਨਿਉਲੀ ਕਰਮ ਕਰੈ ਬਹੁ ਆਸਨ ॥
ਜੈਨ ਮਾਰਗ ਸੰਜਮ ਅਤਿ ਸਾਧਨ ॥
ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥
ਤਉ ਭੀ ਹਉਮੈ ਮੈਲੁ ਨ ਜਾਵੈ ॥
ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥2॥

ਮਨ ਕਾਮਨਾ ਤੀਰਥ ਦੇਹ ਛੁਟੈ ॥
ਗਰਬੁ ਗੁਮਾਨੁ ਨ ਮਨ ਤੇ ਹੁਟੈ ॥
ਸੋਚ ਕਰੈ ਦਿਨਸੁ ਅਰੁ ਰਾਤਿ ॥
ਮਨ ਕੀ ਮੈਲੁ ਨ ਤਨ ਤੇ ਜਾਤਿ ॥
ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥
ਮਨ ਤੇ ਕਬਹੂ ਨ ਬਿਖਿਆ ਟਰੈ ॥
ਜਲਿ ਧੋਵੈ ਬਹੁ ਦੇਹ ਅਨੀਤਿ ॥
ਸੁਧ ਕਹਾ ਹੋਇ ਕਾਚੀ ਭੀਤਿ ॥
ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥
ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥3॥

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥
ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥
ਭੇਖ ਅਨੇਕ ਅਗਨਿ ਨਹੀ ਬੁਝੈ ॥
ਕੋਟਿ ਉਪਾਵ ਦਰਗਹ ਨਹੀ ਸਿਝੈ ॥
ਛੂਟਸਿ ਨਾਹੀ ਊਭ ਪਇਆਲਿ ॥
ਮੋਹਿ ਬਿਆਪਹਿ ਮਾਇਆ ਜਾਲਿ ॥
ਅਵਰ ਕਰਤੂਤਿ ਸਗਲੀ ਜਮੁ ਡਾਨੈ ॥
ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥
ਹਰਿ ਕਾ ਨਾਮੁ ਜਪਤ ਦੁਖੁ ਜਾਇ ॥
ਨਾਨਕ ਬੋਲੈ ਸਹਜਿ ਸੁਭਾਇ ॥4॥

ਚਾਰਿ ਪਦਾਰਥ ਜੇ ਕੋ ਮਾਗੈ ॥
ਸਾਧ ਜਨਾ ਕੀ ਸੇਵਾ ਲਾਗੈ ॥
ਜੇ ਕੋ ਆਪੁਨਾ ਦੂਖੁ ਮਿਟਾਵੈ ॥
ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥
ਜੇ ਕੋ ਅਪੁਨੀ ਸੋਭਾ ਲੋਰੈ ॥
ਸਾਧਸੰਗਿ ਇਹ ਹਉਮੈ ਛੋਰੈ ॥
ਜੇ ਕੋ ਜਨਮ ਮਰਣ ਤੇ ਡਰੈ ॥
ਸਾਧ ਜਨਾ ਕੀ ਸਰਨੀ ਪਰੈ ॥
ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥
ਨਾਨਕ ਤਾ ਕੈ ਬਲਿ ਬਲਿ ਜਾਸਾ ॥5॥

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥
ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥
ਆਪਸ ਕਉ ਜੋ ਜਾਣੈ ਨੀਚਾ ॥
ਸੋਊ ਗਨੀਐ ਸਭ ਤੇ ਊਚਾ ॥
ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥
ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥
ਮਨ ਅਪੁਨੇ ਤੇ ਬੁਰਾ ਮਿਟਾਨਾ ॥
ਪੇਖੈ ਸਗਲ ਸ੍ਰਿਸਟਿ ਸਾਜਨਾ ॥
ਸੂਖ ਦੂਖ ਜਨ ਸਮ ਦ੍ਰਿਸਟੇਤਾ ॥
ਨਾਨਕ ਪਾਪ ਪੁੰਨ ਨਹੀ ਲੇਪਾ ॥6॥

ਨਿਰਧਨ ਕਉ ਧਨੁ ਤੇਰੋ ਨਾਉ ॥
ਨਿਥਾਵੇ ਕਉ ਨਾਉ ਤੇਰਾ ਥਾਉ ॥
ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥
ਸਗਲ ਘਟਾ ਕਉ ਦੇਵਹੁ ਦਾਨੁ ॥
ਕਰਨ ਕਰਾਵਨਹਾਰ ਸੁਆਮੀ ॥
ਸਗਲ ਘਟਾ ਕੇ ਅੰਤਰਜਾਮੀ ॥
ਅਪਨੀ ਗਤਿ ਮਿਤਿ ਜਾਨਹੁ ਆਪੇ ॥
ਆਪਨ ਸੰਗਿ ਆਪਿ ਪ੍ਰਭ ਰਾਤੇ ॥
ਤੁਮ੍‍ਰੀ ਉਸਤਤਿ ਤੁਮ ਤੇ ਹੋਇ ॥
ਨਾਨਕ ਅਵਰੁ ਨ ਜਾਨਸਿ ਕੋਇ ॥7॥

ਸਰਬ ਧਰਮ ਮਹਿ ਸ੍ਰੇਸਟ ਧਰਮੁ ॥
ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥
ਸਗਲ ਕ੍ਰਿਆ ਮਹਿ ਊਤਮ ਕਿਰਿਆ ॥
ਸਾਧਸੰਗਿ ਦੁਰਮਤਿ ਮਲੁ ਹਿਰਿਆ ॥
ਸਗਲ ਉਦਮ ਮਹਿ ਉਦਮੁ ਭਲਾ ॥
ਹਰਿ ਕਾ ਨਾਮੁ ਜਪਹੁ ਜੀਅ ਸਦਾ ॥
ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥
ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥
ਸਗਲ ਥਾਨ ਤੇ ਓਹੁ ਊਤਮ ਥਾਨੁ ॥
ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥8॥3॥

ਸਲੋਕੁ ॥
ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥
ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥1॥

ਅਸਟਪਦੀ ॥
ਰਮਈਆ ਕੇ ਗੁਨ ਚੇਤਿ ਪਰਾਨੀ ॥
ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥
ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥
ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥
ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥
ਭਰਿ ਜੋਬਨ ਭੋਜਨ ਸੁਖ ਸੂਧ ॥
ਬਿਰਧਿ ਭਇਆ ਊਪਰਿ ਸਾਕ ਸੈਨ ॥
ਮੁਖਿ ਅਪਿਆਉ ਬੈਠ ਕਉ ਦੈਨ ॥
ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥
ਬਖਸਿ ਲੇਹੁ ਤਉ ਨਾਨਕ ਸੀਝੈ ॥1॥

ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥
ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥
ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥
ਸੁਖਦਾਈ ਪਵਨੁ ਪਾਵਕੁ ਅਮੁਲਾ ॥
ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥
ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥
ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥
ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥
ਐਸੇ ਦੋਖ ਮੂੜ ਅੰਧ ਬਿਆਪੇ ॥
ਨਾਨਕ ਕਾਢਿ ਲੇਹੁ ਪ੍ਰਭ ਆਪੇ ॥2॥

ਆਦਿ ਅੰਤਿ ਜੋ ਰਾਖਨਹਾਰੁ ॥
ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥
ਜਾ ਕੀ ਸੇਵਾ ਨਵ ਨਿਧਿ ਪਾਵੈ ॥
ਤਾ ਸਿਉ ਮੂੜਾ ਮਨੁ ਨਹੀ ਲਾਵੈ ॥
ਜੋ ਠਾਕੁਰੁ ਸਦ ਸਦਾ ਹਜੂਰੇ ॥
ਤਾ ਕਉ ਅੰਧਾ ਜਾਨਤ ਦੂਰੇ ॥
ਜਾ ਕੀ ਟਹਲ ਪਾਵੈ ਦਰਗਹ ਮਾਨੁ ॥
ਤਿਸਹਿ ਬਿਸਾਰੈ ਮੁਗਧੁ ਅਜਾਨੁ ॥
ਸਦਾ ਸਦਾ ਇਹੁ ਭੂਲਨਹਾਰੁ ॥
ਨਾਨਕ ਰਾਖਨਹਾਰੁ ਅਪਾਰੁ ॥3॥

ਰਤਨੁ ਤਿਆਗਿ ਕਉਡੀ ਸੰਗਿ ਰਚੈ ॥
ਸਾਚੁ ਛੋਡਿ ਝੂਠ ਸੰਗਿ ਮਚੈ ॥
ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥
ਜੋ ਹੋਵਨੁ ਸੋ ਦੂਰਿ ਪਰਾਨੈ ॥
ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥
ਸੰਗਿ ਸਹਾਈ ਤਿਸੁ ਪਰਹਰੈ ॥
ਚੰਦਨ ਲੇਪੁ ਉਤਾਰੈ ਧੋਇ ॥
ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥
ਅੰਧ ਕੂਪ ਮਹਿ ਪਤਿਤ ਬਿਕਰਾਲ ॥
ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥4॥

ਕਰਤੂਤਿ ਪਸੂ ਕੀ ਮਾਨਸ ਜਾਤਿ ॥
ਲੋਕ ਪਚਾਰਾ ਕਰੈ ਦਿਨੁ ਰਾਤਿ ॥
ਬਾਹਰਿ ਭੇਖ ਅੰਤਰਿ ਮਲੁ ਮਾਇਆ ॥
ਛਪਸਿ ਨਾਹਿ ਕਛੁ ਕਰੈ ਛਪਾਇਆ ॥
ਬਾਹਰਿ ਗਿਆਨ ਧਿਆਨ ਇਸਨਾਨ ॥
ਅੰਤਰਿ ਬਿਆਪੈ ਲੋਭੁ ਸੁਆਨੁ ॥
ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥
ਗਲਿ ਪਾਥਰ ਕੈਸੇ ਤਰੈ ਅਥਾਹ ॥
ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥
ਨਾਨਕ ਤੇ ਜਨ ਸਹਜਿ ਸਮਾਤਿ ॥5॥

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥
ਕਰੁ ਗਹਿ ਲੇਹੁ ਓੜਿ ਨਿਬਹਾਵੈ ॥
ਕਹਾ ਬੁਝਾਰਤਿ ਬੂਝੈ ਡੋਰਾ ॥
ਨਿਸਿ ਕਹੀਐ ਤਉ ਸਮਝੈ ਭੋਰਾ ॥
ਕਹਾ ਬਿਸਨਪਦ ਗਾਵੈ ਗੁੰਗ ॥
ਜਤਨ ਕਰੈ ਤਉ ਭੀ ਸੁਰ ਭੰਗ ॥
ਕਹ ਪਿੰਗੁਲ ਪਰਬਤ ਪਰ ਭਵਨ ॥
ਨਹੀ ਹੋਤ ਊਹਾ ਉਸੁ ਗਵਨ ॥
ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥
ਨਾਨਕ ਤੁਮਰੀ ਕਿਰਪਾ ਤਰੈ ॥6॥

ਸੰਗਿ ਸਹਾਈ ਸੁ ਆਵੈ ਨ ਚੀਤਿ ॥
ਜੋ ਬੈਰਾਈ ਤਾ ਸਿਉ ਪ੍ਰੀਤਿ ॥
ਬਲੂਆ ਕੇ ਗ੍ਰਿਹ ਭੀਤਰਿ ਬਸੈ ॥
ਅਨਦ ਕੇਲ ਮਾਇਆ ਰੰਗਿ ਰਸੈ ॥
ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥
ਕਾਲੁ ਨ ਆਵੈ ਮੂੜੇ ਚੀਤਿ ॥
ਬੈਰ ਬਿਰੋਧ ਕਾਮ ਕ੍ਰੋਧ ਮੋਹ ॥
ਝੂਠ ਬਿਕਾਰ ਮਹਾ ਲੋਭ ਧ੍ਰੋਹ ॥
ਇਆਹੂ ਜੁਗਤਿ ਬਿਹਾਨੇ ਕਈ ਜਨਮ ॥
ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥7॥

ਤੂ ਠਾਕੁਰੁ ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ ਤੇਰੀ ਰਾਸਿ ॥
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥
ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
ਕੋਇ ਨ ਜਾਨੈ ਤੁਮਰਾ ਅੰਤੁ ॥
ਊਚੇ ਤੇ ਊਚਾ ਭਗਵੰਤ ॥
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥
ਤੁਮ ਤੇ ਹੋਇ ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥
ਨਾਨਕ ਦਾਸ ਸਦਾ ਕੁਰਬਾਨੀ ॥8॥4॥

ਸਲੋਕੁ ॥
ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥
ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥1॥

ਅਸਟਪਦੀ ॥
ਦਸ ਬਸਤੂ ਲੇ ਪਾਛੈ ਪਾਵੈ ॥
ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥
ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥
ਤਉ ਮੂੜਾ ਕਹੁ ਕਹਾ ਕਰੇਇ ॥
ਜਿਸੁ ਠਾਕੁਰ ਸਿਉ ਨਾਹੀ ਚਾਰਾ ॥
ਤਾ ਕਉ ਕੀਜੈ ਸਦ ਨਮਸਕਾਰਾ ॥
ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥
ਸਰਬ ਸੂਖ ਤਾਹੂ ਮਨਿ ਵੂਠਾ ॥
ਜਿਸੁ ਜਨ ਅਪਨਾ ਹੁਕਮੁ ਮਨਾਇਆ ॥
ਸਰਬ ਥੋਕ ਨਾਨਕ ਤਿਨਿ ਪਾਇਆ ॥1॥

ਅਗਨਤ ਸਾਹੁ ਅਪਨੀ ਦੇ ਰਾਸਿ ॥
ਖਾਤ ਪੀਤ ਬਰਤੈ ਅਨਦ ਉਲਾਸਿ ॥
ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥
ਅਗਿਆਨੀ ਮਨਿ ਰੋਸੁ ਕਰੇਇ ॥
ਅਪਨੀ ਪਰਤੀਤਿ ਆਪ ਹੀ ਖੋਵੈ ॥
ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥
ਪ੍ਰਭ ਕੀ ਆਗਿਆ ਮਾਨੈ ਮਾਥੈ ॥
ਉਸ ਤੇ ਚਉਗੁਨ ਕਰੈ ਨਿਹਾਲੁ ॥
ਨਾਨਕ ਸਾਹਿਬੁ ਸਦਾ ਦਇਆਲੁ ॥2॥

ਅਨਿਕ ਭਾਤਿ ਮਾਇਆ ਕੇ ਹੇਤ ॥
ਸਰਪਰ ਹੋਵਤ ਜਾਨੁ ਅਨੇਤ ॥
ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥
ਓਹ ਬਿਨਸੈ ਉਹੁ ਮਨਿ ਪਛੁਤਾਵੈ ॥
ਜੋ ਦੀਸੈ ਸੋ ਚਾਲਨਹਾਰੁ ॥
ਲਪਟਿ ਰਹਿਓ ਤਹ ਅੰਧ ਅੰਧਾਰੁ ॥
ਬਟਾਊ ਸਿਉ ਜੋ ਲਾਵੈ ਨੇਹ ॥
ਤਾ ਕਉ ਹਾਥਿ ਨ ਆਵੈ ਕੇਹ ॥
ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥
ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥3॥

ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥
ਮਿਥਿਆ ਹਉਮੈ ਮਮਤਾ ਮਾਇਆ ॥
ਮਿਥਿਆ ਰਾਜ ਜੋਬਨ ਧਨ ਮਾਲ ॥
ਮਿਥਿਆ ਕਾਮ ਕ੍ਰੋਧ ਬਿਕਰਾਲ ॥
ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥
ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥
ਮਿਥਿਆ ਧ੍ਰੋਹ ਮੋਹ ਅਭਿਮਾਨੁ ॥
ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥
ਅਸਥਿਰੁ ਭਗਤਿ ਸਾਧ ਕੀ ਸਰਨ ॥
ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥4॥

ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥
ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥
ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥
ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥
ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥
ਮਿਥਿਆ ਮਨ ਪਰ ਲੋਭ ਲੁਭਾਵਹਿ ॥
ਮਿਥਿਆ ਤਨ ਨਹੀ ਪਰਉਪਕਾਰਾ ॥
ਮਿਥਿਆ ਬਾਸੁ ਲੇਤ ਬਿਕਾਰਾ ॥
ਬਿਨੁ ਬੂਝੇ ਮਿਥਿਆ ਸਭ ਭਏ ॥
ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥5॥

ਬਿਰਥੀ ਸਾਕਤ ਕੀ ਆਰਜਾ ॥
ਸਾਚ ਬਿਨਾ ਕਹ ਹੋਵਤ ਸੂਚਾ ॥
ਬਿਰਥਾ ਨਾਮ ਬਿਨਾ ਤਨੁ ਅੰਧ ॥
ਮੁਖਿ ਆਵਤ ਤਾ ਕੈ ਦੁਰਗੰਧ ॥
ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥
ਮੇਘ ਬਿਨਾ ਜਿਉ ਖੇਤੀ ਜਾਇ ॥
ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥
ਜਿਉ ਕਿਰਪਨ ਕੇ ਨਿਰਾਰਥ ਦਾਮ ॥
ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥
ਨਾਨਕ ਤਾ ਕੈ ਬਲਿ ਬਲਿ ਜਾਉ ॥6॥

ਰਹਤ ਅਵਰ ਕਛੁ ਅਵਰ ਕਮਾਵਤ ॥
ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥
ਜਾਨਨਹਾਰ ਪ੍ਰਭੂ ਪਰਬੀਨ ॥
ਬਾਹਰਿ ਭੇਖ ਨ ਕਾਹੂ ਭੀਨ ॥
ਅਵਰ ਉਪਦੇਸੈ ਆਪਿ ਨ ਕਰੈ ॥
ਆਵਤ ਜਾਵਤ ਜਨਮੈ ਮਰੈ ॥
ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥
ਤਿਸ ਕੀ ਸੀਖ ਤਰੈ ਸੰਸਾਰੁ ॥
ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥
ਨਾਨਕ ਉਨ ਜਨ ਚਰਨ ਪਰਾਤਾ ॥7॥

ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥
ਅਪਨਾ ਕੀਆ ਆਪਹਿ ਮਾਨੈ ॥
ਆਪਹਿ ਆਪ ਆਪਿ ਕਰਤ ਨਿਬੇਰਾ ॥
ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥
ਉਪਾਵ ਸਿਆਨਪ ਸਗਲ ਤੇ ਰਹਤ ॥
ਸਭੁ ਕਛੁ ਜਾਨੈ ਆਤਮ ਕੀ ਰਹਤ ॥
ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥
ਥਾਨ ਥਨੰਤਰਿ ਰਹਿਆ ਸਮਾਇ ॥
ਸੋ ਸੇਵਕੁ ਜਿਸੁ ਕਿਰਪਾ ਕਰੀ ॥
ਨਿਮਖ ਨਿਮਖ ਜਪਿ ਨਾਨਕ ਹਰੀ ॥8॥5॥

ਸਲੋਕੁ ॥
ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥
ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥1॥

ਅਸਟਪਦੀ ॥
ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥
ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥
ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥
ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥
ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥
ਤਿਸਹਿ ਧਿਆਇ ਸਦਾ ਮਨ ਅੰਦਰਿ ॥
ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥
ਆਠ ਪਹਰ ਸਿਮਰਹੁ ਤਿਸੁ ਰਸਨਾ ॥
ਜਿਹ ਪ੍ਰਸਾਦਿ ਰੰਗ ਰਸ ਭੋਗ ॥
ਨਾਨਕ ਸਦਾ ਧਿਆਈਐ ਧਿਆਵਨ ਜੋਗ ॥1॥

ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥
ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥
ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥
ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥
ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥
ਮੁਖਿ ਤਾ ਕੋ ਜਸੁ ਰਸਨ ਬਖਾਨੈ ॥
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥
ਨਾਨਕ ਪਤਿ ਸੇਤੀ ਘਰਿ ਜਾਵਹਿ ॥2॥

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥
ਲਿਵ ਲਾਵਹੁ ਤਿਸੁ ਰਾਮ ਸਨੇਹੀ ॥
ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥
ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥
ਨਾਨਕ ਤਾ ਕੀ ਭਗਤਿ ਕਰੇਹ ॥3॥

ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥
ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥
ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥
ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥
ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥
ਜਿਨਿ ਤੇਰੀ ਮਨ ਬਨਤ ਬਨਾਈ ॥
ਊਠਤ ਬੈਠਤ ਸਦ ਤਿਸਹਿ ਧਿਆਈ ॥
ਤਿਸਹਿ ਧਿਆਇ ਜੋ ਏਕ ਅਲਖੈ ॥
ਈਹਾ ਊਹਾ ਨਾਨਕ ਤੇਰੀ ਰਖੈ ॥4॥

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥
ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥
ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥
ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥
ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥
ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥
ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥
ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥
ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥
ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥5॥

ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥
ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥
ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥
ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥
ਜਿਹ ਪ੍ਰਸਾਦਿ ਹਸਤ ਕਰ ਚਲਹਿ ॥
ਜਿਹ ਪ੍ਰਸਾਦਿ ਸੰਪੂਰਨ ਫਲਹਿ ॥
ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥
ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥
ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥
ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥6॥

ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥
ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥
ਜਿਹ ਪ੍ਰਸਾਦਿ ਤੇਰਾ ਪਰਤਾਪੁ ॥
ਰੇ ਮਨ ਮੂੜ ਤੂ ਤਾ ਕਉ ਜਾਪੁ ॥
ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥
ਤਿਸਹਿ ਜਾਨੁ ਮਨ ਸਦਾ ਹਜੂਰੇ ॥
ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥
ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥
ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥
ਨਾਨਕ ਜਾਪੁ ਜਪੈ ਜਪੁ ਸੋਇ ॥7॥

ਆਪਿ ਜਪਾਏ ਜਪੈ ਸੋ ਨਾਉ ॥
ਆਪਿ ਗਾਵਾਏ ਸੁ ਹਰਿ ਗੁਨ ਗਾਉ ॥
ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
ਪ੍ਰਭੂ ਦਇਆ ਤੇ ਕਮਲ ਬਿਗਾਸੁ ॥
ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
ਪ੍ਰਭ ਦਇਆ ਤੇ ਮਤਿ ਊਤਮ ਹੋਇ ॥
ਸਰਬ ਨਿਧਾਨ ਪ੍ਰਭ ਤੇਰੀ ਮਇਆ ॥
ਆਪਹੁ ਕਛੂ ਨ ਕਿਨਹੂ ਲਇਆ ॥
ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
ਨਾਨਕ ਇਨ ਕੈ ਕਛੂ ਨ ਹਾਥ ॥8॥6॥

ਸਲੋਕੁ ॥
ਅਗਮ ਅਗਾਧਿ ਪਾਰਬ੍ਰਹਮੁ ਸੋਇ ॥
ਜੋ ਜੋ ਕਹੈ ਸੁ ਮੁਕਤਾ ਹੋਇ ॥
ਸੁਨਿ ਮੀਤਾ ਨਾਨਕੁ ਬਿਨਵੰਤਾ ॥
ਸਾਧ ਜਨਾ ਕੀ ਅਚਰਜ ਕਥਾ ॥1॥

ਅਸਟਪਦੀ ॥
ਸਾਧ ਕੈ ਸੰਗਿ ਮੁਖ ਊਜਲ ਹੋਤ ॥
ਸਾਧਸੰਗਿ ਮਲੁ ਸਗਲੀ ਖੋਤ ॥
ਸਾਧ ਕੈ ਸੰਗਿ ਮਿਟੈ ਅਭਿਮਾਨੁ ॥
ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥
ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥
ਸਾਧਸੰਗਿ ਸਭੁ ਹੋਤ ਨਿਬੇਰਾ ॥
ਸਾਧ ਕੈ ਸੰਗਿ ਪਾਏ ਨਾਮ ਰਤਨੁ ॥
ਸਾਧ ਕੈ ਸੰਗਿ ਏਕ ਊਪਰਿ ਜਤਨੁ ॥
ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥
ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥1॥

ਸਾਧ ਕੈ ਸੰਗਿ ਅਗੋਚਰੁ ਮਿਲੈ ॥
ਸਾਧ ਕੈ ਸੰਗਿ ਸਦਾ ਪਰਫੁਲੈ ॥
ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥
ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥
ਸਾਧਸੰਗਿ ਹੋਇ ਸਭ ਕੀ ਰੇਨ ॥
ਸਾਧ ਕੈ ਸੰਗਿ ਮਨੋਹਰ ਬੈਨ ॥
ਸਾਧ ਕੈ ਸੰਗਿ ਨ ਕਤਹੂੰ ਧਾਵੈ ॥
ਸਾਧਸੰਗਿ ਅਸਥਿਤਿ ਮਨੁ ਪਾਵੈ ॥
ਸਾਧ ਕੈ ਸੰਗਿ ਮਾਇਆ ਤੇ ਭਿੰਨ ॥
ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥2॥

ਸਾਧਸੰਗਿ ਦੁਸਮਨ ਸਭਿ ਮੀਤ ॥
ਸਾਧੂ ਕੈ ਸੰਗਿ ਮਹਾ ਪੁਨੀਤ ॥
ਸਾਧਸੰਗਿ ਕਿਸ ਸਿਉ ਨਹੀ ਬੈਰੁ ॥
ਸਾਧ ਕੈ ਸੰਗਿ ਨ ਬੀਗਾ ਪੈਰੁ ॥
ਸਾਧ ਕੈ ਸੰਗਿ ਨਾਹੀ ਕੋ ਮੰਦਾ ॥
ਸਾਧਸੰਗਿ ਜਾਨੇ ਪਰਮਾਨੰਦਾ ॥
ਸਾਧ ਕੈ ਸੰਗਿ ਨਾਹੀ ਹਉ ਤਾਪੁ ॥
ਸਾਧ ਕੈ ਸੰਗਿ ਤਜੈ ਸਭੁ ਆਪੁ ॥
ਆਪੇ ਜਾਨੈ ਸਾਧ ਬਡਾਈ ॥

ਨਾਨਕ ਸਾਧ ਪ੍ਰਭੂ ਬਨਿ ਆਈ ॥3॥
ਸਾਧ ਕੈ ਸੰਗਿ ਨ ਕਬਹੂ ਧਾਵੈ ॥
ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥
ਸਾਧਸੰਗਿ ਬਸਤੁ ਅਗੋਚਰ ਲਹੈ ॥
ਸਾਧੂ ਕੈ ਸੰਗਿ ਅਜਰੁ ਸਹੈ ॥
ਸਾਧ ਕੈ ਸੰਗਿ ਬਸੈ ਥਾਨਿ ਊਚੈ ॥
ਸਾਧੂ ਕੈ ਸੰਗਿ ਮਹਲਿ ਪਹੂਚੈ ॥
ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥
ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥
ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥
ਨਾਨਕ ਸਾਧੂ ਕੈ ਕੁਰਬਾਨ ॥4॥

ਸਾਧ ਕੈ ਸੰਗਿ ਸਭ ਕੁਲ ਉਧਾਰੈ ॥
ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥
ਸਾਧੂ ਕੈ ਸੰਗਿ ਸੋ ਧਨੁ ਪਾਵੈ ॥
ਜਿਸੁ ਧਨ ਤੇ ਸਭੁ ਕੋ ਵਰਸਾਵੈ ॥
ਸਾਧਸੰਗਿ ਧਰਮ ਰਾਇ ਕਰੇ ਸੇਵਾ ॥
ਸਾਧ ਕੈ ਸੰਗਿ ਸੋਭਾ ਸੁਰਦੇਵਾ ॥
ਸਾਧੂ ਕੈ ਸੰਗਿ ਪਾਪ ਪਲਾਇਨ ॥
ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥
ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥
ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥5॥

ਸਾਧ ਕੈ ਸੰਗਿ ਨਹੀ ਕਛੁ ਘਾਲ ॥
ਦਰਸਨੁ ਭੇਟਤ ਹੋਤ ਨਿਹਾਲ ॥
ਸਾਧ ਕੈ ਸੰਗਿ ਕਲੂਖਤ ਹਰੈ ॥
ਸਾਧ ਕੈ ਸੰਗਿ ਨਰਕ ਪਰਹਰੈ ॥
ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥
ਸਾਧਸੰਗਿ ਬਿਛੁਰਤ ਹਰਿ ਮੇਲਾ ॥
ਜੋ ਇਛੈ ਸੋਈ ਫਲੁ ਪਾਵੈ ॥
ਸਾਧ ਕੈ ਸੰਗਿ ਨ ਬਿਰਥਾ ਜਾਵੈ ॥
ਪਾਰਬ੍ਰਹਮੁ ਸਾਧ ਰਿਦ ਬਸੈ ॥
ਨਾਨਕ ਉਧਰੈ ਸਾਧ ਸੁਨਿ ਰਸੈ ॥6॥

ਸਾਧ ਕੈ ਸੰਗਿ ਸੁਨਉ ਹਰਿ ਨਾਉ ॥
ਸਾਧਸੰਗਿ ਹਰਿ ਕੇ ਗੁਨ ਗਾਉ ॥
ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥
ਸਾਧਸੰਗਿ ਸਰਪਰ ਨਿਸਤਰੈ ॥
ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥
ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥
ਸਾਧਸੰਗਿ ਭਏ ਆਗਿਆਕਾਰੀ ॥
ਸਾਧਸੰਗਿ ਗਤਿ ਭਈ ਹਮਾਰੀ ॥
ਸਾਧ ਕੈ ਸੰਗਿ ਮਿਟੇ ਸਭਿ ਰੋਗ ॥
ਨਾਨਕ ਸਾਧ ਭੇਟੇ ਸੰਜੋਗ ॥7॥

ਸਾਧ ਕੀ ਮਹਿਮਾ ਬੇਦ ਨ ਜਾਨਹਿ ॥
ਜੇਤਾ ਸੁਨਹਿ ਤੇਤਾ ਬਖਿਆਨਹਿ ॥
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥
ਸਾਧ ਕੀ ਉਪਮਾ ਰਹੀ ਭਰਪੂਰਿ ॥
ਸਾਧ ਕੀ ਸੋਭਾ ਕਾ ਨਾਹੀ ਅੰਤ ॥
ਸਾਧ ਕੀ ਸੋਭਾ ਸਦਾ ਬੇਅੰਤ ॥
ਸਾਧ ਕੀ ਸੋਭਾ ਊਚ ਤੇ ਊਚੀ ॥
ਸਾਧ ਕੀ ਸੋਭਾ ਮੂਚ ਤੇ ਮੂਚੀ ॥
ਸਾਧ ਕੀ ਸੋਭਾ ਸਾਧ ਬਨਿ ਆਈ ॥
ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥8॥7॥

ਸਲੋਕੁ ॥
ਮਨਿ ਸਾਚਾ ਮੁਖਿ ਸਾਚਾ ਸੋਇ ॥
ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥1॥

ਅਸਟਪਦੀ ॥
ਬ੍ਰਹਮ ਗਿਆਨੀ ਸਦਾ ਨਿਰਲੇਪ ॥
ਜੈਸੇ ਜਲ ਮਹਿ ਕਮਲ ਅਲੇਪ ॥
ਬ੍ਰਹਮ ਗਿਆਨੀ ਸਦਾ ਨਿਰਦੋਖ ॥
ਜੈਸੇ ਸੂਰੁ ਸਰਬ ਕਉ ਸੋਖ ॥
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥
ਬ੍ਰਹਮ ਗਿਆਨੀ ਕੈ ਧੀਰਜੁ ਏਕ ॥
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥1॥

ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥
ਜੈਸੇ ਮੈਲੁ ਨ ਲਾਗੈ ਜਲਾ ॥
ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥
ਜੈਸੇ ਧਰ ਊਪਰਿ ਆਕਾਸੁ ॥
ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥
ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥
ਬ੍ਰਹਮ ਗਿਆਨੀ ਊਚ ਤੇ ਊਚਾ ॥
ਮਨਿ ਅਪਨੈ ਹੈ ਸਭ ਤੇ ਨੀਚਾ ॥
ਬ੍ਰਹਮ ਗਿਆਨੀ ਸੇ ਜਨ ਭਏ ॥
ਨਾਨਕ ਜਿਨ ਪ੍ਰਭੁ ਆਪਿ ਕਰੇਇ ॥2॥

ਬ੍ਰਹਮ ਗਿਆਨੀ ਸਗਲ ਕੀ ਰੀਨਾ ॥
ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥
ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥
ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥
ਬ੍ਰਹਮ ਗਿਆਨੀ ਸਦਾ ਸਮਦਰਸੀ ॥
ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥
ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥
ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥
ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥
ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥3॥

ਬ੍ਰਹਮ ਗਿਆਨੀ ਏਕ ਊਪਰਿ ਆਸ ॥
ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥
ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥
ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥
ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥
ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥
ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥
ਬ੍ਰਹਮ ਗਿਆਨੀ ਸੁਫਲ ਫਲਾ ॥
ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥
ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥4॥

ਬ੍ਰਹਮ ਗਿਆਨੀ ਕੈ ਏਕੈ ਰੰਗ ॥
ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥
ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥
ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥
ਬ੍ਰਹਮ ਗਿਆਨੀ ਸਦਾ ਸਦ ਜਾਗਤ ॥
ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥
ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥
ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥
ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥
ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥5॥

ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥
ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥
ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥
ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥
ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥
ਬ੍ਰਹਮ ਗਿਆਨੀ ਕਾ ਬਡ ਪਰਤਾਪ ॥
ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥
ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥
ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥6॥

ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥
ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥
ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥
ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥
ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਹਰੁ ॥
ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥
ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥
ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥
ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥
ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥7॥

ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥
ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥
ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥
ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥
ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥
ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥
ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥
ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥
ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥
ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥8॥8॥

ਸਲੋਕੁ ॥
ਉਰਿ ਧਾਰੈ ਜੋ ਅੰਤਰਿ ਨਾਮੁ ॥
ਸਰਬ ਮੈ ਪੇਖੈ ਭਗਵਾਨੁ ॥
ਨਿਮਖ ਨਿਮਖ ਠਾਕੁਰ ਨਮਸਕਾਰੈ ॥
ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥1॥

ਅਸਟਪਦੀ ॥
ਮਿਥਿਆ ਨਾਹੀ ਰਸਨਾ ਪਰਸ ॥
ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥
ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥
ਸਾਧ ਕੀ ਟਹਲ ਸੰਤਸੰਗਿ ਹੇਤ ॥
ਕਰਨ ਨ ਸੁਨੈ ਕਾਹੂ ਕੀ ਨਿੰਦਾ ॥
ਸਭ ਤੇ ਜਾਨੈ ਆਪਸ ਕਉ ਮੰਦਾ ॥
ਗੁਰ ਪ੍ਰਸਾਦਿ ਬਿਖਿਆ ਪਰਹਰੈ ॥
ਮਨ ਕੀ ਬਾਸਨਾ ਮਨ ਤੇ ਟਰੈ ॥
ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥
ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥1॥

ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥
ਬਿਸਨ ਕੀ ਮਾਇਆ ਤੇ ਹੋਇ ਭਿੰਨ ॥
ਕਰਮ ਕਰਤ ਹੋਵੈ ਨਿਹਕਰਮ ॥
ਤਿਸੁ ਬੈਸਨੋ ਕਾ ਨਿਰਮਲ ਧਰਮ ॥
ਕਾਹੂ ਫਲ ਕੀ ਇਛਾ ਨਹੀ ਬਾਛੈ ॥
ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥
ਮਨ ਤਨ ਅੰਤਰਿ ਸਿਮਰਨ ਗੋਪਾਲ ॥
ਸਭ ਊਪਰਿ ਹੋਵਤ ਕਿਰਪਾਲ ॥
ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥
ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥2॥

ਭਗਉਤੀ ਭਗਵੰਤ ਭਗਤਿ ਕਾ ਰੰਗੁ ॥
ਸਗਲ ਤਿਆਗੈ ਦੁਸਟ ਕਾ ਸੰਗੁ ॥
ਮਨ ਤੇ ਬਿਨਸੈ ਸਗਲਾ ਭਰਮੁ ॥
ਕਰਿ ਪੂਜੈ ਸਗਲ ਪਾਰਬ੍ਰਹਮੁ ॥
ਸਾਧਸੰਗਿ ਪਾਪਾ ਮਲੁ ਖੋਵੈ ॥
ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥
ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥
ਮਨੁ ਤਨੁ ਅਰਪੈ ਬਿਸਨ ਪਰੀਤਿ ॥
ਹਰਿ ਕੇ ਚਰਨ ਹਿਰਦੈ ਬਸਾਵੈ ॥
ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥3॥

ਸੋ ਪੰਡਿਤੁ ਜੋ ਮਨੁ ਪਰਬੋਧੈ ॥
ਰਾਮ ਨਾਮੁ ਆਤਮ ਮਹਿ ਸੋਧੈ ॥
ਰਾਮ ਨਾਮ ਸਾਰੁ ਰਸੁ ਪੀਵੈ ॥
ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
ਹਰਿ ਕੀ ਕਥਾ ਹਿਰਦੈ ਬਸਾਵੈ ॥
ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥
ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥
ਸੂਖਮ ਮਹਿ ਜਾਨੈ ਅਸਥੂਲੁ ॥
ਚਹੁ ਵਰਨਾ ਕਉ ਦੇ ਉਪਦੇਸੁ ॥
ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥4॥

ਬੀਜ ਮੰਤ੍ਰੁ ਸਰਬ ਕੋ ਗਿਆਨੁ ॥
ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥
ਜੋ ਜੋ ਜਪੈ ਤਿਸ ਕੀ ਗਤਿ ਹੋਇ ॥
ਸਾਧਸੰਗਿ ਪਾਵੈ ਜਨੁ ਕੋਇ ॥
ਕਰਿ ਕਿਰਪਾ ਅੰਤਰਿ ਉਰ ਧਾਰੈ ॥
ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥
ਸਰਬ ਰੋਗ ਕਾ ਅਉਖਦੁ ਨਾਮੁ ॥
ਕਲਿਆਣ ਰੂਪ ਮੰਗਲ ਗੁਣ ਗਾਮ ॥
ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥
ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥5॥

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
ਤਿਸ ਕਾ ਨਾਮੁ ਸਤਿ ਰਾਮਦਾਸੁ ॥
ਆਤਮ ਰਾਮੁ ਤਿਸੁ ਨਦਰੀ ਆਇਆ ॥
ਦਾਸ ਦਸੰਤਣ ਭਾਇ ਤਿਨਿ ਪਾਇਆ ॥
ਸਦਾ ਨਿਕਟਿ ਨਿਕਟਿ ਹਰਿ ਜਾਨੁ ॥
ਸੋ ਦਾਸੁ ਦਰਗਹ ਪਰਵਾਨੁ ॥
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥
ਤਿਸੁ ਦਾਸ ਕਉ ਸਭ ਸੋਝੀ ਪਰੈ ॥
ਸਗਲ ਸੰਗਿ ਆਤਮ ਉਦਾਸੁ ॥
ਐਸੀ ਜੁਗਤਿ ਨਾਨਕ ਰਾਮਦਾਸੁ ॥6॥

ਪ੍ਰਭ ਕੀ ਆਗਿਆ ਆਤਮ ਹਿਤਾਵੈ ॥
ਜੀਵਨ ਮੁਕਤਿ ਸੋਊ ਕਹਾਵੈ ॥
ਤੈਸਾ ਹਰਖੁ ਤੈਸਾ ਉਸੁ ਸੋਗੁ ॥
ਸਦਾ ਅਨੰਦੁ ਤਹ ਨਹੀ ਬਿਓਗੁ ॥
ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥
ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥
ਤੈਸਾ ਮਾਨੁ ਤੈਸਾ ਅਭਿਮਾਨੁ ॥
ਤੈਸਾ ਰੰਕੁ ਤੈਸਾ ਰਾਜਾਨੁ ॥
ਜੋ ਵਰਤਾਏ ਸਾਈ ਜੁਗਤਿ ॥
ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥7॥

ਪਾਰਬ੍ਰਹਮ ਕੇ ਸਗਲੇ ਠਾਉ ॥
ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥
ਆਪੇ ਕਰਨ ਕਰਾਵਨ ਜੋਗੁ ॥
ਪ੍ਰਭ ਭਾਵੈ ਸੋਈ ਫੁਨਿ ਹੋਗੁ ॥
ਪਸਰਿਓ ਆਪਿ ਹੋਇ ਅਨਤ ਤਰੰਗ ॥
ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥
ਜੈਸੀ ਮਤਿ ਦੇਇ ਤੈਸਾ ਪਰਗਾਸ ॥
ਪਾਰਬ੍ਰਹਮੁ ਕਰਤਾ ਅਬਿਨਾਸ ॥
ਸਦਾ ਸਦਾ ਸਦਾ ਦਇਆਲ ॥
ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥8॥9॥

ਸਲੋਕੁ ॥
ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥
ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥1॥

ਅਸਟਪਦੀ ॥
ਕਈ ਕੋਟਿ ਹੋਏ ਪੂਜਾਰੀ ॥
ਕਈ ਕੋਟਿ ਆਚਾਰ ਬਿਉਹਾਰੀ ॥
ਕਈ ਕੋਟਿ ਭਏ ਤੀਰਥ ਵਾਸੀ ॥
ਕਈ ਕੋਟਿ ਬਨ ਭ੍ਰਮਹਿ ਉਦਾਸੀ ॥
ਕਈ ਕੋਟਿ ਬੇਦ ਕੇ ਸ੍ਰੋਤੇ ॥
ਕਈ ਕੋਟਿ ਤਪੀਸੁਰ ਹੋਤੇ ॥
ਕਈ ਕੋਟਿ ਆਤਮ ਧਿਆਨੁ ਧਾਰਹਿ ॥
ਕਈ ਕੋਟਿ ਕਬਿ ਕਾਬਿ ਬੀਚਾਰਹਿ ॥
ਕਈ ਕੋਟਿ ਨਵਤਨ ਨਾਮ ਧਿਆਵਹਿ ॥
ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥1॥

ਕਈ ਕੋਟਿ ਭਏ ਅਭਿਮਾਨੀ ॥
ਕਈ ਕੋਟਿ ਅੰਧ ਅਗਿਆਨੀ ॥
ਕਈ ਕੋਟਿ ਕਿਰਪਨ ਕਠੋਰ ॥
ਕਈ ਕੋਟਿ ਅਭਿਗ ਆਤਮ ਨਿਕੋਰ ॥
ਕਈ ਕੋਟਿ ਪਰ ਦਰਬ ਕਉ ਹਿਰਹਿ ॥
ਕਈ ਕੋਟਿ ਪਰ ਦੂਖਨਾ ਕਰਹਿ ॥
ਕਈ ਕੋਟਿ ਮਾਇਆ ਸ੍ਰਮ ਮਾਹਿ ॥
ਕਈ ਕੋਟਿ ਪਰਦੇਸ ਭ੍ਰਮਾਹਿ ॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥2॥

ਕਈ ਕੋਟਿ ਸਿਧ ਜਤੀ ਜੋਗੀ ॥
ਕਈ ਕੋਟਿ ਰਾਜੇ ਰਸ ਭੋਗੀ ॥
ਕਈ ਕੋਟਿ ਪੰਖੀ ਸਰਪ ਉਪਾਏ ॥
ਕਈ ਕੋਟਿ ਪਾਥਰ ਬਿਰਖ ਨਿਪਜਾਏ ॥
ਕਈ ਕੋਟਿ ਪਵਣ ਪਾਣੀ ਬੈਸੰਤਰ ॥
ਕਈ ਕੋਟਿ ਦੇਸ ਭੂ ਮੰਡਲ ॥
ਕਈ ਕੋਟਿ ਸਸੀਅਰ ਸੂਰ ਨਖ੍ਹਤ੍ਰ ॥
ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥
ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥
ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥3॥

ਕਈ ਕੋਟਿ ਰਾਜਸ ਤਾਮਸ ਸਾਤਕ ॥
ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥
ਕਈ ਕੋਟਿ ਕੀਏ ਰਤਨ ਸਮੁਦ ॥
ਕਈ ਕੋਟਿ ਨਾਨਾ ਪ੍ਰਕਾਰ ਜੰਤ ॥
ਕਈ ਕੋਟਿ ਕੀਏ ਚਿਰ ਜੀਵੇ ॥
ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥
ਕਈ ਕੋਟਿ ਜਖ੍ਹ ਕਿੰਨਰ ਪਿਸਾਚ ॥
ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥
ਸਭ ਤੇ ਨੇਰੈ ਸਭਹੂ ਤੇ ਦੂਰਿ ॥
ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥4॥

ਕਈ ਕੋਟਿ ਪਾਤਾਲ ਕੇ ਵਾਸੀ ॥
ਕਈ ਕੋਟਿ ਨਰਕ ਸੁਰਗ ਨਿਵਾਸੀ ॥
ਕਈ ਕੋਟਿ ਜਨਮਹਿ ਜੀਵਹਿ ਮਰਹਿ ॥
ਕਈ ਕੋਟਿ ਬਹੁ ਜੋਨੀ ਫਿਰਹਿ ॥
ਕਈ ਕੋਟਿ ਬੈਠਤ ਹੀ ਖਾਹਿ ॥
ਕਈ ਕੋਟਿ ਘਾਲਹਿ ਥਕਿ ਪਾਹਿ ॥
ਕਈ ਕੋਟਿ ਕੀਏ ਧਨਵੰਤ ॥
ਕਈ ਕੋਟਿ ਮਾਇਆ ਮਹਿ ਚਿੰਤ ॥
ਜਹ ਜਹ ਭਾਣਾ ਤਹ ਤਹ ਰਾਖੇ ॥
ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥5॥

ਕਈ ਕੋਟਿ ਭਏ ਬੈਰਾਗੀ ॥
ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥
ਕਈ ਕੋਟਿ ਪ੍ਰਭ ਕਉ ਖੋਜੰਤੇ ॥
ਆਤਮ ਮਹਿ ਪਾਰਬ੍ਰਹਮੁ ਲਹੰਤੇ ॥
ਕਈ ਕੋਟਿ ਦਰਸਨ ਪ੍ਰਭ ਪਿਆਸ ॥
ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥
ਕਈ ਕੋਟਿ ਮਾਗਹਿ ਸਤਸੰਗੁ ॥
ਪਾਰਬ੍ਰਹਮ ਤਿਨ ਲਾਗਾ ਰੰਗੁ ॥
ਜਿਨ ਕਉ ਹੋਏ ਆਪਿ ਸੁਪ੍ਰਸੰਨ ॥

ਨਾਨਕ ਤੇ ਜਨ ਸਦਾ ਧਨਿ ਧੰਨਿ ॥6॥
ਕਈ ਕੋਟਿ ਖਾਣੀ ਅਰੁ ਖੰਡ ॥
ਕਈ ਕੋਟਿ ਅਕਾਸ ਬ੍ਰਹਮੰਡ ॥
ਕਈ ਕੋਟਿ ਹੋਏ ਅਵਤਾਰ ॥
ਕਈ ਜੁਗਤਿ ਕੀਨੋ ਬਿਸਥਾਰ ॥
ਕਈ ਬਾਰ ਪਸਰਿਓ ਪਾਸਾਰ ॥
ਸਦਾ ਸਦਾ ਇਕੁ ਏਕੰਕਾਰ ॥
ਕਈ ਕੋਟਿ ਕੀਨੇ ਬਹੁ ਭਾਤਿ ॥
ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥
ਤਾ ਕਾ ਅੰਤੁ ਨ ਜਾਨੈ ਕੋਇ ॥
ਆਪੇ ਆਪਿ ਨਾਨਕ ਪ੍ਰਭੁ ਸੋਇ ॥7॥

ਕਈ ਕੋਟਿ ਪਾਰਬ੍ਰਹਮ ਕੇ ਦਾਸ ॥
ਤਿਨ ਹੋਵਤ ਆਤਮ ਪਰਗਾਸ ॥
ਕਈ ਕੋਟਿ ਤਤ ਕੇ ਬੇਤੇ ॥
ਸਦਾ ਨਿਹਾਰਹਿ ਏਕੋ ਨੇਤ੍ਰੇ ॥
ਕਈ ਕੋਟਿ ਨਾਮ ਰਸੁ ਪੀਵਹਿ ॥
ਅਮਰ ਭਏ ਸਦ ਸਦ ਹੀ ਜੀਵਹਿ ॥
ਕਈ ਕੋਟਿ ਨਾਮ ਗੁਨ ਗਾਵਹਿ ॥
ਆਤਮ ਰਸਿ ਸੁਖਿ ਸਹਜਿ ਸਮਾਵਹਿ ॥
ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥
ਨਾਨਕ ਓਇ ਪਰਮੇਸੁਰ ਕੇ ਪਿਆਰੇ ॥8॥10॥

ਸਲੋਕੁ ॥
ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥
ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥1॥

ਅਸਟਪਦੀ ॥
ਕਰਨ ਕਰਾਵਨ ਕਰਨੈ ਜੋਗੁ ॥
ਜੋ ਤਿਸੁ ਭਾਵੈ ਸੋਈ ਹੋਗੁ ॥
ਖਿਨ ਮਹਿ ਥਾਪਿ ਉਥਾਪਨਹਾਰਾ ॥
ਅੰਤੁ ਨਹੀ ਕਿਛੁ ਪਾਰਾਵਾਰਾ ॥
ਹੁਕਮੇ ਧਾਰਿ ਅਧਰ ਰਹਾਵੈ ॥
ਹੁਕਮੇ ਉਪਜੈ ਹੁਕਮਿ ਸਮਾਵੈ ॥
ਹੁਕਮੇ ਊਚ ਨੀਚ ਬਿਉਹਾਰ ॥
ਹੁਕਮੇ ਅਨਿਕ ਰੰਗ ਪਰਕਾਰ ॥
ਕਰਿ ਕਰਿ ਦੇਖੈ ਅਪਨੀ ਵਡਿਆਈ ॥
ਨਾਨਕ ਸਭ ਮਹਿ ਰਹਿਆ ਸਮਾਈ ॥1॥

ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥
ਪ੍ਰਭ ਭਾਵੈ ਤਾ ਪਾਥਰ ਤਰਾਵੈ ॥
ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥
ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
ਪ੍ਰਭ ਭਾਵੈ ਤਾ ਪਤਿਤ ਉਧਾਰੈ ॥
ਆਪਿ ਕਰੈ ਆਪਨ ਬੀਚਾਰੈ ॥
ਦੁਹਾ ਸਿਰਿਆ ਕਾ ਆਪਿ ਸੁਆਮੀ ॥
ਖੇਲੈ ਬਿਗਸੈ ਅੰਤਰਜਾਮੀ ॥
ਜੋ ਭਾਵੈ ਸੋ ਕਾਰ ਕਰਾਵੈ ॥
ਨਾਨਕ ਦ੍ਰਿਸਟੀ ਅਵਰੁ ਨ ਆਵੈ ॥2॥

ਕਹੁ ਮਾਨੁਖ ਤੇ ਕਿਆ ਹੋਇ ਆਵੈ ॥
ਜੋ ਤਿਸੁ ਭਾਵੈ ਸੋਈ ਕਰਾਵੈ ॥
ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥
ਜੋ ਤਿਸੁ ਭਾਵੈ ਸੋਈ ਕਰੇਇ ॥
ਅਨਜਾਨਤ ਬਿਖਿਆ ਮਹਿ ਰਚੈ ॥
ਜੇ ਜਾਨਤ ਆਪਨ ਆਪ ਬਚੈ ॥
ਭਰਮੇ ਭੂਲਾ ਦਹ ਦਿਸਿ ਧਾਵੈ ॥
ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥
ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥
ਨਾਨਕ ਤੇ ਜਨ ਨਾਮਿ ਮਿਲੇਇ ॥3॥

ਖਿਨ ਮਹਿ ਨੀਚ ਕੀਟ ਕਉ ਰਾਜ ॥
ਪਾਰਬ੍ਰਹਮ ਗਰੀਬ ਨਿਵਾਜ ॥
ਜਾ ਕਾ ਦ੍ਰਿਸਟਿ ਕਛੂ ਨ ਆਵੈ ॥
ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥
ਜਾ ਕਉ ਅਪੁਨੀ ਕਰੈ ਬਖਸੀਸ ॥
ਤਾ ਕਾ ਲੇਖਾ ਨ ਗਨੈ ਜਗਦੀਸ ॥
ਜੀਉ ਪਿੰਡੁ ਸਭ ਤਿਸ ਕੀ ਰਾਸਿ ॥
ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥
ਅਪਨੀ ਬਣਤ ਆਪਿ ਬਨਾਈ ॥
ਨਾਨਕ ਜੀਵੈ ਦੇਖਿ ਬਡਾਈ ॥4॥

ਇਸ ਕਾ ਬਲੁ ਨਾਹੀ ਇਸੁ ਹਾਥ ॥
ਕਰਨ ਕਰਾਵਨ ਸਰਬ ਕੋ ਨਾਥ ॥
ਆਗਿਆਕਾਰੀ ਬਪੁਰਾ ਜੀਉ ॥
ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥
ਕਬਹੂ ਊਚ ਨੀਚ ਮਹਿ ਬਸੈ ॥
ਕਬਹੂ ਸੋਗ ਹਰਖ ਰੰਗਿ ਹਸੈ ॥
ਕਬਹੂ ਨਿੰਦ ਚਿੰਦ ਬਿਉਹਾਰ ॥
ਕਬਹੂ ਊਭ ਅਕਾਸ ਪਇਆਲ ॥
ਕਬਹੂ ਬੇਤਾ ਬ੍ਰਹਮ ਬੀਚਾਰ ॥
ਨਾਨਕ ਆਪਿ ਮਿਲਾਵਣਹਾਰ ॥5॥

ਕਬਹੂ ਨਿਰਤਿ ਕਰੈ ਬਹੁ ਭਾਤਿ ॥
ਕਬਹੂ ਸੋਇ ਰਹੈ ਦਿਨੁ ਰਾਤਿ ॥
ਕਬਹੂ ਮਹਾ ਕ੍ਰੋਧ ਬਿਕਰਾਲ ॥
ਕਬਹੂੰ ਸਰਬ ਕੀ ਹੋਤ ਰਵਾਲ ॥
ਕਬਹੂ ਹੋਇ ਬਹੈ ਬਡ ਰਾਜਾ ॥
ਕਬਹੁ ਭੇਖਾਰੀ ਨੀਚ ਕਾ ਸਾਜਾ ॥
ਕਬਹੂ ਅਪਕੀਰਤਿ ਮਹਿ ਆਵੈ ॥
ਕਬਹੂ ਭਲਾ ਭਲਾ ਕਹਾਵੈ ॥
ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥
ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥6॥

ਕਬਹੂ ਹੋਇ ਪੰਡਿਤੁ ਕਰੇ ਬਖ੍ਹਾਨੁ ॥
ਕਬਹੂ ਮੋਨਿਧਾਰੀ ਲਾਵੈ ਧਿਆਨੁ ॥
ਕਬਹੂ ਤਟ ਤੀਰਥ ਇਸਨਾਨ ॥
ਕਬਹੂ ਸਿਧ ਸਾਧਿਕ ਮੁਖਿ ਗਿਆਨ ॥
ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥
ਅਨਿਕ ਜੋਨਿ ਭਰਮੈ ਭਰਮੀਆ ॥
ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥
ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥
ਜੋ ਤਿਸੁ ਭਾਵੈ ਸੋਈ ਹੋਇ ॥
ਨਾਨਕ ਦੂਜਾ ਅਵਰੁ ਨ ਕੋਇ ॥7॥

ਕਬਹੂ ਸਾਧਸੰਗਤਿ ਇਹੁ ਪਾਵੈ ॥
ਉਸੁ ਅਸਥਾਨ ਤੇ ਬਹੁਰਿ ਨ ਆਵੈ ॥
ਅੰਤਰਿ ਹੋਇ ਗਿਆਨ ਪਰਗਾਸੁ ॥
ਉਸੁ ਅਸਥਾਨ ਕਾ ਨਹੀ ਬਿਨਾਸੁ ॥
ਮਨ ਤਨ ਨਾਮਿ ਰਤੇ ਇਕ ਰੰਗਿ ॥
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥
ਜਿਉ ਜਲ ਮਹਿ ਜਲੁ ਆਇ ਖਟਾਨਾ ॥
ਤਿਉ ਜੋਤੀ ਸੰਗਿ ਜੋਤਿ ਸਮਾਨਾ ॥
ਮਿਟਿ ਗਏ ਗਵਨ ਪਾਏ ਬਿਸ੍ਰਾਮ ॥
ਨਾਨਕ ਪ੍ਰਭ ਕੈ ਸਦ ਕੁਰਬਾਨ ॥8॥11॥

ਸਲੋਕੁ ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥1॥

ਅਸਟਪਦੀ ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥
ਸੋ ਨਰਕਪਾਤੀ ਹੋਵਤ ਸੁਆਨੁ ॥
ਜੋ ਜਾਨੈ ਮੈ ਜੋਬਨਵੰਤੁ ॥
ਸੋ ਹੋਵਤ ਬਿਸਟਾ ਕਾ ਜੰਤੁ ॥
ਆਪਸ ਕਉ ਕਰਮਵੰਤੁ ਕਹਾਵੈ ॥
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥
ਧਨ ਭੂਮਿ ਕਾ ਜੋ ਕਰੈ ਗੁਮਾਨੁ ॥
ਸੋ ਮੂਰਖੁ ਅੰਧਾ ਅਗਿਆਨੁ ॥
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥1॥

ਧਨਵੰਤਾ ਹੋਇ ਕਰਿ ਗਰਬਾਵੈ ॥
ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥
ਪਲ ਭੀਤਰਿ ਤਾ ਕਾ ਹੋਇ ਬਿਨਾਸ ॥
ਸਭ ਤੇ ਆਪ ਜਾਨੈ ਬਲਵੰਤੁ ॥
ਖਿਨ ਮਹਿ ਹੋਇ ਜਾਇ ਭਸਮੰਤੁ ॥
ਕਿਸੈ ਨ ਬਦੈ ਆਪਿ ਅਹੰਕਾਰੀ ॥
ਧਰਮ ਰਾਇ ਤਿਸੁ ਕਰੇ ਖੁਆਰੀ ॥
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥
ਸੋ ਜਨੁ ਨਾਨਕ ਦਰਗਹ ਪਰਵਾਨੁ ॥2॥

ਕੋਟਿ ਕਰਮ ਕਰੈ ਹਉ ਧਾਰੇ ॥
ਸ੍ਰਮੁ ਪਾਵੈ ਸਗਲੇ ਬਿਰਥਾਰੇ ॥
ਅਨਿਕ ਤਪਸਿਆ ਕਰੇ ਅਹੰਕਾਰ ॥
ਨਰਕ ਸੁਰਗ ਫਿਰਿ ਫਿਰਿ ਅਵਤਾਰ ॥
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥
ਹਰਿ ਦਰਗਹ ਕਹੁ ਕੈਸੇ ਗਵੈ ॥
ਆਪਸ ਕਉ ਜੋ ਭਲਾ ਕਹਾਵੈ ॥
ਤਿਸਹਿ ਭਲਾਈ ਨਿਕਟਿ ਨ ਆਵੈ ॥
ਸਰਬ ਕੀ ਰੇਨ ਜਾ ਕਾ ਮਨੁ ਹੋਇ ॥
ਕਹੁ ਨਾਨਕ ਤਾ ਕੀ ਨਿਰਮਲ ਸੋਇ ॥3॥

ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥
ਤਬ ਇਸ ਕਉ ਸੁਖੁ ਨਾਹੀ ਕੋਇ ॥
ਜਬ ਇਹ ਜਾਨੈ ਮੈ ਕਿਛੁ ਕਰਤਾ ॥
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥
ਜਬ ਧਾਰੈ ਕੋਊ ਬੈਰੀ ਮੀਤੁ ॥
ਤਬ ਲਗੁ ਨਿਹਚਲੁ ਨਾਹੀ ਚੀਤੁ ॥
ਜਬ ਲਗੁ ਮੋਹ ਮਗਨ ਸੰਗਿ ਮਾਇ ॥
ਤਬ ਲਗੁ ਧਰਮ ਰਾਇ ਦੇਇ ਸਜਾਇ ॥
ਪ੍ਰਭ ਕਿਰਪਾ ਤੇ ਬੰਧਨ ਤੂਟੈ ॥
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥4॥

ਸਹਸ ਖਟੇ ਲਖ ਕਉ ਉਠਿ ਧਾਵੈ ॥
ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥
ਅਨਿਕ ਭੋਗ ਬਿਖਿਆ ਕੇ ਕਰੈ ॥
ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
ਬਿਨਾ ਸੰਤੋਖ ਨਹੀ ਕੋਊ ਰਾਜੈ ॥
ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
ਨਾਮ ਰੰਗਿ ਸਰਬ ਸੁਖੁ ਹੋਇ ॥
ਬਡਭਾਗੀ ਕਿਸੈ ਪਰਾਪਤਿ ਹੋਇ ॥
ਕਰਨ ਕਰਾਵਨ ਆਪੇ ਆਪਿ ॥
ਸਦਾ ਸਦਾ ਨਾਨਕ ਹਰਿ ਜਾਪਿ ॥5॥

ਕਰਨ ਕਰਾਵਨ ਕਰਨੈਹਾਰੁ ॥
ਇਸ ਕੈ ਹਾਥਿ ਕਹਾ ਬੀਚਾਰੁ ॥
ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
ਆਪੇ ਆਪਿ ਆਪਿ ਪ੍ਰਭੁ ਸੋਇ ॥
ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
ਸਭ ਤੇ ਦੂਰਿ ਸਭਹੂ ਕੈ ਸੰਗਿ ॥
ਬੂਝੈ ਦੇਖੈ ਕਰੈ ਬਿਬੇਕ ॥
ਆਪਹਿ ਏਕ ਆਪਹਿ ਅਨੇਕ ॥
ਮਰੈ ਨ ਬਿਨਸੈ ਆਵੈ ਨ ਜਾਇ ॥
ਨਾਨਕ ਸਦ ਹੀ ਰਹਿਆ ਸਮਾਇ ॥6॥

ਆਪਿ ਉਪਦੇਸੈ ਸਮਝੈ ਆਪਿ ॥
ਆਪੇ ਰਚਿਆ ਸਭ ਕੈ ਸਾਥਿ ॥
ਆਪਿ ਕੀਨੋ ਆਪਨ ਬਿਸਥਾਰੁ ॥
ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
ਉਸ ਤੇ ਭਿੰਨ ਕਹਹੁ ਕਿਛੁ ਹੋਇ ॥
ਥਾਨ ਥਨੰਤਰਿ ਏਕੈ ਸੋਇ ॥
ਅਪੁਨੇ ਚਲਿਤ ਆਪਿ ਕਰਣੈਹਾਰ ॥
ਕਉਤਕ ਕਰੈ ਰੰਗ ਆਪਾਰ ॥
ਮਨ ਮਹਿ ਆਪਿ ਮਨ ਅਪੁਨੇ ਮਾਹਿ ॥
ਨਾਨਕ ਕੀਮਤਿ ਕਹਨੁ ਨ ਜਾਇ ॥7॥

ਸਤਿ ਸਤਿ ਸਤਿ ਪ੍ਰਭੁ ਸੁਆਮੀ ॥
ਗੁਰ ਪਰਸਾਦਿ ਕਿਨੈ ਵਖਿਆਨੀ ॥
ਸਚੁ ਸਚੁ ਸਚੁ ਸਭੁ ਕੀਨਾ ॥
ਕੋਟਿ ਮਧੇ ਕਿਨੈ ਬਿਰਲੈ ਚੀਨਾ ॥
ਭਲਾ ਭਲਾ ਭਲਾ ਤੇਰਾ ਰੂਪ ॥
ਅਤਿ ਸੁੰਦਰ ਅਪਾਰ ਅਨੂਪ ॥
ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥
ਘਟਿ ਘਟਿ ਸੁਨੀ ਸ੍ਰਵਨ ਬਖ੍ਹਾਣੀ ॥
ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥
ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥8॥12॥

ਸਲੋਕੁ ॥
ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥1॥

ਅਸਟਪਦੀ ॥
ਸੰਤ ਕੈ ਦੂਖਨਿ ਆਰਜਾ ਘਟੈ ॥
ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥
ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥
ਸੰਤ ਕੈ ਦੂਖਨਿ ਨਰਕ ਮਹਿ ਪਾਇ ॥
ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥
ਸੰਤ ਕੈ ਦੂਖਨਿ ਸੋਭਾ ਤੇ ਹੀਨ ॥
ਸੰਤ ਕੇ ਹਤੇ ਕਉ ਰਖੈ ਨ ਕੋਇ ॥
ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥
ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥1॥

ਸੰਤ ਕੇ ਦੂਖਨ ਤੇ ਮੁਖੁ ਭਵੈ ॥
ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
ਸੰਤ ਕੈ ਦੂਖਨਿ ਸਭੁ ਕੋ ਛਲੈ ॥
ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
ਸੰਤ ਕੈ ਦੂਖਨਿ ਨੀਚੁ ਨੀਚਾਇ ॥
ਸੰਤ ਦੋਖੀ ਕਾ ਥਾਉ ਕੋ ਨਾਹਿ ॥
ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥2॥

ਸੰਤ ਕਾ ਨਿੰਦਕੁ ਮਹਾ ਅਤਤਾਈ ॥
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥
ਸੰਤ ਕਾ ਨਿੰਦਕੁ ਮਹਾ ਹਤਿਆਰਾ ॥
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥
ਸੰਤ ਕੇ ਨਿੰਦਕ ਕਉ ਸਰਬ ਰੋਗ ॥
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥3॥

ਸੰਤ ਕਾ ਦੋਖੀ ਸਦਾ ਅਪਵਿਤੁ ॥
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥
ਸੰਤ ਕੇ ਦੋਖੀ ਕਉ ਡਾਨੁ ਲਾਗੈ ॥
ਸੰਤ ਕੇ ਦੋਖੀ ਕਉ ਸਭ ਤਿਆਗੈ ॥
ਸੰਤ ਕਾ ਦੋਖੀ ਮਹਾ ਅਹੰਕਾਰੀ ॥
ਸੰਤ ਕਾ ਦੋਖੀ ਸਦਾ ਬਿਕਾਰੀ ॥
ਸੰਤ ਕਾ ਦੋਖੀ ਜਨਮੈ ਮਰੈ ॥
ਸੰਤ ਕੀ ਦੂਖਨਾ ਸੁਖ ਤੇ ਟਰੈ ॥
ਸੰਤ ਕੇ ਦੋਖੀ ਕਉ ਨਾਹੀ ਠਾਉ ॥
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥4॥

ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥
ਸੰਤ ਕਾ ਦੋਖੀ ਉਝੜਿ ਪਾਈਐ ॥
ਸੰਤ ਕਾ ਦੋਖੀ ਅੰਤਰ ਤੇ ਥੋਥਾ ॥
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥
ਆਪਨ ਬੀਜਿ ਆਪੇ ਹੀ ਖਾਹਿ ॥
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥5॥

ਸੰਤ ਕਾ ਦੋਖੀ ਇਉ ਬਿਲਲਾਇ ॥
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥
ਸੰਤ ਕਾ ਦੋਖੀ ਛੁਟੈ ਇਕੇਲਾ ॥
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥
ਸੰਤ ਕਾ ਦੋਖੀ ਧਰਮ ਤੇ ਰਹਤ ॥
ਸੰਤ ਕਾ ਦੋਖੀ ਸਦ ਮਿਥਿਆ ਕਹਤ ॥
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥6॥

ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥
ਸੰਤ ਕਾ ਦੋਖੀ ਸਦਾ ਸਹਕਾਈਐ ॥
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥
ਜੈਸਾ ਭਾਵੈ ਤੈਸਾ ਕੋਈ ਹੋਇ ॥
ਪਇਆ ਕਿਰਤੁ ਨ ਮੇਟੈ ਕੋਇ ॥
ਨਾਨਕ ਜਾਨੈ ਸਚਾ ਸੋਇ ॥7॥

ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥
ਸਦਾ ਸਦਾ ਤਿਸ ਕਉ ਨਮਸਕਾਰੁ ॥
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥
ਤਿਸਹਿ ਧਿਆਵਹੁ ਸਾਸਿ ਗਿਰਾਸਿ ॥
ਸਭੁ ਕਛੁ ਵਰਤੈ ਤਿਸ ਕਾ ਕੀਆ ॥
ਜੈਸਾ ਕਰੇ ਤੈਸਾ ਕੋ ਥੀਆ ॥
ਅਪਨਾ ਖੇਲੁ ਆਪਿ ਕਰਨੈਹਾਰੁ ॥
ਦੂਸਰ ਕਉਨੁ ਕਹੈ ਬੀਚਾਰੁ ॥
ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥
ਬਡਭਾਗੀ ਨਾਨਕ ਜਨ ਸੇਇ ॥8॥13॥

ਸਲੋਕੁ ॥
ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥
ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥1॥

ਅਸਟਪਦੀ ॥
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
ਦੇਵਨ ਕਉ ਏਕੈ ਭਗਵਾਨੁ ॥
ਜਿਸ ਕੈ ਦੀਐ ਰਹੈ ਅਘਾਇ ॥
ਬਹੁਰਿ ਨ ਤ੍ਰਿਸਨਾ ਲਾਗੈ ਆਇ ॥
ਮਾਰੈ ਰਾਖੈ ਏਕੋ ਆਪਿ ॥
ਮਾਨੁਖ ਕੈ ਕਿਛੁ ਨਾਹੀ ਹਾਥਿ ॥
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
ਨਾਨਕ ਬਿਘਨੁ ਨ ਲਾਗੈ ਕੋਇ ॥1॥

ਉਸਤਤਿ ਮਨ ਮਹਿ ਕਰਿ ਨਿਰੰਕਾਰ ॥
ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥
ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥
ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥
ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
ਹਰਿ ਦਰਗਹ ਨਾਨਕ ਊਜਲ ਮਥਾ ॥2॥

ਬਡਭਾਗੀ ਤੇ ਜਨ ਜਗ ਮਾਹਿ ॥
ਸਦਾ ਸਦਾ ਹਰਿ ਕੇ ਗੁਨ ਗਾਹਿ ॥
ਰਾਮ ਨਾਮ ਜੋ ਕਰਹਿ ਬੀਚਾਰ ॥
ਸੇ ਧਨਵੰਤ ਗਨੀ ਸੰਸਾਰ ॥
ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
ਸਦਾ ਸਦਾ ਜਾਨਹੁ ਤੇ ਸੁਖੀ ॥
ਏਕੋ ਏਕੁ ਏਕੁ ਪਛਾਨੈ ॥
ਇਤ ਉਤ ਕੀ ਓਹੁ ਸੋਝੀ ਜਾਨੈ ॥
ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
ਨਾਨਕ ਤਿਨਹਿ ਨਿਰੰਜਨੁ ਜਾਨਿਆ ॥3॥

ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
ਸਾਧਸੰਗਿ ਹਰਿ ਹਰਿ ਜਸੁ ਕਹਤ ॥
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
ਅਨਦਿਨੁ ਕੀਰਤਨੁ ਕੇਵਲ ਬਖ੍ਹਾਨੁ ॥
ਗ੍ਰਿਹਸਤ ਮਹਿ ਸੋਈ ਨਿਰਬਾਨੁ ॥
ਏਕ ਊਪਰਿ ਜਿਸੁ ਜਨ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥
ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
ਨਾਨਕ ਤਿਸਹਿ ਨ ਲਾਗਹਿ ਦੂਖ ॥4॥

ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
ਸੋ ਸੇਵਕੁ ਕਹੁ ਕਿਸ ਤੇ ਡਰੈ ॥
ਜੈਸਾ ਸਾ ਤੈਸਾ ਦ੍ਰਿਸਟਾਇਆ ॥
ਅਪੁਨੇ ਕਾਰਜ ਮਹਿ ਆਪਿ ਸਮਾਇਆ ॥
ਸੋਧਤ ਸੋਧਤ ਸੋਧਤ ਸੀਝਿਆ ॥
ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
ਜਬ ਦੇਖਉ ਤਬ ਸਭੁ ਕਿਛੁ ਮੂਲੁ ॥
ਨਾਨਕ ਸੋ ਸੂਖਮੁ ਸੋਈ ਅਸਥੂਲੁ ॥5॥

ਨਹ ਕਿਛੁ ਜਨਮੈ ਨਹ ਕਿਛੁ ਮਰੈ ॥
ਆਪਨ ਚਲਿਤੁ ਆਪ ਹੀ ਕਰੈ ॥
ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥
ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥
ਆਪੇ ਆਪਿ ਸਗਲ ਮਹਿ ਆਪਿ ॥
ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥
ਅਬਿਨਾਸੀ ਨਾਹੀ ਕਿਛੁ ਖੰਡ ॥
ਧਾਰਣ ਧਾਰਿ ਰਹਿਓ ਬ੍ਰਹਮੰਡ ॥
ਅਲਖ ਅਭੇਵ ਪੁਰਖ ਪਰਤਾਪ ॥
ਆਪਿ ਜਪਾਏ ਤ ਨਾਨਕ ਜਾਪ ॥6॥

ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥
ਸਗਲ ਸੰਸਾਰੁ ਉਧਰੈ ਤਿਨ ਮੰਤ ॥
ਪ੍ਰਭ ਕੇ ਸੇਵਕ ਸਗਲ ਉਧਾਰਨ ॥
ਪ੍ਰਭ ਕੇ ਸੇਵਕ ਦੂਖ ਬਿਸਾਰਨ ॥
ਆਪੇ ਮੇਲਿ ਲਏ ਕਿਰਪਾਲ ॥
ਗੁਰ ਕਾ ਸਬਦੁ ਜਪਿ ਭਏ ਨਿਹਾਲ ॥
ਉਨ ਕੀ ਸੇਵਾ ਸੋਈ ਲਾਗੈ ॥
ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥
ਨਾਮੁ ਜਪਤ ਪਾਵਹਿ ਬਿਸ੍ਰਾਮੁ ॥
ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥7॥

ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
ਸਦਾ ਸਦਾ ਬਸੈ ਹਰਿ ਸੰਗਿ ॥
ਸਹਜ ਸੁਭਾਇ ਹੋਵੈ ਸੋ ਹੋਇ ॥
ਕਰਣੈਹਾਰੁ ਪਛਾਣੈ ਸੋਇ ॥
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
ਜੈਸਾ ਸਾ ਤੈਸਾ ਦ੍ਰਿਸਟਾਨਾ ॥
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
ਓਇ ਸੁਖ ਨਿਧਾਨ ਉਨਹੂ ਬਨਿ ਆਏ ॥
ਆਪਸ ਕਉ ਆਪਿ ਦੀਨੋ ਮਾਨੁ ॥
ਨਾਨਕ ਪ੍ਰਭ ਜਨੁ ਏਕੋ ਜਾਨੁ ॥8॥14॥

ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥1॥

ਅਸਟਪਦੀ ॥
ਟੂਟੀ ਗਾਢਨਹਾਰ ਗੁੋਪਾਲ ॥
ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥
ਅਬਿਨਾਸੀ ਪ੍ਰਭੁ ਆਪੇ ਆਪਿ ॥
ਆਪਨ ਕੀਆ ਕਛੂ ਨ ਹੋਇ ॥
ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
ਗਤਿ ਨਾਨਕ ਜਪਿ ਏਕ ਹਰਿ ਨਾਮ ॥1॥

ਰੂਪਵੰਤੁ ਹੋਇ ਨਾਹੀ ਮੋਹੈ ॥
ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
ਧਨਵੰਤਾ ਹੋਇ ਕਿਆ ਕੋ ਗਰਬੈ ॥
ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
ਅਤਿ ਸੂਰਾ ਜੇ ਕੋਊ ਕਹਾਵੈ ॥
ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
ਜੇ ਕੋ ਹੋਇ ਬਹੈ ਦਾਤਾਰੁ ॥
ਤਿਸੁ ਦੇਨਹਾਰੁ ਜਾਨੈ ਗਾਵਾਰੁ ॥
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
ਨਾਨਕ ਸੋ ਜਨੁ ਸਦਾ ਅਰੋਗੁ ॥2॥

ਜਿਉ ਮੰਦਰ ਕਉ ਥਾਮੈ ਥੰਮਨੁ ॥
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਜਿਉ ਪਾਖਾਣੁ ਨਾਵ ਚੜਿ ਤਰੈ ॥
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਜਿਉ ਅੰਧਕਾਰ ਦੀਪਕ ਪਰਗਾਸੁ ॥
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥
ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਤਿਨ ਸੰਤਨ ਕੀ ਬਾਛਉ ਧੂਰਿ ॥
ਨਾਨਕ ਕੀ ਹਰਿ ਲੋਚਾ ਪੂਰਿ ॥3॥

ਮਨ ਮੂਰਖ ਕਾਹੇ ਬਿਲਲਾਈਐ ॥
ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥4॥

ਜਿਸੁ ਵਖਰ ਕਉ ਲੈਨਿ ਤੂ ਆਇਆ ॥
ਰਾਮ ਨਾਮੁ ਸੰਤਨ ਘਰਿ ਪਾਇਆ ॥
ਤਜਿ ਅਭਿਮਾਨੁ ਲੇਹੁ ਮਨ ਮੋਲਿ ॥
ਰਾਮ ਨਾਮੁ ਹਿਰਦੇ ਮਹਿ ਤੋਲਿ ॥
ਲਾਦਿ ਖੇਪ ਸੰਤਹ ਸੰਗਿ ਚਾਲੁ ॥
ਅਵਰ ਤਿਆਗਿ ਬਿਖਿਆ ਜੰਜਾਲ ॥
ਧੰਨਿ ਧੰਨਿ ਕਹੈ ਸਭੁ ਕੋਇ ॥
ਮੁਖ ਊਜਲ ਹਰਿ ਦਰਗਹ ਸੋਇ ॥
ਇਹੁ ਵਾਪਾਰੁ ਵਿਰਲਾ ਵਾਪਾਰੈ ॥
ਨਾਨਕ ਤਾ ਕੈ ਸਦ ਬਲਿਹਾਰੈ ॥5॥

ਚਰਨ ਸਾਧ ਕੇ ਧੋਇ ਧੋਇ ਪੀਉ ॥
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥
ਸਰਬ ਸੂਖ ਨਾਨਕ ਤਿਹ ਪਾਇਆ ॥6॥

ਮਿਰਤਕ ਕਉ ਜੀਵਾਲਨਹਾਰ ॥
ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥
ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
ਨਾਨਕ ਸੋ ਜਨੁ ਨਿਰਮਲੁ ਥੀਆ ॥7॥

ਜਾ ਕੈ ਮਨਿ ਗੁਰ ਕੀ ਪਰਤੀਤਿ ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥
ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
ਨਾਨਕ ਸੋ ਜਨੁ ਸਚਿ ਸਮਾਤਾ ॥8॥15॥

ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥1॥

ਅਸਟਪਦੀ ॥
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
ਤਿਸ ਤੇ ਪਰੈ ਨਾਹੀ ਕਿਛੁ ਕੋਇ ॥
ਸਰਬ ਨਿਰੰਤਰਿ ਏਕੋ ਸੋਇ ॥
ਆਪੇ ਬੀਨਾ ਆਪੇ ਦਾਨਾ ॥
ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਪਾਰਬ੍ਰਹਮ ਪਰਮੇਸੁਰ ਗੋਬਿੰਦ ॥
ਕ੍ਰਿਪਾ ਨਿਧਾਨ ਦਇਆਲ ਬਖਸੰਦ ॥
ਸਾਧ ਤੇਰੇ ਕੀ ਚਰਨੀ ਪਾਉ ॥
ਨਾਨਕ ਕੈ ਮਨਿ ਇਹੁ ਅਨਰਾਉ ॥1॥

ਮਨਸਾ ਪੂਰਨ ਸਰਨਾ ਜੋਗ ॥
ਜੋ ਕਰਿ ਪਾਇਆ ਸੋਈ ਹੋਗੁ ॥
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
ਅਨਦ ਰੂਪ ਮੰਗਲ ਸਦ ਜਾ ਕੈ ॥
ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
ਧਿਆਇ ਧਿਆਇ ਭਗਤਹ ਸੁਖੁ ਪਾਇਆ ॥
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥2॥

ਜਾ ਕੀ ਲੀਲਾ ਕੀ ਮਿਤਿ ਨਾਹਿ ॥
ਸਗਲ ਦੇਵ ਹਾਰੇ ਅਵਗਾਹਿ ॥
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
ਸਗਲ ਪਰੋਈ ਅਪੁਨੈ ਸੂਤਿ ॥
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥
ਜਨ ਦਾਸ ਨਾਮੁ ਧਿਆਵਹਿ ਸੇਇ ॥
ਤਿਹੁ ਗੁਣ ਮਹਿ ਜਾ ਕਉ ਭਰਮਾਏ ॥
ਜਨਮਿ ਮਰੈ ਫਿਰਿ ਆਵੈ ਜਾਏ ॥
ਊਚ ਨੀਚ ਤਿਸ ਕੇ ਅਸਥਾਨ ॥
ਜੈਸਾ ਜਨਾਵੈ ਤੈਸਾ ਨਾਨਕ ਜਾਨ ॥3॥

ਨਾਨਾ ਰੂਪ ਨਾਨਾ ਜਾ ਕੇ ਰੰਗ ॥
ਨਾਨਾ ਭੇਖ ਕਰਹਿ ਇਕ ਰੰਗ ॥
ਨਾਨਾ ਬਿਧਿ ਕੀਨੋ ਬਿਸਥਾਰੁ ॥
ਪ੍ਰਭੁ ਅਬਿਨਾਸੀ ਏਕੰਕਾਰੁ ॥
ਨਾਨਾ ਚਲਿਤ ਕਰੇ ਖਿਨ ਮਾਹਿ ॥
ਪੂਰਿ ਰਹਿਓ ਪੂਰਨੁ ਸਭ ਠਾਇ ॥
ਨਾਨਾ ਬਿਧਿ ਕਰਿ ਬਨਤ ਬਨਾਈ ॥
ਅਪਨੀ ਕੀਮਤਿ ਆਪੇ ਪਾਈ ॥
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥4॥

ਨਾਮ ਕੇ ਧਾਰੇ ਸਗਲੇ ਜੰਤ ॥
ਨਾਮ ਕੇ ਧਾਰੇ ਖੰਡ ਬ੍ਰਹਮੰਡ ॥
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
ਨਾਮ ਕੇ ਧਾਰੇ ਆਗਾਸ ਪਾਤਾਲ ॥
ਨਾਮ ਕੇ ਧਾਰੇ ਸਗਲ ਆਕਾਰ ॥
ਨਾਮ ਕੇ ਧਾਰੇ ਪੁਰੀਆ ਸਭ ਭਵਨ ॥
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥5॥

ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
ਪੁਰਖੁ ਸਤਿ ਕੇਵਲ ਪਰਧਾਨੁ ॥
ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
ਸਤਿ ਪੁਰਖ ਸਭ ਮਾਹਿ ਸਮਾਣੀ ॥
ਸਤਿ ਕਰਮੁ ਜਾ ਕੀ ਰਚਨਾ ਸਤਿ ॥
ਮੂਲੁ ਸਤਿ ਸਤਿ ਉਤਪਤਿ ॥
ਸਤਿ ਕਰਣੀ ਨਿਰਮਲ ਨਿਰਮਲੀ ॥
ਜਿਸਹਿ ਬੁਝਾਏ ਤਿਸਹਿ ਸਭ ਭਲੀ ॥
ਸਤਿ ਨਾਮੁ ਪ੍ਰਭ ਕਾ ਸੁਖਦਾਈ ॥
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥6॥

ਸਤਿ ਬਚਨ ਸਾਧੂ ਉਪਦੇਸ ॥
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਸਤਿ ਨਿਰਤਿ ਬੂਝੈ ਜੇ ਕੋਇ ॥
ਨਾਮੁ ਜਪਤ ਤਾ ਕੀ ਗਤਿ ਹੋਇ ॥
ਆਪਿ ਸਤਿ ਕੀਆ ਸਭੁ ਸਤਿ ॥
ਆਪੇ ਜਾਨੈ ਅਪਨੀ ਮਿਤਿ ਗਤਿ ॥
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
ਅਵਰ ਨ ਬੂਝਿ ਕਰਤ ਬੀਚਾਰੁ ॥
ਕਰਤੇ ਕੀ ਮਿਤਿ ਨ ਜਾਨੈ ਕੀਆ ॥
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥7॥

ਬਿਸਮਨ ਬਿਸਮ ਭਏ ਬਿਸਮਾਦ ॥
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
ਗੁਰ ਕੈ ਬਚਨਿ ਪਦਾਰਥ ਲਹੇ ॥
ਓਇ ਦਾਤੇ ਦੁਖ ਕਾਟਨਹਾਰ ॥
ਜਾ ਕੈ ਸੰਗਿ ਤਰੈ ਸੰਸਾਰ ॥
ਜਨ ਕਾ ਸੇਵਕੁ ਸੋ ਵਡਭਾਗੀ ॥
ਜਨ ਕੈ ਸੰਗਿ ਏਕ ਲਿਵ ਲਾਗੀ ॥
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥8॥16॥

ਸਲੋਕੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥1॥

ਅਸਟਪਦੀ ॥
ਚਰਨ ਸਤਿ ਸਤਿ ਪਰਸਨਹਾਰ ॥
ਪੂਜਾ ਸਤਿ ਸਤਿ ਸੇਵਦਾਰ ॥
ਦਰਸਨੁ ਸਤਿ ਸਤਿ ਪੇਖਨਹਾਰ ॥
ਨਾਮੁ ਸਤਿ ਸਤਿ ਧਿਆਵਨਹਾਰ ॥
ਆਪਿ ਸਤਿ ਸਤਿ ਸਭ ਧਾਰੀ ॥
ਆਪੇ ਗੁਣ ਆਪੇ ਗੁਣਕਾਰੀ ॥
ਸਬਦੁ ਸਤਿ ਸਤਿ ਪ੍ਰਭੁ ਬਕਤਾ ॥
ਸੁਰਤਿ ਸਤਿ ਸਤਿ ਜਸੁ ਸੁਨਤਾ ॥
ਬੁਝਨਹਾਰ ਕਉ ਸਤਿ ਸਭ ਹੋਇ ॥
ਨਾਨਕ ਸਤਿ ਸਤਿ ਪ੍ਰਭੁ ਸੋਇ ॥1॥

ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥
ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥
ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥
ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥
ਭੈ ਤੇ ਨਿਰਭਉ ਹੋਇ ਬਸਾਨਾ ॥
ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥
ਬਸਤੁ ਮਾਹਿ ਲੇ ਬਸਤੁ ਗਡਾਈ ॥
ਤਾ ਕਉ ਭਿੰਨ ਨ ਕਹਨਾ ਜਾਈ ॥
ਬੂਝੈ ਬੂਝਨਹਾਰੁ ਬਿਬੇਕ ॥
ਨਾਰਾਇਨ ਮਿਲੇ ਨਾਨਕ ਏਕ ॥2॥

ਠਾਕੁਰ ਕਾ ਸੇਵਕੁ ਆਗਿਆਕਾਰੀ ॥
ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥
ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥
ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥
ਠਾਕੁਰ ਕਉ ਸੇਵਕੁ ਜਾਨੈ ਸੰਗਿ ॥
ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥
ਸੇਵਕ ਕਉ ਪ੍ਰਭ ਪਾਲਨਹਾਰਾ ॥
ਸੇਵਕ ਕੀ ਰਾਖੈ ਨਿਰੰਕਾਰਾ ॥
ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥
ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥3॥

ਅਪੁਨੇ ਜਨ ਕਾ ਪਰਦਾ ਢਾਕੈ ॥
ਅਪਨੇ ਸੇਵਕ ਕੀ ਸਰਪਰ ਰਾਖੈ ॥
ਅਪਨੇ ਦਾਸ ਕਉ ਦੇਇ ਵਡਾਈ ॥
ਅਪਨੇ ਸੇਵਕ ਕਉ ਨਾਮੁ ਜਪਾਈ ॥
ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥
ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥
ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥
ਪ੍ਰਭ ਕੇ ਸੇਵਕ ਊਚ ਤੇ ਊਚੇ ॥
ਜੋ ਪ੍ਰਭਿ ਅਪਨੀ ਸੇਵਾ ਲਾਇਆ ॥
ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥4॥

ਨੀਕੀ ਕੀਰੀ ਮਹਿ ਕਲ ਰਾਖੈ ॥
ਭਸਮ ਕਰੈ ਲਸਕਰ ਕੋਟਿ ਲਾਖੈ ॥
ਜਿਸ ਕਾ ਸਾਸੁ ਨ ਕਾਢਤ ਆਪਿ ॥
ਤਾ ਕਉ ਰਾਖਤ ਦੇ ਕਰਿ ਹਾਥ ॥
ਮਾਨਸ ਜਤਨ ਕਰਤ ਬਹੁ ਭਾਤਿ ॥
ਤਿਸ ਕੇ ਕਰਤਬ ਬਿਰਥੇ ਜਾਤਿ ॥
ਮਾਰੈ ਨ ਰਾਖੈ ਅਵਰੁ ਨ ਕੋਇ ॥
ਸਰਬ ਜੀਆ ਕਾ ਰਾਖਾ ਸੋਇ ॥
ਕਾਹੇ ਸੋਚ ਕਰਹਿ ਰੇ ਪ੍ਰਾਣੀ ॥
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥5॥

ਬਾਰੰ ਬਾਰ ਬਾਰ ਪ੍ਰਭੁ ਜਪੀਐ ॥
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥
ਨਾਮੁ ਧਨੁ ਨਾਮੋ ਰੂਪੁ ਰੰਗੁ ॥
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥
ਨਾਮ ਰਸਿ ਜੋ ਜਨ ਤ੍ਰਿਪਤਾਨੇ ॥
ਮਨ ਤਨ ਨਾਮਹਿ ਨਾਮਿ ਸਮਾਨੇ ॥
ਊਠਤ ਬੈਠਤ ਸੋਵਤ ਨਾਮ ॥
ਕਹੁ ਨਾਨਕ ਜਨ ਕੈ ਸਦ ਕਾਮ ॥6॥

ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥
ਪ੍ਰਭਿ ਅਪਨੈ ਜਨ ਕੀਨੀ ਦਾਤਿ ॥
ਕਰਹਿ ਭਗਤਿ ਆਤਮ ਕੈ ਚਾਇ ॥
ਪ੍ਰਭ ਅਪਨੇ ਸਿਉ ਰਹਹਿ ਸਮਾਇ ॥
ਜੋ ਹੋਆ ਹੋਵਤ ਸੋ ਜਾਨੈ ॥
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥
ਤਿਸ ਕੀ ਮਹਿਮਾ ਕਉਨ ਬਖਾਨਉ ॥
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥
ਆਠ ਪਹਰ ਪ੍ਰਭ ਬਸਹਿ ਹਜੂਰੇ ॥
ਕਹੁ ਨਾਨਕ ਸੇਈ ਜਨ ਪੂਰੇ ॥7॥

ਮਨ ਮੇਰੇ ਤਿਨ ਕੀ ਓਟ ਲੇਹਿ ॥
ਮਨੁ ਤਨੁ ਅਪਨਾ ਤਿਨ ਜਨ ਦੇਹਿ ॥
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥
ਸੋ ਜਨੁ ਸਰਬ ਥੋਕ ਕਾ ਦਾਤਾ ॥
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥
ਅਵਰ ਸਿਆਨਪ ਸਗਲੀ ਛਾਡੁ ॥
ਤਿਸੁ ਜਨ ਕੀ ਤੂ ਸੇਵਾ ਲਾਗੁ ॥
ਆਵਨੁ ਜਾਨੁ ਨ ਹੋਵੀ ਤੇਰਾ ॥
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥8॥17॥

ਸਲੋਕੁ ॥
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥1॥

ਅਸਟਪਦੀ ॥
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥
ਸੇਵਕ ਕਉ ਗੁਰੁ ਸਦਾ ਦਇਆਲ ॥
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥
ਗੁਰ ਬਚਨੀ ਹਰਿ ਨਾਮੁ ਉਚਰੈ ॥
ਸਤਿਗੁਰੁ ਸਿਖ ਕੇ ਬੰਧਨ ਕਾਟੈ ॥
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥
ਗੁਰ ਕਾ ਸਿਖੁ ਵਡਭਾਗੀ ਹੇ ॥
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥1॥

ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥
ਗੁਰ ਕੀ ਆਗਿਆ ਮਨ ਮਹਿ ਸਹੈ ॥
ਆਪਸ ਕਉ ਕਰਿ ਕਛੁ ਨ ਜਨਾਵੈ ॥
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਮਨੁ ਬੇਚੈ ਸਤਿਗੁਰ ਕੈ ਪਾਸਿ ॥
ਤਿਸੁ ਸੇਵਕ ਕੇ ਕਾਰਜ ਰਾਸਿ ॥
ਸੇਵਾ ਕਰਤ ਹੋਇ ਨਿਹਕਾਮੀ ॥
ਤਿਸ ਕਉ ਹੋਤ ਪਰਾਪਤਿ ਸੁਆਮੀ ॥
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥
ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥2॥

ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥
ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥
ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥
ਅਨਿਕ ਬਾਰ ਗੁਰ ਕਉ ਬਲਿ ਜਾਉ ॥
ਸਰਬ ਨਿਧਾਨ ਜੀਅ ਕਾ ਦਾਤਾ ॥
ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥
ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥
ਏਕਹਿ ਆਪਿ ਨਹੀ ਕਛੁ ਭਰਮੁ ॥
ਸਹਸ ਸਿਆਨਪ ਲਇਆ ਨ ਜਾਈਐ ॥
ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥3॥

ਸਫਲ ਦਰਸਨੁ ਪੇਖਤ ਪੁਨੀਤ ॥
ਪਰਸਤ ਚਰਨ ਗਤਿ ਨਿਰਮਲ ਰੀਤਿ ॥
ਭੇਟਤ ਸੰਗਿ ਰਾਮ ਗੁਨ ਰਵੇ ॥
ਪਾਰਬ੍ਰਹਮ ਕੀ ਦਰਗਹ ਗਵੇ ॥
ਸੁਨਿ ਕਰਿ ਬਚਨ ਕਰਨ ਆਘਾਨੇ ॥
ਮਨਿ ਸੰਤੋਖੁ ਆਤਮ ਪਤੀਆਨੇ ॥
ਪੂਰਾ ਗੁਰੁ ਅਖ੍ਹਓ ਜਾ ਕਾ ਮੰਤ੍ਰ ॥
ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
ਗੁਣ ਬਿਅੰਤ ਕੀਮਤਿ ਨਹੀ ਪਾਇ ॥
ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥4॥

ਜਿਹਬਾ ਏਕ ਉਸਤਤਿ ਅਨੇਕ ॥
ਸਤਿ ਪੁਰਖ ਪੂਰਨ ਬਿਬੇਕ ॥
ਕਾਹੂ ਬੋਲ ਨ ਪਹੁਚਤ ਪ੍ਰਾਨੀ ॥
ਅਗਮ ਅਗੋਚਰ ਪ੍ਰਭ ਨਿਰਬਾਨੀ ॥
ਨਿਰਾਹਾਰ ਨਿਰਵੈਰ ਸੁਖਦਾਈ ॥
ਤਾ ਕੀ ਕੀਮਤਿ ਕਿਨੈ ਨ ਪਾਈ ॥
ਅਨਿਕ ਭਗਤ ਬੰਦਨ ਨਿਤ ਕਰਹਿ ॥
ਚਰਨ ਕਮਲ ਹਿਰਦੈ ਸਿਮਰਹਿ ॥
ਸਦ ਬਲਿਹਾਰੀ ਸਤਿਗੁਰ ਅਪਨੇ ॥
ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥5॥

ਇਹੁ ਹਰਿ ਰਸੁ ਪਾਵੈ ਜਨੁ ਕੋਇ ॥
ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥
ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥
ਜਾ ਕੈ ਮਨਿ ਪ੍ਰਗਟੇ ਗੁਨਤਾਸ ॥
ਆਠ ਪਹਰ ਹਰਿ ਕਾ ਨਾਮੁ ਲੇਇ ॥
ਸਚੁ ਉਪਦੇਸੁ ਸੇਵਕ ਕਉ ਦੇਇ ॥
ਮੋਹ ਮਾਇਆ ਕੈ ਸੰਗਿ ਨ ਲੇਪੁ ॥
ਮਨ ਮਹਿ ਰਾਖੈ ਹਰਿ ਹਰਿ ਏਕੁ ॥
ਅੰਧਕਾਰ ਦੀਪਕ ਪਰਗਾਸੇ ॥
ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥6॥

ਤਪਤਿ ਮਾਹਿ ਠਾਢਿ ਵਰਤਾਈ ॥
ਅਨਦੁ ਭਇਆ ਦੁਖ ਨਾਠੇ ਭਾਈ ॥
ਜਨਮ ਮਰਨ ਕੇ ਮਿਟੇ ਅੰਦੇਸੇ ॥
ਸਾਧੂ ਕੇ ਪੂਰਨ ਉਪਦੇਸੇ ॥
ਭਉ ਚੂਕਾ ਨਿਰਭਉ ਹੋਇ ਬਸੇ ॥
ਸਗਲ ਬਿਆਧਿ ਮਨ ਤੇ ਖੈ ਨਸੇ ॥
ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥
ਸਾਧਸੰਗਿ ਜਪਿ ਨਾਮੁ ਮੁਰਾਰੀ ॥
ਥਿਤਿ ਪਾਈ ਚੂਕੇ ਭ੍ਰਮ ਗਵਨ ॥
ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥7॥

ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥
ਕਲਾ ਧਾਰਿ ਜਿਨਿ ਸਗਲੀ ਮੋਹੀ ॥
ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥
ਅਪੁਨੀ ਕੀਮਤਿ ਆਪੇ ਪਾਏ ॥
ਹਰਿ ਬਿਨੁ ਦੂਜਾ ਨਾਹੀ ਕੋਇ ॥
ਸਰਬ ਨਿਰੰਤਰਿ ਏਕੋ ਸੋਇ ॥
ਓਤਿ ਪੋਤਿ ਰਵਿਆ ਰੂਪ ਰੰਗ ॥
ਭਏ ਪ੍ਰਗਾਸ ਸਾਧ ਕੈ ਸੰਗ ॥
ਰਚਿ ਰਚਨਾ ਅਪਨੀ ਕਲ ਧਾਰੀ ॥
ਅਨਿਕ ਬਾਰ ਨਾਨਕ ਬਲਿਹਾਰੀ ॥8॥18॥

ਸਲੋਕੁ ॥
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥
ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥1॥

ਅਸਟਪਦੀ ॥
ਸੰਤ ਜਨਾ ਮਿਲਿ ਕਰਹੁ ਬੀਚਾਰੁ ॥
ਏਕੁ ਸਿਮਰਿ ਨਾਮ ਆਧਾਰੁ ॥
ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥
ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥
ਕਰਨ ਕਾਰਨ ਸੋ ਪ੍ਰਭੁ ਸਮਰਥੁ ॥
ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥
ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥
ਸੰਤ ਜਨਾ ਕਾ ਨਿਰਮਲ ਮੰਤ ॥
ਏਕ ਆਸ ਰਾਖਹੁ ਮਨ ਮਾਹਿ ॥
ਸਰਬ ਰੋਗ ਨਾਨਕ ਮਿਟਿ ਜਾਹਿ ॥1॥

ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥
ਸੋ ਧਨੁ ਹਰਿ ਸੇਵਾ ਤੇ ਪਾਵਹਿ ॥
ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥
ਸੋ ਸੁਖੁ ਸਾਧੂ ਸੰਗਿ ਪਰੀਤਿ ॥
ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥
ਸਾ ਸੋਭਾ ਭਜੁ ਹਰਿ ਕੀ ਸਰਨੀ ॥
ਅਨਿਕ ਉਪਾਵੀ ਰੋਗੁ ਨ ਜਾਇ ॥
ਰੋਗੁ ਮਿਟੈ ਹਰਿ ਅਵਖਧੁ ਲਾਇ ॥
ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥
ਜਪਿ ਨਾਨਕ ਦਰਗਹਿ ਪਰਵਾਨੁ ॥2॥

ਮਨੁ ਪਰਬੋਧਹੁ ਹਰਿ ਕੈ ਨਾਇ ॥
ਦਹ ਦਿਸਿ ਧਾਵਤ ਆਵੈ ਠਾਇ ॥
ਤਾ ਕਉ ਬਿਘਨੁ ਨ ਲਾਗੈ ਕੋਇ ॥
ਜਾ ਕੈ ਰਿਦੈ ਬਸੈ ਹਰਿ ਸੋਇ ॥
ਕਲਿ ਤਾਤੀ ਠਾਂਢਾ ਹਰਿ ਨਾਉ ॥
ਸਿਮਰਿ ਸਿਮਰਿ ਸਦਾ ਸੁਖ ਪਾਉ ॥
ਭਉ ਬਿਨਸੈ ਪੂਰਨ ਹੋਇ ਆਸ ॥
ਭਗਤਿ ਭਾਇ ਆਤਮ ਪਰਗਾਸ ॥
ਤਿਤੁ ਘਰਿ ਜਾਇ ਬਸੈ ਅਬਿਨਾਸੀ ॥
ਕਹੁ ਨਾਨਕ ਕਾਟੀ ਜਮ ਫਾਸੀ ॥3॥

ਤਤੁ ਬੀਚਾਰੁ ਕਹੈ ਜਨੁ ਸਾਚਾ ॥
ਜਨਮਿ ਮਰੈ ਸੋ ਕਾਚੋ ਕਾਚਾ ॥
ਆਵਾ ਗਵਨੁ ਮਿਟੈ ਪ੍ਰਭ ਸੇਵ ॥
ਆਪੁ ਤਿਆਗਿ ਸਰਨਿ ਗੁਰਦੇਵ ॥
ਇਉ ਰਤਨ ਜਨਮ ਕਾ ਹੋਇ ਉਧਾਰੁ ॥
ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥
ਅਨਿਕ ਉਪਾਵ ਨ ਛੂਟਨਹਾਰੇ ॥
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
ਹਰਿ ਕੀ ਭਗਤਿ ਕਰਹੁ ਮਨੁ ਲਾਇ ॥
ਮਨਿ ਬੰਛਤ ਨਾਨਕ ਫਲ ਪਾਇ ॥4॥

ਸੰਗਿ ਨ ਚਾਲਸਿ ਤੇਰੈ ਧਨਾ ॥
ਤੂੰ ਕਿਆ ਲਪਟਾਵਹਿ ਮੂਰਖ ਮਨਾ ॥
ਸੁਤ ਮੀਤ ਕੁਟੰਬ ਅਰੁ ਬਨਿਤਾ ॥
ਇਨ ਤੇ ਕਹਹੁ ਤੁਮ ਕਵਨ ਸਨਾਥਾ ॥
ਰਾਜ ਰੰਗ ਮਾਇਆ ਬਿਸਥਾਰ ॥
ਇਨ ਤੇ ਕਹਹੁ ਕਵਨ ਛੁਟਕਾਰ ॥
ਅਸੁ ਹਸਤੀ ਰਥ ਅਸਵਾਰੀ ॥
ਝੂਠਾ ਡੰਫੁ ਝੂਠੁ ਪਾਸਾਰੀ ॥
ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥
ਨਾਮੁ ਬਿਸਾਰਿ ਨਾਨਕ ਪਛੁਤਾਨਾ ॥5॥

ਗੁਰ ਕੀ ਮਤਿ ਤੂੰ ਲੇਹਿ ਇਆਨੇ ॥
ਭਗਤਿ ਬਿਨਾ ਬਹੁ ਡੂਬੇ ਸਿਆਨੇ ॥
ਹਰਿ ਕੀ ਭਗਤਿ ਕਰਹੁ ਮਨ ਮੀਤ ॥
ਨਿਰਮਲ ਹੋਇ ਤੁਮ੍‍ਾਰੋ ਚੀਤ ॥
ਚਰਨ ਕਮਲ ਰਾਖਹੁ ਮਨ ਮਾਹਿ ॥
ਜਨਮ ਜਨਮ ਕੇ ਕਿਲਬਿਖ ਜਾਹਿ ॥
ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥
ਸੁਨਤ ਕਹਤ ਰਹਤ ਗਤਿ ਪਾਵਹੁ ॥
ਸਾਰ ਭੂਤ ਸਤਿ ਹਰਿ ਕੋ ਨਾਉ ॥
ਸਹਜਿ ਸੁਭਾਇ ਨਾਨਕ ਗੁਨ ਗਾਉ ॥6॥

ਗੁਨ ਗਾਵਤ ਤੇਰੀ ਉਤਰਸਿ ਮੈਲੁ ॥
ਬਿਨਸਿ ਜਾਇ ਹਉਮੈ ਬਿਖੁ ਫੈਲੁ ॥
ਹੋਹਿ ਅਚਿੰਤੁ ਬਸੈ ਸੁਖ ਨਾਲਿ ॥
ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥
ਛਾਡਿ ਸਿਆਨਪ ਸਗਲੀ ਮਨਾ ॥
ਸਾਧਸੰਗਿ ਪਾਵਹਿ ਸਚੁ ਧਨਾ ॥
ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥
ਈਹਾ ਸੁਖੁ ਦਰਗਹ ਜੈਕਾਰੁ ॥
ਸਰਬ ਨਿਰੰਤਰਿ ਏਕੋ ਦੇਖੁ ॥
ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥7॥

ਏਕੋ ਜਪਿ ਏਕੋ ਸਾਲਾਹਿ ॥
ਏਕੁ ਸਿਮਰਿ ਏਕੋ ਮਨ ਆਹਿ ॥
ਏਕਸ ਕੇ ਗੁਨ ਗਾਉ ਅਨੰਤ ॥
ਮਨਿ ਤਨਿ ਜਾਪਿ ਏਕ ਭਗਵੰਤ ॥
ਏਕੋ ਏਕੁ ਏਕੁ ਹਰਿ ਆਪਿ ॥
ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥
ਅਨਿਕ ਬਿਸਥਾਰ ਏਕ ਤੇ ਭਏ ॥
ਏਕੁ ਅਰਾਧਿ ਪਰਾਛਤ ਗਏ ॥
ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥
ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥8॥19॥

ਸਲੋਕੁ ॥
ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥
ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥1॥

ਅਸਟਪਦੀ ॥
ਜਾਚਕ ਜਨੁ ਜਾਚੈ ਪ੍ਰਭ ਦਾਨੁ ॥
ਕਰਿ ਕਿਰਪਾ ਦੇਵਹੁ ਹਰਿ ਨਾਮੁ ॥
ਸਾਧ ਜਨਾ ਕੀ ਮਾਗਉ ਧੂਰਿ ॥
ਪਾਰਬ੍ਰਹਮ ਮੇਰੀ ਸਰਧਾ ਪੂਰਿ ॥
ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥
ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥
ਚਰਨ ਕਮਲ ਸਿਉ ਲਾਗੈ ਪ੍ਰੀਤਿ ॥
ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥
ਏਕ ਓਟ ਏਕੋ ਆਧਾਰੁ ॥
ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥1॥

ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥
ਹਰਿ ਰਸੁ ਪਾਵੈ ਬਿਰਲਾ ਕੋਇ ॥
ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥
ਪੂਰਨ ਪੁਰਖ ਨਹੀ ਡੋਲਾਨੇ ॥
ਸੁਭਰ ਭਰੇ ਪ੍ਰੇਮ ਰਸ ਰੰਗਿ ॥
ਉਪਜੈ ਚਾਉ ਸਾਧ ਕੈ ਸੰਗਿ ॥
ਪਰੇ ਸਰਨਿ ਆਨ ਸਭ ਤਿਆਗਿ ॥
ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥
ਬਡਭਾਗੀ ਜਪਿਆ ਪ੍ਰਭੁ ਸੋਇ ॥
ਨਾਨਕ ਨਾਮਿ ਰਤੇ ਸੁਖੁ ਹੋਇ ॥2॥

ਸੇਵਕ ਕੀ ਮਨਸਾ ਪੂਰੀ ਭਈ ॥
ਸਤਿਗੁਰ ਤੇ ਨਿਰਮਲ ਮਤਿ ਲਈ ॥
ਜਨ ਕਉ ਪ੍ਰਭੁ ਹੋਇਓ ਦਇਆਲੁ ॥
ਸੇਵਕੁ ਕੀਨੋ ਸਦਾ ਨਿਹਾਲੁ ॥
ਬੰਧਨ ਕਾਟਿ ਮੁਕਤਿ ਜਨੁ ਭਇਆ ॥
ਜਨਮ ਮਰਨ ਦੂਖੁ ਭ੍ਰਮੁ ਗਇਆ ॥
ਇਛ ਪੁਨੀ ਸਰਧਾ ਸਭ ਪੂਰੀ ॥
ਰਵਿ ਰਹਿਆ ਸਦ ਸੰਗਿ ਹਜੂਰੀ ॥
ਜਿਸ ਕਾ ਸਾ ਤਿਨਿ ਲੀਆ ਮਿਲਾਇ ॥
ਨਾਨਕ ਭਗਤੀ ਨਾਮਿ ਸਮਾਇ ॥3॥

ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥
ਸੋ ਕਿਉ ਬਿਸਰੈ ਜਿ ਕੀਆ ਜਾਨੈ ॥
ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥
ਸੋ ਕਿਉ ਬਿਸਰੈ ਜਿ ਜੀਵਨ ਜੀਆ ॥
ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥
ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥
ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥
ਜਨਮ ਜਨਮ ਕਾ ਟੂਟਾ ਗਾਢੈ ॥
ਗੁਰਿ ਪੂਰੈ ਤਤੁ ਇਹੈ ਬੁਝਾਇਆ ॥
ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥4॥

ਸਾਜਨ ਸੰਤ ਕਰਹੁ ਇਹੁ ਕਾਮੁ ॥
ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥
ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥
ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥
ਨਾਨਕ ਨਾਮੁ ਜਪਹੁ ਗੁਨਤਾਸੁ ॥5॥

ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥
ਮਨ ਤਨ ਅੰਤਰਿ ਇਹੀ ਸੁਆਉ ॥
ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥
ਮਨੁ ਬਿਗਸੈ ਸਾਧ ਚਰਨ ਧੋਇ ॥
ਭਗਤ ਜਨਾ ਕੈ ਮਨਿ ਤਨਿ ਰੰਗੁ ॥
ਬਿਰਲਾ ਕੋਊ ਪਾਵੈ ਸੰਗੁ ॥
ਏਕ ਬਸਤੁ ਦੀਜੈ ਕਰਿ ਮਇਆ ॥
ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥
ਤਾ ਕੀ ਉਪਮਾ ਕਹੀ ਨ ਜਾਇ ॥
ਨਾਨਕ ਰਹਿਆ ਸਰਬ ਸਮਾਇ ॥6॥

ਪ੍ਰਭ ਬਖਸੰਦ ਦੀਨ ਦਇਆਲ ॥
ਭਗਤਿ ਵਛਲ ਸਦਾ ਕਿਰਪਾਲ ॥
ਅਨਾਥ ਨਾਥ ਗੋਬਿੰਦ ਗੁਪਾਲ ॥
ਸਰਬ ਘਟਾ ਕਰਤ ਪ੍ਰਤਿਪਾਲ ॥
ਆਦਿ ਪੁਰਖ ਕਾਰਣ ਕਰਤਾਰ ॥
ਭਗਤ ਜਨਾ ਕੇ ਪ੍ਰਾਨ ਅਧਾਰ ॥
ਜੋ ਜੋ ਜਪੈ ਸੁ ਹੋਇ ਪੁਨੀਤ ॥
ਭਗਤਿ ਭਾਇ ਲਾਵੈ ਮਨ ਹੀਤ ॥
ਹਮ ਨਿਰਗੁਨੀਆਰ ਨੀਚ ਅਜਾਨ ॥
ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥7॥

ਸਰਬ ਬੈਕੁੰਠ ਮੁਕਤਿ ਮੋਖ ਪਾਏ ॥
ਏਕ ਨਿਮਖ ਹਰਿ ਕੇ ਗੁਨ ਗਾਏ ॥
ਅਨਿਕ ਰਾਜ ਭੋਗ ਬਡਿਆਈ ॥
ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥
ਬਹੁ ਭੋਜਨ ਕਾਪਰ ਸੰਗੀਤ ॥
ਰਸਨਾ ਜਪਤੀ ਹਰਿ ਹਰਿ ਨੀਤ ॥
ਭਲੀ ਸੁ ਕਰਨੀ ਸੋਭਾ ਧਨਵੰਤ ॥
ਹਿਰਦੈ ਬਸੇ ਪੂਰਨ ਗੁਰ ਮੰਤ ॥
ਸਾਧਸੰਗਿ ਪ੍ਰਭ ਦੇਹੁ ਨਿਵਾਸ ॥
ਸਰਬ ਸੂਖ ਨਾਨਕ ਪਰਗਾਸ ॥8॥20॥

ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥1॥

ਅਸਟਪਦੀ ॥
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
ਪਾਪ ਪੁੰਨ ਤਬ ਕਹ ਤੇ ਹੋਤਾ ॥
ਜਬ ਧਾਰੀ ਆਪਨ ਸੁੰਨ ਸਮਾਧਿ ॥
ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥
ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥
ਜਬ ਆਪਨ ਆਪ ਆਪਿ ਪਾਰਬ੍ਰਹਮ ॥
ਤਬ ਮੋਹ ਕਹਾ ਕਿਸੁ ਹੋਵਤ ਭਰਮ ॥
ਆਪਨ ਖੇਲੁ ਆਪਿ ਵਰਤੀਜਾ ॥
ਨਾਨਕ ਕਰਨੈਹਾਰੁ ਨ ਦੂਜਾ ॥1॥

ਜਬ ਹੋਵਤ ਪ੍ਰਭ ਕੇਵਲ ਧਨੀ ॥
ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥
ਜਬ ਏਕਹਿ ਹਰਿ ਅਗਮ ਅਪਾਰ ॥
ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥
ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥
ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥
ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥
ਤਬ ਕਵਨ ਨਿਡਰੁ ਕਵਨ ਕਤ ਡਰੈ ॥
ਆਪਨ ਚਲਿਤ ਆਪਿ ਕਰਨੈਹਾਰ ॥
ਨਾਨਕ ਠਾਕੁਰ ਅਗਮ ਅਪਾਰ ॥2॥

ਅਬਿਨਾਸੀ ਸੁਖ ਆਪਨ ਆਸਨ ॥
ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥
ਜਬ ਪੂਰਨ ਕਰਤਾ ਪ੍ਰਭੁ ਸੋਇ ॥
ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥
ਜਬ ਅਬਿਗਤ ਅਗੋਚਰ ਪ੍ਰਭ ਏਕਾ ॥
ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥
ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥
ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥
ਆਪਨ ਆਪ ਆਪ ਹੀ ਅਚਰਜਾ ॥
ਨਾਨਕ ਆਪਨ ਰੂਪ ਆਪ ਹੀ ਉਪਰਜਾ ॥3॥

ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥
ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥
ਜਹ ਨਿਰੰਜਨ ਨਿਰੰਕਾਰ ਨਿਰਬਾਨ ॥
ਤਹ ਕਉਨ ਕਉ ਮਾਨ ਕਉਨ ਅਭਿਮਾਨ ॥
ਜਹ ਸਰੂਪ ਕੇਵਲ ਜਗਦੀਸ ॥
ਤਹ ਛਲ ਛਿਦ੍ਰ ਲਗਤ ਕਹੁ ਕੀਸ ॥
ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥
ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥
ਕਰਨ ਕਰਾਵਨ ਕਰਨੈਹਾਰੁ ॥
ਨਾਨਕ ਕਰਤੇ ਕਾ ਨਾਹਿ ਸੁਮਾਰੁ ॥4॥

ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥
ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥
ਜਹ ਸਰਬ ਕਲਾ ਆਪਹਿ ਪਰਬੀਨ ॥
ਤਹ ਬੇਦ ਕਤੇਬ ਕਹਾ ਕੋਊ ਚੀਨ ॥
ਜਬ ਆਪਨ ਆਪੁ ਆਪਿ ਉਰਿ ਧਾਰੈ ॥
ਤਉ ਸਗਨ ਅਪਸਗਨ ਕਹਾ ਬੀਚਾਰੈ ॥
ਜਹ ਆਪਨ ਊਚ ਆਪਨ ਆਪਿ ਨੇਰਾ ॥
ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥
ਬਿਸਮਨ ਬਿਸਮ ਰਹੇ ਬਿਸਮਾਦ ॥
ਨਾਨਕ ਅਪਨੀ ਗਤਿ ਜਾਨਹੁ ਆਪਿ ॥5॥

ਜਹ ਅਛਲ ਅਛੇਦ ਅਭੇਦ ਸਮਾਇਆ ॥
ਊਹਾ ਕਿਸਹਿ ਬਿਆਪਤ ਮਾਇਆ ॥
ਆਪਸ ਕਉ ਆਪਹਿ ਆਦੇਸੁ ॥
ਤਿਹੁ ਗੁਣ ਕਾ ਨਾਹੀ ਪਰਵੇਸੁ ॥
ਜਹ ਏਕਹਿ ਏਕ ਏਕ ਭਗਵੰਤਾ ॥
ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥
ਜਹ ਆਪਨ ਆਪੁ ਆਪਿ ਪਤੀਆਰਾ ॥
ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥
ਬਹੁ ਬੇਅੰਤ ਊਚ ਤੇ ਊਚਾ ॥
ਨਾਨਕ ਆਪਸ ਕਉ ਆਪਹਿ ਪਹੂਚਾ ॥6॥

ਜਹ ਆਪਿ ਰਚਿਓ ਪਰਪੰਚੁ ਅਕਾਰੁ ॥
ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥
ਪਾਪੁ ਪੁੰਨੁ ਤਹ ਭਈ ਕਹਾਵਤ ॥
ਕੋਊ ਨਰਕ ਕੋਊ ਸੁਰਗ ਬੰਛਾਵਤ ॥
ਆਲ ਜਾਲ ਮਾਇਆ ਜੰਜਾਲ ॥
ਹਉਮੈ ਮੋਹ ਭਰਮ ਭੈ ਭਾਰ ॥
ਦੂਖ ਸੂਖ ਮਾਨ ਅਪਮਾਨ ॥
ਅਨਿਕ ਪ੍ਰਕਾਰ ਕੀਓ ਬਖ੍ਹਾਨ ॥
ਆਪਨ ਖੇਲੁ ਆਪਿ ਕਰਿ ਦੇਖੈ ॥
ਖੇਲੁ ਸੰਕੋਚੈ ਤਉ ਨਾਨਕ ਏਕੈ ॥7॥

ਜਹ ਅਬਿਗਤੁ ਭਗਤੁ ਤਹ ਆਪਿ ॥
ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
ਦੁਹੂ ਪਾਖ ਕਾ ਆਪਹਿ ਧਨੀ ॥
ਉਨ ਕੀ ਸੋਭਾ ਉਨਹੂ ਬਨੀ ॥
ਆਪਹਿ ਕਉਤਕ ਕਰੈ ਅਨਦ ਚੋਜ ॥
ਆਪਹਿ ਰਸ ਭੋਗਨ ਨਿਰਜੋਗ ॥
ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥
ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
ਬੇਸੁਮਾਰ ਅਥਾਹ ਅਗਨਤ ਅਤੋਲੈ ॥
ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥8॥21॥

ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥1॥

ਅਸਟਪਦੀ ॥
ਆਪਿ ਕਥੈ ਆਪਿ ਸੁਨਨੈਹਾਰੁ ॥
ਆਪਹਿ ਏਕੁ ਆਪਿ ਬਿਸਥਾਰੁ ॥
ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥
ਆਪਨੈ ਭਾਣੈ ਲਏ ਸਮਾਏ ॥
ਤੁਮ ਤੇ ਭਿੰਨ ਨਹੀ ਕਿਛੁ ਹੋਇ ॥
ਆਪਨ ਸੂਤਿ ਸਭੁ ਜਗਤੁ ਪਰੋਇ ॥
ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥
ਸਚੁ ਨਾਮੁ ਸੋਈ ਜਨੁ ਪਾਏ ॥
ਸੋ ਸਮਦਰਸੀ ਤਤ ਕਾ ਬੇਤਾ ॥
ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥1॥

ਜੀਅ ਜੰਤ੍ਰ ਸਭ ਤਾ ਕੈ ਹਾਥ ॥
ਦੀਨ ਦਇਆਲ ਅਨਾਥ ਕੋ ਨਾਥੁ ॥
ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥
ਸੋ ਮੂਆ ਜਿਸੁ ਮਨਹੁ ਬਿਸਾਰੈ ॥
ਤਿਸੁ ਤਜਿ ਅਵਰ ਕਹਾ ਕੋ ਜਾਇ ॥
ਸਭ ਸਿਰਿ ਏਕੁ ਨਿਰੰਜਨ ਰਾਇ ॥
ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥
ਅੰਤਰਿ ਬਾਹਰਿ ਜਾਨਹੁ ਸਾਥਿ ॥
ਗੁਨ ਨਿਧਾਨ ਬੇਅੰਤ ਅਪਾਰ ॥
ਨਾਨਕ ਦਾਸ ਸਦਾ ਬਲਿਹਾਰ ॥2॥

ਪੂਰਨ ਪੂਰਿ ਰਹੇ ਦਇਆਲ ॥
ਸਭ ਊਪਰਿ ਹੋਵਤ ਕਿਰਪਾਲ ॥
ਅਪਨੇ ਕਰਤਬ ਜਾਨੈ ਆਪਿ ॥
ਅੰਤਰਜਾਮੀ ਰਹਿਓ ਬਿਆਪਿ ॥
ਪ੍ਰਤਿਪਾਲੈ ਜੀਅਨ ਬਹੁ ਭਾਤਿ ॥
ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥
ਜਿਸੁ ਭਾਵੈ ਤਿਸੁ ਲਏ ਮਿਲਾਇ ॥
ਭਗਤਿ ਕਰਹਿ ਹਰਿ ਕੇ ਗੁਣ ਗਾਇ ॥
ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥
ਕਰਨਹਾਰੁ ਨਾਨਕ ਇਕੁ ਜਾਨਿਆ ॥3॥

ਜਨੁ ਲਾਗਾ ਹਰਿ ਏਕੈ ਨਾਇ ॥
ਤਿਸ ਕੀ ਆਸ ਨ ਬਿਰਥੀ ਜਾਇ ॥
ਸੇਵਕ ਕਉ ਸੇਵਾ ਬਨਿ ਆਈ ॥
ਹੁਕਮੁ ਬੂਝਿ ਪਰਮ ਪਦੁ ਪਾਈ ॥
ਇਸ ਤੇ ਊਪਰਿ ਨਹੀ ਬੀਚਾਰੁ ॥
ਜਾ ਕੈ ਮਨਿ ਬਸਿਆ ਨਿਰੰਕਾਰੁ ॥
ਬੰਧਨ ਤੋਰਿ ਭਏ ਨਿਰਵੈਰ ॥
ਅਨਦਿਨੁ ਪੂਜਹਿ ਗੁਰ ਕੇ ਪੈਰ ॥
ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥
ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥4॥

ਸਾਧਸੰਗਿ ਮਿਲਿ ਕਰਹੁ ਅਨੰਦ ॥
ਗੁਨ ਗਾਵਹੁ ਪ੍ਰਭ ਪਰਮਾਨੰਦ ॥
ਰਾਮ ਨਾਮ ਤਤੁ ਕਰਹੁ ਬੀਚਾਰੁ ॥
ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥
ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥
ਪ੍ਰਾਨ ਤਰਨ ਕਾ ਇਹੈ ਸੁਆਉ ॥
ਆਠ ਪਹਰ ਪ੍ਰਭ ਪੇਖਹੁ ਨੇਰਾ ॥
ਮਿਟੈ ਅਗਿਆਨੁ ਬਿਨਸੈ ਅੰਧੇਰਾ ॥
ਸੁਨਿ ਉਪਦੇਸੁ ਹਿਰਦੈ ਬਸਾਵਹੁ ॥
ਮਨ ਇਛੇ ਨਾਨਕ ਫਲ ਪਾਵਹੁ ॥5॥

ਹਲਤੁ ਪਲਤੁ ਦੁਇ ਲੇਹੁ ਸਵਾਰਿ ॥
ਰਾਮ ਨਾਮੁ ਅੰਤਰਿ ਉਰਿ ਧਾਰਿ ॥
ਪੂਰੇ ਗੁਰ ਕੀ ਪੂਰੀ ਦੀਖਿਆ ॥
ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥
ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥
ਦੂਖੁ ਦਰਦੁ ਮਨ ਤੇ ਭਉ ਜਾਇ ॥
ਸਚੁ ਵਾਪਾਰੁ ਕਰਹੁ ਵਾਪਾਰੀ ॥
ਦਰਗਹ ਨਿਬਹੈ ਖੇਪ ਤੁਮਾਰੀ ॥
ਏਕਾ ਟੇਕ ਰਖਹੁ ਮਨ ਮਾਹਿ ॥
ਨਾਨਕ ਬਹੁਰਿ ਨ ਆਵਹਿ ਜਾਹਿ ॥6॥

ਤਿਸ ਤੇ ਦੂਰਿ ਕਹਾ ਕੋ ਜਾਇ ॥
ਉਬਰੈ ਰਾਖਨਹਾਰੁ ਧਿਆਇ ॥
ਨਿਰਭਉ ਜਪੈ ਸਗਲ ਭਉ ਮਿਟੈ ॥
ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥
ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥
ਨਾਮੁ ਜਪਤ ਮਨਿ ਹੋਵਤ ਸੂਖ ॥
ਚਿੰਤਾ ਜਾਇ ਮਿਟੈ ਅਹੰਕਾਰੁ ॥
ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥
ਸਿਰ ਊਪਰਿ ਠਾਢਾ ਗੁਰੁ ਸੂਰਾ ॥
ਨਾਨਕ ਤਾ ਕੇ ਕਾਰਜ ਪੂਰਾ ॥7॥

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥
ਦਰਸਨੁ ਪੇਖਤ ਉਧਰਤ ਸ੍ਰਿਸਟਿ ॥
ਚਰਨ ਕਮਲ ਜਾ ਕੇ ਅਨੂਪ ॥
ਸਫਲ ਦਰਸਨੁ ਸੁੰਦਰ ਹਰਿ ਰੂਪ ॥
ਧੰਨੁ ਸੇਵਾ ਸੇਵਕੁ ਪਰਵਾਨੁ ॥
ਅੰਤਰਜਾਮੀ ਪੁਰਖੁ ਪ੍ਰਧਾਨੁ ॥
ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥
ਤਾ ਕੈ ਨਿਕਟਿ ਨ ਆਵਤ ਕਾਲੁ ॥
ਅਮਰ ਭਏ ਅਮਰਾ ਪਦੁ ਪਾਇਆ ॥
ਸਾਧਸੰਗਿ ਨਾਨਕ ਹਰਿ ਧਿਆਇਆ ॥8॥22॥

ਸਲੋਕੁ ॥
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥
ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥1॥

ਅਸਟਪਦੀ ॥
ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥
ਨਾਮੁ ਪ੍ਰਭੂ ਕਾ ਲਾਗਾ ਮੀਠਾ ॥
ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥
ਅਨਿਕ ਰੰਗ ਨਾਨਾ ਦ੍ਰਿਸਟਾਹਿ ॥
ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥
ਦੇਹੀ ਮਹਿ ਇਸ ਕਾ ਬਿਸ੍ਰਾਮੁ ॥
ਸੁੰਨ ਸਮਾਧਿ ਅਨਹਤ ਤਹ ਨਾਦ ॥
ਕਹਨੁ ਨ ਜਾਈ ਅਚਰਜ ਬਿਸਮਾਦ ॥
ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥
ਨਾਨਕ ਤਿਸੁ ਜਨ ਸੋਝੀ ਪਾਏ ॥1॥

ਸੋ ਅੰਤਰਿ ਸੋ ਬਾਹਰਿ ਅਨੰਤ ॥
ਘਟਿ ਘਟਿ ਬਿਆਪਿ ਰਹਿਆ ਭਗਵੰਤ ॥
ਧਰਨਿ ਮਾਹਿ ਆਕਾਸ ਪਇਆਲ ॥
ਸਰਬ ਲੋਕ ਪੂਰਨ ਪ੍ਰਤਿਪਾਲ ॥
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
ਜੈਸੀ ਆਗਿਆ ਤੈਸਾ ਕਰਮੁ ॥
ਪਉਣ ਪਾਣੀ ਬੈਸੰਤਰ ਮਾਹਿ ॥
ਚਾਰਿ ਕੁੰਟ ਦਹ ਦਿਸੇ ਸਮਾਹਿ ॥
ਤਿਸ ਤੇ ਭਿੰਨ ਨਹੀ ਕੋ ਠਾਉ ॥
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥2॥

ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥
ਸਸੀਅਰ ਸੂਰ ਨਖ੍ਹਤ੍ਰ ਮਹਿ ਏਕੁ ॥
ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥
ਆਪਿ ਅਡੋਲੁ ਨ ਕਬਹੂ ਡੋਲੈ ॥
ਸਰਬ ਕਲਾ ਕਰਿ ਖੇਲੈ ਖੇਲ ॥
ਮੋਲਿ ਨ ਪਾਈਐ ਗੁਣਹ ਅਮੋਲ ॥
ਸਰਬ ਜੋਤਿ ਮਹਿ ਜਾ ਕੀ ਜੋਤਿ ॥
ਧਾਰਿ ਰਹਿਓ ਸੁਆਮੀ ਓਤਿ ਪੋਤਿ ॥
ਗੁਰ ਪਰਸਾਦਿ ਭਰਮ ਕਾ ਨਾਸੁ ॥
ਨਾਨਕ ਤਿਨ ਮਹਿ ਏਹੁ ਬਿਸਾਸੁ ॥3॥

ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥
ਸੰਤ ਜਨਾ ਕੈ ਹਿਰਦੈ ਸਭਿ ਧਰਮ ॥
ਸੰਤ ਜਨਾ ਸੁਨਹਿ ਸੁਭ ਬਚਨ ॥
ਸਰਬ ਬਿਆਪੀ ਰਾਮ ਸੰਗਿ ਰਚਨ ॥
ਜਿਨਿ ਜਾਤਾ ਤਿਸ ਕੀ ਇਹ ਰਹਤ ॥
ਸਤਿ ਬਚਨ ਸਾਧੂ ਸਭਿ ਕਹਤ ॥
ਜੋ ਜੋ ਹੋਇ ਸੋਈ ਸੁਖੁ ਮਾਨੈ ॥
ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
ਅੰਤਰਿ ਬਸੇ ਬਾਹਰਿ ਭੀ ਓਹੀ ॥
ਨਾਨਕ ਦਰਸਨੁ ਦੇਖਿ ਸਭ ਮੋਹੀ ॥4॥

ਆਪਿ ਸਤਿ ਕੀਆ ਸਭੁ ਸਤਿ ॥
ਤਿਸੁ ਪ੍ਰਭ ਤੇ ਸਗਲੀ ਉਤਪਤਿ ॥
ਤਿਸੁ ਭਾਵੈ ਤਾ ਕਰੇ ਬਿਸਥਾਰੁ ॥
ਤਿਸੁ ਭਾਵੈ ਤਾ ਏਕੰਕਾਰੁ ॥
ਅਨਿਕ ਕਲਾ ਲਖੀ ਨਹ ਜਾਇ ॥
ਜਿਸੁ ਭਾਵੈ ਤਿਸੁ ਲਏ ਮਿਲਾਇ ॥
ਕਵਨ ਨਿਕਟਿ ਕਵਨ ਕਹੀਐ ਦੂਰਿ ॥
ਆਪੇ ਆਪਿ ਆਪ ਭਰਪੂਰਿ ॥
ਅੰਤਰਗਤਿ ਜਿਸੁ ਆਪਿ ਜਨਾਏ ॥
ਨਾਨਕ ਤਿਸੁ ਜਨ ਆਪਿ ਬੁਝਾਏ ॥5॥

ਸਰਬ ਭੂਤ ਆਪਿ ਵਰਤਾਰਾ ॥
ਸਰਬ ਨੈਨ ਆਪਿ ਪੇਖਨਹਾਰਾ ॥
ਸਗਲ ਸਮਗ੍ਰੀ ਜਾ ਕਾ ਤਨਾ ॥
ਆਪਨ ਜਸੁ ਆਪ ਹੀ ਸੁਨਾ ॥
ਆਵਨ ਜਾਨੁ ਇਕੁ ਖੇਲੁ ਬਨਾਇਆ ॥
ਆਗਿਆਕਾਰੀ ਕੀਨੀ ਮਾਇਆ ॥
ਸਭ ਕੈ ਮਧਿ ਅਲਿਪਤੋ ਰਹੈ ॥
ਜੋ ਕਿਛੁ ਕਹਣਾ ਸੁ ਆਪੇ ਕਹੈ ॥
ਆਗਿਆ ਆਵੈ ਆਗਿਆ ਜਾਇ ॥
ਨਾਨਕ ਜਾ ਭਾਵੈ ਤਾ ਲਏ ਸਮਾਇ ॥6॥

ਇਸ ਤੇ ਹੋਇ ਸੁ ਨਾਹੀ ਬੁਰਾ ॥
ਓਰੈ ਕਹਹੁ ਕਿਨੈ ਕਛੁ ਕਰਾ ॥
ਆਪਿ ਭਲਾ ਕਰਤੂਤਿ ਅਤਿ ਨੀਕੀ ॥
ਆਪੇ ਜਾਨੈ ਅਪਨੇ ਜੀ ਕੀ ॥
ਆਪਿ ਸਾਚੁ ਧਾਰੀ ਸਭ ਸਾਚੁ ॥
ਓਤਿ ਪੋਤਿ ਆਪਨ ਸੰਗਿ ਰਾਚੁ ॥
ਤਾ ਕੀ ਗਤਿ ਮਿਤਿ ਕਹੀ ਨ ਜਾਇ ॥
ਦੂਸਰ ਹੋਇ ਤ ਸੋਝੀ ਪਾਇ ॥
ਤਿਸ ਕਾ ਕੀਆ ਸਭੁ ਪਰਵਾਨੁ ॥
ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥7॥

ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥
ਆਪਿ ਮਿਲਾਇ ਲਏ ਪ੍ਰਭੁ ਸੋਇ ॥
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
ਧੰਨੁ ਧੰਨੁ ਧੰਨੁ ਜਨੁ ਆਇਆ ॥
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਨ ਆਵਨ ਕਾ ਇਹੈ ਸੁਆਉ ॥
ਜਨ ਕੈ ਸੰਗਿ ਚਿਤਿ ਆਵੈ ਨਾਉ ॥
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥8॥23॥

ਸਲੋਕੁ ॥
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥
ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥1॥

ਅਸਟਪਦੀ ॥
ਪੂਰੇ ਗੁਰ ਕਾ ਸੁਨਿ ਉਪਦੇਸੁ ॥
ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
ਸਾਸਿ ਸਾਸਿ ਸਿਮਰਹੁ ਗੋਬਿੰਦ ॥
ਮਨ ਅੰਤਰ ਕੀ ਉਤਰੈ ਚਿੰਦ ॥
ਆਸ ਅਨਿਤ ਤਿਆਗਹੁ ਤਰੰਗ ॥
ਸੰਤ ਜਨਾ ਕੀ ਧੂਰਿ ਮਨ ਮੰਗ ॥
ਆਪੁ ਛੋਡਿ ਬੇਨਤੀ ਕਰਹੁ ॥
ਸਾਧਸੰਗਿ ਅਗਨਿ ਸਾਗਰੁ ਤਰਹੁ ॥
ਹਰਿ ਧਨ ਕੇ ਭਰਿ ਲੇਹੁ ਭੰਡਾਰ ॥
ਨਾਨਕ ਗੁਰ ਪੂਰੇ ਨਮਸਕਾਰ ॥1॥

ਖੇਮ ਕੁਸਲ ਸਹਜ ਆਨੰਦ ॥
ਸਾਧਸੰਗਿ ਭਜੁ ਪਰਮਾਨੰਦ ॥
ਨਰਕ ਨਿਵਾਰਿ ਉਧਾਰਹੁ ਜੀਉ ॥
ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥
ਚਿਤਿ ਚਿਤਵਹੁ ਨਾਰਾਇਣ ਏਕ ॥
ਏਕ ਰੂਪ ਜਾ ਕੇ ਰੰਗ ਅਨੇਕ ॥
ਗੋਪਾਲ ਦਾਮੋਦਰ ਦੀਨ ਦਇਆਲ ॥
ਦੁਖ ਭੰਜਨ ਪੂਰਨ ਕਿਰਪਾਲ ॥
ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥
ਨਾਨਕ ਜੀਅ ਕਾ ਇਹੈ ਅਧਾਰ ॥2॥

ਉਤਮ ਸਲੋਕ ਸਾਧ ਕੇ ਬਚਨ ॥
ਅਮੁਲੀਕ ਲਾਲ ਏਹਿ ਰਤਨ ॥
ਸੁਨਤ ਕਮਾਵਤ ਹੋਤ ਉਧਾਰ ॥
ਆਪਿ ਤਰੈ ਲੋਕਹ ਨਿਸਤਾਰ ॥
ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥
ਜਾ ਕੈ ਮਨਿ ਲਾਗਾ ਹਰਿ ਰੰਗੁ ॥
ਜੈ ਜੈ ਸਬਦੁ ਅਨਾਹਦੁ ਵਾਜੈ ॥
ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥
ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥
ਨਾਨਕ ਉਧਰੇ ਤਿਨ ਕੈ ਸਾਥੇ ॥3॥

ਸਰਨਿ ਜੋਗੁ ਸੁਨਿ ਸਰਨੀ ਆਏ ॥
ਕਰਿ ਕਿਰਪਾ ਪ੍ਰਭ ਆਪ ਮਿਲਾਏ ॥
ਮਿਟਿ ਗਏ ਬੈਰ ਭਏ ਸਭ ਰੇਨ ॥
ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥
ਸੁਪ੍ਰਸੰਨ ਭਏ ਗੁਰਦੇਵ ॥
ਪੂਰਨ ਹੋਈ ਸੇਵਕ ਕੀ ਸੇਵ ॥
ਆਲ ਜੰਜਾਲ ਬਿਕਾਰ ਤੇ ਰਹਤੇ ॥
ਰਾਮ ਨਾਮ ਸੁਨਿ ਰਸਨਾ ਕਹਤੇ ॥
ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥
ਨਾਨਕ ਨਿਬਹੀ ਖੇਪ ਹਮਾਰੀ ॥4॥

ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥
ਸਾਵਧਾਨ ਏਕਾਗਰ ਚੀਤ ॥
ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥
ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥
ਸਰਬ ਇਛਾ ਤਾ ਕੀ ਪੂਰਨ ਹੋਇ ॥
ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥
ਸਭ ਤੇ ਊਚ ਪਾਏ ਅਸਥਾਨੁ ॥
ਬਹੁਰਿ ਨ ਹੋਵੈ ਆਵਨ ਜਾਨੁ ॥
ਹਰਿ ਧਨੁ ਖਾਟਿ ਚਲੈ ਜਨੁ ਸੋਇ ॥
ਨਾਨਕ ਜਿਸਹਿ ਪਰਾਪਤਿ ਹੋਇ ॥5॥

ਖੇਮ ਸਾਂਤਿ ਰਿਧਿ ਨਵ ਨਿਧਿ ॥
ਬੁਧਿ ਗਿਆਨੁ ਸਰਬ ਤਹ ਸਿਧਿ ॥
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥
ਗਿਆਨੁ ਸ੍ਰੇਸਟ ਊਤਮ ਇਸਨਾਨੁ ॥
ਚਾਰਿ ਪਦਾਰਥ ਕਮਲ ਪ੍ਰਗਾਸ ॥
ਸਭ ਕੈ ਮਧਿ ਸਗਲ ਤੇ ਉਦਾਸ ॥
ਸੁੰਦਰੁ ਚਤੁਰੁ ਤਤ ਕਾ ਬੇਤਾ ॥
ਸਮਦਰਸੀ ਏਕ ਦ੍ਰਿਸਟੇਤਾ ॥
ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥
ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥6॥

ਇਹੁ ਨਿਧਾਨੁ ਜਪੈ ਮਨਿ ਕੋਇ ॥
ਸਭ ਜੁਗ ਮਹਿ ਤਾ ਕੀ ਗਤਿ ਹੋਇ ॥
ਗੁਣ ਗੋਬਿੰਦ ਨਾਮ ਧੁਨਿ ਬਾਣੀ ॥
ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥
ਸਗਲ ਮਤਾਂਤ ਕੇਵਲ ਹਰਿ ਨਾਮ ॥
ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥
ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥
ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥
ਜਾ ਕੈ ਮਸਤਕਿ ਕਰਮ ਪ੍ਰਭਿ ਪਾਏ

ਸਾਧ ਸਰਣਿ ਨਾਨਕ ਤੇ ਆਏ ॥7॥
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥
ਦੁਲਭ ਦੇਹ ਤਤਕਾਲ ਉਧਾਰੈ ॥
ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥
ਏਕੁ ਨਾਮੁ ਮਨ ਮਾਹਿ ਸਮਾਨੀ ॥
ਦੂਖ ਰੋਗ ਬਿਨਸੇ ਭੈ ਭਰਮ ॥
ਸਾਧ ਨਾਮ ਨਿਰਮਲ ਤਾ ਕੇ ਕਰਮ ॥
ਸਭ ਤੇ ਊਚ ਤਾ ਕੀ ਸੋਭਾ ਬਨੀ ॥
ਨਾਨਕ ਇਹ ਗੁਣਿ ਨਾਮੁ ਸੁਖਮਨੀ ॥8॥24॥