ਰਹਰਾਸਿ ਸਾਹਿਬ

ਸੋ ਦਰੁ ਰਾਗੁ ਆਸਾ ਮਹਲਾ ੧ 

ਸਤਿਗੁਰ ਪ੍ਰਸਾਦਿ ॥ 

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ

ਬਹਿ ਸਰਬ ਸਮਾਲੇ ॥ 

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ

ਤੇਰੇ ਵਾਵਣਹਾਰੇ ॥  

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ

ਕੇਤੇ ਤੇਰੇ ਗਾਵਣਹਾਰੇ ॥  

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ

ਗਾਵੈ ਰਾਜਾ ਧਰਮੁ ਦੁਆਰੇ ॥  

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ

ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ॥

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ

ਸੋਹਨਿ ਤੇਰੇ ਸਦਾ ਸਵਾਰੇ ॥  

ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ

ਦੇਵਤਿਆ ਦਰਿ ਨਾਲੇ ॥  

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ

ਗਾਵਨਿ ਤੁਧਨੋ ਸਾਧ ਬੀਚਾਰੇ ॥  

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ

ਗਾਵਨਿ ਤੁਧਨੋ ਵੀਰ ਕਰਾਰੇ ॥  

ਗਾਵਨਿ ਤੁਧਨੋ ਪੰਡਿਤ ਪੜਨਿ

ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥  

ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ

ਸੁਰਗੁ ਮਛੁ ਪਇਆਲੇ ॥  

ਗਾਵਨਿ ਤੁਧਨੋ ਰਤਨ ਉਪਾਏ ਤੇਰੇ

ਅਠਸਠਿ ਤੀਰਥ ਨਾਲੇ ॥  

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ

ਗਾਵਨਿ ਤੁਧਨੋ ਖਾਣੀ ਚਾਰੇ ॥  

ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ

ਕਰਿ ਕਰਿ ਰਖੇ ਤੇਰੇ ਧਾਰੇ ॥  

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ

ਰਤੇ ਤੇਰੇ ਭਗਤ ਰਸਾਲੇ ॥  

ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ

ਨ ਆਵਨਿ ਨਾਨਕੁ ਕਿਆ ਬੀਚਾਰੇ ॥  

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ

ਸਾਚੀ ਨਾਈ ॥  

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ

ਜਿਨਿ ਰਚਾਈ ॥  

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ

ਮਾਇਆ ਜਿਨਿ ਉਪਾਈ ॥  

ਕਰਿ ਕਰਿ ਦੇਖੈ ਕੀਤਾ ਆਪਣਾ ਜਿਉ

ਤਿਸ ਦੀ ਵਡਿਆਈ ॥  

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ

ਹੁਕਮੁ ਨ ਕਰਣਾ ਜਾਈ ॥  

ਸੋ ਪਾਤਿਸਾਹੁ ਸਾਹਾ ਪਤਿਸਾਹਿਬੁ

ਨਾਨਕ ਰਹਣੁ ਰਜਾਈ ॥੧॥

ਆਸਾ ਮਹਲਾ ੧ ॥  

 ਸੁਣਿ ਵਡਾ ਆਖੈ ਸਭੁ ਕੋਇ ॥  

 ਕੇਵਡੁ ਵਡਾ ਡੀਠਾ ਹੋਇ ॥  

 ਕੀਮਤਿ ਪਾਇ ਨ ਕਹਿਆ ਜਾਇ ॥  

 ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥  

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ

ਗੁਣੀ ਗਹੀਰਾ ॥  

ਕੋਇ ਨ ਜਾਣੈ ਤੇਰਾ ਕੇਤਾ ਕੇਵਡੁ

ਚੀਰਾ॥੧॥ ਰਹਾਉ ॥  

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥  

ਸਭ ਕੀਮਤਿ ਮਿਲਿ ਕੀਮਤਿ ਪਾਈ ॥

ਗਿਆਨੀ ਧਿਆਨੀ ਗੁਰ ਗੁਰਹਾਈ ॥

ਕਹਣੁ ਨ ਜਾਈ ਤੇਰੀ ਤਿਲੁ

ਵਡਿਆਈ॥੨॥  

ਸਭਿ ਸਤ ਸਭਿ ਤਪ ਸਭਿ

ਚੰਗਿਆਈਆ ॥  

ਸਿਧਾ ਪੁਰਖਾ ਕੀਆ ਵਡਿਆਈਆ ॥

ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥  

ਕਰਮਿ ਮਿਲੈ ਨਾਹੀ ਠਾਕਿ

ਰਹਾਈਆ॥੩॥  

ਆਖਣ ਵਾਲਾ ਕਿਆ ਵੇਚਾਰਾ ॥  

ਸਿਫਤੀ ਭਰੇ ਤੇਰੇ ਭੰਡਾਰਾ ॥  

ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥  

ਨਾਨਕ ਸਚੁ ਸਵਾਰਣਹਾਰਾ ॥੪॥੨॥

ਆਸਾ ਮਹਲਾ ੧ ॥  

ਆਖਾ ਜੀਵਾ ਵਿਸਰੈ ਮਰਿ ਜਾਉ ॥  

 ਆਖਣਿ ਅਉਖਾ ਸਾਚਾ ਨਾਉ ॥  

 ਸਾਚੇ ਨਾਮ ਕੀ ਲਾਗੈ ਭੂਖ ॥  

 ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥

ਸੋ ਕਿਉ ਵਿਸਰੈ ਮੇਰੀ ਮਾਇ ॥  

ਸਾਚਾ ਸਾਹਿਬੁ ਸਾਚੈ ਨਾਇ ॥੧॥

ਰਹਾਉ ॥ 

ਸਾਚੇ ਨਾਮ ਕੀ ਤਿਲੁ ਵਡਿਆਈ ॥  

 ਆਖਿ ਥਕੇ ਕੀਮਤਿ ਨਹੀ ਪਾਈ ॥  

 ਜੇ ਸਭਿ ਮਿਲਿ ਕੈ ਆਖਣ ਪਾਹਿ ॥  

 ਵਡਾ ਨ ਹੋਵੈ ਘਾਟਿ ਨ ਜਾਇ ॥੨॥  

 ਨਾ ਓਹੁ ਮਰੈ ਨ ਹੋਵੈ ਸੋਗੁ ॥  

 ਦੇਦਾ ਰਹੈ ਨ ਚੂਕੈ ਭੋਗੁ ॥  

 ਗੁਣੁ ਏਹੋ ਹੋਰੁ ਨਾਹੀ ਕੋਇ ॥  

 ਨਾ ਕੋ ਹੋਆ ਨਾ ਕੋ ਹੋਇ ॥੩॥  

 ਜੇਵਡੁ ਆਪਿ ਤੇਵਡ ਤੇਰੀ ਦਾਤਿ ॥  

 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥  

 ਖਸਮੁ ਵਿਸਾਰਹਿ ਤੇ ਕਮਜਾਤਿ ॥  

 ਨਾਨਕ ਨਾਵੈ ਬਾਝੁ ਸਨਾਤਿ ॥੪॥੩॥ 

ਰਾਗੁ ਗੂਜਰੀ ਮਹਲਾ ੪ ॥  

 ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥  

 ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥  

 ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ

ਪਰਗਾਸਿ ॥  

 ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ  

 ਹਰਿ ਕੀਰਤਿ ਹਮਰੀ ਰਹਰਾਸਿ ॥੧॥

ਰਹਾਉ ॥  

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ

ਹਰਿ ਹਰਿ ਸਰਧਾ ਹਰਿ ਪਿਆਸ ॥  

 ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ  

 ਮਿਲਿ ਸੰਗਤਿ ਗੁਣ ਪਰਗਾਸਿ ॥੨॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ

ਪਾਇਆ ਤੇ 

ਭਾਗਹੀਣ ਜਮ ਪਾਸਿ ॥  

ਜੋ ਸਤਿਗੁਰ ਸਰਣਿ ਸੰਗਤਿ ਨਹੀ

ਆਏ ਧ੍ਰਿਗੁ 

ਜੀਵੇ ਧ੍ਰਿਗੁ ਜੀਵਾਸਿ ॥੩॥  

 ਜਿਨ ਹਰਿ ਜਨ ਸਤਿਗੁਰ ਸੰਗਤਿ

ਪਾਈ  

 ਤਿਨ ਧੁਰਿ ਮਸਤਕਿ ਲਿਖਿਆ

ਲਿਖਾਸਿ ॥  

 ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ 

ਪਾਇਆ  ਮਿਲਿ ਜਨ ਨਾਨਕ ਨਾਮੁ

ਪਰਗਾਸਿ ॥

੪॥੪॥  

 ਰਾਗੁ ਗੂਜਰੀ ਮਹਲਾ ੫ ॥  

 ਕਾਹੇ ਰੇ ਮਨ ਚਿਤਵਹਿ ਉਦਮੁ ਜਾ

ਆਹਰਿ ਹਰਿ 

ਜੀਉ ਪਰਿਆ ॥  

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ

ਰਿਜਕੁ 

ਆਗੈ ਕਰਿ ਧਰਿਆ ॥੧॥  

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ

ਤਰਿਆ ॥ 

ਗੁਰ ਪਰਸਾਦਿ ਪਰਮ ਪਦੁ 

ਪਾਇਆ ਸੂਕੇ ਕਾਸਟ ਹਰਿਆ ॥੧॥

ਰਹਾਉ ॥  

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ

ਨ ਕਿਸ ਕੀ ਧਰਿਆ ॥  

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ

ਕਾਹੇ ਮਨ 

ਭਉ ਕਰਿਆ ॥੨॥  

ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ

ਬਚਰੇ ਛਰਿਆ ॥  

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ

ਮਨ ਮਹਿ ਸਿਮਰਨੁ ਕਰਿਆ ॥੩॥  

ਸਭਿ ਨਿਧਾਨ ਦਸ ਅਸਟ ਸਿਧਾਨ

ਠਾਕੁਰ ਕਰ ਤਲ ਧਰਿਆ ॥  

ਜਨ ਨਾਨਕ ਬਲਿ ਬਲਿ ਸਦ ਬਲਿ

ਜਾਈਐ ਤੇਰਾ ਅੰਤੁ ਨ ਪਾਰਾਵਰਿਆ 

॥੪॥੫॥  

ਰਾਗੁ ਆਸਾ ਮਹਲਾ ੪   ਸੋ ਪੁਰਖੁ  

ੴ☬ ਸਤਿਗੁਰ ਪ੍ਰਸਾਦਿ ॥  

 ਸੋ ਪੁਰਖੁ ਨਿਰੰਜਨੁ ਹਰਿ ਪੁਰਖੁ

ਨਿਰੰਜਨੁ ਹਰਿ ਅਗਮਾ ਅਗਮ

ਅਪਾਰਾ ॥  

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ

ਜੀ ਹਰਿ ਸਚੇ ਸਿਰਜਣਹਾਰਾ ॥  

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ

ਦਾਤਾਰਾ ॥  

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ 

ਵਿਸਾਰਣਹਾਰਾ ॥  

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ

ਜੀ ਕਿਆ ਨਾਨਕ ਜੰਤ ਵਿਚਾਰਾ ॥੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ

ਜੀ ਹਰਿ ਏਕੋ ਪੁਰਖੁ ਸਮਾਣਾ ॥  

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ

ਤੇਰੇ ਚੋਜ ਵਿਡਾਣਾ ॥  

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ

ਤੁਧੁ ਬਿਨੁ ਅਵਰੁ ਨ ਜਾਣਾ ॥  

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ

ਕਿਆ ਗੁਣ ਆਖਿ ਵਖਾਣਾ ॥  

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ

ਨਾਨਕੁ ਤਿਨ ਕੁਰਬਾਣਾ ॥੨॥  

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ

ਜੀ ਸੇ ਜਨ ਜੁਗ ਮਹਿ ਸੁਖਵਾਸੀ ॥

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ

ਧਿਆਇਆ ਜੀ  

 ਤਿਨ ਤੂਟੀ ਜਮ ਕੀ ਫਾਸੀ ॥  

 ਜਿਨ ਨਿਰਭਉ ਜਿਨ ਹਰਿ ਨਿਰਭਉ

ਧਿਆਇਆ ਜੀ  

 ਤਿਨ ਕਾ ਭਉ ਸਭੁ ਗਵਾਸੀ ॥  

 ਜਿਨ ਸੇਵਿਆ ਜਿਨ ਸੇਵਿਆ ਮੇਰਾ

ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ

ਜੀ  ਜਨੁ ਨਾਨਕੁ ਤਿਨ ਬਲਿ ਜਾਸੀ ॥੩॥  

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ

ਭਰੇ ਬਿਅੰਤ ਬੇਅੰਤਾ ॥  

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ

ਜੀ ਹਰਿ ਅਨਿਕ ਅਨੇਕ ਅਨੰਤਾ ॥  

ਤੇਰੀ ਅਨਿਕ ਤੇਰੀ ਅਨਿਕ ਕਰਹਿ 

ਹਰਿ ਪੂਜਾ ਜੀ  ਤਪੁ ਤਾਪਹਿ ਜਪਹਿ

ਬੇਅੰਤਾ ॥  

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ

ਸਿਮ੍ਰਿਤਿ ਸਾਸਤ ਜੀ  

 ਕਰਿ ਕਿਰਿਆ ਖਟੁ ਕਰਮ ਕਰੰਤਾ ॥  

 ਸੇ ਭਗਤ ਸੇ ਭਗਤ ਭਲੇ ਜਨ ਨਾਨਕ

ਜੀ  

ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥  

 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ

ਤੁਧੁ ਜੇਵਡੁ ਅਵਰੁ ਨ ਕੋਈ ॥  

 ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ

ਜੀ

ਤੂੰ ਨਿਹਚਲੁ ਕਰਤਾ ਸੋਈ ॥  

 ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ

ਆਪੇ ਕਰਹਿ ਸੁ ਹੋਈ ॥  

 ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ

ਤੁਧੁ ਆਪੇ ਸਿਰਜਿ ਸਭ ਗੋਈ ॥  

 ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ

ਜੋ ਸਭਸੈ ਕਾ ਜਾਣੋਈ ॥੫॥੧॥  

ਆਸਾ ਮਹਲਾ ੪ ॥  

 ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥  

 ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ

ਸੋਈ ਹਉ ਪਾਈ ॥੧॥ ਰਹਾਉ ॥  

 ਸਭ ਤੇਰੀ ਤੂੰ ਸਭਨੀ ਧਿਆਇਆ ॥  

 ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ

ਰਤਨੁ ਪਾਇਆ ॥  

 ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ 

ਤੁਧੁ ਆਪਿ ਵਿਛੋੜਿਆ ਆਪਿ

ਮਿਲਾਇਆ ॥੧॥  

 ਤੂੰ ਦਰੀਆਉ ਸਭ ਤੁਝ ਹੀ ਮਾਹਿ ॥  

 ਤੁਝ ਬਿਨੁ ਦੂਜਾ ਕੋਈ ਨਾਹਿ ॥  

 ਜੀਅ ਜੰਤ ਸਭਿ ਤੇਰਾ ਖੇਲੁ ॥  

 ਵਿਜੋਗਿ ਮਿਲਿ ਵਿਛੁੜਿਆ ਸੰਜੋਗੀ

ਮੇਲੁ ॥੨॥  

 ਜਿਸ ਨੋ ਤੂ ਜਾਣਾਇਹਿ ਸੋਈ ਜਨੁ

ਜਾਣੈ ॥  

 ਹਰਿ ਗੁਣ ਸਦ ਹੀ ਆਖਿ ਵਖਾਣੈ ॥  

 ਜਿਨਿ ਹਰਿ ਸੇਵਿਆ ਤਿਨਿ ਸੁਖੁ

ਪਾਇਆ ॥  

 ਸਹਜੇ ਹੀ ਹਰਿ ਨਾਮਿ ਸਮਾਇਆ ॥੩॥  

 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥  

 ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥  

 ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥

ਜਨ ਨਾਨਕ ਗੁਰਮੁਖਿ ਪਰਗਟੁ ਹੋਇ

॥੪॥੨॥  

ਆਸਾ ਮਹਲਾ ੧ ॥  

ਤਿਤੁ ਸਰਵਰੜੈ ਭਈਲੇ ਨਿਵਾਸਾ

ਪਾਣੀ ਪਾਵਕੁ ਤਿਨਹਿ ਕੀਆ ॥  

ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ

ਤਹ ਡੂਬੀਅਲੇ ॥੧॥  

ਮਨ ਏਕੁ ਨ ਚੇਤਸਿ ਮੂੜ ਮਨਾ ॥  

ਹਰਿ ਬਿਸਰਤ ਤੇਰੇ ਗੁਣ ਗਲਿਆ

॥੧॥ ਰਹਾਉ ॥  

ਨਾ ਹਉ ਜਤੀ ਸਤੀ ਨਹੀ ਪੜਿਆ

ਮੂਰਖ ਮੁਗਧਾ ਜਨਮੁ ਭਇਆ ॥  

ਪ੍ਰਣਵਤਿ ਨਾਨਕ ਤਿਨ ਕੀ ਸਰਣਾ

ਜਿਨ ਤੂ ਨਾਹੀ ਵੀਸਰਿਆ ॥੨॥੩॥  

ਆਸਾ ਮਹਲਾ ੫ ॥  

 ਭਈ ਪਰਾਪਤਿ ਮਾਨੁਖ ਦੇਹੁਰੀਆ ॥  

 ਗੋਬਿੰਦ ਮਿਲਣ ਕੀ ਇਹ ਤੇਰੀ

ਬਰੀਆ ॥  

 ਅਵਰਿ ਕਾਜ ਤੇਰੈ ਕਿਤੈ ਨ ਕਾਮ ॥  

 ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ 

 ਸਰੰਜਾਮਿ ਲਾਗੁ ਭਵਜਲ ਤਰਨ ਕੈ ॥

ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ

॥੧॥ ਰਹਾਉ ॥  

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥  

ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥  

ਕਹੁ ਨਾਨਕ ਹਮ ਨੀਚ ਕਰੰਮਾ ॥  

 ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥