ਹੋਲਾ ਮਹੱਲਾ ਕਿਉਂ ਮਨਾਇਆ ਜਾਂਦਾ ਹੈ ?
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ।
ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾਵੀ ਕਹਿੰਦੇ ਹਨ।
ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ।
ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ
ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|